Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਸਰਕਾਰ ਨੇ ਖੇਡਾਂ ਦਾ ਬਜਟ 12 ਕਰੋੜ ਤੋਂ 142 ਕਰੋੜ ਰੁਪਏ ਕੀਤਾ: ਮਲੂਕਾ

ਭਾਰਤ ਦੀਆਂ ਲੜਕਿਆਂ ਤੇ ਲੜਕੀਆਂ ਦੀਆਂ ਟੀਮਾਂ ਵੱਲੋਂ ਵੱਡੀਆਂ ਜਿੱਤਾਂ ਦਰਜ

Web Admin

Web Admin

5 ਦਰਿਆ ਨਿਊਜ਼

ਹੁਸ਼ਿਆਰਪੁਰ , 03 Dec 2013

Last updated on: Dec 03, 2013, 00:00 IST

ਚੌਥੇ ਪਰਲਜ਼ ਵਿਸ਼ਵ ਕਬੱਡੀ ਕੱਪ ਦੇ ਤੀਸਰੇ ਦਿਨ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਤਿੰਨ ਮੈਚਾਂ ਵਿੱਚ ਅਮਰੀਕਾ ਨੇ ਕੀਨੀਆ ਨੂੰ 13 ਅੰਕ ਦੇ ਮੁਕਾਬਲੇ 68 ਅੰਕ ਪ੍ਰਾਪਤ ਕਰਕੇ ਵੱਡੀ ਜਿੱਤ ਪ੍ਰਾਪਤ ਕੀਤੀ। ਇਸੇ ਤਰ੍ਹਾਂ ਭਾਰਤ ਅਤੇ ਕੀਨੀਆ ਦੀਆਂ ਲੜਕੀਆਂ ਦੀਆਂ ਟੀਮਾਂ ਵਿਚਕਾਰ ਕਰਵਾਏ ਗਏ ਮੈਚ ਵਿੱਚ ਭਾਰਤ ਨੇ ਕੀਨੀਆ ਦੀ ਟੀਮ ਦੇ 21 ਅੰਕ ਦੇ ਮੁਕਾਬਲੇ 56 ਅੰਕ ਪ੍ਰਾਪਤ ਕਰਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਤੀਸਰਾ ਮੈਚ ਜਿਹੜਾ ਕਿ ਭਾਰਤ ਅਤੇ ਸਪੇਨ ਵਿਚਕਾਰ ਕਰਵਾਇਆ ਗਿਆ। ਇਸ ਰੁਮਾਂਚਕ ਮੈਚ ਵਿੱਚ ਭਾਰਤ ਨੇ ਸਪੇਨ ਦੇ 27 ਅੰਕਾਂ ਦੇ ਮੁਕਾਬਲੇ 55 ਅੰਕ ਪ੍ਰਾਪਤ ਕਰਕੇ ਸਪੇਨ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ। ਵਿਸ਼ਵ ਕਬੱਡੀ ਕੱਪ ਦੇ ਅੱਜ ਦੇ ਮੁਕਾਬਲਿਆਂ ਦਾ ਉਦਘਾਟਨ ਸ੍ਰ: ਸਿਕੰਦਰ ਸਿੰਘ ਮਲੂਕਾ ਸਿੱਖਿਆ ਮੰਤਰੀ ਪੰਜਾਬ ਨੇ ਕੀਤਾ ਅਤੇ ਪਹਿਲੇ ਮੈਚ ਦੇ ਅਮਰੀਕਾ ਅਤੇ ਕੀਨੀਆ ਦੇ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ। ਇਸੇ ਤਰ੍ਹਾਂ ਭਾਰਤ ਅਤੇ ਕੀਨੀਆਂ ਦੀਆਂ ਲੜਕੀਆਂ ਦੀਆਂ ਟੀਮਾਂ ਅਤੇ ਤੀਜੇ ਮੈਚ ਵਿੱਚ ਭਾਰਤ ਤੇ ਸਪੇਨ ਦੇ ਲੜਕਿਆਂ ਦੀ ਟੀਮ ਵਿੱਚਕਾਰ ਕਰਵਾਏ ਮੈਚ ਦੇ ਖਿਡਾਰੀਆਂ ਨਾਲ ਜਾਣ ਪਹਿਚਾਣ ਸ੍ਰੀ ਮਦਨ ਮੋਹਨ ਮਿੱਤਲ ਉਦਯੋਗ ਅਕੇ ਕਮਰਸ ਮੰਤਰੀ ਪੰਜਾਬ ਅਤੇ ਸ੍ਰੀ ਤੀਕਸ਼ਨ ਸੂਦ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ, ਡਿਪਟੀ ਕਮਿਸ਼ਨਰ ਸ੍ਰੀੰਮਤੀ ਤਨੂ ਕਸ਼ਅਪ, ਨਰਿੰਦਰ ਭਾਰਗਵ ਐਸ ਐਸ ਪੀ , ਸ਼ਿਵ ਦੁਲਾਰ ਸਿੰਘ ਢਿਲੋਂ ਡਾਇਰੈਕਟਰ ਖੇਡਾਂ ਪੰਜਾਬ, ਅਤੇ ਜ਼ਿਲ੍ਹਾ ਪ੍ਰਧਾਨ ਕਬੱਡੀ ਐਸੋਸੀਏਸ਼ਨ ਸ੍ਰੀ ਸਤਵਿੰਦਰ ਪਾਲ ਸਿੰਘ ਢੱਝ  ਨੇ ਕੀਤੀ।

ਇਸ ਮੌਕੇ ਤੇ ਬੋਲਦਿਆਂ ਸ੍ਰੀ ਸਿੰਕਦਰ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬ ਦੀ  ਮਾਂ ਖੇਡ ਕਬੱਡੀ ਨੰ ਪੰਜਾਬ ਸਰਕਾਰ ਨੇ ਪਿੰਡਾਂ ਅਤੇ ਪੰਜਾਬ ਵਿੱਚੋਂ ਬਾਹਰ ਕੱਢ ਕੇ ਅੰਤਰ ਰਾਸ਼ਟਰੀ ਪੱਧਰ ਦੀ ਖੇਡ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਖੇਡ ਜਿਹੜੀ ਕਿ ਪਹਿਲਾਂ ਪੰਜਾਬ ਵਿੱਚ ਹੀ ਖੇਡੀ ਜਾਂਦੀ ਸੀ ਹੁਣ ਇਸ ਚੌਥੇ ਵਿਸ਼ਵ ਕਬੱਡੀ ਕੱਪ ਵਿੱਚ 14 ਦੇਸ਼ਾਂ ਤੋਂ 20 ਟੀਮਾਂ ਹਿੱਸਾ ਲੈ ਰਹੀਆਂ ਹਨ। ਹੁਣ ਇਹ ਖੇਡ ਦੁਨੀਆਂ ਦੇ 5 ਮਹਾਂਦੀਪ ਵਿੱਚ ਪਹੁੰਚ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਖੇਡ ਨੂੰ  ਓਲੰਪਿਕ ਖੇਡਾਂ ਵਿੱਚ ਸ਼ਾਮਲ ਕਰਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਦੇ ਬਜਟ ਨੂੰ 12 ਕਰੋੜ ਰੁਪਏ ਤੋਂ ਵਧਾ ਕੇ 142 ਕਰੋੜ ਰੁਪਏ ਕੀਤਾ ਹੈ ਅਤੇ 200 ਕਰੋੜ ਰੁਪਏ ਦੀ ਲਾਗਤ ਨਾਲ 14 ਅਤਿ ਆਧੁਨਿਕ ਖੇਡ ਸਟੇਡੀਅਮਾਂ ਦੀ ਉਸਾਰੀ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਜਾਬ ਓਲੰਪਿਕ ਜੇਤੂਆਂ ਲਈ ਇਨਾਮ ਦੀ ਰਾਸ਼ੀ 1 ਕਰੋੜ ਰੁਪਏ ਤੋਂ ਵੱਧਾ ਕੇ 2.50 ਕਰੋੜ ਰੁਪਏ ਕਰ ਦਿੱਤੀ ਹੈ ਅਤੇ ਏਸ਼ੀਅਨ ਖੇਡਾਂ ਲਈ 26 ਲੱਖ, 16 ਲੱਖ ਅਤੇ 11 ਲੱਖ ਰੁਪਏ ਕੀਤੀ ਹੈ। ਇਸੇ ਤਰ੍ਹਾਂ ਰਾਸ਼ਟਰ ਮੰਡਲ ਖੇਡਾਂ ਵਿੱਚ ਪਹਿਲੇ, ਦੂਸਰੇ, ਤੀਸਰੇ ਸਥਾਨ ਤੇ ਆਉਣ ਵਾਲੇ ਖਿਡਾਰੀਆਂ ਲਈ 16 ਲੱਖ, 11 ਲੱਖ ਅਤੇ 6 ਲੱਖ ਰੁਪਏ ਦੀ ਰਾਸ਼ੀ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਬਠਿੰਡਾ ਵਿੱਚ ਨੈਸ਼ਨਲ ਪੱਧਰ ਦੇ  ਸਕੂਲ ਖੇਡ ਮੁਕਾਬਲਿਆਂ ਵਿੱਚ ਪੰਜਾਬ ਨੇ ਵੱਡੀਆਂ ਜਿੱਤਾਂ ਲਈ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 4 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ।

 ਇਸ ਮੌਕੇ ਤੇ ਸ੍ਰੀ ਮਦਨ ਮੋਹਨ ਮਿੱਤਲ ਉਦਯੋਗ ਅਤੇ ਕਮਰਸ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਖੇਡ ਨੀਤੀ ਕਰਕੇ ਖੇਡਾਂ ਵਿੱਚ ਪੰਜਾਬ ਦੇ ਚੰਗੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਖੇਡਾਂ ਦੇ ਖੇਤਰ ਵਿੱਚ ਹੋਰ ਵੀ ਚੰਗੀਆ ਮੱਲ੍ਹਾਂ ਮਾਰੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਬੱਡੀ ਦੇ ਨਾਲ ਨਾਲ ਦੂਸਰੀਆਂ ਖੇਡਾਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸ੍ਰ: ਸੁਖਵਿੰਦਰ ਸਿੰਘ ਮੁਰਾੜ ਕਮਿਸ਼ਨਰ ਨਗਰ ਨਿਗਮ, ਕਰਮਜੀਤ ਸਿੰਘ ਬੱਬਲ ਚੇਅਰਮੈਨ ਮਿਲਕ ਪਲਾਂਟ ਹੁਸ਼ਿਆਰਪੁਰ, ਸ੍ਰੀ ਸ਼ਿਵ ਸੂਦ ਜ਼ਿਲ੍ਹਾ ਪ੍ਰਧਾਨ ਭਾਜਪਾ ਸ਼ਿਵ ਸੂਦ, ਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) , ਸ੍ਰੀ ਹਰਬੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਜਸਜੀਤ ਸਿੰਘ ਥਿਆੜਾ, ਪਰਮਿੰਦਰ ਸਿੰਘ ਪੰਨੂ, ਅਮਰਜੀਤ ਸਿੰਘ ਚੋਹਾਨ, ਇਕਬਾਲ ਸਿੰਘ ਜੌਹਲ ਜਿਲ੍ਹਾ ਜਨਰਲ ਸਕੱਤਰ ਅਕਾਲੀ ਦਲ, ਰਵਿੰਦਰ ਠੰਡਲ , ਇਕਬਾਲ ਸਿੰਘ ਖੇੜਾ, ਅਨੰਦਵੀਰ ਸਿੰਘ , ਹੋਰ ਅਧਿਕਾਰੀ, ਰਾਜਨੀਤਿਕ ਆਗੂ, ਪਤਵੰਤੇ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ।

 

Tags: sikander singh , sikander singh malooka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD