Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

134 ਨਵੇਂ ਏਕੀਕ੍ਰਿਤ ਸਲਾਹ ਅਤੇ ਜਾਂਚ ਕੇਂਦਰ, ਮੁਫਤ ਕਾਉਸਲਿੰਗ ਅਤੇ ਜਾਂਚ ਲਈ ਸ਼ੁਰੂ ਕੀਤੇ ਜਾਣਗੇ : ਜਿਆਣੀ

ਵਿਸ਼ਵ ਏਡਜ਼ ਦਿਵਸ ਤੇ ਆਯੋਜਿਤ ਕੀਤਾ ਰਾਜ ਪੱਧਰੀ ਸਮਾਗਮ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ ਨਗਰ , 01 Dec 2013

Last updated on: Dec 01, 2013, 00:00 IST

ਐਚ.ਆਈ.ਵੀ (ਹਿਊਮਨ ਇਮੀਊਨੋ ਡੈਫੀਸਿਐਂਸੀ ਵਾਇਰਸ) ਦੀ ਮੁਫਤ ਕਾਉਂਸਲਿੰਗ ਅਤੇ ਜਾਂਚ ਲਈ ਪੰਜਾਬ ਵਿਚ 134 ਨਵੇਂ ਏਕੀਕ੍ਰਿਤ ਸਲਾਹ ਅਤੇ ਜਾਂਚ ਕੇਂਦਰ (ਆਈ.ਸੀ.ਟੀ.ਸੀ.) ਸ਼ੁਰੂ ਕੀਤੇ ਜਾਣਗੇ। ਇਹ ਜਾਣਕਾਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਰਾਜ ਸਿਹਤ ਪਰਿਵਾਰ ਭਲਾਈ ਸੰਸਥਾ ਵਿਖੇ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ ਆਯੋਜਿਤ ਕੀਤੇ ਰਾਜ ਪੱਧਰੀ ਸਮਾਗਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।ਸ੍ਰੀ ਜਿਆਣੀ ਨੇ ਦੱਸਿਆ ਕਿ ਟੀਕੇ ਰਾਹੀਂ ਨਸ਼ਾ ਲੈਣ ਵਾਲਿਆਂ ਦੇ ਇਲਾਜ ਲਈ 5 ਨਵੇਂ ਓਪੀਆਇਡ ਸਬਸਟੀਟਿਊਸ਼ਨ ਥੈਰੇਪੀ  (ਓ.ਐਸ.ਟੀ.) ਸੈਂਟਰ ਪੰਜਾਬ ਵਿਚ ਸ਼ੁਰੂ ਕੀਤੇ ਜਾਣੇ ਹਨ ਜਿਨਾਂ੍ਹ ਵਿਚ ਮੋਹਾਲੀ, ਪਠਾਨਕੋਟ, ਕਪੂਰਥਲਾ ਵਿਖੇ ਇਕ-ਇਕ ਅਤੇ 2 ਸੈਂਟਰ ਹੁਸ਼ਿਆਰਪੁਰ ਵਿਖੇ ਸ਼ੁਰੂ ਕੀਤੇ ਜਾਣਗੇ ।ਇਸ ਤੋਂ ਇਲਾਵਾ 2 ਨਵੇਂ ਐਂਟੀ ਰੈਟਰੋਵਾਇਰਲ ਟਰੀਟਮੈਂਟ (ਏ.ਆਰ.ਟੀ) ਤਰਨਤਾਰਨ ਅਤੇ ਹੁਸ਼ਿਆਰਪੁਰ ਵਿਖੇ ਜਲਦੀ ਹੀ ਖੋਲੇ ਜਾਣਗੇ। ਪੱਤਰਕਾਰਾਂ ਵਲੋਂ ਮੁਹਾਲੀ ਵਿਖੇ ਏ.ਅਰ.ਟੀ ਸੈਂਟਰ ਨਾ ਹੋਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਸ੍ਰੀ ਜਿਆਣੀ ਨੇ ਦੱਸਿਆ ਕਿ ਇਸ ਸ਼ਹਿਰ ਦੇ ਨੇੜੇ ਪੀ.ਜੀ.ਆਈ ਵਿਖੇ  ਏ.ਆਰ.ਟੀ ਸੈਂਟਰ ਚਲ ਰਿਹਾ ਹੈ। ਉਨਾਂ ਇਕ ਹੋਰ ਸਵਾਲ ਦੇ ਜਵਾਬ ਵਿਚ ਦੱਸਿਆ ਕਿ ਪੰਜਾਬ ਵਿਚ ਇਸ ਸਮੇਂ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ  ਵਲੋਂ 227 ਆਈ.ਸੀ.ਟੀ ਸੈਂਟਰ ਐਚ.ਆਈ.ਵੀ ਲਈ ਮੁਫਤ ਕਾਉਸਲਿੰਗ ਅਤੇ ਜਾਂਚ ਦੀ ਸੁਵਿਧਾ ਪ੍ਰਦਾਨ ਕਰ ਹਨ। 7 ਏ.ਆਰ.ਟੀ ਸੈਂਟਰ ਮੁਫਤ ਏ.ਆਰ.ਵੀ ਦਵਾਈਆਂ, ਕਾਉਸਲਿੰਗ ਸੇਵਾਵਾਂ,ਵਸਰਵਾਦੀ ਸੰਕਰਮਣ ਦੀ ਜਾਂਚ ਅਤੇ ਉਨਾਂ੍ਹ ਦਾ ਇਲਾਜ ਅਤੇ ਬਚਾਅ ਦੀ ਸਿੱਖਿਆ ਪ੍ਰਦਾਨ ਕਰ ਰਹੇ ਹਨ। ਉਨਾਂ੍ਹ ਹੋਰ ਦੱਸਿਆ ਕਿ 17 ਓ.ਐਸ.ਟੀ ਸੈਂਟਰ ਟੀਕੇ ਰਾਹੀ ਨਸ਼ਾ ਲੈਣ ਵਾਲਿਆਂ ਨੂੰ ਮੁਫਤ ਦਵਾਈਆਂ ਅਤੇ ਸਾਇਕੋ-ਸੋਸ਼ਲ ਸਪੋਰਟ ਪ੍ਰਦਾਨ ਕਰ ਰਹੇ ਹਨ। 

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਚ.ਆਈ.ਵੀ. ਪਾਜ਼ਟਿਵ ਮਰੀਜ਼ਾਂ ਖਾਸ ਤੌਰ ਤੇ ਐਚ.ਆਈ.ਵੀ. ਪਾਜ਼ਟਿਵ ਗਰਭਵਤੀ ਔਰਤਾਂ ਦੇ ਪ੍ਰਤੀ ਵਿਤਕਰੇ  ਦੀ ਭਾਵਨਾ ਨਾ ਰੱਖੀ ਜਾਵੇ। ਉਨਾਂ੍ਹ ਕਿਹਾ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਐਚ.ਆਈ.ਵੀ. ਪਾਜ਼ਟਿਵ ਗਰਭਵਤੀ ਔਰਤਾਂ ਦੀ ਡਲੀਵਰੀ ਸਰਕਾਰੀ ਹਸਪਤਾਲਾਂ ਵਿਖੇ ਹੀ ਕੀਤੀ ਜਾਵੇ ਅਤੇ ਆਉਂਦੇ ਸਾਲਾਂ ਦੌਰਾਨ ਪੰਜਾਬ 'ਚ ਕੋਈ ਨਵਾਂ ਮਰੀਜ਼ ਇਸ ਨਾ-ਮੁਰਾਦ ਬਿਮਾਰੀ ਤੋਂ ਗਰੱਸਤ ਨਾ ਹੋਵੇ। ਸਿਹਤ ਮੰਤਰੀ ਨੇ ਇਸ ਤੋਂ ਪਹਿਲਾਂ ਸ਼ਮਾ ਰੋਸ਼ਨ ਕਰਕੇ ਵਿਸ਼ਵ ਏਡਜ਼ ਦਿਵਸ ਦੇ ਰਾਜ ਪੱਧਰੀ ਸਮਾਗਮ ਦਾ ਉਦਘਾਟਨ ਕੀਤਾ । ਉਨਾਂ੍ਹ ਇਸ ਮੌਕੇ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵਲੋਂ 35 ਗਰੀਬ ਤੇ ਲੋੜਬੰਦ  ਔਰਤਾਂ ਨੂੰ ਸਿਲਾਈ ਦਾ ਆਪਣਾ ਕੰਮ ਸ਼ੁਰੂ ਕਰਨ ਲਈ ਸਿਲਾਈ ਮਸ਼ੀਨਾ ਵੰਡੀਆਂ । ਵਿਸ਼ਵ ਏਡਜ਼ ਦਿਵਸ ਮੌਕੇ ਸੋਸਾਇਟੀ ਵਲੋਂ ਵੱਖ-ਵੱਖ ਸਕੂਲਾਂ ਵਿਚ ਕਰਵਾਏ ਪੇਟਿੰਗ ਮੁਕਾਬਲਿਆਂ ਦੌਰਾਨ ਜੇਤੂ ਰਹਿਣ ਵਾਲੇ ਬੱਚਿਆਂ ਨੂੰ ਸਨਮਾਨਤ ਵੀ ਕੀਤਾ ।

ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਸ੍ਰੀਮਤੀ ਵਿੰਨੀ ਮਹਾਜਨ  ਨੇ ਜੀਰੋ ਦੀ ਪ੍ਰਾਪਤੀ ਲਈ - ਜੀਰੋ ਨਵਾਂ ਸੰਕਰਮਣ, ਜੀਰੋ ਭੇਦਭਾਵ ਅਤੇ ਜੀਰੋ ਏਡਜ਼ ਨਾਲ ਸਬੰਧਤ ਮੌਤਾਂ ਦੇ ਟੀਚੇ ਨੂੰ ਪੰਜਾਬ ਰਾਜ ਵਿਚ 2015 ਤੱਕ ਪ੍ਰਾਪਤ ਕਰਨ ਦਾ ਵਿਸ਼ਵਾਸ ਦਿੱਤਾ। ਉਨਾਂ੍ਹ ਦੱਸਿਆ ਕਿ ਫਾਜ਼ਿਲਕਾਂ,ਮੁਕਤਸਰ,ਬਠਿੰਡਾ,ਮਾਨਸਾ ਅਤੇ ਸੰਗਰੂਰ ਜਿਲ੍ਹਿਆਂ ਵਿਚ ਪਿਛਲੇ  ਛੇ ਮਹੀਨਿਆਂ ਦੌਰਾਨ ਹਾਈ ਰਿਸਕ ਗਰੁੱਪ 'ਚ ਕੋਈ ਨਵਾਂ ਮਰੀਜ਼ ਨਹੀ ਨਿਕਲਿਆ।  ਪ੍ਰੋਜੈਕਟ ਡਾਇਰੈਕਟਰ ਪੰਜਾਬ ਸਟੇਟ ਕੰਟਰੋਲ ਸੋਸਾਇਟੀ  ਸ੍ਰੀ ਹੁਸਨ ਲਾਲ ਨੇ ਦੱਸਿਆ ਕਿ  ਲੋਕਾਂ ਵਿਚ ਜਾਗਰੂਕਤਾ ਲਿਆਉਣ ਲਈ ਇਲੈਕਟ੍ਰਾਨਿਕ ਪਿੰ੍ਰਟ ਅਤੇ ਫੋਕ ਮੀਡੀਆ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨਾਂ੍ਹ ਦੱਸਿਆ ਕਿ ਐਚ.ਆਈ.ਵੀ /ਏਡਜ਼ ਦੇ ਬਾਰੇ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 18001802008 ਸਾਰੇ ਕੰਮ-ਕਾਜ਼ੀ ਦਿਨਾਂ ਵਿਚ ਇਸਤੇਮਾਲ ਕੀਤਾ ਜਾ ਸਕਦਾ ਹੈ। ਉਨਾਂ੍ਹ ਦੱਸਿਆ ਕਿ ਐਚ.ਆਈ.ਵੀ ਨੂੰ ਰੋਕਣ ਲਈ 98 ਮੰਨਜੂਰ ਸ਼ੁਧਾ ਬਲੈਡ ਬੈਕਾਂ ਰਾਹੀਂ ਲੋੜਬੰਦਾਂ ਨੂੰ ਸੁਰੱਖਿਅਤ ਖੂਨ ਮੁਹਈਆ ਕਰਵਾਇਆ ਜਾ ਰਿਹਾ ਹੈ। ਉਨਾਂ੍ਹ ਦੱਸਿਆ ਕਿ ਪੰਜਾਬ ਵਿਚ ਇਹ ਭਿਆਨਕ ਬਿਮਾਰੀ ਭਾਵੇਂ ਸੂਈਆਂ,ਸਰਿੰਜਾਂ ਨਾਲ ਨਸ਼ਾ ਕਰਨ ਵਾਲਿਆਂ ਵਿਚ ਜ਼ਿਆਦਾ ਵਧ ਰਹੀ ਹੈ। ਪਰ ਗੈਰ ਕਾਨੂੰਨੀ ਅਤੇ ਅਸੁਰੱਖਿਅਤ ਸਰੀਰਕ ਸਬੰਧਾਂ ਨਾਲ ਵੀ ਨੌਜਵਾਨ ਔਰਤਾਂ ਅਤੇ ਮਰਦਾਂ ਵਿਚ ਵਧ ਰਹੀ ਹੈ। ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਕਰਨਜੀਤ ਸਿੰਘ, ਡਾਇਰੈਕਟਰ ਪਰਿਵਾਰ ਭਲਾਈ ਜਤਿੰਦਰ ਕੌਰ, ਡਾ. ਉਸ਼ਾ ਬਾਂਸਲ, ਸਿਵਲ ਸਰਜਨ ਡਾ. ਰਾਜੀਵ ਭਲਾ , ਸਿਹਤ ਵਿÎਭਾਗ ਦੇ ਹੋਰ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਵੀ ਮੌਜੂਦ ਸਨ। 

 

Tags: Surjit Kumar Jyani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD