Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਚੇਅਰਮੈਨ ਅਮਰਦੀਪ ਸਿੰਘ ਚੀਮਾ ਵਲੋਂ ਸੀ.ਐਚ.ਸੀ. ਭੁੱਲਰ ਦਾ ਵਿਸ਼ੇਸ ਦੌਰਾ

ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜਾ

5 Dariya News

5 Dariya News

5 Dariya News

ਬਟਾਲਾ , 01 Jan 2020

Last updated on: Jan 01, 2020, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਰਾਜ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜਾ ਲੈਣ ਲਈ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਵਲੋਂ ਸੀ.ਐਚ.ਸੀ ਭੁੱਲਰ ਦਾ ਵਿਸ਼਼ੇਸ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਬ ਡਵੀਜ਼ਨਲ ਹਸਪਤਾਲ ਬਟਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸੰਜੀਵ ਭੱਲਾ, ਸੀਨੀਅਰ ਮੈਡੀਕਲ ਅਸਫਰ ਡਾ. ਸੁਦੇਸ਼ ਭਗਤ ਅਤੇ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਚਾਰੀ ਵੀ ਹਾਜ਼ਰ ਸਨ।ਚੇਅਰਮੈਨ ਸ. ਚੀਮਾ ਨੇ ਆਪਣੇ ਇਸ ਦੌਰੇ ਦੌਰਾਨ ਸੀ.ਐੱਚ.ਸੀ. ਭੁੱਲਰ ਵਲੋਂ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜਾ ਲਿਆ ਅਤੇ ਇਲਾਜ ਕਰਾਉਣ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਰਾਇ ਜਾਣੀ। ਸ. ਚੀਮਾ ਨੇ ਇਸ ਮੌਕੇ ਜੱਚਾ ਬੱਚਾ ਸੰਭਾਲ, ਡਿਲੀਵਰੀ, ਓ.ਪੀ.ਡੀ, ਦਵਾਈਆਂ, ਇਲਾਜ਼ ਅਤੇ ਹੋਰ ਸਹੂਲਤਾਂ ਪ੍ਰਤੀ ਵੱਖ ਵੱਖ ਪ੍ਰੋਗਰਾਮ ਅਫ਼ਸਰਾਂ ਨਾਲ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਇਸ ਸਿਹਤ ਸੰਸਥਾ ਨੂੰ ਸਿਹਤ ਵਿਭਾਗ ਵਲੋਂ ਅਪਗਰੇਡ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਸਿਹਤ ਸੰਸਥਾ ਅਧੀਨ ਆਉਂਦੇ ਵੱਡੇ ਇਲਾਕੇ ਦੇ ਮਰੀਜਾਂ ਨੂੰ ਇਲਾਜ ਲਈ ਸ਼ਹਿਰ ਦਾ ਰੁਖ ਨਾ ਕਰਨਾ ਪਵੇ। ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਚੋਣ ਵਾਅਦੇ ਵਿੱਚ ਸੂਬਾ ਵਾਸੀਆਂ ਨਾਲ ਹੈਲਥ ਫਾਰ ਆਲ ਦਾ ਵਾਅਦਾ ਕੀਤਾ ਸੀ ਅਤੇ ਰਾਜ ਸਰਕਾਰ ਨੇ ਆਪਣਾ ਇਹ ਵਾਅਦਾ ਪ੍ਰਮੁੱਖਤਾ ਨਾਲ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸਰਬੱਤ ਸਿਹਤ ਬੀਮਾਂ ਯੋਜਨਾ ਲਾਗੂ ਕਰਕੇ ਹਰ ਗਰੀਬ ਅਤੇ ਲੋੜਵੰਦ ਵਿਅਕਤੀ ਤੱਕ ਮੁਫ਼ਤ ਸਿਹਤ ਸੇਵਾਵਾਂ ਪਹੁੰਚਾਈਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਵਿੱਚ ਸਰਕਾਰ ਵਲੋਂ ਕੀਤੇ ਉਪਰਾਲਿਆਂ ਸਦਕਾ ਸੂਬਾ ਪੰਜਾਬ ਦੇਸ਼ ਭਰ ਵਿੱਚ ਮਿਆਰੀ ਸਿਹਤ ਸੇਵਾਵਾਂ ਦੇਣ ਵਾਲੇ ਮੋਹਰੀ ਰਾਜਾਂ ਵਿੱਚ ਸ਼ੁਮਾਰ ਹੋ ਗਿਆ ਹੈ। ਉਨ੍ਹਾਂ ਡਾਕਟਰ ਸਾਹਿਬਾਨ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੇਸ਼ੇ ਨੂੰ ਸੇਵਾ ਭਾਵਨਾ ਅਤੇ ਦਿਆਨਤਦਾਰੀ ਨਾਲ ਨਿਭਾਉਣ ਅਤੇ ਲੋਕਾਂ ਦਾ ਡਾਕਟਰਾਂ ਉੱਪਰ ਜੋ ਭਰੋਸਾ ਹੈ ਉਸ ਨੂ ਹਰ ਹੀਲੇ ਕਾਇਮ ਰੱਖਣ।ਇਸ ਮੌਕੇ ਆਸ਼ਾ ਵਰਕਰਜ਼, ਆਸ਼ਾ ਫਿਸੀਲੀਟੇਟਰ, ਏ.ਐਨ.ਐਮਜ਼, ਰਾਜਵਿੰਦਰ ਕੌਰ, ਪਲਵਿੰਦਰ ਕੌਰ, ਦਰਸ਼ਨਾ, ਹੈਲਥ ਇੰਸਪੈਕਟਰ ਤਰਸੇਮ ਸਿੰਘ, ਦਿਲਬਾਗ ਸਿੰਘ, ਸੁਖਦਿਆਲ ਸਿੰਘ ਅਤੇ ਹੋਰ ਵੀ ਹਾਜ਼ਰ ਸਨ।  

 

Tags: Amardeep Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD