Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਕਾਰ ਪੁਲਿਸ ਮੁਲਾਜਮਾਂ ਦੀ 13ਵੇਂ ਮਹੀਨੇ ਦੀ ਤਨਖਾਹ ਕੱਟਣ ਤੋਂ ਪਹਿਲਾਂ ਡਿਊਟੀ 8 ਘੰਟੇ ਕਰੇ : ਰਾਣਾ ਰਣਜੀਤ ਸਿੰਘ ਗਿੱਲ

ਰਾਣਾ ਰਣਜੀਤ ਸਿੰਘ ਗਿੱਲ
ਰਾਣਾ ਰਣਜੀਤ ਸਿੰਘ ਗਿੱਲ

5 Dariya News

5 Dariya News

5 Dariya News/(ਗੁਰਨਾਮ ਸਾਗਰ)

ਖਰੜ , 08 Jan 2020

Last updated on: Jan 08, 2020, 00:00 IST

ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਪੈਸੇ ਦੀ ਬੱਚਤ ਕਰਨ ਦੀ ਯੋਜਨਾ ਤਹਿਤ ਪੰਜਾਬ ਪੁਲਿਸ ਦੇ ਮੁਲਾਜਮਾਂ ਨੂੰ ਦਿਤੇ ਜਾਣ ਵਾਲੀ 13ਵੇਂ ਮਹੀਨੇ ਦੀ ਤਨਖਾਹ ਨੂੰ ਰੋਕਣ ਕਾਰਨ ਪਹਿਲਾਂ ਹੀ 24-24 ਘੰਟੇ ਸੁਰੱਖਿਆ ਸੇਵਾਵਾਂ ਦੇਣ ਕਾਰਣ ਕਈ ਕਈ ਸਮੱਸਿਆਵਾਂ ਨਾਲ ਝੁਜ ਰਹੇ ਸੁਰੱਖਿਆ ਕਰਮੀਆਂ ਵਿੱਚ ਆਪਣੇ ਪਰਿਵਾਰਾਂ ਨੂੰ ਲੈਕੇ ਅਸੁਰਖਿਅਤ ਹੋਣ ਦੀ ਭਾਵਨਾ ਦਾ ਪੈਦਾ ਹੋਣਾ ਲਗਭਗ ਤੈਅ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦੇ ਉੱਪ ਪ੍ਰਧਾਨ ਤੇ ਹਲਕਾ ਖਰੜ ਤੋਂ ਪਾਰਟੀ ਦੇ ਮੁੱਖ ਸੇਵਾਦਾਰ ਰਾਣਾ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਸੂਬੇ ਦੇ ਪੁਲਿਸ ਥਾਣਿਆਂ ਅਤੇ ਪੁਲਿਸ ਚੌਂਕੀਆਂ ਵਿੱਚ ਪਹਿਲਾਂ ਹੀ ਪੁਲਿਸ ਮੁਲਾਜਮਾਂ ਦੀ ਘਾਟ ਹੈ ਅਤੇ ਉੱਤੋਂ 24-24 ਘੰਟੇ ਆਮ ਲੋਕਾਂ ਦੀ ਸੁਰੱਖਿਆ ਲਈ ਦਿਨ ਰਾਤ ਸੇਵਾਵਾਂ ਦੇ ਰਹੇ ਸੁਰੱਖਿਆ ਕਰਮੀਆਂ ਨੂੰ 13ਵੇਂ ਮਹੀਨੇ ਦਿਤੇ ਜਾਣ ਵਾਲੀ ਤਨਖਾਹ ਰੋਕੇ ਜਾਨ ਨਾਲ ਪੁਲਿਸ ਮੁਲਾਜਮਾਂ ਦਾ ਵਿੱਤੀ ਸੋਸ਼ਣ ਹੋਣਾ ਸੁਭਾਵਿਕ ਹੈ, ਇਸ ਦੇ ਨਾ ਦਿੱਤੇ ਜਾਨ ਕਾਰਨ ਸੂਬੇ ਦੀਆਂ ਸੁਰੱਖਿਆ ਸੇਵਾਵਾਂ ਵੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਸੂਬੇ ਦੀ ਆਰਥਿਕ ਸਥਿਤੀ ਨੀਂ ਵੇਖਦਿਆਂ ਸਭ ਤੋਂ ਪਹਿਲਾਂ ਆਪਣੇ ਸਰਕਾਰੀ ਖਰਚੇ ਘਟਾਉਣ ਅਤੇ ਸੂਬੇ ਵਿੱਚ ਹੋ ਰਹੀ ਟੇਕਸ ਚੋਰੀ ਤੇ ਸੂਬੇ ਭਰ ਵਿੱਚ ਹੋ ਰਹੇ ਗੈਰ ਕਨੂੰਨੀ ਰੇਤ ਮਿੱਟੀ ਦੇ ਖਣੱਨ ਤੇ ਵੀ ਸਖਤੀ ਨਾਲ ਰੋਕ ਲਗਾਉਣ ਦੀ ਲੋੜ ਹੈ ਜੇਕਰ ਇਨ੍ਹਾਂ ਗੱਲਾਂ ਤੇ ਧਿਆਨ ਦਿੱਤਾ ਜਾਵੇ ਤਾਂ ਨਾ ਸਿਰਫ ਸੂਬੇ ਦੀ ਮਾਲੀ ਹਾਲਤ ਮਜਬੂਤ ਹਾਵੇਗੀ ਬਲਕਿ ਕਿਸੇ ਵੀ ਮਹਿਕਮੇ ਦੀ ਤਨਖਾਹ ਰੋਕਣ ਦੀ ਵੀ ਨੋਵਤ ਨਹੀਂ ਆਵੇਗੀ । ਆਖਿਰ ਵਿੱਚ ਉਨ੍ਹਾਂ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਸਲਾਹ ਦਿੰਦਿਆਂ ਆਖਿਆ ਕਿ ਜੇਕਰ ਸੂਬੇ ਦੀ ਮਾਲੀ ਹਾਲਤ ਖਰਾਬ ਹੋਣ ਦਾ ਹਵਾਲਾ ਦੇਕੇ ਲੋਕਾਂ ਦੀ ਸੁਰੱਖਿਆ ਵਿੱਚ ਲੱਗੇ ਸੁਰੱਖਿਆ ਕਰਮੀਆਂ ਨੂੰ 13ਵੇਂ ਤਨਖਾਹ ਨਹੀਂ ਦਿੱਤੀ ਜਾ ਸਕਦੀ ਤਾਂ ਸੁਰਖੀਆਂ ਕਰਮੀਆਂ ਦੀ ਵੀ ਹੋਰ ਮਹਿਕਾਮਿਆਂ ਦੀ ਤਰਾਂ ਹੀ ਅੱਠ ਘੰਟੇ ਦੀ ਸਰਕਾਰੀ ਡਿਊਟੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸੁਰੱਖਿਆ ਕਰਮੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਹੋ ਰਹੇ ਸ਼ੋਸ਼ਣ ਨੂੰ ਵੀ ਰੋਕਿਆ ਜਾ ਸਕੇ ।

 

Tags: Ranjit Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD