Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ ਮਰੀਜ਼ਾਂ ਦਾ 127.66 ਕਰੋੜ ਰੁਪਏ ਦਾ ਇਲਾਜ ਕੀਤਾ : ਬਲਬੀਰ ਸਿੰਘ ਸਿੱਧੂ

ਮੁਹਾਲੀ ਹਲਕੇ ਦੇ ਪਿੰਡਾਂ ਦਾ ਸ਼ਹਿਰਾਂ ਦੀ ਤਰਜ਼ ਉਤੇ ਯੋਜਨਾਬੱਧ ਵਿਕਾਸ ਕਰਨ ਦਾ ਅਹਿਦ ਦੁਹਰਾਇਆ

5 Dariya News

5 Dariya News

5 Dariya News

ਐਸ.ਏ.ਐਸ. ਨਗਰ , 12 Jan 2020

Last updated on: Jan 12, 2020, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਵੱਕਾਰੀ ਸਰਬੱਤ ਸਿਹਤ ਬੀਮਾ ਯੋਜਨਾ ਆਪਣੀ ਸਫ਼ਲਤਾ ਨਾਲ ਨਵੇਂ ਮੁਕਾਮ ਸਿਰਜ ਰਹੀ ਹੈ। ਇਸ ਤਹਿਤ ਹੁਣ ਤੱਕ ਤਕਰੀਬਨ 1,11,685 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ ਸੂਬੇ ਦੀ 75 ਫੀਸਦੀ ਆਬਾਦੀ ਦੇ ਇਸ ਯੋਜਨਾ ਤਹਿਤ ਕਾਰਡ ਬਣ ਚੁੱਕੇ ਹਨ। ਉਨਾਂ ਦੱਸਿਆ ਕਿ ਰਾਜ ਦੇ 662 ਹਸਪਤਾਲਾਂ ਨੂੰ ਇਸ ਸਕੀਮ ਤਹਿਤ ਇਲਾਜ ਲਈ ਸੂਚੀਬੱਧ ਕੀਤਾ ਗਿਆ ਹੈ। ਉਨਾਂ ਖੁਲਾਸਾ ਕੀਤਾ ਕਿ ਹੁਣ ਤੱਕ ਮਰੀਜ਼ਾਂ ਦਾ 127.66 ਕਰੋੜ ਰੁਪਏ ਦਾ ਇਲਾਜ ਕਰ ਕੇ ਲਾਭ ਪਹੁੰਚਾਇਆ ਜਾ ਚੁੱਕਾ ਹੈ।ਪਿੰਡ ਸਨੇਟਾ ਵਿੱਚ ਕਰਵਾਏ ਸਮਾਗਮ ਦੌਰਾਨ ਮੁਹਾਲੀ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦਾ ਸ਼ਹਿਰਾਂ ਦੀ ਤਰਜ਼ ਉਤੇ ਯੋਜਨਾਬੱਧ ਵਿਕਾਸ ਕਰਵਾਇਆ ਜਾ ਰਿਹਾ ਹੈ। ਪਿੰਡਾਂ ਵਿੱਚ ਜਿੱਥੇ ਸਾਰੀਆਂ ਗਲੀਆਂ-ਨਾਲੀਆਂ ਪੱਕੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਸੰਪਰਕ ਸੜਕਾਂ ਦੀ ਨੁਹਾਰ ਬਦਲ ਦਿੱਤੀ ਗਈ ਹੈ। ਹਲਕੇ ਦੇ ਲੋਕਾਂ ਨੂੰ ਆਪਣਾ ਪਰਿਵਾਰ ਦੱਸਦਿਆਂ ਸ. ਸਿੱਧੂ ਨੇ ਕਿਹਾ ਕਿ ਵਿਕਾਸ ਕਾਰਜ ਬਿਨਾਂ ਕਿਸੇ ਪੱਖਪਾਤ ਤੇ ਧੜੇਬੰਦੀ ਤੋਂ ਉਪਰ ਉੱਠ ਕੇ ਕਰਵਾਏ ਜਾ ਰਹੇ ਹਨ। ਕਿਸੇ ਵੀ ਪਿੰਡ ਦੀ ਕੋਈ ਵੀ ਗਲੀ ਤੇ ਨਾਲੀ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ, ਫਿਰ ਚਾਹੇ ਉਸ ਗਲੀ ਦੇ ਲੋਕਾਂ ਦਾ ਸਬੰਧ ਕਿਸੇ ਵੀ ਪਾਰਟੀ ਨਾਲ ਹੋਵੇ। ਉਨਾਂ ਆਮ ਲੋਕਾਂ ਨੂੰ ਵੀ ਧੜੇਬੰਦੀ ਤੋਂ ਉਪਰ ਉੱਠ ਕੇ ਭਾਈਚਾਰਕ ਸਾਂਝ ਵਧਾਉਣ ਲਈ ਕਿਹਾ। ਸ. ਸਿੱਧੂ ਨੇ ਪਿੰਡ ਸਨੇਟਾ ਦੀ ਰਵੀਦਾਸ ਧਰਮਸ਼ਾਲਾ ਲਈ ਪੰਜ ਲੱਖ ਰੁਪਏ ਦਾ ਚੈੱਕ ਦਿੱਤਾ ਅਤੇ ਪਿੰਡ ਵਿੱਚ ਪਾਣੀ ਦੀ ਸਪਲਾਈ ਸੁਚਾਰੂ ਬਣਾਉਣ ਲਈ ਟਿਉੂਬਵੈੱਲ ਲਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ।

‘ਸਾਡਾ ਪੰਜਾਬ, ਤੰਦਰੁਸਤ ਪੰਜਾਬ’ ਦਾ ਅਹਿਦ ਦੁਹਰਾਉਂਦਿਆਂ ਸ. ਸਿੱਧੂ ਨੇ ਕਿਹਾ ਕਿ ਰਾਜ ਦੇ ਹਸਪਤਾਲਾਂ ਵਿੱਚ ਨਸ਼ਾ ਮੁਕਤ ਕਰਨ ਲਈ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮਿਲਾਵਟਖੋਰੀ ਨੂੰ ਨੱਥ ਪਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਖਾਣ-ਪੀਣ ਵਾਲੀਆਂ ਵਸਤਾਂ ਦੇ ਨਮੂਨੇ ਲੈਣ ਦੀ ਮੁਹਿੰਮ ਵੀ ਤੇਜ਼ ਕੀਤੀ ਗਈ ਹੈ।ਇਸ ਦੌਰਾਨ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਟਿੳੂਬਵੈੱਲ ਦੇ ਕੰਮ ਉਤੇ ਕੁੱਲ 28 ਲੱਖ ਰੁਪਏ ਦੀ ਲਾਗਤ ਆਏਗੀ। ਇਸ ਨਾਲ ਪਿੰਡ ਦੀ ਵੱਡੀ ਗਿਣਤੀ ਆਬਾਦੀ ਨੂੰ ਲਾਭ ਮਿਲੇਗਾ। ਉਨਾਂ ਦੱਸਿਆ ਕਿ ਸਨੇਟਾ ਤੋਂ ਗਡਾਣਾ ਤੇ ਢੇਲਪੁਰ ਨੂੰ ਜਾਂਦੀ ਸੜਕ ਅਤੇ ਦੈੜੀ ਤੋਂ ਨਗਾਰੀ, ਗੀਗੇਮਾਜਰਾ ਤੇ ਮੀਢੇਮਾਜਰਾ ਨੂੰ ਜਾਂਦੀ ਸੜਕ ਨੂੰ 18 ਫੁੱਟ ਚੌੜੀ ਕਰਨ ਦੀ ਤਜਵੀਜ਼ ਹੈ। ਇਹ ਮਾਮਲਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਦਫ਼ਤਰ ਦੇ ਧਿਆਨ ਵਿੱਚ ਲਿਆਂਦਾ ਹੈ ਤਾਂ ਕਿ ਇਸ ਉਤੇ ਛੇਤੀ ਕਾਰਵਾਈ ਹੋਵੇ।ਇਸ ਮੌਕੇ ਮੈਂਬਰ ਜ਼ਿਲਾ ਪ੍ਰੀਸ਼ਦ ਠੇਕੇਦਾਰ ਮੋਹਨ ਸਿੰਘ ਬਠਲਾਣਾ, ਬੀ.ਡੀ.ਪੀ.ਓ. ਹਿਤੇਨ ਕਪਿਲਾ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਚੌਧਰੀ ਹਰਨੇਕ ਸਿੰਘ ਨੇਕੀ, ਗੁਰਧਿਆਨ ਸਿੰਘ ਦੁਰਾਲੀ, ਜੀ.ਐਸ. ਰਿਆੜ, ਚੌਧਰੀ ਰਿਸ਼ੀਪਾਲ ਸਨੇਟਾ, ਸਰਪੰਚ ਗੋਬਿੰਦਗੜ ਰਾਮੇਸ਼ਵਰ, ਪੰਚ ਬੰਤ ਸਿੰਘ, ਪੰਚ ਬਹਾਦਰ ਸਿੰਘ, ਪੰਚ ਨਿਰਮਲ ਸਿੰਘ ਅਤੇ ਹੈਪੀ ਗੋਬਿੰਦਗੜ ਹਾਜ਼ਰ ਸਨ।                                                                    

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD