ਜ਼ਿਲ੍ਹੇ ਵਿੱਚ 19 ਤੋਂ 21 ਜਨਵਰੀ ਤੱਕ ਕਰਵਾਈ ਜਾ ਰਹੀ ਕੌਮੀ ਪਲਸ ਪੋਲੀਓ ਮੁਹਿੰਮ ਦੀ ਜਾਗਰੂਕਤਾ ਸਬੰਧੀ ਸਿਵਲ ਸਰਜਨ ਜਲੰਧਰ ਡਾ.ਗੁਰਿੰਦਰ ਕੌਰ ਚਾਵਲਾ ਵਲੋਂ ਪੋਸਟਰ ਜਾਰੀ ਕੀਤਾ ਗਿਆ।ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਜਿਲ੍ਹੇ ਵਿੱਚ ਤਿੰਨ ਦਿਨਾਂ ਮੁਹਿੰਮ ਦੌਰਾਨ 0 ਤੋਂ 5 ਸਾਲ ਦੇ 2,43,044 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਜਲੰਧਰ ਡਾ.ਗੁਰਿੰਦਰ ਕੌਰ ਚਾਵਲਾ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਦੌਰਾਨ 543429 ਘਰਾਂ ਤੋਂ ਇਲਾਵਾ ਬੱਸ ਸਟੈਂਡ, ਰੇਲਵੇ ਸਟੇਸ਼ਨ, 165 ਇੱਟਾਂ ਦੇ ਭੱÎਠਿਆਂ, 31 ਉਸਾਰੀ ਅਧੀਨ ਥਾਵਾਂ, 667 ਹਾਈ ਰਿਸਕ ਖੇਤਰਾਂ ਅਤੇ 232 ਸਲੱਮ ਖੇਤਰਾਂ ਨੂੰ ਕਵਰ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 23 ਟਰਾਂਸਿਟ ਅਤੇ 81 ਮੋਬਾਇਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਿਕ ਇਸ ਤੋਂ ਇਲਾਵਾ ਸਾਰੀ ਮੁਹਿੰਮ ਦੀ ਨਜ਼ਰਸਾਨੀ ਲਈ 209 ਸੁਪਰਵਾਈਜ਼ਰੀ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 1076 ਬੂਥ ਸਥਾਪਿਤ ਕੀਤੇ ਗਏ ਹਨ ਅਤੇ ਅਗਲੇ ਦੋ ਦਿਨਾਂ ਦੌਰਾਨ ਸਿਹਤ ਟੀਮਾਂ ਵਲੋਂ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਮੋਬਾਇਲ ਟੀਮਾਂ ਵਲੋਂ ਅਰਧ ਸ਼ਹਿਰੀ ਤੇ ਸਲੱਮ ਖੇਤਰਾਂ, ਛੋਟੇ-ਵੱਡੇ ਉਦਯੋਗਾਂ ਅਤੇ ਟਰਾਂਸਿਟ ਟੀਮਾਂ ਵਲੋਂ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ 'ਤੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ।ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿੱਚ ਕੌਮੀ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਭਾਵੇਂ ਭਾਰਤ ਨੂੰ ਪੋਲੀਓ ਮੁਕਤ ਦੇਸ਼ ਐਲਾਨਿਆਂ ਜਾ ਚੁੱਕਾ ਹੈ ਪਰ ਫਿਰ ਵੀ ਗੁਆਂਢੀ ਮੁਲਕਾਂ ਵਿੱਚ ਪੋਲੀਓ ਦੇ ਕੁਝ ਕੇਸ ਸਾਹਮਣੇ ਆਏ ਹਨ। ਉਨ੍ਹਾ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਿਹਤ ਟੀਮਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਜਾਵੇ।