Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੜਕੀਆਂ ਵੱਧ ਤੋਂ ਵੱਧ ਸਿਖਿਆ ਹਾਸਲ ਕਰਕੇ ਸਵੱਸਥ ਅਤੇ ਪੜ੍ਹੇ ਲਿਖੇ ਸਮਾਜ ਦੀ ਕਰ ਸਕਦੀਆਂ ਨੇ ਸਿਰਜਣਾ-ਸਹਾਇਕ ਕਮਿਸ਼ਨਰ

ਬੇਟੀ ਬਚਾਓ, ਬੇਟੀ ਪੜ੍ਹਾਓ ਜਾਗਰੂਕਤਾ ਮੁਹਿੰਮ ਤਹਿਤ 51 ਪੰਚਾਇਤਾਂ ਨੂੰ ਕੀਤਾ ਸਨਮਾਨਤ

5 Dariya News

5 Dariya News

5 Dariya News

ਅੰਮ੍ਰਿਤਸਰ , 17 Jan 2020

Last updated on: Jan 17, 2020, 00:00 IST

ਬੇਟੀ ਬਚਾਓ, ਬੇਟੀ ਪੜ੍ਹਾਓ ਜਾਗਰੂਕਤਾ ਮੁਹਿੰਮ ਤਹਿਤ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਲ ਰੋਡ ਵਿਖੇ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਜਿਲ੍ਹੇ ਦੀਆਂ 51 ਪੰਚਾਇਤਾਂ ਨੂੰ ਸਨਮਾਨਤ ਕੀਤਾ ਗਿਆ, ਜਿੰਨਾਂ ਪਿੰਡਾਂ ਵਿੱਚ ਲੜਕੀਆਂ ਦੇ ਲਿੰਗ ਅਨੁਪਾਤ ਕਾਫੀ ਵਧੀਆ ਜਾਂ ਲਿੰਗ ਅਨੁਪਾਤ ਵਿੱਚ ਸੁਧਾਰ ਹੋਇਆ ਹੈ। ਇਸ ਸਮਾਰੋਹ ਵਿੱਚ ਜਿਲ੍ਹੇ ਦੀਆਂ 150 ਪੰਚਾਇਤਾਂ ਸ਼ਾਮਲ ਹੋਈਆਂ। ਇਨ੍ਹਾਂ ਪੰੰਚਾਇਤਾਂ ਨੂੰ ਸਮਾਰੋਹ ਦੇ ਮੁੱਖ ਮਹਿਮਾਨ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਵੱਲੋਂ ਸਨਮਾਨਤ ਵੀ ਕੀਤਾ ਗਿਆ।ਮੈਡਮ ਕਾਲੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੜਕੀਆਂ ਵੱਧ ਤੋਂ ਵੱਧ ਸਿਖਿਆ ਹਾਸਲ ਕਰਕੇ ਇਕ ਸਵੱਸਥ ਅਤੇ ਪੜ੍ਹੇ ਲਿਖੇ ਸਮਾਜ ਦੀ ਸਿਰਜਣਾ ਕਰ ਸਕਦੀਆਂ ਹਨ। ਉਨ੍ਹਾਂ ਨੇ ਹਾਜਰ ਪੰਚਾਇਤਾਂ ਨੂੰ ਵਧੀਆ ਲਿੰਗ ਅਨੁਪਾਤ ਵਾਸਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਸਮਾਜ ਵਿੱਚ ਹੋਰ ਪੰਚਾਇਤਾਂ ਵਾਸਤੇ ਪ੍ਰੇਰਨਾ ਸਰੋਤ ਬਨਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੋਚ ਵਿ ੱਚ ਸਾਕਾਰਾਤਮਕ ਬਦਲਾਅ ਲਿਆ ਕੇ ਹੀ ਭਰੂਣ ਹੱਤਿਆ ਵਰਗੀ  ਬਿਮਾਰੀ ਨੂੰ ਖਤਮ ਕੀਤਾ ਜਾ ਸਕਦਾ ਹੈ। ਮੈਡਮ ਕਾਲੀਆ ਨੇ ਕਿਹਾ ਕਿ ਇਸ ਨਾਲ ਸਮਾਜ ਵਿੱਚ ਸਵੱਸਥ ਬਦਲਾਅ ਆਵੇਗਾ। ਮੈਡਮ ਕਾਲੀਆ ਨੇ  ਬਾਲ ਤੇ ਇਸਤਰੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਬੇਟੀ ਬਚਾਓ, ਬੇਟੀ ਪੜ੍ਹਾਓ, ਪ੍ਰਧਾਨ ਮੰਤਰੀ ਮਾਤਰ ਵੰਦਨਾ ਯੋਜਨਾ, ਪੋਸ਼ਣ ਅਭਿਆਨ ਸਬੰਧੀ ਜਾਣਕਾਰੀ ਵੀ ਦਿੱਤੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਸਰ ਕਾਗਰਸ ਦੀ ਸ਼ਹਿਰੀ ਪ੍ਰਧਾਨ ਮੈਡਮ ਜਤਿੰਦਰ ਸੋਨੀਆ ਨੇ ਕਿਹਾ ਕਿ ਸਾਨੂੰ ਲੜਕੀਆਂ ਦੀ ਪੜ੍ਹਾਈ ਨੂੰ ਉਤਸ਼ਾਹਤ ਕਰਨਾ ਚਾਹੀਦਾ ਹੈ ਅਤੇ ਲੜਕੀ ਨੂੰ ਜਨਮ ਦੇਣ ਦਾ ਮੌਕਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤਾਂ ਹੀ ਅਸੀਂ ਸਮਾਜ ਵਿੱਚ ਬਰਾਬਰਤਾ ਦਾ ਦਰਜਾ ਲੜਕੀਆਂ ਨੂੰ ਦੇ ਸਕਦੇ ਹਾਂ।ਸਮਾਗਮ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਹਰਦੀਪ ਕੌਰ ਵੱਲੋਂ ਸਖੀ ਵਨ ਸਟਾਫ ਸੈਂਟਰ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸੈਂਟਰ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਚੱਲ ਰਿਹਾ ਹੈ ਜਿਥੇ ਕਿਸੇ ਵੀ ਸਮੱਸਿਆ ਨਾਲ ਪੀੜਤ ਔਰਤਾਂ ਸੰਪਰਕ ਕਰਕੇ ਸਹਾਇਤਾ ਲੈ ਸਕਦੀਆਂ ਹਨ ਅਤੇ ਇਸ ਤੋਂ ਇਲਾਵਾ ਵੂਮੈਨ ਹੈਲਪ ਲਾਈਨ ਨੰਬਰ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਇਕ ਪ੍ਰਦਰਸ਼ਨੀ ਵੀ ਆਯੋਜਿਤ ਕੀਤੀ ਗਈ ਜਿਸ ਵਿੱਚ ਭਰੂਣ ਹੱਤਿਆ ਬਾਰੇ ਲੋਕਾਂ ਨੂੰ ਪ੍ਰਭਾਵਸ਼ਾਲੀ ਸੰਦੇਸ਼ ਦਿੱਤਾ ਗਿਆ।ਇਸ ਮੌਕੇ ਸ੍ਰੀਮਤੀ ਕੁਲਦੀਪ ਕੌਰ ਸੀ:ਡੀ:ਪੀ:ਓ ਨੇ ਦੱਸਿਆ ਕਿ ਵਿਭਾਗ ਦੁਆਰਾ ਕੀਤੇ ਜਾ ਰਹੇ ਯਤਨਾਂ ਸਦਕਾ ਸਮਾਜ ਵਿੱਚ ਕਾਫੀ ਸਾਕਾਰਾਤਮਕ ਪ੍ਰਭਾਵ ਪੈਣਗੇ ਅਤੇ ਅੰਮ੍ਰਿਤਸਰ ਦਾ ਲਿੰਗ ਅਨੁਪਾਤ ਜੋ ਕਿ ਵਰਤਮਾਨ ਸਮੇਂ ਵਿੱਚ 889 ਹੈ, ਕਾਫੀ ਸੁਧਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਲੋਕਾਂ ਨੂੰ ਭਰੂਣ ਹੱਤਿਆ ਵਰਗੀ ਬਿਮਾਰੀ ਤੋਂ ਛੁਟਕਾਰਾ ਪਾਉਣ ਲਈ ਵੱਖ ਵੱਖ ਪਿੰਡਾਂ ਵਿੱਚ 120 ਜਾਗਰੂਕਤਾ ਕੈਂਪ ਲਗਾਏ ਗਏ ਹਨ। ਇਸ ਮੌਕੇ ਸਕੂਲ ਦੀਆਂ ਲੜਕੀਆਂ ਵੱਲੋਂ ਗਿੱਧੇ ਦੀ ਪੇਸ਼ਕਾਰੀ ਵੀ ਕੀਤੀ ਗਈ।ਇਸ ਮੌਕੇ ਸ੍ਰੀਮਤੀ ਪ੍ਰੀਤੀ ਸ਼ਰਮਾ, ਸ਼੍ਰੀਮਤੀ ਤਨੁਜਾ, ਸ਼੍ਰੀਮਤੀ ਅਮਨਦੀਪ ਕੌਰ , ਸਕੂਲ ਦੀ ਪ੍ਰਿੰਸੀਪਲ ਮੈਡਮ ਮਨਦੀਪ ਕੌਰ, ਪੰਚਾਇਤਾਂ ਸਰਪੰਚ, ਪੰਚ ਅਤੇ ਮੈਂਬਰ ਵੀ ਸ਼ਾਮਲ ਹੋਏ। ਇਸ ਮੌਕੇ ਭਰੂਣ ਹੱਤਿਆ ਸਬੰਧੀ ਇਕ ਹਸਤਾਖਰ ਮੁਹਿੰਮ ਵੀ ਸ਼ੁਰੂ ਕੀਤੀ ਗਈ ਜਿਸ ਤੇ ਸਕੂਲ ਵਿਦਿਆਰਥਣਾਂ ਵੱਲੋਂ ਹਸਤਾਖਰ ਕੀਤੇ।

 

Tags: Beti Bachao , Beti Padhao

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD