Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਰਾਜ ਵਿਚ ਛੇ ਰਿਹਾਇਸ਼ੀ ਸੀਨੀਅਰ ਸੈਕੰਡਰੀ ਸਕੂਲ ਛੇਤੀ ਸਥਾਪਤ- ਮਲੂਕਾ

ਰਿਹਾਇਸ਼ੀ ਸੀਨੀਅਰ ਸੈਕੰਡਰੀ ਸਕੂਲਾਂ 'ਤੇ 180 ਕਰੋੜ ਰੁਪਏ ਖਰਚ ਕੀਤੇ ਜਾਣ ਦੀ ਯੋਜਨਾ

ਸਿਕੰਦਰ ਸਿੰਘ ਮਲੂਕਾ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 12 Dec 2013

Last updated on: Dec 12, 2013, 00:00 IST

ਪੰਜਾਬ ਸਰਕਾਰ ਵਲੋ ਦਸਵੀਂ ਜਮਾਤ ਵਿਚ  80 ਫੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਗਰੀਬ ਤੇ ਹੁਸ਼ਿਆਰ ਵਿਦਿਆਰਥੀਆਂ ਲਈ ਰਿਹਾਇਸ਼ੀ ਸੀਨੀਅਰ ਸੈਕੰਡਰੀ ਸਕੂਲਾਂ ਖੋਲੇ ਜਾ ਰਹੇ ਹਨ। ਇਹ ਸਕੂਲ ਮੋਹਾਲੀ, ਬਠਿੰਡਾ, ਪਟਿਆਲਾ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਿਖੇ ਸਥਾਪਤ ਕੀਤੇ ਜਾਣਗੇ। ਇਨ੍ਹਾਂ ਸਕੂਲਾਂ ਦੀ ਸਥਾਪਨਾ ਲਈ ਪੰਜਾਬ ਸਰਕਾਰ ਵਲੋਂ ਲਗਭਗ 180 ਕਰੋੜ ਰੁਪਏ ਖਰਚ ਕੀਤੇ ਜਾਣਗੇ।ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਤੇ ਭਾਸ਼ਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਇਹ ਸਕੀਮ ਗਰੀਬ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਦਸਵੀਂ ਤੋਂ ਬਾਅਦ ਵਧੀਆ ਸਿੱਖਿਆ ਮੁਹੱਈਆ ਕਰਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਕਿ ਉਹ ਵਿਦਿਆਰਥੀ ਵੀ ਕਾਨਵੈਂਟ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਤਰ੍ਹਾਂ ਅੱਗੇ ਆ ਸਕਣ। ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਰਾਜ ਸਰਕਾਰ ਵੱਖ-ਵੱਖ ਖੇਤਰਾਂ ਵਿਚ ਮੁਕਾਬਲੇ ਲਈ ਗਰੀਬ ਤੇ ਹੁਸ਼ਿਆਰ ਬੱਚਿਆਂ ਲਈ ਇਨ੍ਹਾਂ ਰਿਹਾਇਸ਼ੀ ਸਕੂਲਾਂ ਵਿਚ ਵਧੀਆ ਕਲਾਸ ਰੂਮ, ਖੇਡ ਸਹੂਲਤਾਂ, ਵੋਕੇਸ਼ਨਲ ਟ੍ਰੇਨਿੰਗ ਅਤੇ ਤਜਰਬੇਕਾਰ ਅਧਿਆਪਕਾਂ ਦਾ ਪ੍ਰਬੰਧ ਕਰੇਗੀ ਤਾਂ ਕਿ ਰਾਜ ਪੱਧਰ, ਨੇਸ਼ਨਲ ਅਤੇ ਅੰਤਰਰਾਜੀ ਮੁਕਾਬਲੇ ਵਿਚ ਹਿੱਸਾ ਲੈਣ ਲਈ ਯੋਗ ਹੋ ਸਕਣ।ਸਿੱਖਿਆ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਰਿਹਾਇਸ਼ੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਥਾਪਤ ਕਰਨ ਲਈ ਮੋਹਾਲੀ ਵਿਖੇ 6.96 ਏਕੜ, ਪਟਿਆਲਾ ਲਈ 10 ਏਕੜ, ਲੁਧਿਆਣਾ ਲਈ 11 ਏਕੜ, ਅੰਮ੍ਰਿਤਸਰ ਲਈ 10 ਏਕੜ, ਬਠਿੰਡਾ ਲਈ 10 ਏਕੜ ਅਤੇ ਜਲੰਧਰ ਲਈ 10 ਏਕੜ ਜ਼ਮੀਨ ਮੁਫਤ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਵਾਨ ਕੀਤੇ ਸਕੂਲਾਂ ਵਿਚ ਰਿਹਾਇਸ਼ੀ ਸੀਨੀਅਰ ਸੈਕੰਡਰੀ ਸਕੂਲਾਂ ਲਈ ਬਿਲਡਿੰਗਾਂ ਦੀ ਉਸਾਰੀ ਦੀ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਡਾ. ਹਰਗੋਬਿੰਦ ਖੁਰਾਣਾ ਸਕਾਲਰਸ਼ਿਪ ਸਕੀਮ ਅਧੀਨ 3304 ਗਰੀਬ ਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਇਸ ਸਾਲ ਦੌਰਾਨ 11ਵੀਂ ਅਤੇ 12ਵੀਂ  ਕਲਾਸ ਲਈ ਰੁਪਏ 30,000/- ਪ੍ਰਤੀ ਸਾਲ (ਰੁਪਏ 2500 ਪ੍ਰਤੀ ਮਹੀਨਾ) ਦਿੱਤਾ ਜਾ ਰਿਹਾ ਹੈ। 

 

Tags: sikander singh , sikander singh malooka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD