Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਜਲਦੀ ਬਣੇਗੀ ਉਮਰਪੁਰਾ ਦੀ ਸੜਕ, ਕਮਿਸ਼ਨਰ ਨਗਰ ਨਿਗਮ ਬਲਵਿੰਦਰ ਸਿੰਘ ਤੇ ਅਸ਼ਵਨੀ ਸੇਖੜੀ ਨੇ ਇਲਾਕਾ ਵਾਸੀਆਂ ਨੂੰ ਦਿੱਤਾ ਭਰੋਸਾ

5 Dariya News

5 Dariya News

5 Dariya News

ਬਟਾਲਾ , 03 Jan 2020

ਸਾਬਕਾ ਮੰਤਰੀ ਅਸ਼ਵਨੀ ਸੇਖੜੀ ਅਤੇ ਕਮਿਸ਼ਨਰ ਨਗਰ ਨਿਗਮ ਸ. ਬਲਵਿੰਦਰ ਸਿੰਘ ਵਲੋਂ ਅੱਜ ਉਮਰਪੁਰਾ ਵਿਖੇ ਸ੍ਰੀ ਹਰਗੋਬਿੰਦਪੁਰ ਰੋਡ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸ੍ਰੀ ਸੇਖੜੀ ਅਤੇ ਕਮਿਸ਼ਨਰ ਸ. ਬਲਵਿੰਦਰ ਸਿੰਘ ਨੇੇ ਉਮਰਪੁਰਾ ਵਿਖੇ ਸੜਕ ਦੀ ਖਸਤਾ ਹਾਲਤ ਦਾ ਜਾਇਜਾ ਲਿਆ ਅਤੇ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।ਇਸ ਮੌਕੇ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕਮਿਸ਼ਨਰ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੜੀ ਜਲਦੀ ਹੀ ਉਮਰਪੁਰਾ ਵਿਖੇ ਸ੍ਰੀ ਹਰਗੋਬਿੰਦਪੁਰ ਸੜਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 7 ਜਨਵਰੀ ਨੂੰ ਨਵੀਂ ਬਣਨ ਵਾਲੀ ਸੜਕ ਦੇ ਟੈਂਡਰ ਖੁੱਲ ਰਹੇ ਹਨ ਜਦਕਿ ਇਸ ਸੜਕ ਦੇ ਨਾਲ ਪੈਣ ਵਾਲੇ ਸੀਵਰੇਜ ਦੇ ਟੈਂਡਰ ਇਸੇ ਮਹੀਨੇ ਦੀ 14 ਤਰੀਕ ਨੂੰ ਖੁੱਲ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਹੀ ਟੈਂਡਰ ਖੁੱਲਦੇ ਹਨ ਅਤੇ ਜਿਸ ਵੀ ਫਰਮ ਨੂੰ ਇਹ ਕੰਮ ਅਲਾਟ ਹੁੰਦੇ ਹਨ ਉਸੇ ਸਮੇਂ ਬਿਨਾ ਕਿਸੇ ਦੇਰੀ ਇਹ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਲੋਕ ਬਹੁਤ ਮੁਸਕਲ ਵਿੱਚ ਹਨ ਜਿਸ ਤੋਂ ਉਹ ਭਲੀਭਾਂਤ ਜਾਣੂ ਹਨ ਅਤੇ ਬਹੁਤ ਜਲਦੀ ਹੀ ਹੁਣ ਇਸ ਇਲਾਕੇ ਦਾ ਵਿਕਾਸ ਕੀਤਾ ਜਾ ਰਿਹਾ ਹੈ।ਇਸ ਦੌਰਾਨ ਸਾਬਕਾ ਮੰਤਰੀ ਸ਼੍ਰੀ ਅਸ਼ਵਨੀ ਸੇਖੜੀ ਨੇ ਕਿਹਾ ਕਿ ਉਮਰਪੁਰਾ ਇਲਾਕੇ ਸਮੇਤ ਸ੍ਰੀ ਹਰਗੋਬਿੰਦਪੁਰ ਰੋਡ ਉੱਪਰੋਂ ਲੰਘਣ ਵਾਲੇ ਸਾਰੇ ਹੀ ਰਾਹਗੀਰ ਬਹੁਤ ਪਰੇਸ਼ਾਨ ਹਨ ਅਤੇ ਸਰਕਾਰ ਲੋਕਾਂ ਦੀ ਇਸ ਸਮੱਸਿਆ ਤੋਂ ਜਾਣੂ  ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਸਭ ਤੋਂ ਪਹਿਲਾਂ ਇਥੇ ਸੜਕ ਦੇ ਨਾਲ ਸੀਵਰੇਜ ਪਾ ਕੇ ਪਾਣੀ ਦੀ ਨਿਕਾਸੀ ਕੀਤੀ ਜਾਵੇਗੀ ਅਤੇ ਨਾਲ ਹੀ ਸੜਕ ਨੂੰ ਨਵਾਂ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਉਮਰਪੁਰਾ ਵਾਸੀਆਂ ਨੂੰ ਜਿਆਦਾ ਸਮਾਂ ਮੁਸ਼ਕਲ ਨਹੀਂ ਝੱਲਣੀ ਪਵੇਗੀ ਕਿਉਂਕਿ ਬਹੁਤ ਜਲਦੀ ਇਥੇ ਵਿਕਾਸ ਕਾਰਜ ਸ਼ੁਰੂ ਹੋ ਰਹੇ ਹਨ।

 

Tags: Ashwani Sekhri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD