ਰਾਜੌਰੀ ਗਾਰਡਨ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੂੰ ਹਰ ਵਰਗ ਦੇ ਮਿਲ ਰਹੇ ਸਮਰਥਨ ਨਾਲ ਇਸ ਉਮੀਦਵਾਰ ਦੀ ਜਿੱਤ ਯਕੀਨੀ ਹੋ ਗਈ ਹੈ। ਇਹ ਗੱਲ ਸਿਰਸਾ ਦੇ ਹੱਕ ਵਿੱਚ ਕੀਤੇ ਰੋਡ ਸ਼ੋਅ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਚਾਰ ਵਾਰ ਦੇ ਵਿਧਾਇਕ ਸੋਹਣ ਸਿੰਘ ਠੰਡਲ ਤੇ ਭਾਜਪਾ ਸਿੱਖ ਸੈਲ ਦੇ ਪ੍ਰਧਾਨ ਮਨਪ੍ਰੀਤ ਹੰਸਪਾਲ ਨੇ ਸਾਂਝੇ ਤੌਰ 'ਤੇ ਕਹੀ। ਇਸ ਰੋਡ ਸ਼ੋਅ ਵਿੱਚ ਗੁਰਦੁਆਰਾ ਸਿੰਘ ਸਭਾ ਐਸ ਬਲਾਕ ਦੇ ਪ੍ਰਧਾਨ ਸਤਿੰਦਰ ਸਿੰਘ ਨਾਗੀ, ਸੁਰਿੰਦਰ ਸਿੰਘ ਗੁਰਦਾਸਪੁਰੀ, ਹਰਪ੍ਰੀਤ ਸਿੰਘ ਧਰਮੂ, ਨੌਜਵਾਨ ਆਗੂ ਬੋਨੀ, ਹੈਰੀ ਸੋਨੂੰ, ਗੁਰਮੀਤ ਸਿੰਘ, ਇਕਬਾਲ ਸਿੰਘ ਖਹਿਰਾ ਵੀ ਸ਼ਾਮਲ ਹੋਏ ਅਤੇ ਲੋਕਾਂ ਦਾ ਭਰਵਾਂ ਸਮਰਥਨ ਮਿਲਿਆ।ਉਨ੍ਹਾਂ ਕਿਹਾ ਕਿ ਸਿਰਸਾ ਦੀਆਂ ਰੈਲੀਆਂ, ਨੁੱਕੜ ਮੀਟਿੰਗਾਂ ਅਤੇ ਰੋਡ ਸ਼ੋਅਜ਼ ਨੂੰ ਲੋਕਾਂ ਦਾ ਬਹੁਤ ਸਮਰਥਨ ਮਿਲ ਰਿਹਾ ਹੈ। ਰੋਡ ਸ਼ੋਅ ਦੌਰਾਨ ਅਕਾਲੀ-ਭਾਜਪਾ ਲੀਡਰਸ਼ਿਪ ਨੇ ਅਪੀਲ ਕੀਤੀ ਕਿ ਹਲਕੇ ਦੇ ਸਰਵਪੱਖੀ ਵਿਕਾਸ ਅਤੇ ਮਹਿੰਗਾਈ ਤੋਂ ਛੁਟਕਾਰਾ ਪਾਉਣ ਲਈ ਅਕਾਲੀ-ਭਾਜਪਾ ਗਠਜੋੜ ਦੇ ਹੱਥ ਮਜ਼ਬੂਤ ਕੀਤੇ ਜਾਣ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਿਰਸਾ ਦੇ ਵਿਧਾਇਕ ਬਣਨ 'ਤੇ ਇਸ ਖੇਤਰ ਦੇ ਲੋਕਾਂ ਨੂੰ ਬਿਜਲੀ, ਪਾਣੀ, ਸੀਵਰੇਜ, ਸੜਕਾਂ ਦੀ ਕੋਈ ਸਮੱਸਿਆ ਨਹੀਂ ਰਹਿਣ ਦਿੱਤੀ ਜਾਵੇਗੀ।