Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਡਿਜ਼ੀਟਲ ਮਿਊਜ਼ੀਅਮ ਅਤੇ ਲਾਇਟ ਐਂਡ ਸਾਊਂਡ ਸ਼ੋਅ ਦੇ ਦੂਜੇ ਦਿਨ ਇਲਾਕੇ ਦੀਆਂ ਸੰਗਤਾਂ ਨੇ ਗੁਰੂ ਜੀ ਦੇ ਜੀਵਨ 'ਤੇ ਆਧਾਰਿਤ ਬਾਣੀ ਤੇ ਸਿੱਖਿਆਵਾਂ ਬਾਰੇ ਜਾਣਿਆ

5 Dariya News

5 Dariya News

5 Dariya News

ਬਠਿੰਡਾ , 16 Jan 2020

Last updated on: Jan 16, 2020, 00:00 IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਪੇਸ਼ਕਸ਼ ਡਿਜ਼ੀਟਲ ਅਜਾਇਬ ਘਰ ਦੇ ਅੱਜ ਦੂਜੇ ਦਿਨ ਇਲਾਕੇ ਦੀਆਂ ਸੰਗਤਾਂ ਨੇ ਸ਼ਿਰਕਤ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਅਤੇ ਫ਼ਲਸਫੇ ਨੂੰ ਜਾਣਿਆ ।ਅੱਜ ਦੂਜੇ ਦਿਨ ਭਾਰੀ ਗਿਣਤੀ ਵਿਚ ਸਕੂਲੀ ਬੱਚਿਆਂ ਤੋਂ ਇਲਾਵਾ ਆਸ ਪਾਸ ਦੇ ਇਲਾਕੇ ਦੇ ਨਿਵਾਸੀਆਂ ਨੇ ਵੀ ਡਿਜ਼ੀਟਲ ਮਿਊਜ਼ੀਅਮ ਵਿਖੇ ਭਰੀ ਹਾਜ਼ਰੀ। ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਅਤੇ ਸਿੱਖਿਆਵਾਂ 'ਤੇ ਆਧਾਰਿਤ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਸੰਗਤਾਂ ਨੇ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਸਬੰਧੀ ਸਿੱਖਿਆਵਾਂ ਬਾਰੇ ਜਾਣਕਾਰੀ ਇਕੱਤਰ ਕੀਤੀ।ਇਸ ਸ਼ੋਅ ਨੂੰ ਕਰਵਾਉਣ ਵਾਲੀ ਕੰਪਨੀ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਨਜ਼ਦੀਕ ਦੇ ਇਲਾਕਿਆਂ ਦੀ ਸੰਗਤ ਤੋਂ ਇਲਾਵਾ ਵੱਖ ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਤੋਂ ਆਏ ਬੱਚਿਆਂ ਨੇ ਵੀ ਡਿਜ਼ੀਟਲ ਅਜਾਇਬ ਘਰ ਵਿਚ ਚੱਲ ਰਹੇ ਪ੍ਰੋਗਰਾਮਾਂ ਦਾ ਆਨੰਦ ਮਾਣਿਆ। ਬੱਚਿਆਂ ਨੇ ਬਾਬਾ ਜੀ ਦੀਆਂ ਉਦਾਸੀਆਂ, ਸਿੱÎਖਿਆਵਾਂ, ਬਾਣੀ ਅਤੇ ਫਲਸਫ਼ੇ ਬਾਰੇ ਫੋਟੋਆਂ ਅਤੇ ਸੰਗੀਤ ਰਾਹੀਂ ਆਧੁਨਿਕ ਤਕਨੀਕ ਦੀ ਸਹਾਇਤਾ ਨਾਲ ਗੁਰੂ ਜੀ ਵਲੋਂ ਦਰਸਾਏ ਮਾਰਗ ਸਬੰਧੀ ਸਿੱਖਿਆਵਾਂ ਬਾਰੇ ਜਾਣਿਆ।ਇਸ ਡਿਜੀਟਲ ਲਾਇਟ ਐਂਡ ਸਾਊਂਡ ਸ਼ੋਅ ਦੇ ਦੌਰਾਨ ਸਕੂਲੀ ਬੱਚਿਆਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਵਲੋਂ ਵੱਖ ਵੱਖ ਥਾਵਾਂ ਦੀ ਕੀਤੀ ਯਾਤਰਾ ਸਬੰਧੀ ਲਗਾਈਆਂ ਗਈਆਂ ਤਖ਼ਤੀਆਂ 'ਤੇ ਲਗਾਈਆਂ ਗਈਆਂ ਫ਼ੋਟੋਆਂ ਅਤੇ ਲਿਖਤਾਂ ਰਾਹੀਂ ਵੱਖ ਵੱਖ ਥਾਵਾਂ 'ਤੇ ਬਣੇ ਗੁਰੂਦੁਆਰਿਆਂ ਬਾਰੇ ਵੀ ਜਾਣੂ ਹੋਏ। ਕੰਪਨੀ ਦੇ ਨੁਮਾਇੰਦਿਆਂ ਨੇ ਇਹ ਵੀ ਦੱਸਿਆ ਕਿ ਲਾਈਟ ਐਂਡ ਸਾਊਂਡ ਸ਼ੋਅ 17 ਜਨਵਰੀ ਨੂੰ ਵੀ ਸ਼ਾਮ 6 ਵਜੇ ਤੋਂ 6:45 ਅਤੇ 7:30 ਵਜੇ ਤੋਂ 8:15 ਵਜੇ ਤੱਕ ਦੋ ਸ਼ੋਅ ਹੋਣਗੇ ।

 

Tags: 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD