Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਗੰਨੇ ਦਾ ਝਾੜ 100 ਕੁਇੰਟਲ ਪ੍ਰਤੀ ਏਕੜ ਹੋਰ ਵਧਾਉਣ ਲਈ ਯੋਜਨਾ ਉਲੀਕੀ : ਸੁਖਜਿੰਦਰ ਰੰਧਾਵਾ

ਕੈਬਨਿਟ ਮੰਤਰੀ ਰੰਧਾਵਾ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੀ ਹਾਜ਼ਰੀ ’ਚ ਸ਼ੂਗਰਫ਼ੈੱਡ ਦੇ ਚੇਅਰਮੈਨ ਅਮਰੀਕ ਸਿੰਘ ਅਲੀਵਾਲ ਨੇ ਸਾਂਭਿਆ ਅਹੁਦਾ

5 Dariya News

5 Dariya News

5 Dariya News

ਐਸ.ਏ.ਐਸ. ਨਗਰ , 09 Jan 2020

ਪੰਜਾਬ ਦੇ ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਦਾਅਵਾ ਕੀਤਾ ਕਿ ਗੰਨੇ ਦਾ ਝਾੜ 100 ਕੁਇੰਟਲ ਪ੍ਰਤੀ ਏਕੜ ਹੋਰ ਵਧਾਉਣ ਅਤੇ ਕਾਸ਼ਤਕਾਰਾਂ ਦੀ ਆਮਦਨ ਵਿੱਚ ਚੋਖਾ ਵਾਧਾ ਕਰਨ ਲਈ ਸਹਿਕਾਰਤਾ ਵਿਭਾਗ ਵੱਲੋਂ ਵਿਸਥਾਰਤ ਯੋਜਨਾ ਉਲੀਕੀ ਗਈ ਹੈ।ਸੀਨੀਅਰ ਕਾਂਗਰਸੀ ਆਗੂ ਸ੍ਰੀ ਅਮਰੀਕ ਸਿੰਘ ਅਲੀਵਾਲ ਨੂੰ ਪੰਜਾਬ ਰਾਜ ਫ਼ੈਡਰੇਸ਼ਨ ਆਫ਼ ਕੋਆਪ੍ਰੇਟਿਵ ਸ਼ੂਗਰ ਮਿੱਲਜ਼ ਲਿਮਟਿਡ (ਸ਼ੂਗਰਫ਼ੈੱਡ) ਦੇ ਚੇਅਰਮੈਨ ਦੇ ਅਹੁਦੇ ’ਤੇ ਬਿਠਾੳਣ ਲਈ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਭਰਤ ਇੰਦਰ ਸਿੰਘ ਚਾਹਲ ਅਤੇ ਸਾਬਕਾ ਮੰਤਰੀ ਸ੍ਰੀ ਮਲਕੀਤ ਸਿੰਘ ਦਾਖਾ ਨਾਲ ਫ਼ੇਜ਼-2 ਸਥਿਤ ਸ਼ੂਗਰਫ਼ੈੱਡ ਦਫ਼ਤਰ ਵਿਖੇ ਪੁੱਜੇ ਸ੍ਰੀ ਰੰਧਾਵਾ ਨੇ ਦੱਸਿਆ ਕਿ ਸੂਬੇ ਦੇ ਗੰਨਾ ਕਾਸ਼ਤਕਾਰਾਂ ਦੀ ਆਮਦਨ ਵਿਚ ਵਾਧੇ ਲਈ ਸ਼ੂਗਰਫ਼ੈੱਡ ਵੱਲੋਂ ਉਲੀਕੀ ਯੋਜਨਾ ਤਹਿਤ ਕਾਸ਼ਤਕਾਰਾਂ ਨੂੰ ਪ੍ਰਵਾਨਤ ਅਤੇ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਦਾ ਤਸਦੀਕਸ਼ੁਦਾ ਬੀਜ ਮੁਹੱਈਆ ਕਰਵਾਉਣ ਲਈ ਸਮਾਂਬੱਧ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ। ਇਸ ਤਹਿਤ ਪੰਜਾਬ ਦੀ ਹਰੇਕ ਸਹਿਕਾਰੀ ਖੰਡ ਮਿੱਲ ਵਿਚ ਗੰਨੇ ਦੀਆਂ ਵੱਧ ਝਾੜ ਦੇਣ ਵਾਲੀਆਂ ਉਤਮ ਕਿਸਮਾਂ ਦੇ ਬੀਜ ਨਰਸਰੀ ਵਿਚ ਤਿਆਰ ਕਰਕੇ ਕਿਸਾਨਾਂ ਨੂੰ ਦਿੱਤੇ ਜਾਣਗੇ। ਗੰਨਾ ਕਾਸ਼ਤਕਾਰਾਂ ਨੂੰ ਪ੍ਰਵਾਨਤ ਅਤੇ ਸਾਫ਼-ਸੁਥਰਾ ਬੀਜ ਉਪਲਬਧ ਹੋਣ ਨਾਲ ਗੰਨੇ ਦੇ ਝਾੜ ਵਿਚ 100 ਕੁਇੰਟਲ ਪ੍ਰਤੀ ਏਕੜ ਹੋਰ ਵਾਧਾ ਕਰਨ ਦੇ ਯਤਨ ਕੀਤੇ ਜਾਣਗੇ, ਜਿਸ ਨਾਲ ਗੰਨਾ ਕਾਸ਼ਤਕਾਰਾਂ ਦੀ ਆਮਦਨ ਵਿਚ 30,000 ਰੁਪਏ ਪ੍ਰਤੀ ਏਕੜ ਤੱਕ ਦਾ ਵਾਧਾ ਹੋਵੇਗਾ।ਸ੍ਰੀ ਰੰਧਾਵਾ ਨੇ ਦੱਸਿਆ ਕਿ ਇਸ ਯੋਜਨਾ ਅਧੀਨ ਸਾਰੀਆਂ ਸਹਿਕਾਰੀ ਖੰਡ ਮਿੱਲਾਂ ਵਿਚ ਮਿੱਥਿਆ ਗਿਆ ਟੀਚਾ ਦੋ ਸਾਲਾਂ ਵਿਚ ਪੂਰਾ ਕੀਤਾ ਜਾਵੇਗਾ। ਇਸੇ ਯੋਜਨਾ ਤਹਿਤ ਗੰਨੇ ਦਾ ਪ੍ਰਵਾਨਤ ਬੀਜ ਮੁਹੱਈਆ ਕਰਾਉਣ ਅਤੇ ਕਾਸ਼ਤਕਾਰਾਂ ਨੂੰ ਨਵੀਆਂ ਤਕਨੀਕਾਂ ਦੀ ਸਿਖਲਾਈ ਦੇਣ ਲਈ ਇੱਕ ਵਿਲੱਖਣ ਸੰਸਥਾ ਕਲਾਨੌਰ, ਜ਼ਿਲਾ ਗੁਰਦਾਸਪੁਰ ਵਿਖੇ ਸਥਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।ਸ੍ਰੀ ਅਮਰੀਕ ਸਿੰਘ ਅਲੀਵਾਲ ਨੂੰ ਅਹੁਦੇ ਦਾ ਕਾਰਜ ਭਾਰ ਸੰਭਾਲਣ ਪਿੱਛੋਂ ਸ੍ਰੀ ਰੰਧਾਵਾ ਅਤੇ ਸ੍ਰੀ ਚਾਹਲ ਨੇ ਉਮੀਦ ਜਤਾਈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਸ੍ਰੀ ਅਲੀਵਾਲ ਨੇ ਕਿਹਾ ਕਿ ਇਸ ਜ਼ਿੰਮੇਵਾਰੀ ਲਈ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਹਿਕਾਰਤਾ ਤੇ ਜੇਲਾਂ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦਾ ਧੰਨਵਾਦ ਕਰਦੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਤਾਏ ਭਰੋਸੇ ’ਤੇ ਉਹ ਖਰਾ ਉਤਰਨਗੇ ਅਤੇ ਪੂਰੀ ਸ਼ਿੱਦਤ ਨਾਲ ਇਸ ਅਹੁਦੇ ਦੀ ਜ਼ਿੰਮੇਵਾਰੀ ਨਿਭਾਉਣਗੇ।1979 ਵਿੱਚ ਬਤੌਰ ਸਰਪੰਚ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਕੇ ਲਗਾਤਾਰ 15 ਸਾਲ ਪਿੰਡ ਅਲੀਵਾਲ ਦੇ ਸਰਪੰਚ ਰਹੇ ਸ੍ਰੀ ਅਲੀਵਾਲ ਸਾਲ 1996 ਤੇ ਦੁਬਾਰਾ 1998 ਵਿੱਚ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਚੁਣੇ ਗਏ। ਉਹ 1985 ਵਿੱਚ ਕੋਆਪ੍ਰੇਟਿਵ ਬੈਂਕ ਲੁਧਿਆਣਾ ਦੇ ਡਾਇਰੈਕਟਰ ਅਤੇ 2012 ਵਿੱਚ ਪੰਜਾਬ ਰਾਜ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਬਣੇ। ਸ੍ਰੀ ਅਲੀਵਾਲ ਨੇ ਇਸ ਤੋਂ ਇਲਾਵਾ ਕੇਂਦਰ ਸਰਕਾਰ ਦੀਆਂ ਕਈ ਸਲਾਹਕਾਰ ਕਮੇਟੀਆਂ ਵਿੱਚ ਬਤੌਰ ਮੈਂਬਰ ਆਪਣੀ ਅਹਿਮ ਭੂਮਿਕਾ ਨਿਭਾਈ ਹੈ।ਕਿਸਾਨਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨਾਂ ਕਿਹਾ ਕਿ ਸ਼ੂਗਰਫ਼ੈੱਡ ਅਦਾਰਾ ਸਿੱਧੇ ਤੌਰ ’ਤੇ ਪੰਜਾਬ ਦੀ ਕਿਸਾਨੀ ਨਾਲ ਸਬੰਧਤ ਹੈ। ਇਸ ਲਈ ਉਨਾਂ ਦੀ ਪੂਰੀ ਕੋਸ਼ਿਸ਼ ਹੋਵੇਗੀ ਕਿ ਗੰਨਾ ਕਾਸ਼ਤਕਾਰਾਂ ਦੇ ਹਿੱਤਾਂ ਨੂੰ ਮੁੱਖ ਰਖਦਿਆਂ ਸਹਿਕਾਰੀ ਖੰਡ ਮਿੱਲਾਂ ਦੇ ਆਧੁਨਿਕੀਕਰਨ ਅਤੇ ਗੰਨਾ ਕਾਸ਼ਤਕਾਰਾਂ ਦੀ ਆਮਦਨ ਵਿਚ ਵਾਧਾ ਕਰਨ ਹਿੱਤ ਗੰਨੇ ਦੇ ਝਾੜ ਨੂੰ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਪੂਰਾ ਯੋਗਦਾਨ ਪਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫ਼ਸਲੀ ਚੱਕਰ ਵਿਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਸਕੇ। ਉਨਾਂ ਕਿਹਾ, ‘‘ਮੈਂ ਮੁੱਖ ਮੰਤਰੀ ਅਤੇ ਸਹਿਕਾਰਤਾ ਮੰਤਰੀ ਵੱਲੋਂ ਮਿਲੇ ਹਰ ਦਿਸ਼ਾ-ਨਿਰਦੇਸ਼ ’ਤੇ ਅਮਲ ਕਰਦਿਆਂ ਗੰਨਾ ਕਾਸ਼ਤਕਾਰਾਂ ਅਤੇ ਸਹਿਕਾਰੀ ਖੰਡ ਮਿੱਲਾਂ ਦੇ ਹਿੱਤਾਂ ਵਿਚ ਲੋੜੀਂਦੇ ਯਤਨ ਕਰਨ ਲਈ ਹਮੇਸ਼ਾ ਤਤਪਰ ਰਹਾਂਗਾ।’’ਇਸ ਮੌਕੇ ਪੰਜਾਬ ਰਾਜ ਮੱਧਮ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਸ. ਅਮਰਜੀਤ ਸਿੰਘ ਟਿੱਕਾ, ਸ਼ੂਗਰਫ਼ੈੱਡ ਦੇ ਐਮ.ਡੀ. ਸ੍ਰੀ ਪੁਨੀਤ ਗੋਇਲ, ਸ੍ਰੀ ਰਛਪਾਲ ਸਿੰਘ ਤਲਵਾੜਾ ਡਾਇਰੈਕਟਰ ਪੰਜਾਬ ਰਾਜ ਕੋਆਪ੍ਰੇਟਿਵ ਬੈਂਕ ਲਿਮਟਿਡ, ਸ. ਸਵਰਨ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਸਿੱਧਵਾਂ ਬੇਟ, ਸ. ਬਲੌਰ ਸਿੰਘ ਭੁੱਲਰ, ਸ. ਹਰਪਾਲ ਸਿੰਘ ਹੰਸ, ਸ੍ਰੀ ਕੁਲਦੀਪ ਗੁੱਜਰਵਾਲ, ਸ. ਪਾਲ ਸਿੰਘ ਗਰੇਵਾਲ ਕੌਂਸਲਰ ਨਗਰ ਨਿਗਮ ਲੁਧਿਆਣਾ, ਸ. ਕੁਲਦੀਪ ਸਿੰਘ ਜਨਰਲ ਸਕੱਤਰ ਕਾਂਗਰਸ, ਸ. ਦਰਸ਼ਨ ਸਿੰਘ ਬੀਰਮੀ, ਸ. ਇੰਦਰਮੋਹਨ ਸਿੰਘ ਕਾਦੀਆਂ, ਸ. ਸਿਮਰਜੀਤ ਸਿੰਘ ਢਿੱਲੋਂ, ਸ. ਸਿਮਰਜੀਤ ਸਿੰਘ ਗਿੱਲ ਡਾਇਰੈਕਟਰ ਲੈਂਡ ਮਾਰਗੇਜ ਬੈਂਕ, ਸ. ਜਗਦੇਵ ਸਿੰਘ ਸਰਪੰਚ, ਸ. ਕੁਲਵਿੰਦਰ ਸਿੰਘ, ਸ. ਬਲਵਿੰਦਰ ਸਿੰਘ, ਕੈਪਟਨ ਸੁਖਚੈਨ, ਸ੍ਰੀ ਸੁਰੇਸ਼ ਕੁਮਾਰ ਬਲਾਕ ਪ੍ਰਧਾਨ ਕਾਂਗਰਸ, ਸ. ਪਰਵਿੰਦਰ ਸਿੰਘ ਸਰਪੰਚ, ਸ. ਗੋਬਿੰਦ ਸਿੰਘ ਗਰੇਵਾਲ, ਸ੍ਰੀ ਪਰਵਿੰਦਰ ਚਾਵਲਾ ਸਰਪੰਚ ਅਤੇ ਵਿਭਾਗ ਦੇ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।

 

Tags: Sukhjinder Singh Randhawa , Bharat Inder Singh Chahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD