Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਪੰਜਾਬ ਸਰਕਾਰ ਵੱਲੋਂ ਸੂਬੇ 'ਚ ਖੇਡ ਸਭਿਆਚਾਰ ਪੈਦਾ ਕਰਨ ਲਈ ਖੇਡ ਬਜਟ ਵਧਾ ਕੇ 142 ਕਰੋੜ ਕੀਤਾ: ਰੱਖੜਾ

ਪਿੰਡਾਂ ਤੱਕ ਸੀਮਤ ਕਬੱਡੀ ਨੇ ਵਿਸ਼ਵ ਦੇ ਕੋਨੇ-ਕੋਨੇ ਤੱਕ ਦਿੱਤੀ ਦਸਤਕ: ਮਲੂਕਾ

Web Admin

Web Admin

5 ਦਰਿਆ ਨਿਊਜ਼

ਪਟਿਆਲਾ , 01 Dec 2013

Last updated on: Dec 01, 2013, 00:00 IST

'' ਪੰਜਾਬ ਸਰਕਾਰ ਵੱਲੋਂ ਸੂਬੇ 'ਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਸਾਲ 2013-14 ਦੇ ਬਜਟ ਵਿੱਚ ਖੇਡਾਂ ਦੇ ਬਜਟ ਨੂੰ 12 ਕਰੋੜ ਰੁਪਏ ਤੋਂ ਵਧਾ ਕੇ 142 ਕਰੋੜ ਰੁਪਏ ਕੀਤਾ ਗਿਆ ਹੈ ਤਾਂ ਕਿ ਰਾਜ ਦੇ ਨੌਜਵਾਨ ਖਿਡਾਰੀਆਂ ਨੂੰ ਬਿਹਤਰ ਬੁਨਿਆਦੀ ਖੇਡ ਢਾਂਚਾ ਅਤੇ ਅੰਤਰ ਰਾਸ਼ਟਰੀ ਪੱਧਰ ਦੀ ਸਿਖਲਾਈ ਮੁਹੱਈਆ ਕਰਵਾ ਕੇ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਜਾ ਸਕਣ।'' ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਪਟਿਆਲਾ ਦੇ ਵਾਈ.ਪੀ.ਐਸ. ਸਟੇਡੀਅਮ ਵਿਖੇ ਚੌਥੇ ਪਰਲਜ਼ ਵਿਸ਼ਵ ਕਬੱਡੀ ਕੱਪ-2013 ਦੇ ਸ਼ੁਰੂਆਤੀ ਮੈਚਾਂ ਮੌਕੇ ਇਕੱਤਰ ਦੇਸ਼ ਤੇ ਵਿਦੇਸ਼ ਤੋਂ ਪੁੱਜੇ ਵੱਡੀ ਗਿਣਤੀ ਵਿੱਚ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਕੀਤਾ।ਸ: ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਅਲੋਪ ਹੋ ਚੁੱਕੀ ਮਾਂ ਖੇਡ ਕਬੱਡੀ ਨੂੰ ਪਹਿਲਾਂ ਤਾਂ ਮਾਨਤਾ ਪ੍ਰਾਪਤ ਖੇਡਾਂ ਦੀ ਸੂਚੀ 'ਚ ਸ਼ਾਮਲ ਕੀਤਾ ਗਿਆ ਅਤੇ ਫੇਰ ਇਸ ਨੂੰ ਵਿਸ਼ਵ ਪੱਧਰ 'ਤੇ ਸਨਮਾਨ ਦਿਵਾਉਣ ਲਈ ਸਾਲ 2010 ਵਿੱਚ 2 ਕਰੋੜ ਦੀ ਇਨਾਮੀ ਰਾਸ਼ੀ ਨਾਲ ਸ਼ੁਰੂ ਕੀਤੇ ਵਿਸ਼ਵ ਕਬੱਡੀ ਕੱਪ ਦੀ ਰਾਸ਼ੀ ਵਧਾ ਕੇ ਮਹਿਜ਼ ਤਿੰਨ ਸਾਲਾਂ ਵਿੱਚ ਹੀ ਹੁਣ 7 ਕਰੋੜ ਰੁਪਏ ਕਰ ਦਿੱਤੀ ਗਈ ਹੈ ਅਤੇ ਅੱਜ ਅਸੀਂ ਕਬੱਡੀ ਦਾ ਚੌਥਾ ਵਿਸ਼ਵ ਕੱਪ ਕਰਵਾ ਕੇ ਕਬੱਡੀ ਨੂੰ ਕੌਮਾਂਤਰੀ ਪੱਧਰ 'ਤੇ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਰਾਜ ਵਿਚ ਵਿਆਪਕ ਖੇਡ ਨੀਤੀ ਲਾਗੂ ਕੀਤੀ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਬਿਹਤਰ ਸਿਖਲਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਰੀਬ 200 ਕਰੋੜ ਦੀ ਲਾਗਤ ਨਾਲ ਸੂਬੇ ਵਿੱਚ 14 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਕਰਵਾਈ ਗਈ ਹੈ ਜਿਹਨਾਂ ਵਿੱਚ ਹਾਕੀ ਦੇ 6 ਅੰਤਰ ਰਾਸ਼ਟਰੀ ਪੱਧਰ ਦੇ ਐਸਟਰੋ ਟਰਫ਼ ਸਟੇਡੀਅਮ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਦੇ ਨੌਜਵਾਨ ਨਸ਼ਿਆਂ ਨੂੰ ਤਿਆਗ ਕੇ ਕਬੱਡੀ ਖੇਡ ਵੱਲ ਉਤਸ਼ਾਹਤ ਹੋਏ ਹਨ ਅਤੇ ਰਾਜ ਸਰਕਾਰ ਵੱਲੋਂ ਬਿਹਤਰ ਖਿਡਾਰੀਆਂ ਲਈ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਦੀ ਂਿÂਨਾਮੀ ਰਾਸ਼ੀ ਨੂੰ 1 ਲੱਖ ਤੋਂ ਵਧਾ ਕੇ 2 ਲੱਖ ਰੁਪਏ ਕਰ ਦਿੱਤਾ ਗਿਆ ਹੈ ਅਤੇ ਵਧੀਆ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਇਨਾਮ ਦੇਣ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਲਈ ਸਰਕਾਰੀ ਨੌਕਰੀਆਂ ਵਿੱਚ 3 ਫੀਸਦੀ ਕੋਟਾ ਰਾਖਵਾਂ ਰੱਖਿਆ ਗਿਆ ਹੈ ਅਤੇ 10 ਚੋਟੀ ਦੇ ਖਿਡਾਰੀਆਂ ਨੂੰ 'ਏ' ਸ਼੍ਰੇਣੀ ਦੀਆਂ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ ।

 ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਿੱਖਿਆ ਮੰਤਰੀ  ਸਿਕੰਦਰ ਸਿੰਘ ਮਲੂਕਾ ਨੇ ਇਸ ਮੌਕੇ ਖੇਡ ਪ੍ਰੇਮੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਸਿਰਫ ਪਿੰਡਾਂ ਤੱਕ ਹੀ ਸੀਮਤ ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਹੁਣ ਪੰਜਾਬ ਸਰਕਾਰ ਵੱਲੋਂ ਵਿਸ਼ਵ ਕਬੱਡੀ ਕੱਪਾਂ ਰਾਹੀਂ ਦੁਨੀਆਂ ਦੇ ਕੋਨੇ ਕੋਨੇ ਵਿੱਚ ਪਹੁੰਚਾ ਦਿੱਤਾ ਹੈ ਅਤੇ ਦੁਨੀਆਂ ਦੇ ਸਾਰੇ ਵਿਕਸਤ ਦੇਸ਼ ਦੂਜੀਆਂ ਖੇਡਾਂ ਦੇ ਨਾਲ-ਨਾਲ ਕਬੱਡੀ ਨੂੰ ਵੀ ਪੂਰੀ ਤਰਜੀਹ ਦੇਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਲੰਪਿਕ ਖੇਡਾਂ ਦੇ ਸੋਨ ਤਗਮੇ ਲਈ ਇਨਾਮੀ ਰਾਸ਼ੀ 1 ਕਰੋੜ ਰੁਪਏ ਤੋਂ ਵਧਾ ਕੇ ਢਾਈ ਕਰੋੜ ਰੁਪਏ ਕਰ ਦਿੱਤੀ ਹੈ ਜਦ ਕਿ ਏਸ਼ੀਆਈ ਖੇਡਾਂ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮਾ ਜੇਤੂਆਂ ਦੀ ਇਨਾਮ ਰਾਸ਼ੀ ਵੀ ਵਧਾ ਕੇ 26 ਲੱਖ, 16 ਲੱਖ ਤੇ 11 ਲੱਖ ਰੁਪਏ ਕਰ ਦਿੱਤੀ ਹੈ ਅਤੇ ਰਾਸ਼ਟਰ ਮੰਡਲ ਖੇਡਾਂ ਦੇ ਤਗਮਾ ਜੇਤੂਆਂ ਦੀ ਇਨਾਮ ਰਾਸ਼ੀ ਵੀ ਵਧਾ ਕੇ 16 ਲੱਖ, 11 ਲੱਖ ਤੇ 6 ਲੱਖ ਰੁਪਏ ਕਰ ਦਿੱਤੀ ਹੈ। ਸ: ਮਲੂਕਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ 22 ਕਰੋੜ ਰੁਪਏ ਖਰਚ ਕੇ ਪਿੰਡਾਂ ਵਿੱਚ 5000 ਜਿੰਮ ਸਥਾਪਤ ਕੀਤੇ ਗਏ ਹਨ ਅਤੇ 9000 ਖੇਡ ਕਿੱਟਾਂ ਵੰਡੀਆਂ ਗਈਆਂ ਹਨ ਅਤੇ ਰਾਜ ਵਿੱਚ ਸ਼ਹੀਦੇ ਆਜ਼ਮ ਸ: ਭਗਤ ਸਿੰਘ ਦੇ ਨਾਂ 'ਤੇ ਪਹਿਲੀਆਂ ਰਾਜ ਪੱਧਰੀ ਖੇਡਾਂ ਦਾ ਆਯੋਜਨ ਕੀਤਾ ਗਿਆ ਹੈ।

ਇਸ ਉਪਰੰਤ ਅੱਜ ਦੇ ਸਮਾਰੋਹ ਦੇ ਮੁੱਖ ਮਹਿਮਾਨ ਸ. ਸੁਰਜੀਤ ਸਿੰਘ ਰੱਖੜਾ ਅਤੇ ਵਿਸ਼ੇਸ਼ ਮਹਿਮਾਨ ਸ. ਸਿਕੰਦਰ ਸਿੰਘ ਮਲੂਕਾ ਨੇ ਚੌਥੇ ਵਿਸ਼ਵ ਕਬੱਡੀ ਕੱਪ ਦੇ ਪਹਿਲੇ ਮੈਚ ਦੀਆਂ ਸਪੇਨ ਅਤੇ ਕੀਨੀਆ ਦੀਆਂ ਟੀਮਾਂ ਦੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਖੇਡ ਵਿਭਾਗ ਦੇ ਸਕੱਤਰ ਸ਼੍ਰੀ ਅਸ਼ੋਕ ਗੁਪਤਾ, ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਸ. ਅਜੀਤ ਸਿੰਘ ਪੰਨੂ, ਡਿਪਟੀ ਕਮਿਸ਼ਨਰ ਸ. ਜੀ.ਕੇ. ਸਿੰਘ, ਐਸ.ਐਸ.ਪੀ ਸ. ਹਰਦਿਆਲ ਸਿੰਘ ਮਾਨ, ਜ਼ਿਲ੍ਹਾ ਖੇਡ ਅਫਸਰ ਸ਼੍ਰੀਮਤੀ ਜਸਵੀਰਪਾਲ ਕੌਰ ਬਰਾੜ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਪੰਜਾਬ ਦੇ ਉਘੇ ਲੋਕ ਗਾਇਕ ਮੁਹੰਮਦ ਇਰਸ਼ਾਦ ਨੇ ਆਪਣੇ ਗੀਤਾਂ ਨਾਲ ਲੋਕਾਂ ਦਾ ਭਰਵਾਂ ਮਨੋਰੰਜਨ ਕੀਤਾ। 

ਇਸ ਮੌਕੇ ਸੀਨੀਅਰ ਅਕਾਲੀ ਆਗੂ ਸ. ਚਰਨਜੀਤ ਸਿੰਘ ਰੱਖੜਾ, ਨਗਰ ਨਿਗਮ ਦੇ ਮੇਅਰ ਸ. ਅਮਰਿੰਦਰ ਸਿੰਘ ਬਜਾਜ, ਸਾਬਕਾ ਮੁੱਖ ਸੰਸਦੀ ਸਕੱਤਰ ਸ਼੍ਰੀ ਰਾਜ ਖੁਰਾਣਾ, ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਕੈਪਟਨ ਪ੍ਰੀਤਇੰਦਰ ਸਿੰਘ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ਼੍ਰੀ ਜਗਦੀਸ਼ ਰਾਏ ਚੌਧਰੀ, ਪਟਿਆਲਾ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਸ. ਸਤਬੀਰ ਸਿੰਘ ਖੱਟੜਾ, ਪ੍ਰਵਾਸੀ ਭਾਰਤੀ ਸ. ਸੁਰਜੀਤ ਸਿੰਘ ਤੁੱਟ, ਸਾਬਕਾ ਮੇਅਰ ਸ੍ਰੀ ਜਸਪਾਲ ਸਿੰਘ ਪ੍ਰਧਾਨ, ਬਾਬਾ ਭੁਪਿੰਦਰ ਸਿੰਘ, ਸ਼੍ਰੀ ਅਰੁਣ ਗੁਪਤਾ, ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼੍ਰੀ ਮੂਸਾ ਖਾਨ, ਸ਼੍ਰੀ ਰਵੀ ਆਹਲੂਵਾਲੀਆ, ਸ਼੍ਰੀ ਅਜੇ ਥਾਪਰ, ਪ੍ਰੀਤ ਕੰਬਾਇਨ ਦੇ ਐਮ.ਡੀ. ਸ. ਹਰੀ ਸਿੰਘ, ਸ. ਹਰਵਿੰਦਰ ਸਿੰਘ ਹਰਪਾਲਪੁਰ, ਡਾ. ਨਵੀਨ ਸਾਰੋਂਵਾਲਾ, ਸ਼੍ਰੀ ਬਿੱਟੂ ਚੱਠਾ, ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਸ਼ਿਵਦੁਲਾਰ ਸਿੰਘ ਢਿੱਲੋਂ, ਡਵੀਜਨਲ ਕਮਿਸ਼ਨਰ ਸ. ਅਜੀਤ ਸਿੰਘ ਪੰਨੂੰ, ਸਕੱਤਰ ਸ਼੍ਰੀ ਅਸ਼ੋਕ ਗੁਪਤਾ, ਆਈ.ਜੀ. ਪਟਿਆਲਾ ਜ਼ੋਨ ਸ. ਪਰਮਜੀਤ ਸਿੰਘ ਗਿੱਲ, ਡੀ.ਆਈ.ਜੀ ਸ਼੍ਰੀ ਐਸ.ਕੇ. ਵਰਮਾ, ਡਿਪਟੀ ਕਮਿਸ਼ਨਰ ਪਟਿਆਲਾ ਸ. ਜੀ.ਕੇ. ਸਿੰਘ, ਐਸ.ਐਸ.ਪੀ. ਸ. ਹਰਦਿਆਲ ਸਿੰਘ ਮਾਨ, ਏ.ਡੀ.ਸੀ ਸ਼੍ਰੀਮਤੀ ਅੰਮ੍ਰਿਤ ਗਿੱਲ, ਜ਼ਿਲ੍ਹਾ ਖੇਡ ਅਫਸਰ ਸ਼੍ਰੀਮਤੀ ਜਸਵੀਰਪਾਲ ਕੌਰ ਬਰਾੜ ਸਮੇਤ ਵੱਡੀ ਗਿਣਤੀ 'ਚ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ 'ਚ ਖੇਡ ਦਰਸ਼ਕ ਮੌਜੂਦ ਸਨ।

 

Tags: surjit singh rakhra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD