Monday, 13 May 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ

 

ਕਿਸਾਨ ਖੇਤੀਬਾੜੀ ਦੇ ਨਾਲ ਨਾਲ ਪਸ਼ੂ ਪਾਲਣ, ਡੇਅਰੀ ਫਾਰਮਿੰਗ ਅਤੇ ਹੋਰ ਸਹਾਇਕ ਧੰਦੇ ਅਪਨਾਉਣ: ਰਾਮੂਵਾਲੀਆ

ਪਸ਼ੂ ਧੰਨ ਮੁਕਾਬਲੇ ਕਰਵਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨਾ : ਬੀਬੀ ਅਮਨਜੋਤ ਕੌਰ ਰਾਮੂਵਾਲੀਆ

ਸਾਬਕਾ ਕੇਂਦਰੀ ਮੰਤਰੀ ਅਤੇ ਹਲਕਾ ਇੰਚਾਰਜ ਐਸ.ਏ.ਐਸ.ਨਗਰ ਬਲਵੰਤ ਸਿੰਘ ਰਾਮੂਵਾਲੀਆ ਚੱਪੜਚਿੜੀ ਵਿਖੇ ਲਗਾਏ ਗਏ ਦੋ ਰੋਜਾ ਜ਼ਿਲ੍ਹਾ ਪੱਧਰੀ ਪਸ਼ੂ ਧੰਨ ਮੇਲੇ ਅਤੇ ਦੁੱਧ ਚੁਆਈ ਮੁਕਾਬਲਿਆਂ ਦਾ ਉਦਘਾਟਨ ਕਰਦੇ ਹੋਏ ਉਹਨਾਂ ਨਾਲ ਬੀਬੀ ਅਮਨਜੋਤ ਕੌਰ ਰਾਮੂਵਾਲੀਆਂ ਵੀ ਦਿਖਾਈ ਦੇ ਰਹੇ ਹਨ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 06 Dec 2013

ਪੰਜਾਬ ਵਿੱਚ ਖੇਤੀਬਾੜੀ ਧੰਦਾ ਹੁਣ ਲਾਹੇਵੰਦ ਨਹੀਂ ਰਿਹਾ ਅਤੇ ਸਾਡੀਆਂ ਰਿਵਾਇਤੀ ਫ਼ਸਲਾਂ ਝੋਨੇ ਅਤੇ ਕਣਕ ਕਾਰਨ ਜਮੀਨ ਹੇਠਲ ਪਾਣੀ ਦਾ ਪੱਧਰ ਵੀ ਦਿਨ ਪ੍ਰਤੀ ਦਿਨ ਨੀਵਾਂ ਹੁੰਦਾ ਜਾ ਰਿਹਾ ਹੈ। ਕਿਸਾਨਾਂ ਨੂੰ ਹੁਣ ਖੇਤੀਬਾੜੀ ਦੇ ਨਾਲ ਨਾਲ ਲਾਹੇਵੰਦ ਸਹਾਇਕ ਧੰਦੇ ਪਸ਼ੂ ਪਾਲਣ ਡੇਅਰੀ ਫਾਰਮਿੰਗ ਅਤੇ ਹੋਰ ਸਹਾਇਕ ਧੰਦਿਆਂ ਨੂੰ ਅਪਨਾਉਣ ਦੀ ਲੋੜ ਤੇ ਜੋਰ ਦੇਣਾਂ ਚਾਹੀਦਾ ਹੈ ਤਾਂ ਜੋ ਉਹਨਾਂ ਦੀ ਆਰਥਿਕਤਾ ਮਜ਼ਬੂਤ ਹੋ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ , ਮੁੱਖ ਬੁਲਾਰਾ ਸ੍ਰੋਮਣੀ ਅਕਾਲੀ ਦਲ ਅਤੇ ਹਲਕਾ ਇੰਚਾਰਜ ਐਸ.ਏ.ਐਸ.ਨਗਰ ਸ੍ਰ ਬਲਵੰਤ ਸਿੰਘ ਰਾਮੂਵਾਲੀਆ ਅਤੇ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਕੌਮੀ ਜਨਰਲ ਸਕੱਤਰ ਇਸਤਰੀ ਅਕਾਲੀ ਦਲ ਵੱਲੋਂ ਸਾਂਝੇ ਤੌਰ ਤੇ ਪਸ਼ੂ ਪਾਲਣ ਵਿਭਾਗ ਵੱਲੋਂ ਚੱਪੜਚਿੜੀ ਵਿਖੇ ਲਗਾਏ ਗਏ ਦੋ ਰੋਜਾ ਪੰਜਾਬ ਰਾਜ ਜਿਲ੍ਹਾ ਪੱਧਰੀ ਪਸ਼ੂ ਧੰਨ ਮੇਲੇ ਅਤੇ ਦੁੱਧ ਚੁਆਈ ਮੁਕਾਬਲਿਆਂ ਦਾ ਉਦਘਾਟਨ ਕਰਨ ਉਪਰੰਤ ਕਰਵਾਏ ਗਏ ਸਮਾਗਮ ਮੌਕੇ ਪਸ਼ੂ ਪਾਲਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।ਰਾਮੂਵਾਲੀਆਂ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਮੌਜੂਦਾ ਸਰਕਾਰ ਪੰਜਾਬ ਦੇ ਹਰ ਵਰਗ ਦੇ ਲੋਕਾਂ ਲਈ ਭਲਾਈ ਦੇ ਕੰਮ ਕਰ ਰਹੀ ਹੈ ਤਾਂ ਜੋ ਪੰਜਾਬ ਦੇਸ਼ ਦਾ ਹਰ ਪੱਖੋਂ ਮੋਹਰੀ ਸੂਬਾ ਬਣ ਸਕੇ। ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਪੰਜਾਬ ਸਰਕਾਰ  ਵੱਲੋਂ ਕਿਸਾਨਾਂ ਨੂੰ ਕਣਕ, ਝੋਨੇ ਦੇ ਚੱਕਰ ਵਿੱਚੋਂ ਕੱਢਣ ਲਈ ਫ਼ਸਲੀ ਵਿਭਿੰਨਤਾ ਲਿਆਉਣ ਲਈ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਦੇ ਨਾਲ ਨਾਲ ਉਹਨਾਂ ਨੂੰ ਫ਼ਸਲੀ ਵਿਭਿੰਨਤਾ ਪ੍ਰਤੀ ਜਾਗਰੂਕ ਵੀ ਕਰ ਰਹੀ ਹੈ। ਉਹਨਾਂ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਸਹਾਇਕ ਧੰਦਿਆਂ ਲਈ ਸਬਸਿਡੀ ਤੇ ਘੱਟ ਵਿਆਜ ਦਰ ਤੇ ਕਰਜੇ ਵੀ ਮੁਹੱਈਆ ਕਰਵਾ ਰਹੀ ਹੈ। ਉਹਨਾਂ ਕਿਹਾ ਕਿ ਪਸ਼ੂ ਪਾਲਣ ਧੰਦਾ ਹੁਣ ਬਹੁਤ ਲਾਹੇਵੰਦ ਧੰਦਾ ਬਣ ਗਿਆ ਹੈ। ਉਹਨਾਂ ਕਿਸਾਨਾਂ ਨੂੰ ਪਸ਼ੂ ਪਾਲਣ ਧੰਦੇ ਨੂੰ ਅਪਨਾਉਣ ਦੀ ਲੋੜ ਤੇ ਜੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਰੰਭੇ ਹਰ ਸਾਲ ਲਾਗਏ ਜਾਂਦੇ ਪਸ਼ੂ ਧੰਨ ਮੇਲੇ ਕਿਸਾਨਾਂ ਨੂੰ ਪਸ਼ੂ ਪਾਲਣ ਅਤੇ ਸਹਾਇਕ ਧੰਦੇ ਅਪਨਾਉਣ ਵਿੱਚ ਪ੍ਰੇਰਿਤ ਕਰਨ ਲਈ ਬੇਹੱਦ ਸਹਾਈ ਹੋ ਰਹੇ ਹਨ ਅਤੇ ਇਹਨਾਂ ਮੇਲਿਆਂ ਰਾਹੀਂ ਪਸ਼ੂ ਪਾਲਕਾਂ ਵਿੱਚ ਮੁਕਾਬਲੇ ਦੀ ਭਾਵਨਾਂ ਵੀ ਪੈਦਾ ਹੁੰਦੀ ਹੈ ਅਤੇ ਜੇਤੂਆਂ ਨੂੰ ਪੰਜਾਬ ਸਰਕਾਰ ਵੱਲੋਂ ਨਕਦ ਇਨਾਮ ਵੀ ਦਿੱਤੇ ਜਾਂਦੇ ਹਨ। 

ਸਮਾਗਮ ਨੂੰ ਸੰਬੋਧਨ ਕਰਦਿਆਂ ਕੌਮੀ ਜਨਰਲ ਸਕੱਤਰ ਇਸਤਰੀ ਅਕਾਲੀ ਦਲ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਹਰ ਸਾਲ ਜ਼ਿਲ੍ਹਾ ਪੱਧਰ ਤੇ ਲਗਾਏ ਜਾਣ ਵਾਲੇ ਪਸ਼ੂ ਧੰਨ ਮੇਲਿਆਂ ਵਿੱਚ ਕਿਸਾਨਾਂ ਨੂੰ ਇਹਨਾਂ ਵਿੱਚ ਸਿਰਕੱਤ ਕਰਕੇ ਇਹਨਾਂ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹਨਾਂ ਮੇਲਿਆਂ ਰਾਹੀਂ ਕਿਸਾਨ ਪਸ਼ੂ ਪਾਲਣ ਅਤੇ ਹੋਰ ਸਹਾਇਕ ਧੰਦਿਆਂ ਨਾਲ ਜੁੜਦੇ ਹਨ। ਜਿਹੜੇ ਕਿ ਕਿਸਾਨਾਂ ਲਈ ਮਾਰਗ ਦਰਸ਼ਕ ਬਣਦੇ ਹਨ ਅਤੇ ਇਹਨਾਂ ਮੇਲਿਆਂ ਵਿੱਚ ਕਿਸਾਨਾਂ ਨੂੰ ਸਹਾਇਕ ਧੰਦਿਆਂ ਬਾਰੇ ਜਾਗਰੂਕ ਵੀ ਕੀਤਾ ਜਾਂਦਾ ਹੈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ ਨੂੰ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ ਤਵੱਜੋਂ ਦੇ ਰਹੀ ਹੈ। ਇਸ ਦੋ ਰੋਜਾ ਮੇਲੇ ਵਿੱਚ ਜਿੱਥੇ ਮੱਝਾਂ, ਗਾਵਾਂ, ਬੱਕਰੀਆਂ ਆਦਿ ਦੇ ਦੁੱਧ ਚੁਆਈ ਮੁਕਾਬਲੇ ਕਰਵਾਏ ਜਾਣਗੇ ਉੱਥੇ ਵੱਖ ਵੱਖ ਨਸਲਾਂ ਦੇ ਪਸ਼ੂਆਂ ਦੇ ਅਤੇ ਘੋੜਿਆਂ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਸਮਾਗਮ ਨੂੰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਐਸ.ਏ.ਐਸ.ਨਗਰ ਸ੍ਰੀ ਅਨਿਲ ਕੁਮਾਰ ਸ਼ਰਮਾ ਨੇ ਇਸ ਦੋ ਰੋਜਾ ਪਸ਼ੂ ਧੰਨ ਮੇਲੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਮਾਗਮ ਨੂੰ ਮੇਲਾ ਇੰਚਾਰਜ ਡਾ. ਕੁਲਵੰਤ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸ੍ਰੀ ਅਰਵਿੰਦਰ ਭੁੱਲਰ, ਕੋ-ਆਰਡੀਨੇਟਰ ਕੌਮੀ ਘੱਟ ਗਿਣਤੀ ਕਮਿਸ਼ਨ, ਵਿਦਿਅਕ ਸੰਸਥਾਵਾਂ ਭਾਰਤ ਸਰਕਾਰ ਬਲਜੀਤ ਸਿੰਘ ਕੁੰਭੜਾ, ਸ੍ਰੀ ਸੰਜੀਵ ਕੁਮਾਰ ਸਕੱਤਰ ਜ਼ਿਲ੍ਹਾ ਪ੍ਰੀਸ਼ਦ , ਜਸਬੀਰ ਸਿੰਘ ਜੱਸੀ ਕੁਰੜਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ੍ਰ ਪਰਵਿੰਦਰ ਸਿੰਘ ਸੁਹਾਣਾ, ਚੇਅਰਮੈਨ ਪੰਚਾਇਤ ਸੰਮਤੀ ਖਰੜ ਸ. ਰੇਸ਼ਮ ਸਿੰਘ, ਸ. ਜੋਰਾ ਸਿੰਘ ਭੁੱਲਰ, ਡਾ ਲਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ , ਕਰਮਚਾਰੀ ਅਤੇ ਪਸ਼ੂ ਪਾਲਕ ਵੀ ਮੌਜੂਦ ਸਨ

 

Tags: balwant singh ramoowalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD