Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਲਬੀਰ ਸਿੰਘ ਸਿੱਧੂ ਵੱਲੋਂ ਜਣੇਪੇ ਦੌਰਾਨ ਮਾਂ ਦੀ ਮੌਤ ਹੋਣ ਦੇ ਹਰੇਕ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਜਾਰੀ

ਉੱਚ ਪੱਧਰੀ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਮੁੱਖ ਪ੍ਰੋਗਰਾਮਾਂ ਅਤੇ ਸਕੀਮਾਂ ਦਾ ਲਿਆ ਜਾਇਜ਼ਾ

5 Dariya News

5 Dariya News

5 Dariya News

ਚੰਡੀਗੜ੍ਹ , 10 Jan 2020

Last updated on: Jan 10, 2020, 00:00 IST

ਜਣੇਪੇ ਦੌਰਾਨ ਮਾਂ ਦੀ ਮੌਤ ਹੋਣ ਦੇ ਮਾਮਲਿਆਂ  ਨੂੰ ਜੜ੍ਹੋਂ ਖ਼ਤਮ ਕਰਨ ਲਈ, ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅਜਿਹੇ ਹਰੇਕ ਮਾਮਲੇ ਦੀ ਡੂੰਘਾਈ ਨਾਲ ਮੈਡੀਕਲ ਜਾਂਚ ਕਰਨ ਅਤੇ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਅਤੇ ਸਟਾਫ਼ ਦੀ ਜਵਾਬਦੇਹੀ ਤੈਅ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।ਸਿਹਤ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਸਾਰੇ ਜ਼ਿਲ੍ਹਿਆਂ ਦਾ ਮਾਈਕਰੋ-ਪਲਾਨ ਤਿਆਰ ਕਰਨ ਦੇ ਨਿਰਦੇਸ਼ ਜਾਰੀ ਕੀਤੇ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਸਾਰੇ ਏ.ਐੱਨ.ਐੱਮਜ਼  ਕੋਲ ਆਪਣੇ ਖੇਤਰ ਵਿਚਲੀਆਂ ਸਾਰੀਆਂ ਉੱਚ ਜੋਖਮ ਵਾਲੀਆਂ ਗਰਭਵਤੀ ਮਹਿਲਾਵਾਂ ਦੀ  ਸੂਚੀ ਇਕ ਰਜਿਸਟਰ ਵਿੱਚ ਹੋਵੇ ਤਾਂ ਜੋ ਬੱਚੇ ਦੇ ਜਨਮ ਤੋਂ ਪਹਿਲਾਂ ਗਰਭਵਤੀ ਮਹਿਲਾਵਾਂ  ਦੇ ਚੈਕਅੱਪ ਅਤੇ ਫਾਲੋਅੱਪ ਨੂੰ ਯਕੀਨੀ ਬਣਾਇਆ ਜਾ ਸਕੇ।  ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਜਣੇਪੇ ਦੌਰਾਨ ਮਾਂ ਨੂੰ ਸਨਮਾਨਜਨਕ ਦੇਖਭਾਲ ਮੁਹੱਈਆ ਕਰਵਾਈ ਜਾਵੇ ਅਤੇ ਜ਼ਿਲ੍ਹਿਆਂ ਵੱਲੋਂ ਰੈਫਰਲ ਪ੍ਰੋਟੋਕੋਲ ਵੀ ਤਿਆਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਐਸ.ਐਮ.ਓਜ਼ ਇਹ ਯਕੀਨੀ ਬਣਾਉਣ ਕਿ ਹਸਪਤਾਲ 'ਚੋਂ ਛੁੱਟੀ ਮਿਲਣ ਤੋਂ ਬਾਅਦ ਏ.ਐਨ.ਐਮਜ਼ ਗਰਭਵਤੀ ਮਹਿਲਾਵਾਂ ਅਤੇ ਨਵੀਆਂ ਮਾਂ ਬਣੀਆਂ ਮਹਿਲਾਵਾਂ ਦੇ ਘਰ ਜਾਣ।ਦਵਾਈਆਂ ਅਤੇ ਉਪਕਰਣਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸੂਬੇ ਭਰ ਵਿੱਚ ਜ਼ਰੂਰੀ ਅਤੇ ਆਮ ਦਵਾਈਆਂ ਦੀ ਸਪਲਾਈ ਕਾਇਮ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਹਸਪਤਾਲ ਖਰੜ (ਮੁਹਾਲੀ), ਬਠਿੰਡਾ ਅਤੇ ਵੇਰਕਾ (ਅੰਮ੍ਰਿਤਸਰ) ਵਿਖੇ ਸਬੰਧਤ ਖੇਤਰੀ ਡਰੱਗ ਵੇਅਰਹਾਊਸਾਂ ਤੋਂ ਸਿੱਧੇ ਤੌਰ 'ਤੇ ਦਵਾਈਆਂ ਪ੍ਰਾਪਤ ਕਰਨ। ਸਿਹਤ ਮੰਤਰੀ ਨੇ ਕਿਹਾ ਕਿ ਸੀਨੀਅਰ ਮੈਡੀਕਲ ਅਧਿਕਾਰੀਆਂ ਨੂੰ ਦਵਾਈਆਂ ਦੀ ਉਪਲੱਬਧਤਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਤਾਂ ਜੋ ਉਨ੍ਹਾਂ ਦੇ ਸਬੰਧਤ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ ਆਸਾਨੀ ਨਾਲ ਮੁਹੱਈਆ ਕਰਵਾਈਆਂ ਜਾ ਸਕਣ। 

ਉਨ੍ਹਾਂ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਦਵਾਈਆਂ ਦੀ ਮੰਗ ਨੂੰ ਪਹਿਲਾਂ ਤੋਂ ਹੀ ਆਨਲਾਈਨ ਢੰਗ ਰਾਹੀਂ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ।ਸਿਹਤ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ, ਪੰਜਾਬ ਸਰਕਾਰ ਨੇ ਦਵਾਈ ਬੂਪਰੇਨੋਰਫੀਨ ਦੀ ਕੀਮਤ ਨੂੰ ਘਟਾ ਦਿੱਤਾ ਸੀ ਜਿਸ ਨਾਲ ਮਰੀਜ਼ਾਂ 'ਤੇ ਵਿੱਤੀ ਬੋਝ ਕਾਫ਼ੀ ਘੱਟ ਹੋਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ, ਪੰਜਾਬ ਦੇ ਨੌਜਵਾਨਾਂ ਨੇ ਨਸ਼ਾ-ਅਤਿਵਾਦ ਨਾਲ ਲੜਨ ਲਈ ਸੂਬੇ ਨਾਲ ਮਿਲ ਕੇ ਕੰਮ ਕੀਤਾ ਹੈ ਅਤੇ ਉਹ ਨਸ਼ਿਆਂ ਅਤੇ ਉਹ ਹੁਣ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਭਰ ਵਿੱਚ 191 ਓਓਏਟੀ ਕਲੀਨਿਕਾਂ ਤੋਂ 1.2 ਲੱਖ ਤੋਂ ਵੱਧ ਮਰੀਜ਼ ਇਲਾਜ ਸੇਵਾਵਾਂ ਪ੍ਰਾਪਤ ਕਰ ਰਹੇ ਹਨ।ਸਿਹਤ ਮੰਤਰੀ ਨੇ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਦੇ ਕਮਿਸ਼ਨਰ ਸ੍ਰੀ ਕਾਹਨ ਸਿੰਘ ਪੰਨੂੰ ਨੂੰ ਮਿਲਾਵਟੀ ਅਤੇ ਘਟੀਆ ਦਰਜੇ ਦੇ ਭੋਜਨ ਪਦਾਰਥਾਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਕਰੇਤਾਵਾਂ ਅਤੇ ਉਤਪਾਦਕਾਂ ਖਿਲਾਫ ਮੁਹਿੰਮ ਨੂੰ ਹੋਰ ਤੇਜ਼ ਕਰਨ ਵੀ ਕਿਹਾ। ਉਨ੍ਹਾਂ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਮਿਲਾਵਟਖੋਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ ਤੋਂ ਬਾਅਦ ਪੰਜਾਬ ਵਿੱਚ ਪੌਸ਼ਟਿਕ ਅਤੇ ਸਵੱਛਤਾ ਸੰਬੰਧੀ ਭੋਜਨ ਪਦਾਰਥਾਂ ਦੇ ਮਿਆਰ ਵਿੱਚ ਕਾਫੀ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਦੁੱਧ ਉਤਪਾਦਕ ਵੀ ਆਪਣੇ ਦੁੱਧ ਅਤੇ ਹੋਰ ਚੀਜ਼ਾਂ ਦੇ ਲਾਭਦਾਇਕ ਭਾਅ ਲੈ ਰਹੇ ਹਨ।ਮੀਟਿੰਗ ਦੌਰਾਨ ਸਰਬੱਤ ਸਹਿਤ ਬੀਮਾ ਯੋਜਨਾ, ਆਰ.ਬੀ.ਐਸ.ਕੇ., ਵੈਕਟਰ ਅਤੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਸੂਬਾਈ ਪ੍ਰੋਗਰਾਮ, ਟੀ.ਬੀ. ਕੰਟਰੋਲ ਪ੍ਰੋਗਰਾਮ ਅਤੇ ਸੂਬਾ ਸਰਕਾਰ ਦੇ ਹੋਰ ਪ੍ਰਮੁੱਖ ਪ੍ਰੋਗਰਾਮਾਂ 'ਤੇ ਵੀ ਵਿਚਾਰ ਵਟਾਂਦਰੇ ਕੀਤਾ ਗਿਆ।ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਸੀ.ਈ.ਓ. ਰਾਜ ਸਿਹਤ ਏਜੰਸੀ ਕਮ ਐਮ.ਡੀ. ਐਨ.ਐਚ.ਐਮ. ਸ੍ਰੀ ਕੁਮਾਰ ਰਾਹੁਲ, ਪੀ.ਐਚ.ਐਸ.ਸੀ. ਦੇ ਐਮ.ਡੀ. ਸ੍ਰੀ ਮਨਵੇਸ਼ ਸਿੰਘ ਸਿੱਧੂ, ਡਾਇਰੈਕਟਰ ਪਰਿਵਾਰ ਭਲਾਈ ਡਾ: ਰੀਟਾ ਭਾਰਦਵਾਜ, ਸਿਹਤ ਮੰਤਰੀ ਦੇ ਓ.ਐਸ.ਡੀ. ਡਾ. ਬਲਵਿੰਦਰ ਸਿੰਘ, ਐਨ.ਐਚ.ਐਮ. ਦੇ ਡਾਇਰੈਕਟਰ ਪਰਵਿੰਦਰ ਪਾਲ ਸਿੰਘ ਸਿੱਧੂ, ਡਾਇਰੈਕਟਰ ਪ੍ਰੋਕੀਓਰਮੈਂਟ ਡਾ. ਰਾਜੇਸ਼ ਕੁਮਾਰ ਅਤੇ ਸਿਹਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD