ਜ਼ਿਲ੍ਹੇ ਵਿੱਚ ਹੁੱਕਾ ਬਾਰਾ ਤੇ ਪਾਬੰਦੀ ਦੇ ਹੁਕਮ
Web Admin
5 ਦਰਿਆ ਨਿਊਜ਼
ਐਸ .ਏ.ਐਸ.ਨਗਰ , 29 Nov 2013
Last updated on: Nov 29, 2013, 00:00 IST
ਤੇਜਿੰਦਰਪਾਲ ਸਿੰਘ ਸਿੱਧੂ ਆਈ .ਏ.ਐਸ. ਡਿਪਟੀ ਕਮਿਸ਼ਨਰ –ਕਮ –ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਸਮੁੱਚੇ ਜ਼ਿਲ੍ਹੇ ਅਤੇ ਜ਼ਿਲ੍ਹੇ 'ਚ ਪੈਂਦੀਆਂ ਕਾਰਪੋਰੇਸ਼ਨ , ਮਿਊਂਸਪਲ ਕਮੇਟੀਆਂ ਦੇ ਅਧੀਨ ਪੈਂਦੇ ਖੇਤਰਾਂ ਅਤੇ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ਵਿੱਚ ਹੁੱਕਾ ਬਾਰਾ ਤੇ ਪਾਬੰਦੀ ਲਗਾਈ ਗਈ ਹੈ। ਉਹਨਾਂ ਦੇ ਧਿਆਨ ਵਿੱਚ ਆਇਆ ਸੀ ਕਿ ਕੁਝ ਰੈਸਟੋਰੈਂਟਾਂ/ਹੁੱਕਾ ਬਾਰਾ ਵੱਲੋਂ ਆਉਣ ਵਾਲੇ ਵਿਜ਼ਟਰਾਂ ਨੂੰ ਹੁੱਕੇ ਲਈ ਆਫ਼ਰ ਕੀਤਾ ਜਾਂਦਾ ਹੈ। ਜਿਸ ਨਾਲ ਮਨੁੱਖੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ ਅਤੇ ਖਾਸ ਕਰਕੇ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਦੇ ਨੌਜਵਾਨ ਇਹਨਾਂ ਹੁੱਕਾ ਬਾਰਾ ਦਾ ਸ਼ਿਕਾਰ ਨਾ ਹੋਣ। ਲੋਕਾਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਹੁੱਕਾ ਬਾਰਾ ਤੇ ਪਾਬੰਦੀ ਦੇ ਹੁਕਮ ਲਗਾਏ ਗਏ ਹਨ ਇਹ ਹੁਕਮ 28 ਜਨਵਰੀ 2014 ਤੱਕ ਲਾਗੂ ਰਹਿਣਗੇ।