Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਬੱਚਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਕਰਨ ਤੋਂ ਰੋਕਣ ਲਈ ਸਕੂਲ ਮੁਖੀ ਮਾਪਿਆਂ ਨਾਲ ਕਰਨ ਮੀਟਿੰਗ : ਪਰਮਿੰਦਰ ਸਿੰਘ ਪਿੰਕੀ

ਬੱਚਿਆਂ ਦੀ ਡਾਇਰੀ ਤੇ ਚਾਈਨਾ ਡੋਰ ਨਾ ਵਰਤਣ ਸਬੰਧੀ ਨੋਟ ਲਿਖ ਕੇ ਭੇਜਿਆ ਜਾਵੇ - ਡਿਪਟੀ ਕਮਿਸ਼ਨਰ

5 Dariya News

5 Dariya News

5 Dariya News

ਫ਼ਿਰੋਜ਼ਪੁਰ , 16 Jan 2020

Last updated on: Jan 16, 2020, 00:00 IST

ਬਸੰਤ ਪੰਚਮੀ ਤਿਉਹਾਰ ਦੇ ਮੱਦੇਨਜ਼ਰ ਚਾਈਨਾ ਡੋਰ ਨਾਲ ਹੁੰਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਇਸ ਦੀ ਵਰਤੋਂ ਨੂੰ ਰੋਕਣ ਲਈ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ੍ਰ: ਪਰਮਿੰਦਰ ਸਿੰਘ ਪਿੰਕੀ ਅਤੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਵੱਲੋਂ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੀ ਪ੍ਰਿੰਸੀਪਲਾਂ/ਮੁਖੀਆਂ ਨਾਲ ਮੀਟਿੰਗ ਕੀਤੀ ਗਈ।ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਬੱਚਿਆਂ ਅਤੇ ਨੌਜਵਾਨਾਂ ਦੀ ਚੰਗੀ ਸਿਹਤ ਲਈ ਹਲਕੇ ਵਿਚ ਲਗਾਤਾਰ ਪਾਰਕ ਅਤੇ ਖੇਡ ਮੈਦਾਨ ਤਿਆਰ ਕਰਵਾਏ ਜਾ ਰਹੇ ਹਨ। ਪਰ ਜੇਕਰ ਫਿਰ ਵੀ ਅਸੀਂ ਆਪਣੇ ਬੱਚਿਆਂ ਦੀ ਸਿਹਤ ਦਾ ਧਿਆਨ ਨਾ ਰੱਖਦੇ ਹੋਏ ਉਨ੍ਹਾਂ ਨੂੰਪਤੰਗਬਾਜ਼ੀ ਲਈ ਚਾਈਨਾ ਡੋਰ ਲੈ ਕੇ ਦੇ ਰਹੇ ਹਾਂ ਤਾਂ ਇਹ ਸਾਡੇ ਸਮਾਜ ਲਈ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਚਾਈਨਾ ਡੋਰ ਇਹ ਡੋਰ ਨਾਈਲਨ/ ਸਿੰਥੈਟਿਕ/ ਪਲਾਸਟਿਕ (ਕੱਚ ਦੇ ਪਾਊਡਰ) ਦੀ ਬਣੀ ਹੁੰਦੀ ਹੈ ਅਤੇ ਇਹ ਬਹੁਤ ਮਜ਼ਬੂਤ, ਨਾ-ਗਲਣਯੋਗ ਤੇ ਨਾ ਹੀ ਟੁੱਟਣ ਯੋਗ ਹੁੰਦੀ ਹੈ। ਇਹ ਡੋਰ ਜਿੱਥੇ ਪਤੰਗਬਾਜ਼ੀ ਸਮੇਂ ਪਤੰਗਾ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ, ਉੱਥੇ ਹੀ ਇਸ ਨਾਲ ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਉੱਡਦੇ ਪੰਛੀਆਂ ਦੇ ਹਾਦਸਿਆਂ ਦਾ ਕਾਰਨ ਵੀ ਬਣਦੀ ਹੈ। ਉਨ੍ਹਾਂ ਸਮੂਹ ਪ੍ਰਿੰਸੀਪਲਾਂ ਨੂੰ ਆਖਿਆ ਕਿ ਉਹ ਇਸ ਦੇ ਸਬੰਧ ਵਿਚ ਮਾਪਿਆਂ ਨਾਲ ਮੀਟਿੰਗ ਕਰਨ ਤਾਂ ਜੋ ਉਹ ਆਪਣੇ ਬੱਚਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਕਰਨ ਤੋਂ ਰੋਕਣ ਅਤੇ ਆਲੇ-ਦੁਆਲੇ ਲੋਕਾਂ ਨੂੰ ਵੀ ਇਸ ਦੀ ਵਰਤੋਂ ਨਾ ਕਰਨ ਲਈ ਕਹਿਣ।ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਕਿਹਾ ਕਿ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਪਾਬੰਦੀ ਲਗਾਈ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਸਕੂਲ ਮੁਖੀਆਂ ਨੂੰ ਕਿਹਾ ਕਿ ਇਸ ਸਬੰਧੀ ਉਹ ਬੱਚਿਆਂ ਦੀ ਡਾਇਰੀ ਤੇ ਵੀ ਨੋਟ ਲਿਖ ਕੇ ਭੇਜਣ। ਇਸ ਦੌਰਾਨ ਵਿਧਾਇਕ ਪਿੰਕੀ ਅਤੇ ਡਿਪਟੀ ਕਮਿਸ਼ਨਰ ਨੇ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦਾ ਪ੍ਰਣ ਵੀ ਦਵਾਇਆ।  ਉਨ੍ਹਾਂ ਸਮੂਹ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਤੰਬਗਬਾਜੀ ਲਈ ਚਾਈਨਾ ਡੋਰ ਦੀ ਵਰਤੋਂ ਨਾ ਕਰ ਕੇ ਆਪਣੇ ਤੇ ਹੋਰ ਲੋਕਾਂ ਦੀ ਸੁਰੱਖਿਆ ਹਿਤ ਕੰਮ ਕਰਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਕੁਲਵਿੰਦਰ ਕੌਰ ਵੀ ਹਾਜ਼ਰ ਸਨ।  

 

Tags: Parminder Singh Pinky

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD