Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜੱਸੀ ਗਿੱਲ ਆਪਣੀ ਆਉਣ ਵਾਲੀ ਫ਼ਿਲਮ 'ਪੰਗਾ' ਦੀ ਪ੍ਰਮੋਸ਼ਨ ਲਈ ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਪਹੁੰਚੇ

5 Dariya News

5 Dariya News

5 Dariya News

ਚੰਡੀਗੜ੍ਹ , 17 Jan 2020

Last updated on: Jan 17, 2020, 00:00 IST

ਜੱਸੀ ਗਿੱਲ ਜੋ ਅੱਜ ਕੱਲ ਆਪਣੀ ਆਉਣ ਵਾਲੀ ਫਿਲਮ 'ਪੰਗਾ' ਦੀ ਪ੍ਰੋਮੋਸ਼ਨ ਨੂੰ ਲੈਕੇ ਕਾਫੀ ਵਿਅਸਤ ਚੱਲ ਰਹੇ ਹਨ। ਇਸੇ ਦੇ ਚਲਦੇ ਉਹ ਪਹੁੰਚੇ ਚੰਡੀਗੜ੍ਹ ਕਿਉਂਕਿ ਇਸ ਬਿਲਕੁਲ ਵੀ ਸਹੀ ਨਾ ਹੁੰਦਾ ਜੇ ਉਹ ਆਪਣੀ ਫਿਲਮ ਪ੍ਰੋਮੋਟ ਕਰਨ ਆਪਣੇ ਸ਼ਹਿਰ ਚੰਡੀਗੜ੍ਹ ਨਾ ਆਉਂਦੇ। ਪੰਗਾ ਦੇ ਟ੍ਰੇਲਰ ਨੇ ਸਭ ਤੋਂ ਵੱਡੇ ਬਲਾਕਬਸਟਰਾਂ ਦੇ ਰਿਕਾਰਡ ਦਿੱਤੇ ਹਨ ਅਤੇ ਯਕੀਨਨ ਮਹਿਲਾ ਪ੍ਰਧਾਨ ਫ਼ਿਲਮਾਂ ਲਈ ਨਵੇਂ ਰਾਸਤੇ ਖੋਲ੍ਹੇ ਹਨ। ਪੰਗਾ ਦੇ ਟ੍ਰੇਲਰ ਨੂੰ ਇਕ ਸ਼ਾਨਦਾਰ ਹੁੰਗਾਰਾ ਮਿਲਿਆ ਹੈ ਅਤੇ ਇਕ ਦਿਨ ਵਿਚ 44 ਮਿਲੀਅਨ ਤੋਂ ਵੱਧ ਵਿਊਸ ਪ੍ਰਾਪਤ ਕਰਕੇ 2019 ਦਾ ਸਭ ਤੋਂ ਵੱਧ ਵਾਰ ਵੇਖੇ ਜਾਣ ਵਾਲਾ ਟ੍ਰੇਲਰ ਬਣ ਗਿਆ ਹੈ। ਫ਼ਿਲਮ ਵਿੱਚ ਪ੍ਰਮੁੱਖ ਭੂਮਿਕਾ ਨਿਭਾ ਰਹੇ ਜੱਸੀ ਗਿੱਲ ਨੇ ਕਿਹਾ, “ਅਜਿਹੇ ਪ੍ਰਤਿਭਾਵਾਨ ਲੋਕਾਂ ਨਾਲ ਕੰਮ ਕਰਨਾ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ। ਅਸ਼ਵਨੀ ਮੈਮ ਅਤੇ ਕੰਗਣਾ ਮੈਮ ਦੋਵਾਂ ਨੇ ਮੈਨੂੰ ਕੰਮ ਕਰਨ ਦੇ ਵੱਖ ਵੱਖ ਪਹਿਲੂ ਸਿਖਾਏ ਹਨ ਅਤੇ ਮੈਂ ਕਦੇ ਵੀ ਆਪਣੀ ਖੁਸ਼ੀ ਨੂੰ ਸ਼ਬਦਾਂ ਚ ਬਿਆਨ ਨਹੀਂ ਕਰ ਸਕਦਾ। ਮੈਂ ਚਾਹੁੰਦਾ ਹਾਂ ਕਿ ਲੋਕ ਇਸ ਫਿਲਮ ਨੂੰ ਜਿਆਦਾ ਤੋਂ ਜਿਆਦਾ ਦੇਖਣ ਅਤੇ ਆਪਣੀ ਜ਼ਿੰਦਗੀ ਚ ਹਰ ਮਹਿਲਾ ਦਾ ਸਨਮਾਨ ਕਰਨ ਲਈ ਪ੍ਰੇਰਿਤ ਹੋਣ।"ਨਿਰਦੇਸ਼ਕ ਅਸ਼ਵਨੀ ਅਈਅਰ ਤਿਵਾੜੀ ਨੇ ਅੱਗੇ ਕਿਹਾ, “ਫ਼ਿਲਮ ਪੰਗਾ ਲਈ ਲੋਕਾਂ ਦਾ ਇੰਨਾ ਪਿਆਰ ਦੇਖ ਕੇ ਬਹੁਤ ਖੁਸ਼ੀ ਹੁੰਦੀ ਹੈ। ਇਹ ਮੈਂਨੂੰ ਵਿਸ਼ਵਾਸ ਵੀ ਕਰਾਉਂਦਾ ਹੈ ਕਿ ਜਿਹੜੀਆਂ ਕਹਾਣੀਆਂ ਦਿਲ ਨਾਲ ਕਹੀਆਂ ਜਾਂਦੀਆਂ ਹਨ ਅਤੇ ਦਰਸ਼ਕਾਂ ਨਾਲ ਮੇਲ ਖਾਂਦੀਆਂ ਹੋਣ ਲੋਕ ਉਹਨਾਂ ਨੂੰ ਸਵੀਕਾਰ ਕਰਨ ਲਈ ਤਿਆਰ ਹਨ ਜੋ ਕਿ ਨਵੇਂ ਅਤੇ ਬਦਲਦੇ ਭਾਰਤ ਲਈ ਚੰਗੀ ਗੱਲ ਹੈ।”ਅਸ਼ਵਨੀ ਅਈਅਰ ਤਿਵਾੜੀ ਦੀ ਨਿਰਦੇਸ਼ਿਤ ਪੰਗਾ ਫ਼ਿਲਮ ਦੀ ਕਾਸਟ ਕੰਗਨਾ ਰਨੌਤ ਅਤੇ ਜੱਸੀ ਗਿੱਲ ਨੂੰ ਲੋਕਾਂ ਵਲੋਂ ਬਹੁਤ ਪਿਆਰ ਅਤੇ ਪ੍ਰਸ਼ੰਸਾ ਮਿਲ ਰਹੀ ਹੈ। ਟ੍ਰੇਲਰ ਨੇ ਇੰਟਰਨੈਟ ਤੇ ਸਾਰੇ ਰਿਕਾਰਡ ਤੋੜ ਦਿਤੇ ਹਨ।  ਆਪਣੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਉਹਨਾਂ ਨੂੰ ਦੂਸਰਾ ਮੌਕਾ ਦੇਣ ਦੀ ਸੋਚ ਨੂੰ ਸਮਰਪਿਤ ਇਸ ਫਿਲਮ ਦਾ ਟ੍ਰੇਲਰ ਸੋਮਵਾਰ ਨੂੰ ਰਿਲੀਜ਼ ਹੋਇਆ ਜਿਸਨੂੰ ਹਰ ਵਰਗ ਦੇ ਲੋਕਾਂ ਵਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਪੰਗਾ ਫੌਕਸ ਸਟਾਰ ਸਟੂਡੀਓ ਦੁਆਰਾ ਪ੍ਰੋਡਿਊਸ ਕੀਤੀ ਗਈ ਹੈ। ਫ਼ਿਲਮ ਵਿੱਚ ਨੀਨਾ ਗੁਪਤਾ ਅਤੇ ਰਿਚਾ ਚੱਡਾ ਵੀ ਖਾਸ ਭੂਮਿਕਾਵਾਂ ਵਿੱਚ ਹਨ। ਇਹ ਫ਼ਿਲਮ 24 ਜਨਵਰੀ 2020 ਨੂੰ ਰਿਲੀਜ਼ ਹੋਣ ਜਾ ਰਹੀ ਹੈ।

 

Tags: Bollywood

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD