Wednesday, 01 May 2024

 

 

ਖ਼ਾਸ ਖਬਰਾਂ ਪਾਰਟੀ ਦੇ ਵਿੱਚ ਆਗੂਆਂ ਦੇ ਸ਼ਾਮਲ ਹੋਣ ਨਾਲ ਪੰਜਾਬ ਕਾਂਗਰਸ ਨੂੰ ਮਿਲੀ ਮਜ਼ਬੂਤੀ ਮਤਦਾਨ ਨੂੰ ਲੈ ਕੇ ਸੀਨੀਅਰ ਸਿਟੀਜ਼ਨਸ ਵਿਚ ਨੌਜਵਾਨਾਂ ਤੋਂ ਵੀ ਵੱਧ ਉਤਸ਼ਾਹ ਏਜੰਸੀਆਂ ਨੇ 652829.8 ਮੀਟਰਿਕ ਟਨ ਕਣਕ ਦੀ ਖਰੀਦ ਕਰਦਿਆਂ ਸੀਜ਼ਨ ਦਾ 80 ਫੀਸਦ ਅੰਕੜਾ ਕੀਤਾ ਪਾਰ ਸੰਗਰੂਰ ਵਿਖੇ ਮੀਤ ਹੇਅਰ ਦੇ ਦਫ਼ਤਰ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਕੇਵਲ ਅਕਾਲੀ ਦਲ ਹੈ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ : ਐਨ.ਕੇ. ਸ਼ਰਮਾ ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪ੍ਰੁਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਮੋਗਾ ਮੰਡੀ ਦਾ ਦੌਰਾ ਸੰਗਰੂਰ ਪ੍ਰਸ਼ਾਸਨ ਦਾ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਤਹਿਤ ਨਿਵੇਕਲਾ ਉਪਰਾਲਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਟੈਕਨੋ ਵਿਰਸਾ- 2024 ਦੇ ਦੂਜੇ ਦਿਨ ਫੈਸ਼ਨ ਸ਼ੋਅ ਨੇ ਬਟੋਰੀਆਂ ਸੁਰਖੀਆਂ ਚੋਣਾਂ ਸਬੰਧੀ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ ਪੀਈਸੀ ਨੇ ਸ਼ੁਰੂਆਤੀ ਪੀਐਚਡੀ ਪ੍ਰੋਗਰਾਮ ਲਈ ਆਈਆਈਟੀ ਜੰਮੂ ਨਾਲ ਸਮਝੌਤਾ ਕੀਤਾ ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ: ਮੀਤ ਹੇਅਰ ਐਲਪੀਯੂ ਵੱਲੋਂ ਨੈੱਟਵਰਕ, ਇੰਟੈਲੀਜੈਂਸ ਅਤੇ ਕੰਪਿਊਟਿੰਗ 'ਤੇ ਦੂਜੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਫਾਜ਼ਿਲਕਾ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 41.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਡਾ: ਸੇਨੂ ਦੁੱਗਲ "ਦ ਇੰਡੀਅਨ ਬ੍ਰਾਈਡ" ਇੱਕ ਮਸ਼ਹੂਰ ਕੰਪਨੀ ਨੇ ਚੰਡੀਗੜ੍ਹ ਵਿਖੇ ਲਗਜ਼ਰੀ ਲਾਈਫਸਟਾਈਲ ਦੀ ਮੇਜ਼ਬਾਨੀ ਕੀਤੀ!! ਲੋਕਸਭਾ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਮੂਹ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਆਏ 1111 ਕਰੋੜ ਰੁਪਏ ਲੋਕ ਸਭਾ ਚੋਣਾਂ 2024- ਪੋਲਿੰਗ ਕਰਮਚਾਰੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਆਯੋਜਿਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ ਈ.ਵੀ.ਐਮ. ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਸਕੱਤਰ ਪ੍ਰਿਯਾਂਕ ਭਾਰਤੀ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੁਧਿਆਣਾ ਦੀਆਂ ਅਨਾਜ ਮੰਡੀਆਂ 'ਚੋਂ 24 ਘੰਟਿਆਂ ਦੌਰਾਨ 44700 ਮੀਟਰਿਕ ਟਨ ਕਣਕ ਦੀ ਰਿਕਾਰਡ ਤੋੜ ਲਿਫਟਿੰਗ

 

ਯੁਵਕ ਸੇਵਾਵਾਂ ਵਿਭਾਗ ਨੇ 2019 ਦੌਰਾਨ ਜਾਗਰੂਕਤਾ ਮੁਹਿੰਮਾਂ 'ਚ ਮੋਹਰੀ ਭੂਮਿਕਾ ਨਿਭਾਈ : ਡਾ. ਮਲਕੀਤ ਸਿੰਘ ਮਾਨ

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਐਨ.ਐਨ.ਐਸ. ਵਲੰਟੀਅਰਜ਼ ਨੇ ਲਗਾਏ 15 ਹਜ਼ਾਰ ਬੂਟੇ

5 Dariya News

5 Dariya News

5 Dariya News

ਪਟਿਆਲਾ , 03 Jan 2020

ਯੁਵਕ ਸੇਵਾਵਾਂ ਵਿਭਾਗ ਵੱਲੋਂ ਸਾਲ 2019 ਦੌਰਾਨ ਆਮ ਲੋਕਾਂ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਦੇਣ ਸਮੇਤ ਵੱਡੀ ਪੱਧਰ 'ਤੇ ਜਾਗਰੂਕਤਾ ਮੁਹਿੰਮ ਚਲਾਕੇ ਤੰਦਰੁਸਤ ਪੰਜਾਬ, ਡੈਪੋਂ, ਡੇਂਗੂ ਵਿਰੁੱਧ ਮੁਹਿੰਮ ਅਤੇ ਪਲਾਸਟਿਕ ਮੁਕਤ ਪਟਿਆਲਾ ਵਿੱਚ ਆਪਣੇ ਵਲੰਟੀਅਰਜ਼ ਦੀ ਸ਼ਮੂਲੀਅਤ ਕਰਵਾਕੇ ਜਾਗਰੂਕਤਾ ਮੁਹਿੰਮਾਂ 'ਚ ਮੋਹਰੀ ਭੂਮਿਕਾ ਨਿਭਾਈ ਗਈ। ਸਾਲ 2019 ਦੌਰਾਨ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈਆਂ ਗਈਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆ ਵਿਭਾਗ ਦੇ ਸਹਾਇਕ ਡਾਇਰੈਕਟਰ ਡਾ. ਮਲਕੀਤ ਸਿੰਘ ਮਾਨ ਨੇ ਦੱਸਿਆ ਕਿ ਵਿਭਾਗ ਦੀਆ 50 ਕੌਮੀ ਸੇਵਾ ਯੋਜਨਾ ਸੰਸਥਾਵਾਂ ਦੇ 6 ਹਜ਼ਾਰ ਵਲੰਟੀਅਰਜ਼ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ 'ਚ 15 ਹਜ਼ਾਰ ਤੋਂ ਵੱਧ ਬੂਟੇ ਲਗਾਏ ਅਤੇ ਵਲੰਟੀਅਰਜ਼ ਵੱਲੋਂ ਲਗਾਏ ਬੂਟਿਆਂ ਦੀ ਦੇਖਭਾਲ ਵੀ ਕੀਤੀ ਜਾ ਰਹੀ ਹੈ।ਸਹਾਇਕ ਡਾਇਰੈਕਟਰ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਵੀ ਵਿਸ਼ੇਸ਼ ਮੁਹਿੰਮ ਚਲਾਈ ਗਈ ਜਿਸ ਤਹਿਤ 5 ਹਜ਼ਾਰ ਵਲੰਟੀਅਰਜ਼ ਨੇ ਚੋਣ ਕਮਿਸ਼ਨ ਵੱਲੋਂ ਚਲਾਏ ਸਵੀਪ ਪ੍ਰੋਗਰਾਮ ਵਿੱਚ ਹਿੱਸਾ ਲੈਕੇ ਆਮ ਲੋਕਾਂ ਨੂੰ ਆਪਣੇ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਸਾਲ 2019 ਦੌਰਾਨ ਪਟਿਆਲਾ ਵਿੱਚ ਡੇਂਗੂ ਦੇ ਕੇਸਾਂ ਵਿਚ ਆਈ ਕਮੀ ਵਿੱਚ ਜਾਗਰੂਕਤਾ ਮੁਹਿੰਮ ਦਾ ਵੱਡਾ ਯੋਗਦਾਨ ਰਿਹਾ ਜਿਸ ਵਿੱਚ ਸਕੂਲਾਂ ਦੇ 6848 ਵਲੰਟੀਅਰਜ਼ ਨੇ ਜੁਲਾਈ ਮਹੀਨੇ ਦੌਰਾਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾਕੇ ਘਰ-ਘਰ ਜਾਕੇ ਡੇਂਗੂ ਤੋਂ ਬਚਾਅ ਲਈ ਪਟਿਆਲਵੀਆਂ ਨੂੰ ਜਾਗਰੂਕ ਕੀਤਾ।

ਡਾ. ਮਾਨ ਨੇ ਦੱਸਿਆ ਕਿ ਵਿਭਾਗ ਦੇ ਵਲੰਟੀਅਰਜ਼ ਵੱਲੋਂ ਐਮਰਜੈਸੀ ਹਾਲਤਾਂ ਵਿੱਚ ਇਕ ਹਜ਼ਾਰ ਤੋਂ ਵੱਧ ਯੂਨਿਟ ਖੂਨਦਾਨ ਕੀਤਾ ਗਿਆ ਉਥੇ ਹੀ ਸਾਈਕਲ ਰੈਲੀਆਂ ਕੱਢਕੇ ਪੋਸ਼ਣ ਮਾਹ ਦੌਰਾਨ ਸਤੂੰਲਤ ਖੁਰਾਕ ਸਬੰਧੀ ਗਰਭਵਤੀ ਔਰਤਾਂ ਨੂੰ ਜਾਗਰੂਕ ਕਰਨ ਵਿਚ ਵੀ ਅਹਿਮ ਰੋਲ ਅਦਾ ਕੀਤਾ। ਸਹਾਇਕ ਡਾਇਰੈਕਟਰ ਨੇ ਦੱਸਿਆ ਕਿ ਪਟਿਆਲਾ ਨੂੰ ਪਲਾਸਟਿਕ ਮੁਕਤ ਕਰਨ ਲਈ 2 ਅਕਤੂਬਰ ਨੂੰ ਚਲਾਈ ਮੁਹਿੰਮ ਦੌਰਾਨ ਤਿੰਨ ਹਜ਼ਾਰ ਵਲੰਟੀਅਰਜ਼ ਨੇ 9 ਕੁਇੰਟਲ ਪਲਾਸਟਿਕ ਇਕੱਠਾ ਕਰਕੇ ਪਟਿਆਲਾ ਵਾਸੀਆਂ ਨੂੰ ਪਲਾਸਟਿਕ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਵੀ ਜਾਗਰੂਕ ਕੀਤਾ।ਸਹਾਇਕ ਡਾਇਰੈਕਟਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਚਲਾਏ ਗਏ ਡੈਪੋ ਪ੍ਰੋਗਰਾਮ ਵਿਚ ਵੀ ਵਲੰਟੀਅਰਜ਼ ਨੇ ਅਹਿਮ ਭੂਮਿਕਾ ਨਿਭਾਉਦੇ ਹੋਏ ਨੁੱਕੜ ਨਾਟਕ ਅਤੇ ਵਿਸ਼ੇਸ਼ ਸੈਮੀਨਾਰ ਕਰਵਾਕੇ ਦੱਸ ਹਜ਼ਾਰ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਡੈਪੋਂ ਪ੍ਰੋਗਰਾਮ ਨਾਲ ਜੋੜਿਆ।  ਉਨ੍ਹਾਂ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਵੱਲੋਂ ਸਾਲ 2019 ਦੌਰਾਨ 12 ਵਿਸ਼ੇਸ਼ ਦਿਨ-ਰਾਤ ਦੇ ਕੈਂਪ ਲਗਾਕੇ ਵਲੰਟੀਅਰਜ਼ ਨੂੰ ਵੱਖ-ਵੱਖ ਵਿਸ਼ਿਆਂ 'ਤੇ ਅਧਾਰਿਤ ਜਾਣਕਾਰੀ ਮੁਹੱਈਆ ਕਰਵਾਈ ਗਈ ਅਤੇ ਵਲੰਟੀਅਰਜ਼ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਵੀ ਡਿਊਟੀਆਂ ਨਿਭਾਈਆਂ ਗਈਆਂ।ਡਾ. ਮਾਨ ਨੇ ਦੱਸਿਆ ਕਿ ਸਾਲ 2019 ਦੌਰਾਨ ਵਿਭਾਗ ਵੱਲੋਂ ਜਿਥੇ ਜਾਗਰੂਕਤਾ ਮੁਹਿੰਮ ਚਲਾਈ ਗਈ ਉਥੇ ਹੀ ਨੌਜਵਾਨਾਂ ਨੂੰ ਵਿਭਾਗ ਨਾਲ ਜੋੜਿਆਂ ਗਿਆ। ਉਨ੍ਹਾਂ ਕਿਹਾ ਕਿ ਸਾਲ 2020 ਦੌਰਾਨ ਵੀ ਵਿਭਾਗ ਵੱਲੋਂ ਜਿਥੇ ਆਪਣੀਆਂ ਪੁਰਾਣੀਆਂ ਗਤੀਵਿਧੀਆਂ ਚਾਲੂ ਰੱਖੀਆਂ ਜਾਣਗੀਆਂ ਉਥੇ ਹੀ ਨਵੇਂ ਪ੍ਰੋਗਰਾਮ ਸ਼ੁਰੂ ਕਰਕੇ ਨੌਜਵਾਨਾਂ ਨੂੰ ਇਨ੍ਹਾਂ ਦੇ ਨਾਲ ਜੋੜਿਆ ਜਾਵੇਗਾ।

 

Tags: Say no to Plastic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD