Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਸਾਲ ਭਰ ਸਮਾਗਮ ਕਰਵਾਏਗੀ

5 Dariya News

5 Dariya News

5 Dariya News

ਚੰਡੀਗੜ੍ਹ , 07 Jan 2020

Last updated on: Jan 07, 2020, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ ਜਿਸ ਦੇ ਪ੍ਰੋਗਰਾਮ ਸਾਲ ਭਰ ਚੱਲਣਗੇ। ਅਗਲੇ ਸਾਲ 18 ਅਪਰੈਲ 2021 ਨੂੰ 400ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਇਸ ਸਾਲ 12 ਅਪਰੈਲ ਨੂੰ 399ਵੇਂ ਪ੍ਰਕਾਸ਼ ਪੁਰਬ ਮੌਕੇ ਵੱਡਾ ਸਮਾਗਮ ਕਰਵਾ ਕੇ ਸਾਲ ਭਰ ਮਨਾਏ ਜਾਣ ਵਾਲੇ ਸਮਾਗਮਾਂ ਦੀ ਲੜੀ ਆਰੰਭ ਕਰੇਗੀ।ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ 399ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਕਸਬਾ ਬਾਬਾ ਬਕਾਲਾ ਵਿਖੇ ਵੱਡਾ ਸਮਾਗਮ ਉਲੀਕ ਕੇ ਸਾਲ ਭਰ ਦੇ ਸਮਾਗਮਾਂ ਦੀ ਸ਼ੁਰੂਆਤ ਕਰੇਗਾ ਜਿਨ੍ਹਾਂ ਦੀ ਸਮਾਪਤੀ 18 ਅਪਰੈਲ 2021 ਨੂੰ 400ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਧਰਮ, ਸੱਚਾਈ ਅਤੇ ਵਿਸ਼ਵਾਸ ਦੀ ਆਜ਼ਾਦੀ ਨੂੰ ਕਾਇਮ ਰੱਖਣ ਲਈ ਦਿੱਤੀ ਲਾਸਾਨੀ ਤੇ ਮਹਾਨ ਕੁਰਬਾਨੀ ਨੂੰ ਸਾਨੂੰ ਹਰੇਕ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆਂ ਦੇ ਕੋਨੇ-ਕੋਨੇ 'ਤੇ ਪਹੁੰਚਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621-11 ਨਵੰਬਰ 1675) ਨੇ ਹਿੰਦੂਆਂ/ਕਸ਼ਮੀਰੀ ਪੰਡਿਤਾਂ ਤੇ ਗੈਰ ਮੁਸਲਮਾਨਾਂ ਦੇ ਜਬਰਦਸਤੀ ਇਸਲਾਮ ਧਰਮ ਵਿੱਚ ਬਦਲਣ ਦਾ ਵਿਰੋਧ ਕੀਤਾ ਅਤੇ ਗੁਰੂ ਜੀ ਨੂੰ 1675 ਵਿੱਚ ਮੁਗਲ ਬਾਦਸ਼ਾਹ ਦੇ ਆਦੇਸ਼ਾਂ 'ਤੇ ਦਿੱਲੀ ਦੇ ਚਾਂਦਨੀ ਚੌਕ ਵਿਖੇ ਸ਼ਹੀਦ ਕਰ ਦਿੱਤਾ ਸੀ।ਮੁੱਖ ਮੰਤਰੀ ਨੇ ਇਸ ਮੌਕੇ ਆਪਣੀ ਪ੍ਰਧਾਨਗੀ ਵਿੱਚ ਕਾਰਜਕਾਰੀ ਕਮੇਟੀ ਬਣਾਉਣ ਦੀ ਵੀ ਪ੍ਰਵਾਨਗੀ ਦਿੱਤੀ ਜੋ ਕਿ ਸਮਾਗਮਾਂ ਦੇ ਵਿਆਪਕ ਰੂਪਾਂ ਨੂੰ ਅੰਤਿਮ ਰੂਪ ਦੇਵੇਗੀ। ਇਸ ਤੋਂ ਇਲਾਵਾ ਗੁਰੂ ਜੀ ਦੇ ਉਪਦੇਸ਼ਾਂ ਨੂੰ ਫੈਲਾਉਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਸਾਲ ਭਰ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦਾ ਖਾਕਾ ਉਲੀਕਣ ਅਤੇ ਤਾਲਮੇਲ ਬਿਠਾਉਣ ਲਈ ਮੁੱਖ ਸਕੱਤਰ ਦੀ ਅਗਵਾਈ ਹੇਠ ਸਟੀਅਰਿੰਗ ਕਮੇਟੀ ਬਣਾਉਣ ਦੀ ਵੀ ਪ੍ਰਵਾਨਗੀ ਦਿੱਤੀ।

ਕੈਪਟਨ ਅਮਰਿੰਦਰ ਸਿੰਘ ਨੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਤਿੰਨ ਸ਼ਹਿਰਾਂ ਅੰਮ੍ਰਿਤਸਰ (ਗੁਰੂ ਜੀ ਦਾ ਜਨਮ ਸਥਾਨ), ਬਾਬਾ ਬਕਾਲਾ (ਜਿੱਥੇ ਗੁਰੂ ਜੀ ਆਪਣੇ ਜੱਦੀ ਘਰ ਵਿੱਚ ਲੰਬਾਂ ਸਮਾਂ ਰਹੇ) ਤੇ ਸ੍ਰੀ ਆਨੰਦਪੁਰ ਸਾਹਿਬ (ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਸਥਾਪਤ ਸ਼ਹਿਰ) ਦੇ ਸਰਵਪੱਖੀ ਵਿਕਾਸ ਲਈ ਸਥਾਨਕ ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਨਾਲ ਲੈ ਕੇ ਵਿਆਪਕ ਤਜਵੀਜ਼ ਬਣਾਉਣ ਲਈ ਕਿਹਾ ਤਾਂ ਜੋ ਇਸ ਇਤਿਹਾਸਕ ਦਿਹਾੜੇ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਵਿੱਤੀ ਸਹਾਇਤਾ ਲੈਣ ਲਈ ਭਾਰਤ ਸਰਕਾਰ ਨੂੰ ਕੇਸ ਭੇਜਿਆ ਜਾ ਸਕੇ।ਮੁੱਖ ਮੰਤਰੀ ਨੇ ਉਚੇਰੀ ਸਿੱਖਿਆ, ਸਕੂਲ ਸਿੱਖਿਆ, ਖੇਡਾਂ, ਸੂਚਨਾ ਤੇ ਲੋਕ ਸੰਪਰਕ ਵਿਭਾਗ ਤੋਂ ਇਲਾਵਾ ਪੰਜਾਬ ਕਲਾ ਪਰਿਸ਼ਦ ਨੂੰ ਉਘੇ ਸਿੱਖ ਵਿਦਵਾਨਾਂ, ਇਤਿਹਾਸਕਾਰਾਂ, ਅਕਾਦਮਿਕ ਮਾਹਿਰਾਂ ਵੱਲੋਂ ਸੈਮੀਨਾਰ, ਭਾਸ਼ਣ ਆਦਿ ਦੇ ਲੜੀਵਾਰ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕਣ ਲਈ ਕਿਹਾ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਦੇ ਸਕੱਤਰ ਨੂੰ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੀ ਯਾਦਗਾਰ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਇਤਿਹਾਸਕ ਦਿਹਾੜੇ ਮੌਕੇ ਇਹ ਸੰਗਤ ਨੂੰ ਸਮਰਪਿਤ ਕੀਤਾ ਜਾ ਸਕੇ।ਇਹ ਗੱਲ ਯਾਦ ਰੱਖਣਯੋਗ ਹੈ ਕਿ ਮਹਾਨ ਸਿੱਖ ਜਰਨੈਲ ਭਾਈ ਜੈਤਾ ਜੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪਾਵਨ ਸ਼ੀਸ਼ ਦਿੱਲੀ ਤੋਂ ਆਨੰਦਪੁਰ ਸਾਹਿਬ ਲਿਆਂਦਾ ਸੀ।ਇਸ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਦੱਸਿਆ ਕਿ ਗੁਰੂ ਜੀ ਦੀ ਚਰਨ ਛੋਹ ਪ੍ਰਾਪਤ 99 ਪਿੰਡਾਂ/ਕਸਬਿਆਂ ਦੀ ਸ਼ਨਾਖਤ ਕਰ ਲਈ ਗਈ ਹੈ। ਮੁੱਖ ਮੰਤਰੀ ਨੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਦੇ ਸਕੱਤਰ ਨੂੰ ਕਿਹਾ ਕਿ ਇਨ੍ਹਾਂ ਸਥਾਨਾਂ ਨੂੰ ਇਤਿਹਾਸਕਾਰਾਂ ਦੀ ਕਮੇਟੀ ਤੋਂ ਬਾਰੀਕੀ ਨਾਲ ਪ੍ਰਮਾਣਿਤ ਕਰਨ ਤਾਂ ਜੋ ਇਨ੍ਹਾਂ ਪਿੰਡਾਂ/ਕਸਬਿਆਂ ਦੇ ਮੌਜੂਦਾ ਬੁਨਿਆਦੀ ਢਾਂਚੇ ਅਤੇ ਨਾਗਰਿਕ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਿਕਾਸ ਗਰਾਂਟ ਦੇਣ ਲਈ ਵਿਚਾਰਿਆ ਜਾ ਸਕੇ।ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ, ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਸੰਜੇ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਕਾਸ ਪ੍ਰਤਾਪ, ਸਕੱਤਰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਹੁਸਨ ਲਾਲ, ਸਕੱਤਰ ਸੂਚਨਾ ਤੇ ਲੋਕ ਸੰਪਰਕ ਗੁਰਕਿਰਤ ਕ੍ਰਿਪਾਲ ਸਿੰਘ, ਸਕੱਤਰ ਉਚੇਰੀ ਸਿੱਖਿਆ ਰਾਹੁਲ ਭੰਡਾਰੀ, ਡਾਇਰੈਕਟਰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮਾਲਵਿੰਦਰ ਸਿੰਘ ਜੱਗੀ, ਵਧੀਕ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਮੁਹੰਮਦ ਇਸ਼ਫਾਕ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਡਾ. ਅਮਰਪਾਲ ਸਿੰਘ ਹਾਜ਼ਰ ਸਨ।

 

Tags: Amarinder Singh , Charanjit Singh Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD