Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

72ਵੇਂ ਫੌਜ ਦਿਵਸ ਮੌਕੇ ਮਿੰਨੀ ਮੈਰਾਥਨ ਦਾ ਆਯੋਜਨ

ਭਾਰਤੀ ਫੌਜ ਲੋਕਾਂ ਦੀ ਸੇਵਾ 'ਚ ਹਰ ਸਮੇਂ ਹਾਜ਼ਰ-ਬ੍ਰਿਗੇਡੀਅਰ ਮਨੀਸ਼ ਅਰੋੜਾ

5 Dariya News

5 Dariya News

5 Dariya News

ਲੁਧਿਆਣਾ , 15 Jan 2020

Last updated on: Jan 15, 2020, 00:00 IST

72ਵੇਂ ਫੌਜ ਦਿਵਸ ਮੌਕੇ ਮਿੰਨੀ ਮੈਰਾਥਨ ਦਾ ਆਯੋਜਨ ਸ਼ਹਿਰ ਵਿੱਚ ਕੀਤਾ ਗਿਆ ਜਿਸ ਵਿੱਚ 100 ਤੋਂ ਵਧੇਰੇ ਫੌਜੀ ਜਵਾਨਾ ਅਤੇ 600 ਤੋਂ ਵਧੇਰੇ ਨੌਜਵਾਨਾਂ ਅਤੇ ਸ਼ਹਿਰ ਵਾਸੀਆਂ ਨੇ ਭਾਗ ਲਿਆ। ਇਹ ਮੈਰਾਥਨ ਸਵੇਰੇ 6:30 ਵਜੇ ਗੁਰੂ ਨਾਨਕ ਸਟੇਡੀਅਮ ਤੋਂ ਰਵਾਨਾ ਹੋ ਕੇ ਵਾਇਆ ਦੁਰਗਾ ਮਾਤਾ ਮੰਦਿਰ, ਭਾਰਤ ਨਗਰ ਚੌਂਕ, ਭਾਈਵਾਲਾ ਚੌੱਕ, ਆਰਤੀ ਚੌਂਕ, ਘੁਮਾਰ ਮੰਡੀ, ਫੁਆਰਾ ਚੌਂਕ ਹੁੰਦੀ ਹੋਈ ਵਾਪਿਸ ਗੁਰੂ ਨਾਨਕ ਸਟੇਡੀਅਮ ਆ ਕੇ ਖ਼ਤਮ ਹੋਈ। ਇਸ ਦੌੜ ਦਾ ਆਯੋਜਨ ਢੋਲੇਵਾਲ ਮਿਲੀਟਰੀ ਕੰਪਲੈਕਸ ਵਿੱਚ ਤਾਇਨਾਤ ਬਾਜ਼ਰਾ ਏਅਰ ਡਿਫੈਂਸ ਬ੍ਰਿਗੇਡ ਵੱਲੋਂ ਕਰਵਾਇਆ ਗਿਆ।ਇਸ ਸਮਾਗਮ ਦੇ ਮੁੱਖ ਮਹਿਮਾਨ ਸਟੇਸ਼ਨ ਕਮਾਂਡਰ ਬ੍ਰਿਗੇਡੀਅਰ ਮਨੀਸ਼ ਅਰੋੜਾ ਸਨ ਜਿਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਇਸ ਮੈਰਾਥਨ ਦਾ ਆਯੋਜਨ ਕਰਨ ਪਿੱਛੇ ਮਕਸਦ ਦੇਸ਼ ਵਾਸੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਗੂੜ੍ਹਾ ਕਰਨਾ ਅਤੇ ਨੌਜਵਾਨਾਂ ਨੂੰ ਭਾਰਤੀ ਫੌਜ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਦੇਸ਼ ਅਤੇ ਦੇਸ਼ ਵਾਸੀਆਂ ਲਈ ਹਮੇਸ਼ਾ ਹਾਜ਼ਰ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਭਾਰਤੀ ਫੌਜ ਦਾ ਹਿੱਸਾ ਬਣਕੇ ਦੇਸ਼ ਸੇਵਾ ਲਈ ਅੱਗੇ ਆਉਣ।ਇਸ ਮੈਰਾਥਨ ਦੌੜ ਵਿੱਚ 15 ਸਾਲ ਤੱਕ ਦੇ ਲੜਕਿਆਂ, ਲੜਕੀਆਂ ਅਤੇ 15 ਸਾਲ ਤੋਂ ਉੱਪਰ ਵਾਲੀਆਂ ਲੜਕੀਆਂ ਅਤੇ ਔਰਤਾਂ ਲਈ 5 ਕਿਲੋਮੀਟਰ ਦੀ ਮਿੰਨੀ ਮੈਰਾਥਨ ਅਤੇ 15 ਸਾਲ ਤੋਂ ਉੱਪਰ ਵਾਲੇ ਲੜਕਿਆਂ ਲਈ 10 ਕਿਲੋਮੀਟਰ ਦੀ ਮਿੰਨੀ ਮੈਰਾਥਨ ਕਰਵਾਈ ਗਈ। ਮੈਰਾਥਨ ਦੌਰਾਨ ਜੇਤੂ ਰਹੇ ਪ੍ਰਤੀਭਾਗੀਆਂ ਨੂੰ ਮੈਡਲ, ਸਰਟੀਫਿਕੇਟਾਂ ਅਤੇ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।

 

Tags: Miltary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD