Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰ ਵੱਲੋਂ ਘੱਟ ਗਿਣਤੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ : ਮੁਨੱਵਰ ਮਸੀਹ

ਸ਼ਾਂਤੀ ਕਮੇਟੀ ਦੀਆਂ ਮੀਟਿੰਗਾਂ ਕਰਵਾਈਆਂ ਜਾਣ : ਚੇਅਰਮੈਨ

5 Dariya News

5 Dariya News

5 Dariya News

ਪਟਿਆਲਾ , 07 Jan 2020

Last updated on: Jan 07, 2020, 00:00 IST

ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਮੁਨੱਵਰ ਮਸੀਹ ਨੇ ਅੱਜ ਪਟਿਆਲਾ ਦਾ ਦੌਰਾ ਕਰਦਿਆਂ, ਜ਼ਿਲ੍ਹਾ ਪ੍ਰਸ਼ਾਸਨ ਤੇ ਘੱਟ ਗਿਣਤੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਘੱਟ ਗਿਣਤੀਆਂ ਨੂੰ ਆਉਂਦੀਆਂ ਸਮੱਸਿਆਵਾਂ 'ਤੇ ਚਰਚਾ ਕੀਤੀ ਅਤੇ ਭਲਾਈ ਸਕੀਮਾਂ ਅਤੇ ਇਨ੍ਹਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਨੂੰ ਸਰਕਾਰ ਵੱਲੋਂ ਜੋ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਉਨ੍ਹਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਣਾ ਚਾਹੀਦਾ ਹੈ ਅਤੇ ਘੱਟ ਗਿਣਤੀਆਂ ਦੇ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਰਕਾਰ ਵੱਲੋਂ ਦਿੱਤੇ ਜਾਂਦੇ ਵਜੀਫੇ ਲੈਕੇ ਉਚੇਰੀ ਸਿੱਖਿਆ ਪ੍ਰਾਪਤ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ, ਐਸ.ਡੀ.ਐਮ. ਪਟਿਆਲਾ ਸ. ਚਰਨਜੀਤ ਸਿੰਘ,  ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮਿਸ ਇਨਾਇਤ ਗੁਪਤਾ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀ ਲਾਲ ਵਿਸ਼ਵਾਸ ਅਤੇ ਡੀ.ਐਸ.ਪੀ. ਸ. ਪੁਨੀਤ ਸਿੰਘ ਚਾਹਲ ਮੌਜੂਦ ਸਨ। ਇਸ ਮੌਕੇ ਸ੍ਰੀ ਮੁਨੱਵਰ ਮਸੀਹ ਨੇ ਦੱਸਿਆ ਕਿ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਵੱਲੋਂ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਂਦੀ ਹੈ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਏ ਕਿ ਜ਼ਿਲ੍ਹੇ 'ਚ ਮੌਜੂਦ ਘੱਟ ਗਿਣਤੀਆਂ ਦੀ ਵਸੋਂ ਦੀ ਭਲਾਈ ਲਈ ਸਰਕਾਰੀ ਸੇਵਾਵਾਂ ਸਮੇਂ ਸਿਰ ਪਾਰਦਰਸ਼ਤਾ ਨਾਲ ਮੁਹੱਈਆ ਕਰਵਾਈਆਂ ਜਾਣ ਅਤੇ ਭਲਾਈ ਸਕੀਮਾ ਬਾਰੇ ਜਾਣਕਾਰੀ ਦੇਣ ਲਈ ਕੈਂਪ ਲਗਾਏ ਜਾਣ।ਸ੍ਰੀ ਮੁਨੱਵਰ ਮਸੀਹ ਨੇ ਇਸ ਮੌਕੇ ਕਿਹਾ ਕਿ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਾ ਅਤੇ ਸਦਭਾਵਨਾ ਕਾਇਮ ਰੱਖਣ ਲਈ ਜ਼ਿਲ੍ਹੇ 'ਚ ਸ਼ਾਂਤੀ ਕਮੇਟੀਆਂ ਦੀਆਂ ਮੀਟਿੰਗਾਂ ਲਗਾਤਾਰ ਕਰਵਾਈਆਂ ਜਾਣ ਤਾਂ ਕਿ ਸਾਰੇ ਭਾਈਚਾਰਿਆਂ ਵਿੱਚ ਆਪਸੀ ਪਿਆਰ ਬਣਿਆ ਰਹੇ। ਉਨ੍ਹਾਂ ਪਟਿਆਲਾ ਜ਼ਿਲ੍ਹੇ 'ਚ ਬਣੇ ਕਬਰਸਤਾਨਾਂ ਦੀ ਸਮੀਖਿਆ ਕਰਦਿਆ ਪਿੰਡਾਂ ਵਿੱਚ ਬਣੇ ਕਬਰਸਤਾਨਾਂ ਪ੍ਰਤੀ ਸੰਤੁਸ਼ਟੀ ਜਾਹਿਰ ਕੀਤੀ ਅਤੇ ਸ਼ਹਿਰ ਵਿੱਚ ਕਬਰਸਤਾਨ ਦੇ ਮਸਲੇ ਨੂੰ ਜਲਦੀ ਹੱਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।ਉਨ੍ਹਾਂ ਸਿੱਖਿਆ, ਤਕਨੀਕੀ ਸਿੱਖਿਆ ਅਤੇ ਪੁਲਿਸ ਆਦਿ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਸੇਵਾਵਾਂ ਪ੍ਰਦਾਨ ਕਰਨ ਨੂੰ ਗੰਭੀਰਤਾ ਨਾਲ ਲੈਣ ਅਤੇ ਕਿਸੇ ਤਰ੍ਹਾਂ ਦੀ ਅਣਗਹਿਲੀ ਕਰਨ ਤੋਂ ਬਚਣ ਅਤੇ ਘੱਟ ਗਿਣਤੀਆਂ ਲਈ ਜੋ ਸਰਕਾਰ ਵੱਲੋਂ ਨਿਯਮ ਬਣਾਏ ਗਏ ਹਨ ਉਨ੍ਹਾਂ ਦੀ ਪਾਲਣਾ ਕੀਤੀ ਜਾਵੇ।ਇਸ ਮੌਕੇ ਆਰ.ਟੀ.ਓ. ਅਰਵਿੰਦ ਕੁਮਾਰ, ਜ਼ਿਲ੍ਹਾ ਭਲਾਈ ਅਫ਼ਸਰ ਸ. ਜਸਬੀਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਸੁਰਿੰਦਰ ਸਿੰਘ ਢਿਲੋਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ ਤੂਰ, ਵੱਖ-ਵੱਖ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲ, ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼ ਸਮੇਤ ਘੱਟ ਗਿਣਤੀਆਂ ਦੇ ਨੁਮਾਇੰਦੇ ਮੌਜੂਦ ਸਨ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD