Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਲੁਧਿਆਣਾ ਪੁਲਿਸ ਦੇ ਵਿਮੈਨ ਸੈੱਲ ਦਾ ਦੌਰਾ, ਹਦਾਇਤਾਂ ਜਾਰੀ

ਐੱਫ. ਆਈ. ਆਰ. ਦਰਜ ਕਰਨ ਤੋਂ ਪਹਿਲਾਂ ਸੁਲਾਹ ਸਫਾਈ ਵਾਲੇ ਮਾਮਲੇ ਕਮਿਸ਼ਨ ਕੋਲ ਭੇਜਣ ਬਾਰੇ ਕਿਹਾ

5 Dariya News

5 Dariya News

5 Dariya News

ਲੁਧਿਆਣਾ , 17 Jan 2020

Last updated on: Jan 17, 2020, 00:00 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਵਿਮੈਨ ਸੈੱਲ ਦਾ ਦੌਰਾ ਕੀਤਾ ਅਤੇ ਬਣਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮਕਸਦ ਹੈ ਕਿ ਵਿਆਹੁਤਾ ਰਿਸ਼ਤਿਆਂ ਨਾਲ ਸੰਬੰਧਤ ਮਾਮਲਿਆਂ ਨੂੰ ਆਪਸੀ ਸੁਲਾਹ ਸਫਾਈ ਨਾਲ ਸੁਲਝਾਇਆ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਅਖਿਲ ਚੌਧਰੀ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਸਚਿਨ ਗੁਪਤਾ, ਸਹਾਇਕ ਕਮਿਸ਼ਨਰ ਪੁਲਿਸ ਸ੍ਰੀਮਤੀ ਪ੍ਰਭਜੋਤ ਕੌਰ ਅਤੇ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪੁਲਿਸ ਅਧਿਕਾਰੀ ਜਦੋਂ ਕਿਸੇ ਮਾਮਲੇ ਵਿੱਚ ਸੁਲਾਹ ਸਫਾਈ ਕਰਾਉਣ ਤੋਂ ਅਸਮਰੱਥ ਰਹਿੰਦੇ ਹਨ ਤਾਂ ਉਨ੍ਹਾਂ ਨੂੰ ਮਾਮਲਾ ਦਰਜ ਕਰਨ ਤੋਂ ਪਹਿਲਾਂ ਅਜਿਹੇ ਕੇਸ ਕਮਿਸ਼ਨ ਕੋਲ ਭੇਜਣੇ ਚਾਹੀਦੇ ਹਨ ਤਾਂ ਜੋ ਕਮਿਸ਼ਨ ਵੱਲੋਂ ਸੁਲਾਹ ਸਫਾਈ ਨਾਲ ਅਜਿਹੇ ਕੇਸ ਹੱਲ ਕਰਾਉਣ ਲਈ ਯਤਨ ਕੀਤੇ ਜਾ ਸਕਣ।ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਬੀਤੇ ਦਿਨੀਂ ਅਜਿਹੇ ਕੇਸਾਂ ਦੇ ਨਿਪਟਾਰੇ ਲਈ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਸੀ, ਜਿਸ ਵਿੱਚ 40 ਮਾਮਲੇ ਰੱਖੇ ਗਏ ਸਨ, ਜਿਨ੍ਹਾਂ ਵਿੱਚੋਂ 7 ਮਾਮਲਿਆਂ ਦਾ ਆਪਸੀ ਸੁਲਾਹ ਸਫਾਈ ਨਾਲ ਫੈਸਲਾ ਕਰਵਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀ ਇੱਛਾ ਹੁੰਦੀ ਹੈ ਕਿ ਅਜਿਹੇ ਵੱਧ ਤੋਂ ਵੱਧ ਕੇਸਾਂ ਨਾਲ ਸੁਲਾਹ ਸਫਾਈ ਨਾਲ ਸੁਲਝਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜਿਆਦਾਤਰ ਮਾਮਲਿਆਂ ਵਿੱਚ ਪਤੀ ਪਤਨੀ ਦੀ ਆਪਸੀ ਈਗੋ ਕਾਰਨ ਹੀ ਮਸਲੇ ਉਲਝ ਜਾਂਦੇ ਹਨ। ਪਤੀ ਪਤਨੀ ਦੀ ਆਪਸੀ ਸਮਝਦਾਰੀ ਨਾਲ ਹੀ ਕਈ ਮਾਮਲੇ ਸੁਲਝ ਸਕਦੇ ਹਨ।ਉਨ੍ਹਾਂ ਲੁਧਿਆਣਾ ਦੇ ਵਿਮੈਨ ਸੈੱਲ ਦੀ ਕਾਰਗੁਜ਼ਾਰੀ ਦੀ ਪ੍ਰਸੰਸ਼ਾ ਕਰਦਿਆਂ ਕਿਹਾ ਕਿ ਸੈੱਲ ਵੱਲੋਂ ਪਿਛਲੇ ਸਾਲ ਅਜਿਹੇ 4000 ਮਾਮਲੇ ਸੁਲਝਾਏ ਗਏ, ਜਦਕਿ ਸਿਰਫ਼ 151 ਮਾਮਲੇ ਹੀ ਦਰਜ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਲੁਧਿਆਣਾ ਪੁਲਿਸ ਇਸ ਦਿਸ਼ਾ ਵਿੱਚ ਬਹੁਤ ਹੀ ਜਿੰਮੇਵਾਰੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਪੁਲਿਸ ਵੱਲੋਂ ਸੁਲਾਹ ਸਫ਼ਾਈ ਲਈ 41 ਕਾਊਂਸਲਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।ਉਨ੍ਹਾਂ ਇਸ ਮੌਕੇ ਆਪਣਾ ਨਿੱਜੀ ਸੰਪਰਕ ਨੰਬਰ (8865900064) ਹੈੱਲਪਲਾਈਨ ਨੰਬਰ ਵਜੋਂ ਜਾਰੀ ਕਰਦਿਆਂ ਪੀੜਤ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਹੱਲ ਕਰਾਉਣ ਲਈ ਉਨ੍ਹਾਂ ਨਾਲ ਸਿੱਧਾ ਰਾਬਤਾ ਕਾਇਮ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਉਨ੍ਹਾਂ ਕੋਲ ਆਪਣੀਆਂ ਸ਼ਿਕਾਇਤਾਂ ਸਿੱਧੇ ਤੌਰ 'ਤੇ ਵੀ ਦਰਜ ਕਰਵਾ ਸਕਦੀਆਂ ਹਨ।

 

Tags: Manisha Gulati

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD