Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਸਰਕਾਰ ਨੇ ਮੈਰਿਟ ਦੇ ਅਧਾਰ ’ਤੇ ਲੋੜਵੰਦਾਂ ਨੂੰ ਸਹੂਲਤਾਂ ਦਿੱਤੀਆਂ : ਅਸ਼ਵਨੀ ਸੇਖੜੀ

5 Dariya News

5 Dariya News

5 Dariya News

ਬਟਾਲਾ , 17 Jan 2020

Last updated on: Jan 17, 2020, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਸਰਕਾਰ ਹਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ ਹੈ। ਸੂਬਾ ਸਰਕਾਰ ਵਲੋਂ ਬਿਨ੍ਹਾਂ ਕਿਸੇ ਵਿਤਕਰੇ ਦੇ ਹਰ ਗਰੀਬ ਤੇ ਲੋੜਵੰਦ ਨੂੰ ਸਸਤਾ ਆਟਾ-ਦਾਲ ਦਿੱਤਾ ਜਾ ਰਿਹਾ ਹੈ ਤਾਂ ਜੋ ਹਰ ਲੋੜਵੰਦ ਪਰਿਵਾਰ ਨੂੰ ਭਰ ਪੇਟ ਖਾਣਾ ਮਿਲ ਸਕੇ। ਅੱਜ ਆਪਣੇ ਗ੍ਰਹਿ ਵਿਖੇ ਬਟਾਲਾ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸ਼੍ਰੀ ਅਸ਼ਵਨੀ ਸੇਖੜੀ ਨੇ ਕਿਹਾ ਕਿ ਰਾਜ ਸਰਕਾਰ ਵਲੋਂ ਆਪਣੇ ਚੋਣ ਵਾਅਦੇ ਅਨੁਸਾਰ ਹਰ ਲੋੜਵੰਦ ਪਰਿਵਾਰ ਦੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਮਾਰਟ ਕਾਰਡ ਬਣਾ ਕੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਵਿੱਚ ਇਨ੍ਹਾਂ ਲੋੜਵੰਦ ਪਰਿਵਾਰਾਂ ਦੇ ਸਮਾਰਟ ਕਾਰਡ ਪਹਿਲ ਦੇ ਅਧਾਰ ’ਤੇ ਬਣਾ ਕੇ ਦਿੱਤੇ ਜਾ ਰਹੇ ਹਨ ਅਤੇ ਅੱਜ ਵੀ 270 ਜਰੂਰਤਮੰਦ ਪਰਿਵਾਰਾਂ ਨੂੰ ਇਹ ਕਾਰਡ ਬਣਵਾ ਕੇ ਦਿੱਤੇ ਗਏ ਹਨ।ਸਾਬਕਾ ਮੰਤਰੀ ਸ਼੍ਰੀ ਅਸ਼ਵਨੀ ਸੇਖੜੀ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਅਨੇਕਾਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਤੋਂ ਰਾਜ ਦੇ ਲੋਕ ਲਾਭ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸਿਹਤ ਤੇ ਸਿੱਖਿਆ ਦੇ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦੇ ਕੇ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਰਕਾਰੀ ਸਕੂਲਾਂ ਦਾ ਮੁਹਾਂਦਰਾ ਬਦਲਿਆ ਗਿਆ ਹੈ ਅਤੇ ਸਮਾਰਟ ਸਕੂਲ ਬਣਨ ਨਾਲ ਪੜ੍ਹਾਈ ਦਾ ਪੱਧਰ ਉੱਚਾ ਹੋਇਆ ਹੈ। ਸ਼੍ਰੀ ਸੇਖੜੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਬੱਤ ਸਿਹਤ ਬੀਮਾਂ ਯੋਜਨਾ ਤਹਿਤ ਗਰੀਬ ਪਰਿਵਾਰਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰ ਸਮਾਰਟ ਕਾਰਡ ਧਾਰਕ ਪਰਿਵਾਰ ਦਾ ਸਲਾਨਾ 5 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਹੈ ਜੋ ਕਿ ਆਮ ਲੋਕਾਂ ਲਈ ਵੱਡੀ ਸਹੂਲਤ ਹੈ।ਸ੍ਰੀ ਸੇਖੜੀ ਨੇ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਵੀ ਸਰਕਾਰ ਵਲੋਂ ਸੁਹਿਰਦ ਉਪਰਾਲੇ ਕੀਤੇ ਗਏ ਹਨ ਅਤੇ ਰੋਜ਼ਗਾਰ ਮੇਲੇ ਲਗਾ ਕੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਦਿਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਮੁੱਖ ਏਜੰਡਾ ਲੋਕਾਂ ਦੀ ਭਲਾਈ ਹੈ ਅਤੇ ਸਰਕਾਰ ਵਲੋਂ ਆਪਣੇ ਇਸ ਟੀਚੇ ਦੀ ਪੂਰਤੀ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ।  ਇਸ ਮੌਕੇ ਉਨ੍ਹਾਂ ਨਾਲ ਸਿਟੀ ਕਾਂਗਰਸ ਪ੍ਰਧਾਨ ਸਵਰਨ ਦਾਸ ਮੁੱਢ, ਅਰਵਿੰਦ ਸੇਖੜੀ, ਕਾਮਰੇਡ ਰਮੇਸ਼, ਕੁਲਭੁਸ਼ਨ ਵਿਗ, ਮਦਨ ਲਾਲ, ਤਰਸੇਮ ਸੇਖੜੀ, ਨਰਿੰਦਰ ਸੇਖੜੀ, ਵਰਿੰਦਰ ਸ਼ਰਮਾ, ਮਹੰਤ ਮੁਕੇਸ਼, ਅਸ਼ੋਕ ਕੁਮਾਰ, ਅਜੀਤ ਸਿੰਘ ਵੀ ਹਾਜ਼ਰ ਸਨ।    

 

Tags: Ashwani Sekhri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD