Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਨਵੇਂ ਸਾਲ ਦੇ ਆਗਮਨ ਮੌਕੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਗਿਆ ਆਖੰਡ ਪਾਠ

ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲੈਂਦਿਆਂ ਕੀਤੀ ਨਵੇਂ ਸਾਲ ਦੀ ਸ਼ੁਰੂਆਤ

5 Dariya News

5 Dariya News

5 Dariya News

ਫਰੀਦਕੋਟ , 01 Jan 2020

Last updated on: Jan 01, 2020, 00:00 IST

ਨਵੇਂ ਸਾਲ ਦੇ ਆਗਮਨ ਮੌਕੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਫਰੀਦਕੋਟ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋ ਐਮ.ਐਲ.ਏ. ਫਰੀਦਕੋਟ, ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੌਰਭ ਰਾਜ ਤੋਂ ਇਲਾਵਾ ਸਮੂਹ ਅਧਿਕਾਰੀਆਂ, ਕਰਮਚਾਰੀਆਂ,ਵਕੀਲਾਂ, ਅਰਜੀ ਨਵੀਸਾਂ, ਅਸਟਾਂਮ ਫ਼ਰੌਸਾ ਸਮੇਤ ਵੱਡੀ ਗਿਣਤੀ ਵਿੱਚ ਭਾਗ ਲਿਆ ।ਸ: ਢਿੱਲੋ  ਅਤੇ ਡਿਪਟੀ ਕਮਿਸ਼ਨਰ ਨੇ  ਸਮੂਹ ਸਟਾਫ ਤੇ ਜ਼ਿਲਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ।ਇਸ ਮੌਕੇ ਸ: ਢਿੱਲੋ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਉਨਾਂ ਨੂੰ  ਇਸ ਸਾਲ ਵਿੱਚ ਵਿੱਚ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਕਰਨ ਲਈ ਕਿਹਾ। ਉਨਾਂ ਕਿਹਾ ਕਿ ਦਫਤਰੀ ਕੰਮ-ਕਾਜ ਦੌਰਾਨ ਕਿਸੇ ਵੀ ਲੋੜਵੰਦ ਤੇ ਯੋਗ ਵਿਅਕਤੀ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਨਾ ਪੇਸ਼ ਆਉਣ ਦਿੱਤੀ ਜਾਵੇ। ਉਨਾਂ ਕਿਹਾ ਆਪਣੀ ਡਿਊਟੀ ਦੇ ਫਰਜ਼ ਨੂੰ ਸਮਝਦਿਆਂ ਹੋਇਆ ਦਫਤਰ ਵਿਖੇ ਆਉਣ ਵਾਲੇ ਹਰੇਕ ਵਿਅਕਤੀ ਨਾਲ ਚੰਗਾ ਵਤੀਰਾ ਵਰਤਿਆਂ ਜਾਵੇ। ਉਨਾਂ ਦੱਸਿਆ ਕਿ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਆਮ ਲੋਕਾਂ, ਕਰਮਚਾਰੀਆਂ ਦੀ ਸਹੂਲਤ ਲਈ 5 ਲੱਖ ਰੁਪਏ ਜਾਰੀ ਕਰਕੇ  ਪਖਾਨਿਆਂ ਦੀ ਰਿਪੇਅਰ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਰਾਗੀ ਜੱਥਾ ਤੇ ਉਨਾਂ ਦੇ ਸਾਥੀਆਂ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਮੈਡਮ ਜਯੋਤੀ ਸਿੰਘ ਚੇਅਰਪਰਸਨ ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਫਰੀਦਕੋਟ, ਡਾ: ਮਨਦੀਪ ਕੌਰ ਐਸ.ਡੀ.ਐਮ ਜੈਤੋ , ਐਸ.ਪੀ. (ਐਚ) ਭੁਪਿੰਦਰ ਸਿੰਘ, ਅਮਰੀਕ ਸਿੰਘ ਸੰਧੂ, ਦਰਸ਼ਨ ਸਿੰਘ,ਮੱਖਣ ਸਿੰਘ, ਬਲਦੇਵ ਸਿੰਘ,ਗੁਰਚਰਨ ਸਿੰਘ, ਪਰਮਜੀਤ ਕੌਰ, ਨਛੱਤਰ ਸਿੰਘ, ਬਲਦੇਵ ਸਿੰਘ, ਮਿੰਨੀ ਛਾਬੜਾ ਗੋਇਲ, ਜਸਬੀਰ ਜੱਸੀ ਤੋਂ ਇਲਾਵਾ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀ ਅਤੇ ਕਰਮਚਾਰੀ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੀ ਹਾਜ਼ਰ ਸਨ । ਇਸ ਮੌਕੇ ਸਰਬ ਸਾਂਝੀ ਧਾਰਮਿਕ ਕਮੇਟੀ ਵੱਲੋਂ ਵਿਧਾਕਇਕ ਸ: ਕੁਸ਼ਲਦੀਪ ਸਿੰਘ ਢਿੱੋਲੋ, ਐਸ.ਡੀ.ਐਮ ਡਾ: ਮਨਦੀਪ ਕੌਰ ਅਤੇ ਐਸ.ਪੀ.ਐਚ ਭੁਪਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਾਲ  2020 ਦਾ ਕੈਲੰਡਰ ਵੀ ਜਾਰੀ ਕੀਤਾ ਗਿਆ।

 

Tags: Kushaldeep Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD