Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਰਕਾਰੀ ਸਿਹਤ ਸੰਸਥਾਵਾਂ ਸੁਰੱਖਿਅਤ ਜਣੇਪਾ ਕਰਾਉਣ ਵਿੱਚ ਸਭ ਤੋਂ ਮੋਹਰੀ : ਅਮਰਦੀਪ ਸਿੰਘ ਚੀਮਾ

ਸਿਵਲ ਹਸਪਤਾਲ ਬਟਾਲਾ ਵਿੱਚ ਪਿਛਲੇ 6 ਮਹੀਨਿਆਂ ਵਿੱਚ 1000 ਤੋਂ ਵੱਧ ਸੁਰੱਖਿਅਤ ਡਿਲਵਰੀਆਂ ਹੋਈਆਂ

5 Dariya News

5 Dariya News

5 Dariya News

ਬਟਾਲਾ , 03 Jan 2020

Last updated on: Jan 03, 2020, 00:00 IST

ਪੰਜਾਬ ਸਰਕਾਰ ਵਲੋਂ ਜੱਚਾ-ਬੱਚਾ ਦੀ ਸੁਰੱਖਿਆ ਦੇ ਮੱਦੇਨਜ਼ਰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸੁਰੱਖਿਅਤ ਜਣੇਪਾ ਕਰਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਵਲੋਂ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਜੱਚਾ-ਬੱਚਾ ਸੰਭਾਲ ਦੇ ਇਸ ਪ੍ਰੋਗਰਾਮ ਦਾ ਖੁਦ ਜਾਇਜਾ ਲਿਆ ਗਿਆ ਹੈ ਅਤੇ ਇਸ ਮਕਸਦ ਲਈ ਉਨ੍ਹਾਂ ਦੇ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਦਾ ਦੌਰਾ ਕੀਤਾ ਹੈ। ਸ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਲੋਕਾਂ ਨਾਲ ‘ਹੈਲਥ ਫਾਰ ਆਲ’ ਦਾ ਵਾਅਦਾ ਹੈ ਅਤੇ ਰਾਜ ਸਰਕਾਰ ਆਪਣੇ ਇਸ ਵਾਅਦੇ ਨੂੰ ਨਿਭਾਉਣ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਸੁਰੱਖਿਅਤ ਜਣੇਪਾ ਕਰਾਉਣ ਵਿੱਚ ਸਭ ਤੋਂ ਮੋਹਰੀ ਹਨ।ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਸਰਕਾਰੀ ਸਿਹਤ ਸੰਸਥਾਵਾਂ ਦਾ ਦੌਰਾ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ ਡਵੀਜ਼ਨਲ ਹਸਪਤਾਲ ਬਟਾਲਾ ਵਿੱਚ ਪਿਛਲੇ 6 ਮਹੀਨੇ ਦੇ ਸਮੇ ਦੌਰਾਨ ਲਗਭਗ 1000 ਡਿਲੀਵਰੀਆਂ ਹੋਈਆਂ ਹਨ, ਜਿਸ ਵਿੱਚ ਪ੍ਰਮੁੱਖ ਤੌਰ ’ਤੇ ਜੋ ਪੇਂਡੂ ਅਤੇ ਸਮਾਜ ਦੇ ਹੇਠਲੇ ਵਰਗ ਨਾਲ ਸਬੰਧਿਤ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾ ਵਿੱਚ ਸੁਰੱਖਿਅਤ ਜਣੇਪੇ ਦੀ ਸੁਰੂਆਤ ਤੋਂ ਲੈ ਕੇ ਬੱਚੇ ਦੀ ਡਿਲੀਵਰੀ ਤੱਕ ਸਰਕਾਰ ਵਲੋਂ ਸਾਰੀ ਮੈਡੀਕਲ ਸਹਾਇਤਾ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸਰਕਾਰੀ ਸਿਹਤ ਸੰਸਥਾ ਵਿੱਚ ਜਣੇਪਾ ਕਰਾਉਣ ਵਾਲੀ ਮਹਿਲਾ ਨੂੰ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ।ਚੇਅਰਮੈਨ ਚੀਮਾ ਨੇ ਕਿਹਾ ਕਿ ਇਹ ਸਹੂਲਤਾਂ ਸਰਕਾਰ ਵਲੋਂ ਹਰ ਪੰਦਰਵਾੜੇ ਦੇ ਦੌਰਾਨ ਜਿਥੇ ਜੱਚਾ-ਬੱਚਾ ਦੀ ਸਿਹਤ ਦਾ ਖਿਆਲ ਰੱਖਿਆ ਜਾਂਦਾ ਹੈ ਉਥੇ ਉਨ੍ਹਾਂ ਦੇ ਟੀਕਾਕਰਣ ਤੋਂ ਲੈ ਕੇ ਅਲਟਰਾਸਾਊਂਡ ਆਦਿ ਸਿਹਤ ਸੇਵਾਵਾਂ ਆਸ਼ਾ ਵਰਕਰਜ਼ ਅਤੇ ਏ ਐਨ ਐਮਜ਼ ਦੁਆਰਾ ਘਰਾਂ ਤੱਕ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ੳਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਏ ਐਨ ਐਮਜ਼ ਨੂੰ ਵੀ ਮਿੰਨੀ ਕੰਪਿਊਟਰ ਦਿੱਤੇ ਗਏ ਹਨ ਜਿੰਨ੍ਹਾ ਵਿੱਚ ਗਰਭਵਤੀ ਮਹਿਲਾਵਾਂ ਦੀ ਸਾਰੀ ਜਾਣਕਾਰੀ ਭਰ ਕੇ ਮਹਿਫੂਜ਼ ਰੱਖੀ ਜਾਂਦੀ ਹੈ। ਸ. ਚੀਮਾ ਨੇ ਕਿਹਾ ਕਿ ਸਿਵਲ ਹਸਪਤਾਲ ਬਟਾਲਾ ਦਾ ਦੌਰਾ ਕਰਨ ਮੌਕੇ ਡਾਕਟਰਾਂ, ਏ.ਐਨ.ਐਮਜ਼, ਆਸ਼ਾ ਵਰਕਰਜ਼ ਅਤੇ ਹੋਰ ਪੈਰਾ ਮੈਡੀਕਲ ਸਟਾਫ਼ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ 100 ਪ੍ਰਤੀਸ਼ਤ ਜਨੇਪਾ ਸਰਕਾਰੀ ਹਸਪਤਾਲਾਂ ਵਿੱਚ ਹੀ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਗਰਭਵਤੀ ਔਰਤ ਦੀ ਡਿਲੀਵਰੀ ਘਰ ਵਿੱਚ ਨਹੀਂ ਹੋਣੀ ਚਾਹੀਦੀ ਕਿਉਂਕਿ ਮਾਹਿਰ ਡਾਕਟਰ ਦੀ ਅਣਹੋਂਦ ਕਾਰਨ ਜੱਚਾ ਤੇ ਬੱਚਾ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾਵੇ ਅਤੇ ਜੇਕਰ ਕੋਈ ਸਿਹਤ ਕਰਮੀ ਆਪਣੀ ਇਸ ਡਿਊਟੀ ਵਿੱਚ ਕੋਤਾਹੀ ਵਰਤੇਗਾ ਤਾਂ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਸ. ਚੀਮਾ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਰਾਜ ਸਰਕਾਰ ਦੀਆਂ ਸਿਹਤ ਸੇਵਾਵਾਂ ਦਾ ਲਾਭ ਉਠਾਉਣ।

 

Tags: Amardeep Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD