Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਮਨੀਸ਼ ਤਿਵਾੜੀ ਅਤੇ ਬਲਬੀਰ ਸਿੰਘ ਸਿੱਧੂ ਨੇ ਹਰਜੀਤ ਸਿੰਘ, ਪ੍ਰੈਜੀਡੈਂਟ ਰੋਟਰੀ ਕਲੱਬ, ਮੋਹਾਲੀ ਨਾਲ ਪ੍ਰੋਜੈਕਟ 'ਮਮਤਾ' ਲੌਂਚ ਕੀਤਾ

ਰੋਟਰੀ ਕਲੱਬ, ਮੋਹਾਲੀ ਵਿਚ ਸੁਵਿਧਾਵਾਂ ਤੋਂ ਵਾਂਝੀਆਂ ਮਹਿਲਾਵਾਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਸਿਹਤ ਵਿਚ ਸੁਧਾਰ ਲਈ ਪ੍ਰੋਜੈਕਟ ਮਮਤਾ ਦੀ ਸ਼ੁਰੂਆਤ ਕੀਤੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੋਹਾਲੀ) , 05 Jan 2020

Last updated on: Jan 05, 2020, 00:00 IST

ਰੋਟਰੀ ਕਲੱਬ ਮੋਹਾਲੀ ਨੇ ਅੱਜ ਅਨੰਦਪੁਰ ਸਾਹਿਬ ਤੋਂ ਸੰਸਦ ਮਨੀਸ਼ ਤਿਵਾੜੀ ਅਤੇ ਪੰਜਾਬ ਦੇ ਸਿਹਤ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਦੀ ਮੌਜੂਦਗੀ ਵਿਚ ਆਪਣੇ ਸਿਹਤ ਸੁਧਾਰ ਪ੍ਰੋਜੈਕਟ 'ਮਮਤਾ' ਦੀ ਸ਼ੁਰੂਆਤ ਕੀਤੀ। ਭਾਰਤ ਵਿਚ ਰੋਟਰੀ ਦੇ 100 ਸਾਲ ਪੂਰੇ ਹੋਣ ਦੇ ਮੌਕੇ 'ਤੇ ਆਯੋਜਿਤ ਇਸ ਸਮਾਰੋਹ ਵਿਚ ਸੰਸਦ ਨੇ ਸੌ ਪੇਂਡੂ ਮਹਿਲਾਵਾਂ ਨੂੰ ਪੌਸ਼ਟਿਕ ਅਤੇ ਸਿਹਤਮੰਦ(ਨਿਊਟ੍ਰੀਸ਼ੀਅਨ ਐਂਡ ਹੈਲਥੀ) ਫੂਡ ਦੇ ਸਪੈਸ਼ਲ ਪੈਕੇਜ ਸੌਂਪੇ ਗਏ, ਜਿਨ੍ਹਾਂ ਨੇ ਪਿਛਲੇ ਛੇ ਮਹੀਨਿਆਂ ਵਿਚ ਆਪਣੀ ਲੜਕੀ ਨੂੰ ਜਨਮ ਦਿੱਤਾ ਹੈ।ਅੱਜ ਸਵੇਰੇ ਰੋਟਰੀ ਕਲੱਬ ਮੋਹਾਲੀ ਵੱਲੋਂ 'ਪ੍ਰੋਜੈਕਟ ਮਮਤਾ' ਦੇ ਉਦਘਾਟਨ ਤੋਂ ਬਾਅਦ ਆਯੋਜਿਤ ਸਭਾ ਨੂੰ ਸੰਬੋਧਤ ਕਰਦੇ ਹੋਏ, ਸੀਨੀਅਰ ਕਾਂਗਰਸ ਨੇਤਾ ਅਤੇ ਸੰਸਕ ਸ੍ਰੀ ਮਨੀਸ਼ ਤਿਵਾੜੀ ਨੇ ਕਿਹਾ , ''ਜਦੋਂ ਕਿ ਸਰਵਜਨਕ ਖੇਤਰਾਂ ਵਿਚ ਮਹਿਲਾਵਾਂ ਦੀ ਪ੍ਰਤੀਨਿਧਤਾ ਵਧਾਉਣਾ ਮਹੱਤਵਪੂਰਣ ਹੈ ਅਤੇ ਇਸ ਟੀਚੇ ਨੂੰ ਮਜ਼ਬੂਤ, ਵਿਆਪਕ ਅਤੇ ਸਕਾਰਾਤਮਕ ਕਦਮਾਂ ਦੇ ਮਾਧਿਅਮ ਨਾਲ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸਦੇ ਨਾਲ ਹੀ ਸੋਚ ਵਿਚ ਵੀ ਬਦਲਾਅ ਜ਼ਰੂਰੀ ਹੈ ਤਾਂ ਜੋ ਮਹਿਲਾਵਾਂ ਨੂੰ ਲਾਜ਼ਮੀ ਤੌਰ 'ਤੇ ਉਨ੍ਹਾਂ ਦੇ ਘਰਾਂ ਅੰਦਰ ਅਤੇ ਵਿਆਪਕ ਸਮਾਜ ਵਿਚ ਬਰਾਬਰ ਮੰਨਿਆ ਜਾਵੇ ਅਤੇ ਉਨ੍ਹਾਂ ਦੇ ਬਰਾਬਰ ਅਧਿਕਾਰ ਹੋਣ।'' ਇਸ ਨੇਕ ਕੋਸ਼ਿਸ਼ ਲਈ ਰੋਟਰੀ ਮੋਹਾਲੀ ਨੂੰ ਵਧਾਈ ਦਿੰਦੇ ਹੋਏ, ਸ੍ਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਰੋਟਰੀ ਸੰਗਠਨ ਬੀਤੀ ਇਕ ਸਦੀ ਤੋਂ ਦੇਸ਼ ਦੀ ਸੇਵਾ ਕਰ ਰਿਹਾ ਹੈ ਅਤੇ ਵੱਖ ਵੱਖ ਕੋਸ਼ਿਸ਼ਾਂ ਨਾਲ ਸਮਾਜ ਦੀ ਬਿਹਤਰੀ ਲਈ ਆਪਣਾ ਯੋਗਦਾਨ ਦੇ ਰਿਹਾ ਹੈ। ਦੱਸਦੇ ਹੋਏ ਕਿ ਮਹਿਲਾਵਾਂ ਨੂੰ ਪੁਰਸ਼ਾਂ ਦੇ ਨਾਲ ਬਰਾਬਰੀ 'ਤੇ ਲਿਆਉਣ ਲਈ ਠੋਸ ਕੋਸ਼ਿਸ਼ਾਂ ਦੀ ਜ਼ਰੂਰਤ ਸੀ, ਉਨ੍ਹਾਂ ਹੋਰ ਗੈਰ ਸਰਕਾਰੀ ਸੰਗਠਨਾਂ ਅਤੇ ਨਿੱਜੀ ਕੰਪਨੀਆਂ ਤੋਂ ਵੀ ਇਸ ਸਬੰਧ ਵਿਚ ਅੱਗੇ ਆਉਣ ਅਤੇ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਪੂਰਾ ਕਰਨ ਵਿਚ ਸਹਿਯੋਗ ਕਰਨ ਦੀ ਬੇਨਤੀ ਕੀਤੀ।ਇਸ ਮੌਕੇ 'ਤੇ ਆਪਣੇ ਸੰਬੋਧਨ ਵਿਚ ਪੰਜਾਬ ਦੇ ਸਿਹਤ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਨੇ ਪੇਂਡੂ ਮਹਿਲਾਵਾਂ ਅਤੇ ਖਾਸ ਕਰਕੇ ਬੱਚੀਆਂ ਨੂੰ ਪਾਲਣ ਵਿਚ ਪੇਸ਼ ਆ ਰਹੀਆਂ ਹਰ ਤਰ੍ਹਾਂ ਦੀਆਂ ਪੋਸ਼ਣ ਸਬੰਧੀ ਮੁੱਦਿਆਂ ਨੂੰ ਪੂਰੀ ਤਰ੍ਹਾਂ ਨਾਲ ਸੰਬੋਧਨ ਕਰਨ ਲਈ ਆਪਣੀ ਵਿਅਕਤੀਗਤ ਵਚਨਬੱਧਤਾ ਦੋਹਰਾਈ। 100 ਪ੍ਰਮੁੱਖ ਸਮਾਜਕ ਸੰਕੇਤਕਾਂ ਨੂੰ ਕਵਰ ਕਰਨ ਵਾਲੇ 17 ਟੀਚਿਆਂ ਦੇ ਅਧਾਰ 'ਤੇ ਹਾਲ ਹੀ ਵਿਚ ਜਾਰੀ ਕੀਤੀ ਗਹੀ ਨੀਤੀ ਆਯੋਗ ਦੇ ਐਸਡੀਜੀ ਇੰਡੈਕਸ 2019-20 ਰਿਪੋਰਟ ਵਿਚ ਪੰਜਾਬ ਵੱਲੋਂ ਦਰਜ ਕੀਤੇ ਗਏ, ਬਿਹਤਰੀਨ ਸੁਧਾਰ ਨੂੰ ਮਾਨਤਾ ਦਿੱਤੀ ਗਈ ਹੈ। 

ਇਸ ਸਫ਼ਲਤਾ 'ਤੇ ਬਲਬੀਰ ਸਿੰਘ ਸਿੱਧੂ ਨੇ। ਸਿਹਤ ਸੇਵਾਵਾਂ ਦੀ ਪਹੁੰਚ ਨੂੰ ਹੋਰ ਬਿਹਤਰ ਬਣਾਉਣ ਲਈ, ਖਾਸ ਕਰਕੇ ਪੇਂਡੂ ਮਹਿਲਾਵਾਂ ਅਤੇ ਬੱਚਿਆਂ ਲਈ ਕੀਤੀਆਂ ਜਾਣ ਵਾਲੀਆਂ ਕੋਸ਼ਿਸ਼ਾਂ ਵਿਚ ਆਪਣੀ ਸਰਕਾਰ ਦੇ ਸਮਰਥਨ ਦਾ ਭਰੋਸਾ ਦਿੱਤਾ।ਯੋਜਨਾ ਦੇ ਬਾਰੇ ਵਿਚ ਵਿਸਥਾਰ ਨਾਲ ਗੱਲ ਕਰਦੇ ਹੋਏ, ਰੋਟਰੀ ਕਲੱਬ ਮੋਹਾਲੀ ਦੇ ਪ੍ਰੈਜੀਡੈਂਟ ਹਰਜੀਤ ਸਿੰਘ ਨੇ ਦਸਿਆ ਕਿ ਅਸੀਂ ਇਸ ਪ੍ਰੋਜੈਕਟ ਦੇ ਲਾਭ ਜ਼ਰੂਰਤਮੰਦ ਲੋਕਾਂ ਤਕ ਪਹੁੰਚਾਉਣਾ ਸੁਨਿਸ਼ਚਿਤ ਕਰਨ ਲਈ ਉਨ੍ਹਾਂ ਮਹਿਲਾਵਾਂ ਨੂੰ ਇਸ ਵਿਚ ਸ਼ਾਮਲ ਕਰਨਾ ਸੀ ਜੋ ਕਿ ਗਰੀਬੀ ਰੇਖਾ ਤੋਂ ਹੇਠਾਂ ਆਉਣ ਵਾਲੇ ਪਰਿਵਾਰਾਂ ਤੋਂ ਹਨ ਅਤੇ ਉਨ੍ਹਾਂ ਨੇ ਹਾਲ ਹੀ ਵਿਚ ਕਿਸੇ ਵੀ ਸਰਕਾਰੀ ਹਸਪਤਾਲ ਵਿਚ ਇਕ ਬੱਚੀ ਨੂੰ ਜਨਮ ਦਿੱਤਾ ਹੈ। ਮਹਿਲਾਵਾਂ ਆਮ ਤੌਰ 'ਤੇ ਆਪਣੇ ਬੱਚਿਆਂ ਨੂੰ ਪਹਿਲੇ ਛੇ ਮਹੀਨੇ ਤੱਕ ਛਾਤੀ ਦਾ ਦੁੱਧ ਪਿਲਾਉਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਨਵੀਆਂ ਮਾਤਾਵਾਂ ਇਸ ਚਰਣ ਦੌਰਾਨ ਪੌਸ਼ਟਿਕ ਭੋਜਨ ਕਰਦੀਆਂ ਹਨ ਤਾਂ ਇਸ ਨਾਲ ਬੱਚਿਆਂ ਦੀ ਚੰਗੀ ਸਿਹਤ ਨੂੰ ਸੁਨਿਸ਼ਚਿਤ ਕਰਨ ਵਿਚ ਮਦਦ ਮਿਲੇਗੀ।ਵਿਸ਼ੇਸ਼ ਤੌਰ ਤੇ , ਦ ਰੋਟਰੀ ਕਲੱਬ 25 ਸਕੂਲ ਛੱਡਣ ਵਾਲੇ ਬੱਚਿਆਂ ਨੂੰ ਅਪਨਾਉਣ ਲਈ ਨਵੀਆਂ ਕੋਸ਼ਿਸ਼ਾਂ 'ਤੇ ਵੀ ਕੰਮ ਕਰ ਰਿਹਾ ਹੈ, ਜੋ ਮਹਿੰਦਰਾ ਇੰਸਟੀਚਿਊਟ ਆਫ ਸਕਿੱਲ ਡਿਵੈਲਪਮੈਂਟ ਵੱਲੋਂ ਜੀਡੀਏ ਸਿਖਲਾਈ ਪ੍ਰਾਪਤ ਕਰਨਗੇ। ਇਸ ਤੋਂ ਇਲਾਵਾ ਰੋਟਰੀ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਚ ਪਲੰਬ ਅਤੇ ਇਲੈਕਟੀ੍ਰਸ਼ੀਅਨ ਲਈ ਇਕ ਕੋਰਸ ਦੀ ਵੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਦੌਰਾਨ ਆਉਣ ਵਾਲੇ ਸਾਰੇ ਖਰਚਿਆਂ ਨੂੰ ਰੋਟਰੀ ਕਲੱਬ ਮੋਹਾਲੀ ਵੱਲੋਂ ਸਹਿਣ ਕੀਤਾ ਜਾਵੇਗਾ। ਰੋਟਰੀ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਚ ਪਹਿਲਾਂ ਤੋਂ ਹੀ ਸਿਲਾਈ, ਕਢਾਈ ਅਤੇ ਬਿਊਟੀ ਕੋਰਸਿਜ਼ ਪਹਿਲਾਂ ਤੋਂ ਹੀ ਉਪਲਭਧ ਕਰਵਾਏ ਜਾ ਰਹੇ ਹਨ, ਜਿਸ ਨਾਲ ਕਾਫੀ ਨੌਜਵਾਨਾਂ ਦੀ ਮਦਦ ਮਿਲ ਰਹੀ ਹੈ।ਰੋਟਰੀ ਕਲੱਬ ਮੋਹਾਲੀ, ਜ਼ਿਲ੍ਹਾ ਸਿਹਤ ਵਿਭਾਗ ਨਾਲ ਮਿਲ ਕੇ ਕੰਮ ਕਰ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ ਅਨੀਮੀਆ ਮੁਕਤ ਪੰਜਾਬ ਅਭਿਆਨ ਦੇ ਅਮਲ ਵਿਚ ਸਹਾਇਤਾ ਮਿਲ ਸਕਦੀ ਹੈ। ਕਲੱਬ ਨੇ ਗੈਰਵਿਕਸਿਤ ਖੇਤਰਾਂ ਵਿਚ 13 ਆਂਗਣਵਾੜੀ ਕੇਂਦਰਾਂ ਨੂੰ ਵੀ ਅਪਨਾਇਆ ਹੈ, ਅਤੇ ਉਨ੍ਹਾਂ ਨੂੰ ਮੁਢਲੇ ਪੱਧਰ ਦੀਆਂ ਐਜ਼ੂਕੇਸ਼ਨਲ ਕਿਤਾਬਾਂ, ਖਿਡੌਣੇ ਉਪਲਭਧ ਕਰਾਉਣ ਦੇ ਨਾਲ ਹੀ ਬੁਨਿਆਦੀ ਜ਼ਰੂਰਤਾਂ ਜਿਵੇਂ ਕੁਰਸੀਆਂ, ਬਰਤਨ, ਤਾਜੇ ਪਾਣੀ ਦੀ ਸੁਵਿਧਾ ਆਦਿ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਨਾਲ ਬੱਚਿਆਂ ਦਾ ਵਿਕਾਸ ਬਿਹਤਰ ਕੀਤਾ ਜਾ ਸਕੇਗਾ।

 

Tags: Manish Tewari , Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD