Thursday, 16 May 2024

 

 

ਖ਼ਾਸ ਖਬਰਾਂ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ

 

ਕਮਲਦੀਪ ਸਿੰਘ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਆਹੁਦਾ ਸੰਭਾਲਿਆ

5 Dariya News

5 Dariya News

5 Dariya News

ਚੰਡੀਗੜ੍ਹ , 07 Jan 2020

ਸ੍ਰੀ ਕਮਲਦੀਪ ਸਿੰਘ ਨੇ ਅੱਜ ਇਥੇ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਐਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ, ਜੰਗਲਾਤ ਤੇ ਜੰਗਲੀ ਜੀਵ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ, ਡਾ. ਰਾਜ ਕੁਮਾਰ ਵੇਰਕਾ, ਸੰਸਦ ਮੈਂਬਰ ਸ੍ਰੀ ਆਨੰਦਪੁਰ ਸਾਹਿਬ ਸ੍ਰੀ ਮਨੀਸ਼ ਤਿਵਾੜੀ, ਸੰਸਦ ਮੈਂਬਰ ਖੰਡੂਰ ਸਾਹਿਬ ਸ੍ਰੀ ਜਸਬੀਰ ਸਿੰਘ ਗਿੱਲ ਅਤੇ ਸੰਸਦ ਮੈਂਬਰ ਫਤਿਹਗੜ੍ਹ ਸਾਹਿਬ ਡਾ. ਅਮਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ।ਰਾਣਾ ਗੁਰਮੀਤ ਸਿੰਘ ਸੋਢੀ ਨੇ ਇਸ ਮੌਕੇ ਨਵ ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੰਦੇ ਹੋਏ ਉਮੀਦ ਜ਼ਾਹਰ ਕੀਤੀ ਕਿ ਕਮਲਦੀਪ ਸਿੰਘ ਇਹ ਯਕੀਨੀ ਬਣਾਉਣਗੇ ਕਿ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਸੂਬੇ ਦੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਵੇਂ ਉਪਰਾਲੇ ਵਿੱਢੇਗਾ, ਜੋ ਕਿ ਸਹਿਕਾਰੀ ਖੇਤਰ ਦੀ ਰੀੜ੍ਹ ਦੀ ਹੱਡੀ ਹੈ।ਕਮਲਦੀਪ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਕਿਸਾਨ ਭਾਈਚਾਰੇ ਦੀ ਬਿਹਤਰੀ ਲਈ ਉਚੇਚੇ ਉਪਰਾਲੇ ਕਰਨਗੇ। ਇਸ ਮੌਕੇ ਸ੍ਰੀ ਇੰਦਰਬੀਰ ਸਿੰਘ ਬੁਲਾਰੀਆ ਤੇ ਸ੍ਰੀ ਅਮਰਿੰਦਰ ਸਿੰਘ ਰਾਜ ਵੜਿੰਗ (ਦੋਵੇਂ ਵਿਧਾਇਕ ਤੇ ਸਲਾਹਕਾਰ ਮੁੱਖ ਮੰਤਰੀ), ਵਿਧਾਇਕ ਕਪੂਰਥਲਾ ਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ, ਵਿਧਾਇਕ ਅੰਮ੍ਰਿਤਸਰ (ਉਤਰੀ) ਸ਼੍ਰੀ ਸੁਨੀਲ ਦੱਤੀ, ਵਿਧਾਇਕ ਜਲਾਲਾਬਾਦ ਸ੍ਰੀ ਰਮਿੰਦਰ ਸਿੰਘ ਆਵਲਾ, ਵਿਧਾਇਕ ਬਲੂਆਣਾ ਸ੍ਰੀ ਨੱਥੂ ਰਾਮ, ਸਾਬਕਾ ਸੰਸਦ ਮੈਂਬਰ ਤੇ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਸ੍ਰੀ ਮੋਹਿੰਦਰ ਸਿੰਘ ਕੇਪੀ, ਸਾਬਕਾ ਵਿਧਾਇਕ ਤੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਲਿਮ. ਦੇ ਚੇਅਰਮੈਨ ਸ੍ਰੀ ਜਗਬੀਰ ਸਿੰਘ ਬਰਾੜ, ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਵਿੰਦਰ ਪਾਲ ਸਿੰਘ ਪਾਲੀ, ਪੰਜਾਬ ਲਾਰਜ ਇੰਡਸਟ੍ਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਪਵਨ ਦੀਵਾਨ, ਹਾਊਸਫੈਡ ਦੇ ਚੇਅਰਮੈਨ ਸ੍ਰੀ ਸੁਖਵੰਤ ਸਿੰਘ ਬਰਾੜ, ਸਾਬਕਾ ਮੰਤਰੀ ਸ਼੍ਰੀ ਜਗਮੋਹਨ ਸਿੰਘ ਕੰਗ, ਜ਼ਿਲ੍ਹਾ ਯੋਜਨਾ ਬੋਰਡ ਫਤਿਹਗੜ੍ਹ ਦੇ  ਚੇਅਰਮੈਨ ਸ੍ਰੀ ਹਰਿੰਦਰ ਸਿੰਘ ਭਾਂਮਰੀ, ਜ਼ਿਲ੍ਹਾ ਯੋਜਨਾ ਬੋਰਡ ਅੰਮ੍ਰਿਤਸਰ ਦੇ ਚੇਅਰਮੈਨ ਸ੍ਰੀ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਸਾਬਕਾ ਵਿਧਾਇਕ ਸ੍ਰੀ ਮੰਗਤ ਰਾਏ ਬਾਂਸਲ, ਕੌਂਸਲਰ ਪਟਿਆਲਾ ਸ੍ਰੀ ਹਰਵਿੰਦਰ ਸਿੰਘ ਨਿੱਪੀ, ਪੀ.ਪੀ.ਐਸ.ਸੀ. ਦੇ ਸਾਬਕਾ ਮੈਂਬਰ ਸ੍ਰੀ ਅਜੈਬ ਸਿੰਘ, ਡੀ.ਸੀ.ਸੀ. ਰੋਪੜ ਦੇ ਸਾਬਕਾ ਪ੍ਰਧਾਨ ਸ੍ਰੀ ਅਮਰਜੀਤ ਸਿੰਘ ਸੈਣੀ, ਓ.ਬੀ.ਸੀ. ਸੈੱਲ ਪੰਜਾਬ ਦੇ ਚੇਅਰਮੈਨ ਸ੍ਰੀ ਗੁਰਿੰਦਰ ਪਾਲ ਸਿੰਘ ਬਿੱਲਾ, ਸ੍ਰੀ ਦਿਲਜੀਤ ਸਿੰਘ ਗਿਲਜ਼ੀਆਂ, ਸ੍ਰੀ ਕਸਤੂਰੀ ਲਾਲ ਮਿੰਟੂ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਐਮ.ਡੀ. ਸ਼੍ਰੀ ਚਰਨਦੇਵ ਸਿੰਘ ਮਾਨ ਅਤੇ ਡੀਜੀਐਮ ਸ਼੍ਰੀ ਜਗਦੀਪ ਘਈ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Rana Gurmeet Singh Sodhi , Rana Gurjit Singh , Manish Tewari , Balbir Singh Sidhu , Kang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD