Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਮੰਡੀ ਬੋਰਡ ਵੱਲੋਂ ਹਾੜੀ ਮੰਡੀਕਰਨ ਸੀਜਨ 2020-21 ਦੌਰਾਨ ਖਰੀਦ ਕਾਰਜਾਂ ਨੂੰ ਪੇਪਰਲੈੱਸ ਬਣਾਉਣ ਲਈ ਈ-ਪੀਐਮਬੀ ਮੋਬਾਇਲ ਐਪ ਲਾਂਚ

ਮੋਬਾਇਲ ਐਪ ਰਾਹੀਂ ਸਮੂਹ ਭਾਈਵਾਲਾਂ ਨੂੰ ਮਿਲੇਗਾ ਵੱਡਾ ਲਾਭ-ਚੇਅਰਮੈਨ ਲਾਲ ਸਿੰਘ

5 Dariya News

5 Dariya News

5 Dariya News/(ਗੁਰਨਾਮ ਸਾਗਰ)

ਐਸ.ਏ.ਐਸ. ਨਗਰ , 08 Jan 2020

ਹਾੜੀ ਪ੍ਰਬੰਧਨ ਪ੍ਰਣਾਲੀ 2020-21 ਦੇ ਕਾਰਜਾਂ ਨੂੰ ਪੇਪਰਲੈੱਸ (ਕਾਗਜ਼ ਰਹਿਤ) ਬਣਾਉਣ ਲਈ ਪੰਜਾਬ ਮੰਡੀ ਬੋਰਡ ਨੇ ਕਿਸਾਨਾਂ ਨੂੰ ਖਰੀਦ ਪ੍ਰਕਿਰਿਆ ਦੀ ਸਮੇਂ ਸਿਰ ਜਾਣਕਾਰੀ ਦੇਣ ਲਈ ਇੱਕ ਮੋਬਾਈਲ ਐਪਲੀਕੇਸ਼ਨ ਈ-ਪੀ ਐਮ ਬੀ ਦੇ ਨਾਲ ਨਾਲ ਇੰਟੇਗ੍ਰੇਟਿਡ ਮੈਨੇਜਮੈਂਟ ਸਿਸਟਮ (ਆਈ.ਐਮ.ਐਸ.) ਦੀ ਸ਼ੁਰੂਆਤ ਕੀਤੀ।ਇਸ ਕਿਸਾਨ-ਪੱਖੀ ਮੋਬਾਈਲ ਐਪ ਦੀ ਸ਼ੁਰੂਆਤ ਕਰਦਿਆਂ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਇਹ ਉਪਰਾਲਾ ਆੜ੍ਹਤੀਆਂ ਅਤੇ ਆਮ ਲੋਕਾਂ ਨੂੰ ਆਨ ਲਾਈਨ ਲਾਇਸੈਂਸ ਦੇਣ ਅਤੇ ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ 'ਅਪਣੀ ਮੰਡੀਆਂ' ਵਿਚ ਫਲਾਂ ਤੇ ਸਬਜ਼ੀਆਂ ਦੀਆਂ ਅਸਲ ਕੀਮਤਾਂ ਦੀ ਉਪਲਬਧਤਾ ਜਾਣਨ ਦੇ ਸਮਰੱਥ ਕਰੇਗਾ। ਇਹ ਉਪਭੋਗਤਾ-ਪੱਖੀ ਐਪ ਮਾਰਕੀਟਿੰਗ ਸਹਾਇਤਾ ਸੰਬੰਧੀ ਸਾਰੇ ਭਾਈਵਾਲਾਂ ਨੂੰ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗੀ।ਮੰਡੀਆਂ ਦੇ ਖਰੀਦ ਕਾਰਜਾਂ ਵਿਚ ਵਧੇਰੇ ਪਾਰਦਰਸ਼ਤਾ ਲਿਆਉਣ ਲਈ ਇਸ ਵਿਲੱਖਣ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਨੇ ਕਿਹਾ ਕਿ ਮੰਡੀ ਬੋਰਡ ਨੇ ਪੇਪਰਲੈਸ ਕਾਰਜਾਂ ਵੱਲ ਧਿਆਨ ਦੇ ਕੇ ਆਈ.ਐਮ.ਐਸ. ਰਾਹੀਂ ਈ-ਗਵਰਨੈਂਸ ਦਾ ਇਨਕਲਾਬੀ ਕਦਮ ਚੁੱਕਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਸਾਰੇ ਭਾਈਵਾਲਾਂ ਨੂੰ ਵੱਖ-ਵੱਖ ਈ-ਸੇਵਾਵਾਂ ਪ੍ਰਦਾਨ ਕਰਨ ਲਈ ਈ-ਪੀਐਮਬੀ ਦੇ ਨਿਰਵਿਘਨ ਲਾਗੂ ਕਰਨ ਲਈ ਜ਼ਿਲ੍ਹਾ ਨੋਡਲ ਅਧਿਕਾਰੀ ਪਹਿਲਾਂ ਹੀ ਨਿਯੁਕਤ ਕੀਤੇ ਗਏ ਹਨ।ਇਸ ਮੋਬਾਈਲ ਐਪ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਇਹ ਐਪ ਉਪਭੋਗਤਾਵਾਂ ਨੂੰ ਸੂਬੇ ਭਰ ਦੀਆਂ ਵੱਖ-ਵੱਖ 'ਅਪਣੀ ਮੰਡੀਆਂ' ਵਿਚ ਮੌਜੂਦ ਕੀਮਤਾਂ ਦੀ ਤੁਲਨਾ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਨੂੰ ਅਸਲ ਸਮੇਂ ਦੀਆਂ ਦਰਾਂ 'ਤੇ ਵੇਚਣ ਦਾ ਮੌਕਾ ਪ੍ਰਦਾਨ ਕਰੇਗੀ। ਇਸ ਤੋਂ ਇਲਾਵਾ ਇਹ ਜੀ.ਪੀ.ਐਸ. ਯੁਕਤ ਮੋਬਾਈਲ ਐਪ ਪੰਜਾਬ ਮੰਡੀ ਬੋਰਡ ਦੇ ਕਰਮਚਾਰੀਆਂ ਦੀ ਹਾਜ਼ਰੀ ਨੂੰ ਵੀ ਦਰਸਾਏਗੀ ਅਤੇ ਉਨ੍ਹਾਂ ਦੀ ਜਗ੍ਹਾ ਦੀ ਪੁਸ਼ਟੀ ਵੀ ਕਰੇਗੀ।ਈ-ਖਰੀਦ (ਖਰੀਦ ਕਾਰਜ) ਦੇ ਬਾਰੇ ਦੱਸਦਿਆਂ ਰਵੀ ਭਗਤ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਕਿਸਾਨਾਂ ਦੀ ਪੈਦਾਵਾਰ ਨੂੰ ਮੰਡੀਆਂ ਵਿੱਚ ਆਉਣ ਸਾਰ ਹੀ ਖਰੀਦ ਕਰਨ ਦਾ ਇਰਾਦਾ ਰੱਖਦਾ ਹੈ। ਮੰਡੀ ਵਿੱਚ ਉਪਜ ਦੀ ਨਿਲਾਮੀ ਵੀ ਇਲੈਕਟ੍ਰਾਨਿਕ ਢੰਗ ਨਾਲ ਕੀਤੀ ਜਾਵੇਗੀ।

ਆੜ੍ਹਤੀ ਜੇ-ਫਾਰਮ ਆਨਲਾਈਨ ਪ੍ਰਾਪਤ ਕਰਨ ਸਕਣਗੇ ਅਤੇ ਉਹ ਇਹ ਫਾਰਮ ਕਿਸਾਨਾਂ ਨੂੰ ਇਲੈਕਟ੍ਰਾਨਿਕ ਢੰਗ ਨਾਲ ਮੁਹੱਈਆ ਕਰਵਾਉਣਗੇ। ਖਰੀਦ, ਭੁਗਤਾਨ ਅਤੇ ਲਿਫਟਿੰਗ ਦੀ ਅਸਲ ਸਮੇਂ 'ਤੇ ਨਿਗਰਾਨੀ ਕੀਤੀ ਜਾ ਸਕੇਗੀ। ਇਹ ਐਪ ਜਾਅਲੀ ਬਿਲਿੰਗ ਨੂੰ ਰੋਕਣ ਵਿੱਚ ਵੀ ਸਹਾਇਤਾ ਕਰੇਗੀ, ਜਿਸ ਨਾਲ ਅਜਿਹੀਆਂ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਿਆ  ਜਾ ਸਕਦਾ ਹੈ। ਇਸ ਪ੍ਰਕਿਰਿਆ ਦਾ ਉਦੇਸ਼ ਮੰਡੀਆਂ ਵਿਚ ਖਰੀਦ ਕਾਰਜਾਂ ਨੂੰ ਪੇਪਰਲੈਸ ਕਰਨਾ ਹੈ ਜੋ ਖਰੀਦ ਪ੍ਰਕਿਰਿਆ ਵਿਚ ਦੇਰੀ ਅਤੇ ਉਪਜ ਤੇ ਮਾਰਕੀਟ ਫੀਸਾਂ ਦੀ ਚੋਰੀ ਨੂੰ ਖ਼ਤਮ ਕਰੇਗਾ।ਈ-ਪੀਐਮਬੀ ਅਧੀਨ ਵੱਖ-ਵੱਖ ਈ-ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਮੰਡੀ ਬੋਰਡ ਦੇ ਸੱਕਤਰ ਨੇ ਕਿਹਾ ਕਿ ਈ-ਅਸਟੇਟ ਦੇ ਜ਼ਰੀਏ ਮੰਡੀਆਂ ਦੇ ਅੰਦਰ ਪਲਾਟ ਮਾਲਕ ਵੱਖ-ਵੱਖ ਕਾਰਜ ਜਿਵੇਂ ਕਿ ਜਾਇਦਾਦ ਦਾ ਤਬਾਦਲਾ, ਜਾਇਦਾਦ ਦੀ ਕੋਈ ਵੀ ਤਬਦੀਲੀ, ਗਿਰਵੀ ਰੱਖਣ ਦੀ ਪ੍ਰਵਾਨਗੀ ਆਦਿ ਲਈ ਆਨਲਾਈਨ ਬਿਨੈ-ਪੱਤਰ ਦੇਣਗੇ। ਇਸੇ ਤਰ੍ਹਾਂ ਸਾਰੇ ਲਾਇਸੈਂਸ (ਨਵੇਂ ਅਤੇ ਨਵਿਆਉਣਾ) ਜਿਵੇਂ ਕਿ ਆੜ੍ਹਤੀ, ਤੋਲਾ, ਪ੍ਰੋਸੈਸਿੰਗ ਉਦਯੋਗ ਆਦਿ ਮੰਡੀ ਬੋਰਡ ਅਤੇ ਸਕੱਤਰ ਮਾਰਕੀਟ ਕਮੇਟੀਆਂ ਦੇ ਦਫਤਰ ਜਾਏ ਬਿਨਾਂ ਈ-ਲਾਇਸੈਂਸ ਰਾਹੀਂ ਆਨ ਲਾਈਨ ਆਪਲਾਈ ਕੀਤੇ ਜਾਣਗੇ ਅਤੇ ਇਹ ਲਾਇਸੈਂਸ ਇਲੈਕਟ੍ਰਾਨਿਕ ਤੌਰ 'ਤੇ ਜਾਰੀ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤੋਂ ਮੰਡੀਆਂ ਵਿੱਚ ਪਲਾਟਾਂ ਦੀ ਸਾਰੀ ਨਿਲਾਮੀ ਈ-ਆਕਸ਼ਨ ਰਾਹੀਂ ਇਲੈਕਟ੍ਰਾਨਿਕ ਢੰਗ ਨਾਲ ਕੀਤੀ ਜਾਵੇਗੀ। ਇਸੇ ਤਰ੍ਹਾਂ ਪੇਂਡੂ ਵਿਕਾਸ, ਮਾਰਕੀਟ ਫੀਸ, ਜਾਇਦਾਦ ਫੀਸ, ਲਾਇਸੈਂਸ ਫੀਸ ਦੀਆਂ ਸਾਰੀਆਂ ਅਦਾਇਗੀਆਂ/ਰਸੀਦਾਂ ਸਿਰਫ ਈ-ਭੁਗਤਾਨ ਰਾਹੀਂ ਇਲੈਕਟ੍ਰਾਨਿਕ ਤੌਰ 'ਤੇ ਕੀਤੀਆਂ ਜਾਣਗੀਆਂ ਅਤੇ ਕੈਸ਼ਬੁੱਕ ਵਿਚ ਭੁਗਤਾਨਾਂ ਅਤੇ ਪ੍ਰਾਪਤੀਆਂ ਦੀਆਂ ਸਾਰੀਆਂ ਐਂਟਰੀਆਂ ਈ-ਅਕਾਊਂਟ ਜ਼ਰੀਏ ਆਨਲਾਈਨ ਲੇਖਾ ਪ੍ਰਬੰਧਨ ਵਿਚ ਦਾਖਲ ਕੀਤੀ ਜਾਣਗੀਆਂ।ਇਹ ਜ਼ਿਕਰਯੋਗ ਹੈ ਕਿ ਪੰਜਾਬ ਮੰਡੀ ਬੋਰਡ ਕੋਲ 154 ਮਾਰਕੀਟ ਕਮੇਟੀਆਂ ਹਨ ਜਿਹਨਾਂ ਨੂੰ ਮੰਡੀਆਂ ਵਿੱਚ ਖੇਤੀ ਉਪਜ ਦੇ ਮੰਡੀਕਰਨ ਨੂੰ ਨਿਯਮਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਬੁਨਿਆਦੀ ਢਾਂਚਾ ਅਤੇ ਹੋਰ ਸਾਮਾਨ ਜਿਵੇਂ ਨਿਲਾਮੀ ਪਲੇਟਫਾਰਮ, ਸ਼ੈੱਡ, ਦਫ਼ਤਰ ਦੀ ਇਮਾਰਤ, ਕੰਟੀਨ, ਸੜਕਾਂ, ਬਿਜਲੀਕਰਨ ਅਤੇ ਜਨਤਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਮੰਡੀ ਬੋਰਡ ਕੋਲ 151 ਪ੍ਰਮੁੱਖ ਮੰਡੀ ਫੜ੍ਹ, 287 ਉਪ ਮੰਡੀ ਫੜ੍ਹ ਅਤੇ ਫਲ ਅਤੇ ਸਬਜ਼ੀਆਂ ਦੀਆਂ 130 ਮੰਡੀਆਂ ਵੀ ਹਨ।

 

Tags: Laal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD