Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵਿੱਚ ਹੁਣ ਰੋਬੋਟ ਕਰਨਗੇ ਸੀਵਰੇਜ ਦੀ ਸਫ਼ਾਈ : ਰਜ਼ੀਆ ਸੁਲਤਾਨਾ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਹੋਵੇਗੀ ਰੋਬੋਟਿਕ ਮਸ਼ੀਨਾਂ ਨਾਲ ਸੀਵਰ ਸਾਫ਼ ਕਰਨ ਦਾ ਪ੍ਰਾਜੈਕਟ ਦੀ ਸ਼ੁਰੂਆਤ

5 Dariya News

5 Dariya News

5 Dariya News

ਚੰਡੀਗੜ੍ਹ , 13 Jan 2020

Last updated on: Jan 13, 2020, 00:00 IST

ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਸੂਬੇ ਵਿੱਚ ਸੀਵਰੇਜ ਦੀ ਸਫ਼ਾਈ ਮਨੁੱਖ-ਰਹਿਤ ਕਰਨ ਦੀ ਵੱਡੀ ਪਹਿਲਕਦਮੀ ਤਹਿਤ ਆਧੁਨਿਕ ਤਕਨੀਕ ਵਾਲੇ ਰੋਬੋਟ ਨਾਲ ਸੀਵਰੇਜ ਸਾਫ਼ ਕਰਨ ਦੇ ਪ੍ਰਾਜੈਕਟ ਨੂੰ ਅਮਲੀਜਾਮਾ ਪਹਿਨਾ ਦਿੱਤਾ ਹੈ। ਸੂਬੇ ਵਿੱਚ ਹੁਣ ਰੋਬੋਟ ਸੀਵਰੇਜ ਸਾਫ਼ ਕਰਿਆ ਕਰਨਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਇੱਥੇ ਦੱਸਿਆ ਕਿ ਸੀਵਰੇਜ ਦੀ ਸਫ਼ਾਈ ਰੋਬੋਟ ਨਾਲ ਕਰਨ ਦੇ ਪ੍ਰਾਜੈਕਟ ਦੀ ਰਸਮੀ ਸ਼ੁਰੂਆਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਪਵਿੱਤਰ ਤਿਉਹਾਰ ਮੌਕੇ ਕੀਤੀ ਜਾਵੇਗੀ। ਸ੍ਰੀਮਤੀ ਸੁਲਤਾਨਾ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਕੇਰਲਾ ਦੀ ਜੇਨਰੋਬੋਟਿਕਸ ਕੰਪਨੀ ਵੱਲੋਂ ਆਧੁਨਿਕ ਤਕਨੀਕ ਨਾਲ ਤਿਆਰ ਕੀਤੀ ਰੋਬੋਟਿਕ ਮਸ਼ੀਨ ''ਬੈਂਡੀਕੂਟੋ'' ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸੀਵਰੇਜ ਦੀ ਸਫ਼ਾਈ ਦਾ ਕੰਮ ਮਨੁੱਖੀ ਰਹਿਤ ਕਰ ਦੇਵੇਗੀ ਜਿਸ ਨਾਲ ਸਫ਼ਾਈ ਕਰਮਚਾਰੀਆਂ ਨੂੰ ਗੰਭੀਰ ਸਮੱਸਿਆਵਾਂ ਜਿਵੇਂ ਸੀਵਰੇਜ ਵਿੱਚ ਉਤਰਨ ਦੇ ਖ਼ਤਰੇ ਅਤੇ ਜ਼ਹਿਰੀਲੀਆਂ ਗੈਸਾਂ ਤੋਂ ਹੋਣ ਵਾਲੇ ਮਨੁੱਖੀ ਸਿਹਤ ਨੂੰ ਨੁਕਸਾਨ ਤੋਂ ਬਚਾਅ ਹੋਵੇਗਾ। ਇਸ ਤੋਂ ਇਲਾਵਾ ਘੰਟਿਆਂ ਦਾ ਕੰਮ ਬਹੁਤ ਘੱਟ ਸਮੇਂ ਵਿੱਚ ਕਰਨਾ ਯਕੀਨੀ ਬਣਾਇਆ ਜਾ ਸਕੇਗਾ।ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਦੱਸਿਆ ਕਿ ਇਸ ਮਸ਼ੀਨ ਨਾਲ ਮੈਲਾ ਢੋਣ ਦੀ ਸਮੱਸਿਆ, ਜ਼ਹਿਰੀਲੀਆਂ ਗੈਸਾਂ ਅਤੇ ਸੀਵਰੇਜ ਦੇ ਪਾਣੀ ਅਤੇ ਗਾਰ ਨਾਲ ਮਨੁੱਖੀ ਸਰੀਰ ਨੂੰ ਹੋਣ ਵਾਲੇ ਨੁਕਸਾਨ, ਇਨਫ਼ੈਕਸਨ ਅਤੇ ਭਿਆਨਕ ਬੀਮਾਰੀਆਂ ਤੋਂ ਛੁਟਕਾਰਾ ਮਿਲਣ ਦੇ ਨਾਲ-ਨਾਲ ਮੈਲਾ ਢੋਣ ਦੀ ਸਮੱਸਿਆ ਤੋਂ ਵੀ ਪੱਕੇ ਤੌਰ 'ਤੇ ਨਿਜਾਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਵਿਲੱਖਣ ਕਾਰਜ ਨਾਲ ਹੁਣ ਸਫ਼ਾਈ ਕਰਮਚਾਰੀਆਂ ਅਤੇ ਸੀਵਰ ਸਫ਼ਾਈ ਦੇ ਕਾਰਜ ਵਿੱਚ ਲੱਗੇ ਕਰਮਚਾਰੀਆਂ ਦੇ ਸਵੈਮਾਣ ਵਿੱਚ ਵੀ ਵਾਧਾ ਹੋਵੇਗਾ।ਸ੍ਰੀਮਤੀ ਸੁਲਤਾਨਾ ਨੇ ਦੱਸਿਆ ਕਿ ਕਰੀਬ 90 ਲੱਖ ਰੁਪਏ ਦੀ ਲਾਗਤ ਵਾਲੀਆਂ ਰੋਬੋਟਿਕ ਤਕਨੀਕ ਨਾਲ ਲੈਸ ਦੋ ਮਸ਼ੀਨਾਂ ਰਾਹੀਂ ਸ੍ਰੀ ਮੁਕਤਸਰ ਸਾਹਿਬ ਵਿਖੇ ਸੀਵਰ ਸਫ਼ਾਈ ਦਾ ਕਾਰਜ ਸ਼ਰੂ ਕਰਨ ਨਾਲ ਪੰਜਾਬ, ਦੇਸ਼ ਦਾ ਸੱਤਵਾਂ ਅਜਿਹਾ ਸੂਬਾ ਬਣ ਜਾਵੇਗਾ ਜਦਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਇਹ ਨਵੀਨਤਮ ਤਕਨੀਕ ਅਪਨਾਉਣ ਵਾਲਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣ ਕੇ ਉਭਰੇਗਾ, ਜਿੱਥੇ ਰੋਬੋਟ ਨਾਲ ਸੀਵਰੇਜ ਦੀ ਸਫ਼ਾਈ ਕੀਤੀ ਜਾਂਦੀ ਹੋਵੇ। ਉਨ੍ਹਾਂ ਦੱਸਿਆ ਕਿ ਸੀਵਰੇਜ ਪਾਈਪਾਂ ਵਿੱਚ ਜ਼ਹਿਰੀਲੀ ਗੈਸ ਦਾ ਪਤਾ ਲਾਉਣ ਲਈ ਸੈਂਸਰ ਪ੍ਰਣਾਲੀ ਨਾਲ ਲੈਸ ਅਤੇ ਕਾਰਬਨ ਫ਼ਾਈਬਰ ਬਾਡੀ ਵਾਲੇ ਘੱਟ ਭਾਰ ਵਾਲੇ ਇਹ ਰੋਬੋਟ ਵਾਟਰ ਪਰੂਫ਼ ਹੋਣਗੇ ਅਤੇ ਪਾਣੀ ਵਿੱਚ ਡੂੰਘਾਈ ਤੱਕ ਜਾ ਕੇ ਕੰਮ ਕਰ ਸਕਣਗੇ। ਮਨੁੱਖੀ ਦੀਆਂ ਬਾਹਾਂ ਵਾਂਗ ਕੰਮ ਕਰਨ ਦੀ ਸਮਰੱਥਾ ਵਾਲੇ ਰੋਬੋਟ ਨੂੰ ਸਫ਼ਾਈ ਕਾਮੇ ਦੀ ਸਹੂਲਤ ਅਨੁਸਾਰ ਡੀਜ਼ਾਈਨ ਕੀਤਾ ਗਿਆ ਹੈ। ਇਨ੍ਹਾਂ ਰੋਬੋਟਸ ਨੂੰ ਆਸਾਨੀ ਨਾਲ ਚਲਾਇਆ ਜਾ ਸਕਦਾ ਹੈ।

 

Tags: Razia Sultana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD