Friday, 10 May 2024

 

 

ਖ਼ਾਸ ਖਬਰਾਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ ਆਪ ਦੇ ਸਹਿਯੋਗ ਨਾਲ ਕੇਂਦਰ ਵਿੱਚ ਅਗਲੀ ਸਰਕਾਰ ਬਣੇਗੀ : ਮੀਤ ਹੇਅਰ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਅਤੇ ਆਪਣੇ ਹਲਕੇ ਦੇ ਉੱਜਵਲ ਭਵਿੱਖ ਦਾ ਵਾਅਦਾ ਕੀਤਾ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼

 

ਗੁਰਮਤਿ ਫਲਸਫਾ ਦੁਨੀਆ ਦੀ ਅਗਵਾਈ ਕਰਨ ਦੇ ਸਮਰਥ: ਜਥੇਦਾਰ ਹਰਪ੍ਰੀਤ ਸਿੰਘ

੫ ਰੋਜਾ ਇੰਗਲੈਡ ਫੇਰੀ ਦੌਰਾਨ ਜਥੇਦਾਰ ਦੀ ਬੇਬਾਕ ਸ਼ਖਸੀਅਤ ਨੇ ਸਭ ਨੂੰ ਕੀਤਾ ਪ੍ਰਭਾਵਿਤ

5 Dariya News

5 Dariya News

5 Dariya News

ਲੰਡਨ , 13 Jan 2020

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਮੀਰ ਫਲਸਫਾ ਦੁਨੀਆ ਦੀ ਅਗਵਾਈ ਕਰਨ ਦੇ ਸਮਰਥ ਹੈ। ਉਨਾਂ ਨੌਜਵਾਨ ਪੀੜੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜਣ ਤੋਂ ਇਲਾਵਾ ਆਪਣੇ ਸ਼ਾਨਾਮਤੇ ਇਤਿਹਾਸ ਨੂੰ ਗੈਰ ਸਿਖਾਂ ਵਿਚ ਵੀ ਉਜਾਗਰ ਕਰਨ ਦੀ ਅਪੀਲ ਕੀਤੀ।ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਇਥੇ ਇੰਗਲੈਡ ਦੇ ੫ ਰੋਜਾ ਦੌਰੇ ਦੌਰਾਨ ਅਜ ਆਖਰੀ ਦਿਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਹਾਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੱਖ ਜਥੇਬੰਦੀਆਂ ਦੀ ਸੰਗਤਾਂ ਮੌਜੂਦਗੀ ਵਿਚ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਪ੍ਰੋ: ਸਰਚਾਂਦ ਸਿੰਘ ਵਲੋਂ ਦਿਤੀ ਜਾਣਕਾਰੀ 'ਚ ਇਸ ਮੌਕੇ ਗੁਰਮਤਿ ਵਿਚਾਰਾਂ ਕਰਦਿਆਂ ਜਥੇਦਾਰ ਹਰਪ੍ਰੀਤ ਸਿੰਘ ਨੇ ਪੰਥ 'ਚ ਦੁਬਿਧਾ ਪਾਉਣ ਵਾਲਿਆਂ ਦੋਖੀਆਂ ਅਤੇ ਪੰਥ ਵਿਰੋਧੀ ਤਾਕਤਾਂ ਨੂੰ ਮਾਤ ਦੇਣ ਲਈ ਸੰਗਤ ਨੂੰ ਗੁਰੂ ਨੂੰ ਸਮਰਪਿਤ ਹੋਣ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਝੰਡੇ ਹੇਠ ਇਕਤਰ ਹੋਣ ਦੀ ਅਪੀਲ ਕੀਤੀ। ਉਨਾਂ ਗੁਰਮਤਿ ਵਿਚਾਰਧਾਰਾ ਨੂੰ ਵਿਸ਼ਵ ਪਧਰ 'ਤੇ ਫੈਲਾਉਣ ਦੀ ਲੋੜ 'ਤੇ ਜੋਰ ਦਿੰਦਿਆਂ ਕਿਹਾ ਕਿ ਗੁਰਮਤਿ ਕਿਸੇ ਨਾਲ ਨਫਰਤ ਦੀ ਥਾਂ ਲੁੱਟ ਦੇ ਖਿਲਾਫ ਹੈ, ਪੂੰਜੀਪਤੀਆਂ ਦਾ ਜਿਥੇ ਸਤਿਕਾਰ ਹੈ ਉਥੇ ਗਰੀਬ ਦੀ ਮਦਦ ਦਾ ਫਸਲਫਾ ਪੇਸ਼ ਕਰਦਾ ਹੈ।  ਉਨਾਂ ਗੈਰ ਸਿਖਾਂ 'ਚ ਗੁਰਮਤਿ ਗਿਆਨ ਵੰਡਣ ਲਈ ਗੁਰਦੁਆਰਾ ਕਮੇਟੀਆਂ, ਸਿਖ ਸੰਸਥਾਵਾਂ ਅਤੇ ਜਥੇਬੰਦੀਆਂ ਨੂੰ ਅਗੇ ਆਉਣ ਦਾ ਸੱਦਾ ਦਿਤਾ। ਗਿਆਨੀ ਹਰਪ੍ਰੀਤ ਸਿੰਘ ਉਹ ਪਹਿਲੇ ਜਥੇਦਾਰ ਹਨ ਜਿਨਾਂ ਦੀ ਸ਼ਖਸੀਅਤ ਅਤੇ ਬੇਬਾਕ ਬੋਲਾਂ ਨੇ ਇੰਗਲੈਡ ਦੀਆਂ ਸੰਗਤਾਂ ਨੂੰ ਇਕ ਦਮਦਾਰ ਅਤੇ ਸੂਝਵਾਨ ਜਥੇਦਾਰ ਵਜੋਂ ਬਹੁਤ ਪ੍ਰਭਾਵਿਤ ਕੀਤਾ। ਜਿਸ ਕਾਰਨ ਉਨਾਂ ਨੂੰ ਸਮੂਹ ਸੰਗਤ ਵਲੋਂ ਅਥਾਹ ਪਿਆਰ ਤੇ ਸਤਿਕਾਰ ਦਿਤਾ ਗਿਆ। ਉਹ ਵਖ ਵਖ ਗੁਰਦੁਆਰਿਆਂ 'ਚ ਜਾ ਕੇ ਸੰਗਤ ਨਾਲ ਗੁਰਮਤਿ ਅਤੇ ਇਤਿਹਾਸ ਦੀ ਸਾਂਝ ਪਾਉਦੇ ਰਹੇ ਅਤੇ ਸੰਗਤ 'ਚ ਖੜੀ ਕੀਤੀ ਗਈ ਦੁਬਿਧਾ ਤੇ ਕਈ ਪ੍ਰਕਾਰ ਦੇ ਸ਼ੰਕੇ ਦੂਰ ਕਰਦੇ ਰਹੇ। ਉਨਾਂ ਸਾਰੀ ਕੌਮ ਨੂੰ ਮਰਯਾਦਾ 'ਤੇ ਪਹਿਰਾ ਦੇਣ ਅਤੇ ਸਿਖੀ ਪਰੰਪਰਾਵਾਂ ਨੂੰ ਮਜਬੂਤੀ ਪ੍ਰਦਾਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਗੁਰਦੁਆਰਾ ਸਾਊਥ ਹਾਲ ਦੇ ਪ੍ਰਧਾਨ ਗੁਰਮੇਲ ਸਿੰਘ ਮਲੀ, ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ, ਪ੍ਰਮਜੀਤ ਸਿੰਘ ਢਾਡੀ, ਰਣਧੀਰ ਸਿੰਘ, ਰਘਬੀਰ ਸਿੰਘ, ਬਲਬੀਰ ਸਿੰਘ ਰੰਧਾਵਾ, ਹਰਜੀਤ ਸਿੰਘ ਵਡਫੋਰਡ, ਕੁਲਵੰਤ ਸਿੰਘ ਭਿੰਡਰ ਨੇ ਸਮੂਹ ਗੁਰਦੁਆਰਾ ਕਮੇਟੀਆਂ ਅਤੇਸਿਖ ਜਥੇਬੰਦੀਆਂ ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਸਨਮਾਨਿਤ ਕੀਤਾ।

 

Tags: Dharmik

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD