Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ਼ ਭਾਰਤ ਦੇ ਚਾਰ ਦਿਨਾ ਦੌਰੇ 'ਤੇ ਨਵੀਂ ਦਿੱਲੀ ਪੁੱਜੇ

ਪੰਜਾਬ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਨੇ ਜਨਾਬ ਸ਼ਰੀਫ਼ ਨੂੰ ਜੀ ਆਇਆਂ ਆਖਿਆ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ/ਨਵੀਂ ਦਿੱਲੀ , 12 Dec 2013

Last updated on: Dec 12, 2013, 00:00 IST

ਆਪਣੇ ਚਾਰ ਦਿਨਾ ਦੌਰੇ 'ਤੇ ਭਾਰਤ ਪੁੱਜੇ ਪਾਕਿਸਤਾਨੀ ਪੰਜਾਬ ਦੇ ਮੁੱਖ ਮੰਤਰੀ ਜਨਾਬ ਸ਼ਾਹਬਾਜ਼ ਸ਼ਰੀਫ਼ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ 'ਤੇ ਪੰਜਾਬ ਸਰਕਾਰ ਵੱਲੋਂ ਲੋਕ ਸੰਪਰਕ ਤੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜੀ ਆਇਆਂ ਆਖਿਆ। 20 ਮੈਂਬਰੀ ਵਫ਼ਦ ਦੀ ਅਗਵਾਈ ਕਰ ਰਹੇ ਜਨਾਬ ਸ਼ਰੀਫ਼, ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ  ਸੁਖਬੀਰ ਸਿੰਘ ਬਾਦਲ ਦੇ ਉਚੇਚੇ ਸੱਦੇ 'ਤੇ ਚੌਥੇ ਵਿਸ਼ਵ ਕੱਪ ਕਬੱਡੀ ਦੇ ਫ਼ਾਈਨਲ ਮੈਚਾਂ ਦੌਰਾਨ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨ ਲਈ ਪਹੁੰਚੇ ਹਨ। ਲੁਧਿਆਣਾ ਵਿਖੇ 14 ਦਸੰਬਰ ਨੂੰ ਫ਼ਾਈਨਲ ਮੈਚ ਦੌਰਾਨ ਭਾਰਤ ਅਤੇ ਪਾਕਿਸਤਾਨ ਦੀਆਂ ਕਬੱਡੀ ਟੀਮਾਂ ਆਪਸ ਵਿੱਚ ਭਿੜਨਗੀਆਂ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਨਾਬ ਸ਼ਰੀਫ਼ ਨੇ ਕਿਹਾ ਕਿ ਦੋਵੇਂ ਮੁਲਕਾਂ ਕੋਲ ਆਪਣੇ ਮਸਲਿਆਂ ਦੇ ਹੱਲ ਲਈ ਸਾਂਝੇ ਯਤਨ ਕਰਨ ਦਾ ਇਹ ਢੁਕਵਾਂ ਮੌਕਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਮੁਲਕ ਆਪਣੇ ਸਾਂਝੇ ਮਸਲਿਆਂ ਨੂੰ ਹੱਲ ਕਰ ਕੇ ਖ਼ਿੱਤੇ ਦੇ ਚਹੁੰਮੁਖੀ ਤੇ ਤੇਜ਼ੀ ਨਾਲ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਅ ਸਕਦੇ ਹਨ।

ਇਸ ਦੌਰਾਨ ਲੋਕ ਸੰਪਰਕ ਤੇ ਮਾਲ ਮੰਤਰੀ  ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਜਨਾਬ ਸ਼ਰੀਫ਼ ਆਪਣੀ ਭਾਰਤੀ ਫੇਰੀ ਮੌਕੇ ਪੰਜਾਬ ਵਿੱਚ ਤਿੰਨ ਦਿਨਾਂ ਦੌਰਾਨ ਵਿਸ਼ਵ ਕੱਪ ਕਬੱਡੀ 'ਚ ਸ਼ਮੂਲੀਅਤ ਕਰਨ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਤਰਨ ਤਾਰਨ ਜ਼ਿਲ੍ਹੇ ਵਿਚਲੇ ਆਪਣੇ ਜੱਦੀ ਪਿੰਡ ਜਾਤੀ ਉਮਰਾ, ਮਾਨਸਾ ਥਰਮਲ ਪਲਾਂਟ ਤੇ ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੌਰਾ ਕਰਨਗੇ। ਇਸੇ ਤਰ੍ਹਾਂ ਜਨਾਬ ਸ਼ਰੀਫ਼ ਪੰਜਾਬ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਵਿਚਾਰ ਵਟਾਂਦਰਾ ਵੀ ਕਰਨਗੇ। ਉਨ੍ਹਾਂ ਕਿਹਾ ਕਿ ਖ਼ਿੱਤੇ ਦੀ ਖ਼ੁਸ਼ਹਾਲੀ ਲਈ ਦੋਵੇਂ ਪੰਜਾਬ ਵਪਾਰਕ ਤਰਜੀਹਾਂ ਅਤੇ ਸਬੰਧਾਂ ਨੂੰ ਮੁੜ ਕਾਇਮ ਕਰਨ ਦੇ ਸਮਰੱਥ ਹਨ ਅਤੇ ਅਟਾਰੀ ਲਾਂਘੇ ਅਤੇ ਹੋਰਨਾਂ ਰੂਟਾਂ ਰਾਹੀਂ ਦੁਵੱਲਾ ਕਾਰੋਬਾਰ ਵਧਾ ਕੇ ਖ਼ੁਸ਼ਹਾਲ ਵਪਾਰਕ ਸਾਂਝ ਪ੍ਰਤੱਖ ਕਰ ਸਕਦੇ ਹਨ। ਸ. ਮਜੀਠੀਆ ਨੇ ਉਚੇਚੇ ਤੌਰ 'ਤੇ ਕਿਹਾ ਕਿ ਦੋਵੇਂ ਮੁਲਕਾਂ 'ਚ ਸੜਕੀ ਰਸਤਿਆਂ ਰਾਹੀਂ ਵਪਾਰਕ ਗਤੀਵਿਧੀਆਂ ਵਧਾਉਣ ਲਈ ਇਹ ਸੁਖਾਵਾਂ ਸਮਾਂ ਹੈ ਅਤੇ ਦੋਵੇਂ ਮੁਲਕ ਆਪਣੇ ਵਾਧੂ ਉਤਪਾਦਾਂ ਦਾ ਆਸਾਨੀ ਨਾਲ ਅਤੇ ਛੇਤੀ ਆਦਾਨ-ਪ੍ਰਦਾਨ ਕਰ ਸਕਦੇ ਹਨ।

ਸ. ਮਜੀਠੀਆ ਨੇ ਦੱਸਿਆ ਕਿ ਜਨਾਬ ਸ਼ਰੀਫ਼ ਆਪਣੀ ਫੇਰੀ ਦੌਰਾਨ ਵਾਘਾ ਬਾਰਡਰ ਰਾਹੀਂ ਦਰਾਮਦ ਤੇ ਬਰਾਮਦ ਕਰਨ ਵਾਲੇ ਵਪਾਰੀਆਂ ਅਤੇ ਸਨਅਤਕਾਰਾਂ ਨਾਲ ਵੀ ਗੱਲਬਾਤ ਕਰਨਗੇ ਤਾਂ ਜੋ ਸਾਂਝੇ ਉਦਮਾਂ ਸਦਕਾ ਮੌਜੂਦਾ ਵਪਾਰ ਨੂੰ ਹੋਰ ਵਧਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਾਧੂ ਬਿਜਲੀ ਵਾਲਾ ਰਾਜ ਬਣ ਗਿਆ ਹੈ ਅਤੇ ਪਾਕਿਸਤਾਨ ਨੂੰ ਬਿਜਲੀ ਦੀ ਜ਼ਰੂਰਤ ਹੈ। ਇਸ ਲਈ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਪਿਛਲੇ ਵਰ੍ਹੇ ਦੀ ਲਹਿੰਦੇ ਪੰਜਾਬ ਦੀ ਫੇਰੀ ਦੌਰਾਨ ਬਿਜਲੀ ਦੀ ਦਰਾਮਦ ਦੇ ਵਿਚਾਰੇ ਗਏ ਮੁੱਦੇ ਨੂੰ ਵੀ ਅਮਲੀਜਾਮਾ ਪਹਿਨਾਇਆ ਜਾ ਸਕਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ ਜਦੋਂ ਦੋਵੇਂ ਮੁਲਕਾਂ ਦਰਮਿਆਨ ਵਪਾਰਕ ਅਤੇ ਸਨਅਤੀ ਅਦਾਨ-ਪ੍ਰਦਾਨ ਕਈ ਗੁਣਾਂ ਵਧ ਜਾਵੇਗਾ।ਦੋਵੇਂ ਮੁਲਕਾਂ ਵਿਚਾਲੇ ਖੇਡਾਂ ਅਤੇ ਸਭਿਆਚਾਰਕ ਦੇ ਖੇਤਰ ਵਿੱਚ ਅਦਾਨ-ਪ੍ਰਦਾਨ ਨੂੰ ਹੋਰ ਵਧਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਸ. ਮਜੀਠੀਆ ਨੇ ਕਿਹਾ ਕਿ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਇਸ ਦਿਸ਼ਾ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ। ਉਨ੍ਹਾਂ ਉਮੀਦ ਜਤਾਈ ਕਿ ਇੱਕੋ ਜਿਹੇ ਸਭਿਆਚਾਰਾਂ ਵਾਲੇ ਦੋਵੇਂ ਮੁਲਕ ਸਰਬਪੱਖੀ ਵਿਕਾਸ 'ਚ ਇੱਕ-ਦੂਜੇ ਦਾ ਜੀਅ ਜਾਨ ਨਾਲ ਸਹਿਯੋਗ ਕਰਨਗੇ।ਸ. ਮਜੀਠੀਆ ਨਾਲ ਸ੍ਰੀਮਤੀ ਕਲਪਨਾ ਮਿੱਤਲ ਬਰੂਆ, ਪ੍ਰਮੁੱਖ ਰੈਜ਼ੀਡੈਂਟ ਕਮਿਸ਼ਨਰ, ਪੰਜਾਬ ਭਵਨ, ਨਵੀਂ ਦਿੱਲੀ ਅਤੇ ਸ੍ਰੀ ਮਨਵੇਸ਼ ਸਿੰਘ ਸਿੱਧੂ, ਵਿਸ਼ੇਸ਼ ਪ੍ਰਮੁੱਖ ਸਕੱਤਰ/ਉਪ ਮੁੱਖ ਮੰਤਰੀ ਵੀ ਮੌਜੂਦ ਸਨ।

 

Tags: bikram singh majithia , bikramjit singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD