Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸਸਤੀਆਂ ਦਵਾਈਆਂ ਮੁਹੱਈਆ ਕਰਾਉਣ ਲਈ ਕੇਂਦਰ ਸਰਕਾਰ ਬ੍ਰਾਂਡ ਦੀ ਥਾਂ ਸਾਲਟ ਮੁਤਾਬਕ ਮੁੱਲ ਨਿਰਧਾਰਤ ਕਰੇ: ਬਲਬੀਰ ਸਿੰਘ ਸਿੱਧੂ

ਖਪਤਕਾਰ ਜਾਗਰੂਕਤਾ ਸਮਾਗਮ ਮੌਕੇ ਲੋਕਾਂ ਨੂੰ ਮਿਲਾਵਟੀ ਵਸਤਾਂ ਨੂੰ ਠੱਲ ਪਾਉਣ ’ਤੇ ਦਿੱਤਾ ਜ਼ੋਰ

5 Dariya News

5 Dariya News

5 Dariya News/(ਗੁਰਨਾਮ ਸਾਗਰ)

ਐਸ.ਏ.ਐਸ. ਨਗਰ , 08 Jan 2020

Last updated on: Jan 08, 2020, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸੁਝਾਅ ਦਿੱਤਾ ਕਿ ਕੇਂਦਰ ਸਰਕਾਰ ਨੂੰ ਮਰੀਜ਼ਾਂ ਨੂੰ ਸਸਤੀਆਂ ਦਵਾਈਆਂ ਮੁਹੱਈਆ ਕਰਾਉਣ ਲਈ ਕੰਪਨੀ ਦਾ ਬਰਾਂਡ ਵੇਖ ਕੇ ਮੁੱਲ ਨਿਰਧਾਰਤ ਕਰਨ ਦੀ ਥਾਂ ਦਵਾਈ ਦੇ ਸਾਲਟ ਮੁਤਾਬਕ ਮੁੱਲ ਨਿਰਧਾਰਤ ਕਰਨਾ ਚਾਹੀਦਾ ਹੈ।ਸ਼ਹਿਰ ਦੇ ਫ਼ੇਜ਼-1 ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਕੰਜ਼ਿਊਮਰ ਪ੍ਰੋਟੈਕਸ਼ਨ ਫ਼ੋਰਮ ਵੱਲੋਂ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਗਏ ਖਪਤਕਾਰ ਜਾਗਰੂਕਤਾ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਕੇਂਦਰ ਸਰਕਾਰ ਦੇ ਰਸਾਇਣ ਅਤੇ ਖਾਦ ਮੰਤਰਾਲੇ ਅਧੀਨ ਕੌਮੀ ਫ਼ਾਰਮਾਸਿਊਟੀਕਲ ਮੁੱਲ ਨਿਰਧਾਰਣ ਅਥਾਰਿਟੀ (ਐਨ.ਪੀ.ਪੀ.ਏ.) ਭਾਰਤ ਵਿੱਚ ਦਵਾਈਆਂ ਦਾ ਮੁੱਲ ਨਿਰਧਾਰਤ ਕਰਦੀ ਹੈ ਪਰ ਅਫ਼ਸੋਸ ਕਿ ਅਥਾਰਿਟੀ ਦਾ ਮੁੱਲ ਨਿਰਧਾਰਣ ’ਤੇ ਕੋਈ ਕੰਟਰੋਲ ਨਹੀਂ ਹੈ ਅਤੇ ਨਿਰਮਾਤਾ ਕੰਪਨੀ ਅਤੇ ਵਪਾਰੀ ਮੁਤਾਬਕ ਮਨਮਰਜ਼ੀ ਦਾ ਮੁੱਲ ਲੋਕਾਂ ’ਤੇ ਮੜ ਦਿੱਤਾ ਜਾਂਦਾ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਕੇਂਦਰ ਨੂੰ ਸਾਲਟ ’ਤੇ ਮੁੱਲ ਨਿਰਧਾਰਣ ਕਰਨ ਲਈ ਜ਼ੋਰ ਪਾਉਣ ਵਾਸਤੇ ਕਾਰਵਾਈ ਕਰ ਰਹੀ ਹੈ ਅਤੇ ਇਸ ਸਬੰਧੀ ਉਨਾਂ ਨੇ ਪਿਛਲੇ ਦਿਨੀਂ ਐਨ.ਪੀ.ਪੀ.ਏ. ਦੀ ਸੀਨੀਅਰ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ ਹੈ।ਇਕੱਠ ਨੂੰ ਸੰਬੋਧਨ ਕਰਦਿਆਂ ਉਨਾਂ ਦੱਸਿਆ ਕਿ ਸਿਹਤ ਮੰਤਰੀ ਵਜੋਂ ਕਾਰਜ ਭਾਰ ਸੰਭਾਲ ਪਿੱਛੋਂ ਪੰਜਾਬ ਵਾਸੀਆਂ ਨੂੰ ਸ਼ੁੱਧ ਖ਼ੁਰਾਕ ਮੁਹੱਈਆ ਕਰਾਉਣ ਲਈ ਉਨਾਂ ਨੇ ਫ਼ੂਡ ਸੇਫ਼ਟੀ ਵਿਭਾਗ ਰਾਹੀਂ ਨਕਲੀ ਘਿਉ ਤਿਆਰ ਕਰਨ ਵਾਲੇ ਕਰੀਬ ਅੱਧੀ ਦਰਜਨ ਲੋਕਾਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਅਤੇ ਨਕਲੀ ਘਿਉ ਬਣਾਉਣ ਦੇ ਅੱਡੇ ਬੰਦ ਕਰਵਾਏ। ਇਸੇ ਤਰਾਂ ਉਨਾਂ ਨੇ ਪਸ਼ੂ ਪਾਲਣ ਵਿਭਾਗ ਦੀ ਕਮਾਂਡ ਸਾਂਭਦਿਆਂ ਵੀ ਖਪਤਕਾਰਾਂ ਦੇ ਹਿੱਤ ਸੁਰੱਖਿਅਤ ਕੀਤੇ ਅਤੇ ਮਿਆਰੀ ਦੁੱਧ ਦੀ ਪਹੁੰਚ ਲੋਕਾਂ ਤੱਕ ਯਕੀਨੀ ਬਣਾਉਣ ਲਈ ਨਿਰੰਤਰ ਦੁੱਧ ਦੀ ਟੈਸਟਿੰਗ ਕੀਤੀ ਗਈ। ਇਸ ਮੌਕੇ ਉਨਾਂ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਖ਼ਾਸਕਰ ਸਰਬੱਤ ਸਿਹਤ ਬੀਮਾ ਸਕੀਮ ਦਾ ਉਚੇਚਾ ਜ਼ਿਕਰ ਵੀ ਕੀਤਾ।

ਸਮਾਗਮ ਦੇ ਸੁਚੱਜੇ ਪ੍ਰਬੰਧਾਂ ਲਈ ਕੰਜ਼ਿਊਮਰ ਪ੍ਰੋਟੈਕਸ਼ਨ ਫ਼ੋਰਮ ਦੇ ਅਹੁਦੇਦਾਰਾਂ ਦੇ ਕਾਰਜ ਦੀ ਸ਼ਲਾਘਾ ਕਰਦਿਆਂ ਉਨਾਂ ਲੋਕਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਮਿਲਾਵਟੀ ਵਸਤਾਂ ਨੂੰ ਠੱਲ ਪਾਉਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਰੱਖਣ ’ਤੇ ਜ਼ੋਰ ਦਿੱਤਾ।ਜ਼ਿਲਾ ਖਪਤਕਾਰ ਸ਼ਿਕਾਇਤ ਨਿਵਾਰਣ ਫ਼ੋਰਮ ਦੀ ਸਾਬਕਾ ਜੱਜ ਸ੍ਰੀਮਤੀ ਮਧੂ ਪੀ. ਸਿੰਘ ਨੇ ਆਪਣੇ ਸੰਬੋਧਨ ਵਿਚ ਖ਼ਪਤਕਾਰ ਸੁਰੱਖਿਆ ਐਕਟ 2019 ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਨਵਾਂ ਐਕਟ 2019 ਖਪਤਕਾਰਾਂ ਦੇ ਹੱਕਾਂ ਨੂੰ ਮਜ਼ਬੂਤ ਕਰਨ ਵਾਲਾ ਹੈ ਅਤੇ ਖਪਤਕਾਰਾਂ ਦੇ ਸੋਸ਼ਣ ਜਿਵੇਂ ਮਾੜੀ ਗੁਣਵੱਤਾ ਵਾਲੀਆਂ ਵਸਤਾਂ, ਮਾੜੀਆਂ ਸੇਵਾਵਾਂ ਅਤੇ ਗ਼ਲਤ ਵਪਾਰਕ ਗਤੀਵਿਧੀਆਂ ਨੂੰ ਰੋਕਣ ਵਿੱਚ ਸਫ਼ਲ ਰਹੇਗਾ। ਉਨਾਂ ਕਿਹਾ ਕਿ ਨਵੇਂ ਐਕਟ ਵਿੱਚ ਗੁੰਮਰਾਹਕੁੰਨ ਇਸ਼ਤਿਹਾਰਬਾਜ਼ੀ ਕਰਨ ਵਾਲਿਆਂ ਵਿਰੁੱਧ ਵੀ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਕੇਂਦਰੀ ਖਪਤਕਾਰ ਸੁਰੱਖਿਆ ਅਥਾਰਟੀ ਵੱਲੋਂ ਇਸ਼ਤਿਹਾਰ ਕਰਤਾ ਕੰਪਨੀ ਨੂੰ ਸਬੰਧਤ ਉਤਪਾਦ ਜਾਂ ਵਸਤ ਨੂੰ ਇੱਕ ਸਾਲ ਇਸ਼ਤਿਹਾਰਬਾਜ਼ੀ ਤੋਂ ਵੀ ਰੋਕਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਨਵੇਂ ਐਕਟ ਤਹਿਤ ਜ਼ਿਲਾ ਪੱਧਰੀ ਕਮਿਸ਼ਨਾਂ ਵੱਲੋਂ 1 ਕਰੋੜ ਰੁਪਏ ਤੱਕ ਦੇ ਮੁੱਲ ਵਾਲੀਆਂ ਵਸਤਾਂ ਜਾਂ ਉਤਪਾਦਾਂ ਬਾਰੇ ਸ਼ਿਕਾਇਤਾਂ ਲਈਆਂ ਅਤੇ ਸੁਣੀਆਂ ਜਾਣਗੀਆਂ।ਸਕੱਤਰ ਆਰ.ਟੀ.ਏ. ਸ੍ਰੀ ਸੁਖਵਿੰਦਰ ਸਿੰਘ ਅਤੇ ਇੰਚਾਰਜ ਟ੍ਰੈਫ਼ਿਕ ਸੈੱਲ ਸ੍ਰੀ ਜਨਕ ਰਾਜ ਨੇ ਟਰਾਂਸਪੋਰਟ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤ ਅਤੇ ਆਵਜਾਈ ਨਿਯਮਾਂ ਬਾਰੇ ਜਾਗਰੂਕ ਕੀਤਾ ਜਦਕਿ ਸਹਾਇਕ ਫ਼ੂਡ ਸੇਫ਼ਟੀ ਅਫ਼ਸਰ ਸ੍ਰੀ ਹਰਦੀਪ ਸਿੰਘ ਨੇ ਖ਼ੁਰਾਕੀ ਵਸਤਾਂ ਦੀ ਟੈਸਟਿੰਗ ਸਬੰਧੀ ਚਾਨਣਾ ਪਾਇਆ। ਭਾਰਤ ਮਾਰਕ ਬਿਊਰੋ ਤੋਂ ਸ੍ਰੀ ਸੁਖਬੀਰ ਸਿੰਘ ਅਤੇ ਨਾਪ-ਤੋਲ ਵਿਭਾਗ ਤੋਂ ਜਾਇੰਟ ਡਾਇਰੈਕਟਰ ਸ੍ਰੀ ਮਨੋਹਰ ਸਿੰਘ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ।ਸਮਾਗਮ ਦੌਰਾਨ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਦੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜ਼ਿਲਾ ਸਿਹਤ ਅਫ਼ਸਰ ਡਾ. ਸੁਭਾਸ਼, ਜਲ ਸਪਲਾਈ ਤੇ ਸੈਨੀਟੇਸ਼ਨ ਦੇ ਐਕਸੀਅਨ ਸ੍ਰੀ ਅਨਿਲ ਕੁਮਾਰ, ਕੌਂਸਲਰ ਸ੍ਰੀ ਨਰਾਇਣ ਸਿੰਘ ਸਿੱਧੂ, ਕੌਂਸਲਰ ਸ੍ਰੀ ਕੁਲਜੀਤ ਸਿੰਘ ਬੇਦੀ, ਕੌਂਸਲਰ ਸ੍ਰੀ ਬੀ.ਬੀ. ਮੈਣੀ, ਕੌਂਸਲਰ ਸ੍ਰੀਮਤੀ ਗੁਰਮੀਤ ਕੌਰ, ਕੰਜ਼ਿਊਮਰ ਪ੍ਰੋਟੈਕਸ਼ਨ ਫ਼ੋਰਮ ਦੇ ਪ੍ਰਧਾਨ ਇੰਜੀਨੀਅਰ ਪੀ.ਐਸ. ਵਿਰਦੀ, ਸਰਪ੍ਰਸਤ ਸ੍ਰੀ ਜੇ.ਐਸ. ਅਰੋੜਾ, ਜਨਰਲ ਸਕੱਤਰ ਸ੍ਰੀ ਪੀ.ਕੇ. ਕਪੂਰ, ਖ਼ਜ਼ਾਨਚੀ ਸ੍ਰੀ ਗੁਰਚਰਨ ਸਿੰਘ, ਮੀਤ ਪ੍ਰਧਾਨ ਸ੍ਰੀ ਐਸ.ਐਸ. ਗਰੇਵਾਲ ਅਤੇ ਸ੍ਰੀ ਕੇ.ਐਸ. ਭਿੰਡਰ, ਸੀਨੀਅਰ ਮੀਤ ਪ੍ਰਧਾਨ ਸ੍ਰੀ ਐਮ.ਐਮ. ਚੋਪੜਾ, ਕਾਨੂੰਨੀ ਸਲਾਹਕਾਰ ਸ੍ਰੀ ਟੀ.ਪੀ.ਐਸ. ਵਾਲੀਆ, ਗੁਰਦਵਾਰਾ ਸਾਹਿਬ ਦੇ ਪ੍ਰਧਾਨ ਬਿਕਰਮਜੀਤ ਸਿੰਘ, ਚੰਡੀਗੜ ਅਵੇਅਰਨੈਸ ਗਰੁੱਪ ਤੋਂ ਸ੍ਰੀ ਸੁਰਿੰਦਰ ਕੁਮਾਰ, ਸਟੇਜ ਸਕੱਤਰ ਸ੍ਰੀ ਜਸਵੰਤ ਸ਼ਰਮਾ, ਸ੍ਰੀ ਬਲਵਿੰਦਰ ਸਿੰਘ, ਸ੍ਰੀ ਐਸ.ਐਸ. ਲੱਖੋਵਾਲ ਅਤੇ ਸ੍ਰੀ ਰਵਿੰਦਰ ਸਿੰਘ ਸੈਣੀ ਆਦਿ ਹਾਜ਼ਰ ਸਨ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD