Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਕਿਸਾਨਾਂ ਨੂੰ ਜ਼ਮੀਨ ਅਕ੍ਵਾਇਅਰ ਕਰਨ ਦੇ ਬਦਲੇ ਨਵੇਂ ਕਾਨੂੰਨ ਦੇ ਮੁਤਾਬਿਕ ਮਿਲੇ ਮੁਆਵਜ਼ਾ : ਸੁਨੀਲ ਜਾਖੜ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 06 Dec 2013

Last updated on: Dec 06, 2013, 00:00 IST

ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਦੁਆਰਾ ਕਿਸਾਨਾਂ ਨੂੰ ਜ਼ਮੀਨਾਂ ਦੇ ਪੁਰਾਣੇ ਕਾਨੂੰਨ ਦੇ ਮੁਤਾਬਿਕ ਕੌਡੀਆਂ ਦੇ ਭਾਅ ਅਕ੍ਵਾਇਅਰ ਕਰਨੇ ਦੇ ਵਿਰੋਧ ਵਿਚ ਪ੍ਰਦੇਸ਼ ਕਾਂਗਰਸ ਦੇ ਸ਼ਿਸਟਮੰਡਲ ਵਿਰੋਧੀ ਧਿਰ ਦੇ ਨੇਤਾ ਸੁਨੀਲ ਜਾਖੜ ਦੀ ਅਗਵਾਈ ਵਿਚ ਕੇਂਦਰੀ ਗ੍ਰਾਮੀਣ ਵਿਕਾਸ ਮੰਤਰੀ ਸ੍ਰੀ ਜੈਰਾਮ ਰਮੇਸ਼ ਨਾਲ ਖੇਤੀਬਾੜੀ ਭਵਨ ਸਥਿਤ ਉਨ੍ਹਾਂ ਦੇ ਦਫ਼ਤਰ ਵਿਚ ਮਿਲ ਕੇ ਉਨ੍ਹਾਂ ਨੂੰ ਕਿਸਾਨਾਂ ਨੂੰ ਕੇਂਦਰ ਦੀ ਕਾਂਗਰਸ ਸਰਕਾਰ ਦੁਆਰਾ ਬਣਾਏ ਨਵੇਂ ਅਧਿਨਿਯਮ ਦੇ ਅਨੁਸਾਰ ਉਨ੍ਹਾਂ ਦੀਆਂ ਜ਼ਮੀਨਾਂ ਦੇ ਮੁੱਲ ਦੁਆਉਣ ਦੇ ਲਈ ਇਕ ਮੰਗ ਪੱਤਰ ਵੀ ਦਿੱਤਾ। ਇਸ ਸ਼ਿਸਟਮੰਡਲ ਵਿਚ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਦੇ ਮੈਂਬਰ ਰਵਨੀਤ ਸਿੰਘ ਬਿੱਟੂ, ਜਲੰਧਰ ਤੋਂ ਮੋਹਿੰਦਰ ਸਿੰਘ ਕੇਪੀ ਅਤੇ ਖਰੜ ਤੋਂ ਵਿਧਾਇਕ ਜਗਮੋਹਨ ਸਿੰਘ ਕੰਗ ਵੀ ਮੌਜੂਦ ਸਨ। ਸਾਂਸਦ ਬਿੱਟੂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਦੇ ਲੋਕ ਸਭਾ ਹਲਕੇ ਅਤੇ ਸ੍ਰੀ ਕੰਗ ਦੇ ਵਿਧਾਨ ਸਭਾ ਹਲਕੇ ਵਿਚ ਪੈਂਦੇ ਬਲਾਕ ਮਾਜਰੀ, ਤਹਿਸੀਲ ਖਰੜ ਦੇ ਦਰਜਨਾਂ ਪਿੰਡਾਂ ਦੀ ਜ਼ਮੀਨ ਪੰਜਾਬ ਸਰਕਾਰ ਨਵੇਂ ਚੰਡੀਗੜ੍ਹ ਮਾਸਟਰ ਪਲਾਨ ਦੇ ਲਈ ਕਿਸਾਨਾਂ ਤੋਂ ਲੈਂਡ ਅਕ੍ਵਾਇਅਰ ਨਿਯਮ 1894 ਦੇ ਤਹਿਤ ਹੀ ਅਕ੍ਵਾਇਅਰ ਕਰ ਰਹੀ ਹੈ, ਜਦਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਜ਼ਮੀਨ ਅਕ੍ਵਾਇਅਰ ਦੇ ਲਈ ਇਸ ਸਾਲ ਨਵਾਂ ਅਧਿਨਿਯਮ ਲਾਗੂ ਕਰ ਦਿੱਤਾ ਹੈ।ਵਿਰੋਧੀ ਧਿਰ ਦੇ ਨੇਤਾ ਸੁਨੀਲ ਜਾਖੜ ਨੇ ਸ੍ਰੀ ਰਮੇਸ਼ ਨੂੰ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਨਿੱਜੀ ਸਵਾਰਥ ਦੇ ਲਈ ਖਰੜ ਦੇ ਬਲਾਕ ਮਾਜਰੀ ਦੇ ਦਰਜਨਾਂ ਪਿੰਡਾਂ ਤੋਂ ਇਲਾਵਾ ਲੁਧਿਆਣਾ ਤੇ ਪਟਿਆਲਾ ਵਿਚ ਵੀ ਪੁਰਾਣੇ ਕਾਨੂੰਨ ਦੇ ਤਹਿਤ ਹੀ ਕਿਸਾਨਾਂ ਦੀਆਂ ਜ਼ਮੀਨਾਂ ਅਕ੍ਵਾਇਅਰ ਕਰ ਰਹੀ ਹੈ, ਜਿਸ ਨਾਲ ਕਿਸਾਨਾਂ ਵਿਚ ਚਿੰਤਾ ਦਾ ਮਾਹੌਲ ਹੈ। ਜ਼ਮੀਨ ਹੀ ਕਿਸਾਨਾਂ ਦੀ ਰੋਜ਼ੀ ਰੋਟੀ ਦਾ ਇਕ ਮਾਤਰ ਸਾਧਨ ਹੈ। ਇਸ ਦੇ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨੂੰ ਫਾਇਦੇ ਲਈ ਬਣਾਏ ਨਵੇਂ ਕਾਨੂੰਨ ਜਿਸ ਦੇ ਤਹਿਤ ਕਿਸਾਨਾਂ ਦੀ ਸਹਿਮਤੀ ਦੇ ਬਿਨਾਂ ਜ਼ਮੀਨ ਅਕ੍ਵਾਇਅਰ ਨਾ ਕਰਨੇ, ਜ਼ਮੀਨ ਅਕ੍ਵਾਇਅਰ ਦੇ ਬਦਲੇ ਪੂਰਾ ਮੁਆਵਜ਼ਾ ਤੇ ਉਸ ਨੂੰ ਰੋਜ਼ਗਾਰ ਦੇਣ ਵਾਲੇ ਨਵੇਂ ਕਾਨੂੰਨ ਨੂੰ ਪੰਜਾਬ ਵਿਚ ਲਾਗੂ ਕਰਨ ਦੇ ਲਈ ਪੰਜਾਬ ਸਰਕਾਰ ਨਾਲ ਗੱਲਬਾਤ ਕਰਨ ਤਾਂ ਜੋ ਕਿਸਾਨਾਂ ਨੂੰ ਜ਼ਮੀਨ ਅਕ੍ਵਾਇਅਰ ਦੇ ਬਦਲੇ ਵਿਚ ਨਵੇਂ ਕਾਨੂੰਨ ਦੇ ਤਹਿਤ ਹੀ ਮੁਆਵਜ਼ਾ ਮਿਲ ਸਕੇ।ਕੇਂਦਰੀ ਮੰਤਰੀ ਸ੍ਰੀ ਜੈਰਾਮ ਰਮੇਸ਼ ਨੇ ਸ਼ਿਸਟਮੰਡਲ ਨੂੰ ਦੱਸਿਆ ਕਿ ਨਵੇਂ ਅਧਿਨਿਯਮ ਦੇ ਲਾਗੂ ਹੋਣ ਤੋਂ ਬਾਅਦ ਪੰਜਾਬ ਸਰਕਾਰ ਕਿਸਾਨਾਂ ਨੂੰ ਜ਼ਮੀਨ ਅਕ੍ਵਾਇਅਰ ਦੇ ਬਦਲੇ ਵਿਚ ਨਵੇਂ ਕਾਨੂੰਨ ਦੇ ਤਹਿਤ ਹੀ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਮੁਆਵਜ਼ਾ ਦੇਵੇ, ਪ੍ਰੰਤੂ ਪੰਜਾਬ ਸਰਕਾਰ ਪੁਰਾਣੇ ਕਾਨੂੰਨ ਦੇ ਅਨੁਸਾਰ ਜੇਕਰ ਕਿਸਾਨਾਂ ਦੀ ਜ਼ਮੀਨ ਅਕ੍ਵਾਇਅਰ ਕਰ ਰਹੀ ਹੈ ਤਾਂ ਇਹ ਨਵੇਂ ਕਾਨੂੰਨ ਦੀ ਉਲੰਘਣਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਧੋਖਾ ਨਹੀਂ ਹੋਣ ਦੇਣਗੇ ਅਤੇ ਉਨ੍ਹਾਂ ਦੀ ਜ਼ਮੀਨ ਅਕ੍ਵਾਇਅਰ ਦੇ ਬਦਲੇ ਉਨ੍ਹਾਂ ਨੂੰ ਨਵੇਂ ਅਧਿਨਿਯਮ ਦੇ ਤਹਿਤ ਹੀ ਮੁਆਵਜ਼ਾ ਮਿਲੇਗਾ।

 

Tags: Sunil Jakhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD