Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਮੰਦਰ ਦੇ ਪਖਾਨੇ ਨੂੰ ਲੱਗਿਆ ਤਾਲਾ ਖੁਲਵਾਇਆ

ਮੰਦਰ ਦੀ ਪ੍ਰਬੰਧਕ ਕਮੇਟੀ ਨੂੰ ਕੀਤਾ ਤਲਬ, ਔਰਤਾਂ ਨਾਲ ਬਦਸਲੂਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਚੇਅਰਪਰਸਨ

5 Dariya News

5 Dariya News

5 Dariya News

ਐਸ.ਏ.ਐਸ. ਨਗਰ , 06 Jan 2020

Last updated on: Jan 06, 2020, 00:00 IST

ਪੰਜਾਬ ਰਾਜ ਮਹਿਲਾ ਕਮਿਸ਼ਨ, ਚੰਡੀਗੜ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਸ੍ਰੀ ਸੱਤ ਨਰਾਇਣ ਮੰਦਿਰ, ਮਟੌਰ, ਜ਼ਿਲਾ ਐਸ.ਏ.ਐਸ. ਨਗਰ ਦਾ ਦੌਰਾ ਕੀਤਾ ਅਤੇ ਮਹਿਲਾ ਮੰਡਲ, ਸਤ ਨਰਾਇਣ ਮੰਦਰ ਮਟੌਰ ਦੀਆਂ ਮੈਂਬਰਾਂ ਤੋਂ ਉਨਾਂ ਦੀਆਂ ਮੁਸ਼ਕਲਾਂ ਸੁਣੀਆਂ।ਮੰਡਲ ਪ੍ਰਧਾਨ ਦਇਆਵੰਤੀ ਬਾਂਸਲ ਤੇ ਮੀਤ ਪ੍ਰਧਾਨ ਆਭਾ ਬਾਂਸਲ ਵੱਲੋਂ ਸ੍ਰੀ ਸਨਾਤਨ ਧਰਮ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਉਤੇ ਔਰਤਾਂ ਨੂੰ ਤੰਗ ਕਰਨ ਅਤੇ ਪਖਾਨਿਆਂ ਨੂੰ ਤਾਲਾ ਲਾਉਣ ਦਾ ਮੁੱਦਾ ਚੁੱਕਣ ਉਤੇ ਸ੍ਰੀਮਤੀ ਗੁਲਾਟੀ ਨੇ ਮੰਦਰ ਕਮੇਟੀ ਨੂੰ ਭਲਕੇ 7 ਜਨਵਰੀ 2020 ਨੂੰ ਆਪਣੇ ਦਫ਼ਤਰ ਵਿੱਚ ਤਲਬ ਕੀਤਾ। ਉਨਾਂ ਕਿਹਾ ਕਿ ਔਰਤਾਂ ਨਾਲ ਜ਼ਿਆਦਤੀ ਬਿਲਕੁੱਲ ਬਰਦਾਸ਼ਤ ਨਹੀਂ ਹੋਵੇਗੀ। ਉਨਾਂ ਮੌਕੇ ਉਤੇ ਮੌਜੂਦ ਥਾਣਾ ਮਟੌਰ ਦੇ ਐਸ.ਐਚ.ਓ. ਰਾਜੀਵ ਕੁਮਾਰ ਨੂੰ ਮੰਦਰ ਦੇ ਅੰਦਰ ਮਹਿਲਾ ਮੰਡਲ ਦੀਆਂ ਔਰਤਾਂ ਨੂੰ ਸੁਰੱਖਿਆ ਮੁਹੱਈਆ ਕਰਨ ਦੇ ਆਦੇਸ਼ ਦਿੱਤੇ ਅਤੇ ਪਖਾਨਿਆਂ ਨੂੰ ਲੱਗਿਆ ਤਾਲਾ ਆਪਣੀ ਹਾਜ਼ਰੀ ਵਿੱਚ ਖੁਲਵਾਇਆ।ਚੇਅਰਪਰਸਨ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਨਾਲ ਗੱਲ ਕਰ ਕੇ ਮੰਦਰ ਦੀ ਨਵੀਂ ਪ੍ਰਬੰਧਕ ਕਮੇਟੀ ਵਿੱਚ ਔਰਤਾਂ ਨੂੰ 50 ਫੀਸਦੀ ਨੁਮਾਇੰਦਗੀ ਦਿਵਾਈ ਜਾਵੇਗੀ। ਇਸ ਮੌਕੇ ਮਹਿਲਾ ਮੰਡਲ ਦੀ ਖ਼ਜ਼ਾਨਚੀ ਇੰਦੂ ਵਰਮਾ, ਸਕੱਤਰ ਮੰਜੂ ਪਾਠਕ ਅਤੇ ਹੋਰ ਮੈਂਬਰਾਂ ਪ੍ਰੋਮਿਲਾ ਗਰਗ, ਸੁਦੇਸ਼ ਖੰਨਾ, ੳੂਸ਼ਾ ਦੇਵੀ, ਸੀਤਾ ਦੇਵੀ, ਮੀਨੂ ਗੋਇਲ, ਗੀਤਾ ਸ਼ਰਮਾ ਅਤੇ ਰਾਜ ਕੱਕੜ ਮੌਜੂਦ ਸਨ।

 

Tags: Manisha Gulati

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD