Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੜ੍ਹਕਾਂ ’ਤੇ ਜਾਂਦੀਆਂ ਅਜਾਈਂ ਜਾਨਾਂ ਨੂੰ ਰੋਕਣ ਲਈ ਸਾਡਾ ਗੰਭੀਰ ਅਤੇ ਸੰਜੀਦਾ ਹੋਣਾ ਜ਼ਰੂਰੀ-ਡੀ ਸੀ ਵਿਨੈ ਬਬਲਾਨੀ

ਡੀ ਏ ਐਨ ਕਾਲਜ ਆਫ਼ ਐਜੂਕੇਸ਼ਨ ਵਿਖੇ ਜ਼ਿਲ੍ਹਾ ਪੱਧਰੀ ਕੌਮੀ ਸੜ੍ਹਕ ਸੁਰੱਖਿਆ ਸਪਤਾਹ ਸੈਮੀਨਾਰ

5 Dariya News

5 Dariya News

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 13 Jan 2020

Last updated on: Jan 13, 2020, 00:00 IST

ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ 31ਵੇਂ ਕੌਮੀ ਸੜ੍ਹਕ ਸੁਰੱਖਿਆ ਸਪਤਾਹ ਮੌਕੇ ਡੀ ਏ ਐਨ ਕਾਲਜ ਆਫ਼ ਐਜੂਕੇਸ਼ਨ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੜ੍ਹਕਾਂ ’ਤੇ ਜਾਂਦੀਆਂ ਅਜਾਈਂ ਜਾਨਾਂ ਨੂੰ ਰੋਕਣ ਲਈ ਸਾਡਾ ਗੰਭੀਰ ਤੇ ਸੰਜੀਦਾ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇੱਕ ਸਾਲ ਵਿੱਚ ਡੇਢ ਲੱਖ ਜਾਨਾਂ ਦਾ ਸੜ੍ਹਕ ਹਾਦਸਿਆਂ ’ਚ ਚਲੇ ਜਾਣਾ ਬਹੁਤ ਹੀ ਚਿੰਤਾਜਨਕ ਹੈ ਤੇ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਸੜ੍ਹਕ ’ਤੇ ਵਾਹਨ ਚਲਾਉਂਦਿਆਂ ਆਪਣੀ ਸੁਰੱਖਿਆ ਦੇ ਨਾਲ-ਨਾਲ ਦੂਸਰੇ ਵਾਹਨ ਚਾਲਕਾਂ ਦੀ ਸੁਰੱਖਿਆ ਦਾ ਵੀ ਖਿਆਲ ਰੱਖੀਏ।ਉਨ੍ਹਾਂ ਕਿਹਾ ਕਿ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ’ਚ ਹਾਦਸੇ ਵਾਪਦੇ ਹਨ, ਉਨ੍ਹਾਂ ’ਚੋਂ ਕੁੱਝ ਖੁਸ਼ਕਿਸਮਤ ਹੁੰਦੇ ਹਨ ਕਿ ਸਮੇਂ ਸਿਰ ਡਾਕਟਰੀ ਸਹਾਇਤਾ ਮਿਲ ਜਾਣ ਕਾਰਨ ਜਾਨ ਤੋਂ ਹੱਥ ਧੋਣ ਤੋਂ ਬਚ ਜਾਂਦੇ ਹਨ ਪਰ ਹਜ਼ਾਰਾਂ ਉਹ ਪਰਿਵਾਰ ਵੀ ਹੁੰਦੇ ਹਨ, ਜਿਨ੍ਹਾਂ ਦੇ ਕਮਾਊ ਜੀਅ ਇਨ੍ਹਾਂ ਹਾਦਸਿਆਂ ਦੀ ਭੇਟ ਚੜ੍ਹਨ ਬਾਅਦ, ਉਨ੍ਹਾਂ ਦੀ ਜ਼ਿੰਦਗੀ ’ਚ ਹਨ੍ਹੇਰਾ ਛਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਸੰਭਵ ਹੋਵੇ ਸੜ੍ਹਕ ਹਾਦਸੇ ਦੇ ਜ਼ਖ਼ਮੀਆਂ ਦੀ ਮੱਦਦ ਕੀਤੀ ਜਾਵੇ। ਡਿਪਟੀ ਕਮਿਸ਼ਨਰ ਅਨੁਸਾਰ ਸਾਡੇ ਲਈ ਇਹ ਜ਼ਰੂਰੀ ਨਹੀਂ ਕਿ ਅਸੀਨ ਕੇਵਲ ਸਾਲ ਦੇ ਇਨ੍ਹਾਂ 7 ਦਿਨਾਂ ਦੌਰਾਨ ਹੀ ਸੜ੍ਹਕੀ ਨਿਯਮਾਂ ਅਤੇ ਸੜ੍ਹਕ ਸੁਰੱਖਿਆ ਪ੍ਰਤੀ ਗੰਭੀਰ ਹੋਈਏ ਬਲਕਿ ਸਾਨੂੰ ਹਰ ਰੋਜ਼ ਸੜ੍ਹਕਾਂ ’ਤੇ ਚਲਦਿਆਂ ਸੜ੍ਹਕੀ ਨਿਯਮਾਂ ਦੀ ਪਾਲਣਾ ਦੇ ਪਾਬੰਦ ਬਣਨਾ ਚਾਹੀਦਾ ਹੈ। ਜੇਕਰ ਅਸੀਂ ਸੜ੍ਹਕੀ ਨਿਯਮਾਂ ਦੀ ਪਾਲਣਾ ਕਰਦੇ ਹੋਏ ਅਤੇ ਸੜ੍ਹਕ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਆਪਣੇ ਵਾਹਨ ਚਲਾਵਾਂਗੇ ਤਾਂ ਨਿਸ਼ਚੇ ਹੀ ਹਾਦਸੇ ਘਟਣਗੇ, ਦੇਸ਼ ਦਾ ਮਾਨਵੀ ਨੁਕਸਾਨ ਘਟੇਗਾ।ਡਿਪਟੀ ਕਮਿਸ਼ਨਰ ਨੇ ਸਮਾਗਮ ’ਚ ਮੌਜੂਦ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਉਨ੍ਹਾਂ ਵਿੱਚੋਨ ਬਹੁਤ ਸਾਰੇ ਗਿਆਰ੍ਹਵੀਂ ਜਾਂ ਬਾਰ੍ਹਵੀਂ ’ਚ ਬਿਨਾਂ ਗੇਅਰ ਵਾਲੇ ਦੋਪਹੀਆ ਵਾਹਨ (16 ਸਾਲ ਦੀ ਉਮਰ ਤੋਂ ਬਾਅਦ) ਚਲਾਉਣ ਦੇ ਯੋਗ ਹੋ ਜਾਂਦੇ ਹਨ ਪਰ ਇੱਥੇ ਵੀ ਮਾਪਿਆਂ ਨੂੰ ਧਿਆਨ ਰੱਖਣ ਦੀ ਲੋੜ ਹੁੰਦੀ ਹੈ ਕਿ ਬੱਚੇ ਤੇਜ਼ ਰਫ਼ਤਾਰੀ ਨਾ ਕਰਨ, ਜਲਦਬਾਜ਼ੀ ਨਾ ਕਰਨ, ਚਲਾਉਣ ਮੌਕੇ ਮੋਬਾਇਲ ਨਾ ਵਰਤਣ ਅਤੇ ਹੈਲਮੇਟ ਜ਼ਰੂਰ ਪਾਉਣ। 

ਉਨ੍ਹਾਂ ਕਿਹਾ ਕਿ ਮਾਪਿਆਂ ਦਾ ਪੂਰਾ ਜ਼ੋਰ ਬੱਚਿਆਂ ਨੂੰ ਚੰਗੀ ਤਾਲੀਮ ਦੇ ਕੇ ਉਨ੍ਹਾਂ ਦਾ ਚੰਗਾ ਭਵਿੱਖ ਬਣਾਉਣ ’ਤੇ ਹੁੰਦਾ ਹੈ, ਜਿਸ ਨਾਲ ਕਈ ਸੁਫ਼ਨੇ ਜੁੜੇ ਹੁੰਦੇ ਹਨ ਅਤੇ ਜਦੋਂ ਕਦੀ ਬੱਚੇ ਜਲਦਬਾਜ਼ੀ ’ਚ ਆਪਣਾ ਹਾਦਸੇ ’ਚ ਨੁਕਸਾਨ ਕਰਵਾ ਬੈਠਦੇ ਹਨ ਤਾਂ ਮਾਪਿਆਂ ਦੇ ਸੁਫ਼ਨੇ ਤਾਂ ਟੁੱਟਦੇ ਹੀ ਹਨ, ਉਹ ਸਾਰੀ ਉਮਰ ਆਪਣੀ ਝੋਲੀ ਖੁਸ਼ੀਆਂ ਦੀ ਬਜਾਏ ਗ਼ਮਾਂ ਨਾਲ ਭਰ ਬੈਠਦੇ ਹਨ।ਉਨ੍ਹਾਂ ਨੇ ਵਿਦਿਆਰਥੀਆਂ ਤੋਂ ਸੜ੍ਹਕੀ ਨਿਯਮਾਂ ਦੀ ਪਾਲਣਾ ਦਾ ਪ੍ਰਣ ਲੈਂਦਿਆਂ ਸਮਾਗਮ ’ਚ ਜੀ ਓ ਜੀਜ਼ ਸਮੇਤ ਮੌਜੂਦ ਹਰ ਇੱਕ ਵਿਅਕਤੀ ਨੂੰ ਸੜ੍ਹਕੀ ਨਿਯਮਾਂ ਦੀ ਖੁਦ ਅਤੇ ਆਪਣੇ ਆਲੇ-ਦੁਆਲੇ ਦੇ ਘੇਰੇ ’ਚ ਪਾਲਣਾ ਯਕੀਨੀ ਬਣਾਉਣ ਲਈ ਪ੍ਰੇਰਨਾ ਦੇਣ ਲਈ ਆਖਿਆ।ਇਸ ਮੌਕੇ ਸਾਂਝ ਕੇਂਦਰ ਦੇ ਟੈਫ਼ਿਕ ਐਜੂਕੇਸ਼ਨ ਸੈੱਲ ਦੇ ਏ ਐਸ ਆਈ ਹੁਸਨ ਲਾਲ ਨੇ ਟ੍ਰੈਫ਼ਿਕ ਚਿੰਨ੍ਹਾਂ ਅਤੇ ਹੈਲਪ ਲਾਈਨ ਨੰਬਰਾਂ ਬਾਰੇ ਜਾਣਕਾਰੀ ਦਿੱਤੀ। ਰੋਡ ਸੇਫ਼ਟੀ ਇੰਜੀਨੀਅਰ ਇੰਦਰਪਾਲ ਸਿੰਘ ਨੇ ਪ੍ਰੈਜ਼ੈਂਟੇਸ਼ਨ ਰਾਹੀਂ ਜ਼ਿਲ੍ਹੇ ’ਚ ਸ਼ਨਾਖ਼ਤ ਕੀਤੇ ਗਏ ਹਾਦਸਾ ਪ੍ਰਭਾਵਿਤ ਥਾਂਵਾਂ, ਉਨ੍ਹਾਂ ਨੂੰ ਠੀਕ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਦੱਸਿਆ। ਸਿਹਤ ਵਿਭਾਗ ਤੋਂ ਆਏ ਡਾ. ਬਲਵਿੰਦਰ ਸਿੰਘ ਮੈਡੀਕਲ ਅਫ਼ਸਰ ਨੇ ਹਾਦਸੇ ਦੀ ਸੂਰਤ ’ਚ ਜ਼ਖ਼ਮੀ ਨੂੰ ਤੁਰੰਤ ਦਿੱਤੀ ਜਾਣ ਵਾਲੀ ਮੁਢਲੀ ਸਹਾਇਤਾ ਬਾਰੇ ਵਿਸਤਾਰ ਨਾਲ ਦੱਸਿਆ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀਆਂ ਨੇ ਸਵਾਗਤੀ ਗੀਤ ਰਾਹੀਂ ਹਾਜ਼ਰੀ ਲਵਾਉਣ ਤੋਂ ਇਲਾਵਾ ਆਵਜਾਈ ਨਿਯਮਾਂ ਪ੍ਰਤੀ ਸੁਚੇਤ ਕਰਦੀ ਸਕਿੱਟ ਦੀ ਪੇਸ਼ਕਾਰੀ ਦਿੱਤੀ। ਸਟ੍ਰਗਲਰਜ਼ ਥੀਏਟਰ ਗਰੱਪ ਦੇ ਕਲਾਕਾਰਾਂ ਨੇ ਆਪਣੀ ਪੇਸ਼ਕਾਰੀ ‘ਅਧੂਰਾ ਸਫ਼ਰ’ ਰਾਹੀਂ ਟ੍ਰੈਫ਼ਿਕ ਨਿਯਮਾਂ ਨੂੰ ਟਿੱਚ ਜਾਣਨ ਦੇ ਅਖੀਰ ਦੇ ਦੁਖਾਂਤ ਨੂੰ ਸਾਹਮਣੇ ਰੱਖਿਆ।ਇਸ ਮੌਕੇ ਐਸ ਡੀ ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਸਹਾਇਕ ਨਿਰਦੇਸ਼ਕ ਯੁਵਕ ਸੇਵਾਵਾਂ ਕੈਪਟਨ ਮਨਤੇਜ ਸਿੰਘ ਚੀਮਾ, ਤਹਿਸੀਲਦਾਰ ਨਵਾਂਸ਼ਹਿਰ ਕੁਲਵੰਤ ਸਿੰਘ ਸਿੱਧੂ, ਕਾਲਜ ਪਿ੍ਰੰਸੀਪਲ ਗੁਰਵਿੰਦਰ ਕੌਰ, ਨਗਰ ਕੌਂਸਲ ਦੇ ਪ੍ਰਧਾਨ ਲਲਿਤ ਮੋਹਨ ਪਾਠਕ, ਆਰ ਟੀ ਏ  ਅਮਰੀਕ ਸਿੰਘ, ਪਿ੍ਰੰਸੀਪਲ ਸੁਰਿੰਦਰਪਾਲ ਅਗਨੀਹੋਤਰੀ, ਜੀ ਓ ਜੀ ਦੇ ਤਹਿਸੀਲ ਮੁਖੀ ਕੈਪਟਨ ਸਤਪਾਲ ਸਿੰਘ ਵੀ ਮੌਜੂਦ ਸਨ। ਪੇਸ਼ਕਾਰੀਆਂ ਦੇਣ ਵਾਲੀਆਂ ਟੀਮਾਂ ਅਤੇ ਵਿਅਕਤੀਆਂ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਨੂੰ ਅਖੀਰ ’ਚ ਪੌਦੇ ਦੇ ਕੇ ਸਨਮਾਨਿਆ ਗਿਆ।

 

Tags: DC SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD