Saturday, 18 May 2024

 

 

ਖ਼ਾਸ ਖਬਰਾਂ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ

 

ਸ਼ਹਿਰ ਰਾਏਕੋਟ 'ਚ 30 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ

ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕਰਵਾਇਆ ਕੰਮ ਸ਼ੁਰੂ,ਗੰਦੇ ਪਾਣੀ ਨੂੰ ਸਾਫ਼ ਕਰਨ ਲਈ ਲੱਗੇਗਾ 'ਸੀਵਰੇਜ ਟਰੀਟਮੈਂਟ ਪਲਾਂਟ'

5 Dariya News

5 Dariya News

5 Dariya News

ਰਾਏਕੋਟ/ਲੁਧਿਆਣਾ , 14 Jan 2020

ਰਾਏਕੋਟ ਸ਼ਹਿਰ 'ਚ ਪਿਛਲੇ ਲੰਮੇ ਸਮੇਂ ਤੋਂ ਗੰਭੀਰ ਰੂਪ ਧਾਰਨ ਕਰ ਚੁੱਕੀ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਦੂਰ ਕਰਨ ਦੇ ਮੰਤਵ ਨਾਲ ਸੀਵਰੇਜ ਬੋਰਡ ਵੱਲੋਂ ਸੀਵਰੇਜ ਕੰਮਾਂ ਦੀ ਰਸਮੀ ਸ਼ੁਰੂਆਤ ਅੱਜ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਵੱਲੋਂ ਕਰਵਾਈ ਗਈ, ਜਿਸ ਤਹਿਤ ਸ਼ਹਿਰ 'ਚ ਬਣਨ ਵਾਲੇ ਵੱਧ ਸਮਰੱਥਾ ਵਾਲੇ ਪੰਪਿੰਗ ਸਟੇਸ਼ਨ ਦਾ ਨੀਂਹ ਪੱਥਰ ਐਸ.ਡੀ.ਐਮ ਡਾ. ਹਿਮਾਂਸ਼ੂ ਗੁਪਤਾ, ਕਾਮਿਲ ਬੋਪਾਰਾਏ, ਐਕਸੀਅਨ ਜੀ.ਪੀ ਸਿੰਘ, ਈ.ਓ ਅਮਰਿੰਦਰ ਸਿੰਘ ਸਮੇਤ ਹੋਰ ਅਧਿਕਾਰੀਆਂ ਅਤੇ ਵੱਡੀ ਗਿਣਤੀ ਇਲਾਕਾ ਨਿਵਾਸੀਆਂ ਦੀ ਮੌਜ਼ੂਦਗੀ ਰੱਖਿਆ ਗਿਆ। ਵੱਖ-ਵੱਖ ਗੇੜਾਂ ਵਿੱਚ ਇਸ ਪ੍ਰੋਜੈਕਟ 'ਤੇ ਕੁੱਲ 30 ਕਰੋੜ ਰੁਪਏ ਖਰਚੇ ਜਾਣਗੇ।ਡਾ. ਅਮਰ ਸਿੰਘ ਨੇ ਦੱਸਿਆ ਕਿ ਹੁਡਕੋ ਪ੍ਰੋਜੈਕਟ ਅਧੀਨ ਕੀਤੇ ਜਾ ਰਹੇ ਇਸ ਪਹਿਲੇ ਗੇੜ ਦੇ ਕੰਮ 'ਤੇ 2.92 ਕਰੋੜ ਰੁਪਏ ਖਰਚੇ ਜਾਣਗੇ। ਇਹ ਪ੍ਰੋਜੈਕਟ ਅਗਲੇ 9 ਮਹੀਨੇ ਵਿੱਚ ਮੁਕੰਮਲ ਕਰਨ ਦਾ ਟੀਚਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਤਿੰਨ ਹਿੱਸਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ, ਜਿਸ ਵਿੱਚ 750 ਮੀਟਰ ਮੇਨ ਸੀਵਰ ਲਾਈਨ, 1790 ਰਾਈਜ਼ਿੰਗ ਮੇਨ ਲਾਈਨ ਅਤੇ ਮੇਨ ਪੰਪਿੰਗ ਸਟੇਸ਼ਨ ਦਾ ਵਿਸਤਾਰ ਕੀਤਾ ਜਾਵੇਗਾ। ਇਸ ਤਰ੍ਹਾਂ ਸ਼ਹਿਰ ਦੇ ਸੀਵਰੇਜ਼ ਦੀ ਕਪੈਸਟੀ ਵਿੱਚ ਵੱਡੀ ਪੱਧਰ 'ਤੇ ਵਾਧਾ ਹੋ ਜਾਵੇਗਾ।ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਸ਼ਹਿਰ ਵਿੱਚ 25 ਕਿਲੋਮੀਟਰ ਸੀਵਰੇਜ ਲਾਈਨ ਕੰਮ ਕਰ ਰਹੀ ਹੈ, ਜੋ ਕਿ ਪੁਰਾਣੀ ਅਤੇ ਤੰਗ ਹੈ, ਜਿਸ ਕਾਰਨ ਸ਼ਹਿਰ ਵਿੱਚ ਪਾਣੀ ਰੁਕਣ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸ਼ਹਿਰ ਦਾ ਗੰਦਾ ਪਾਣੀ ਸ਼ਹਿਰ ਦੇ ਬਾਹਰੋਂ-ਬਾਹਰੋਂ ਕੱਚਾ ਕਿਲ੍ਹਾ ਡਰੇਨ ਵਿੱਚ ਪਾ ਦਿੱਤਾ ਜਾਵੇਗਾ। 

ਡਾ. ਅਮਰ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ 'ਸੀਵਰੇਜ ਟਰੀਟਮੈਂਟ ਪਲਾਂਟ' ਵੀ ਲਗਾਇਆ ਜਾਵੇਗਾ, ਜਿਸ ਦੀ ਟੈਂਡਰ ਪ੍ਰਕਿਰਿਆ ਆਰੰਭ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਅੱਜ ਸ਼ਹਿਰ ਦੇ ਪੰਪਿੰਗ ਸਟੇਸ਼ਨ ਦੀ ਸਮਰੱਥਾ 10 ਤੋਂ ਵਧਾ ਕੇ 23 ਐਮ.ਐਲ.ਡੀ ਤੱਕ ਕਰਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ 50 ਕਿ. ਮੀ. ਸੀਵਰੇਜ ਲਾਈਨ ਵੀ ਪਾਈ ਜਾਵੇਗੀ, ਜਿਸ ਦੇ ਪੈਣ ਤੋਂ ਬਾਅਦ ਸ਼ਹਿਰ 'ਚ ਗੰਦੇ ਪਾਣੀ ਦੇ ਓਵਰ ਫਲੋਅ ਹੋਣ ਦੀ ਸਮੱਸਿਆ ਤੋਂ ਨਿਜ਼ਾਤ ਮਿਲ ਜਾਵੇਗੀ।ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਐਲ.ਈ.ਡੀ ਲਾਈਟਾਂ ਲਗਾਉਣ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ ਅਤੇ ਉਹ ਛੇਤੀ ਹੀ ਰਾਏਕੋਟ ਸ਼ਹਿਰ ਵਾਸੀਆਂ ਨੂੰ ਗੈਸ ਪਾਈਪ ਲਾਈਨ ਸਪਲਾਈ ਦੀ ਸੁਵਿਧਾ ਵੀ ਮੁਹੱਈਆ ਕਰਵਾ ਦੇਣਗੇ। ਉਨ੍ਹਾਂ ਰਾਏਕੋਟ ਸ਼ਹਿਰ ਨੂੰ ਇਕ ਨਮੂਨੇ ਦਾ ਸ਼ਹਿਰ ਬਣਾਉਣ ਦਾ ਜੋ ਵਾਅਦਾ ਸ਼ਹਿਰ ਵਾਸੀਆਂ ਨਾਲ ਕੀਤਾ ਹੈ ਉਹ ਉਸ ਵਾਅਦੇ ਨੂੰ ਹਰ ਹਾਲਤ ਵਿੱਚ ਪੂਰਾ ਕਰਨਗੇ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੁਖਪਾਲ ਸਿੰਘ ਗੋਂਦਵਾਲ, ਵਾਈਸ ਚੇਅਰਮੈਨ ਸੁਦਰਸ਼ਨ ਜੋਸ਼ੀ, ਏਬੰਤ ਜੈਨ, ਵਿਨੋਦ ਜੈਨ ਰਾਜੂ, ਬਲਜਿੰਦਰ ਸਿੰਘ ਰਿੰਪਾ, ਪ੍ਰਭਦੀਪ ਸਿੰਘ ਗਰੇਵਾਲ, ਕਮਲਪ੍ਰੀਤ ਸਿੰਘ ਨੱਥੋਵਾਲ, ਨਰੈਣ ਦੱਤ ਕੌਸ਼ਿਕ, ਕੌਂਸਲਰ ਹਰਵਿੰਦਰ ਸਿੰਘ ਬਿੱਟੂ, ਬਲਜਿੰਦਰ ਸਿੰਘ ਗਰੇਵਾਲ, ਠੇਕੇਦਾਰ ਮੁਖਤਿਆਰ ਸਿੰਘ, ਗੋਪਾਲ ਜੋਸ਼ੀ, ਮੰਗਤ ਰਾਏ ਬਾਂਸਲ, ਵਰਿੰਦਰ ਕੁਮਾਰ ਕਾਲਾ, ਸੁਖਪਾਲ ਸਿੰਘ ਕਾਕੂ, ਰਜਿੰਦਰ ਭੀਲ, ਸੋਹਣ ਸਿੰਘ ਬੁਰਜ, ਮੇਜਰ ਗਿੱਲ, ਸੁਮਨਦੀਪ ਸਿੰਘ ਦੀਪਾ, ਪਟਵਾਰੀ ਇਕਬਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਮੌਜ਼ੂਦ ਸਨ।

 

Tags: Dr Amar Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD