Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖਰੜ- ਬਡਾਲਾ ਰੋਡ ਤੇ ਪਿੰਡ ਮਲਕਪੁਰ ਦੇ ਨੇੜੇ 200 ਫੁੱਟ ਦੇ ਕਰੀਬ ਪਾਇਆ ਪਾੜ

ਸ੍ਰੀ ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਦੇ ਦਰਜਨਾਂ ਪਿੰਡਾਂ ਦਾ ਸੰਪਰਕ ਆਪਸ ਵਿੱਚ ਟੁੱਟਿਆ

5 Dariya News

5 Dariya News

5 Dariya News

ਖਰੜ , 18 Jan 2020

Last updated on: Jan 18, 2020, 00:00 IST

ਖਰੜ-ਬਡਾਲਾ-ਬੱਸੀ ਰੋਡ ਉਤੇ ਪੈਂਦੇ ਪਿੰਡ ਮਲਕਪੁਰ ਨਜਦੀਕ ਐਸ.ਵਾਈ.ਐਲ ਨਹਿਰ ਤੇ ਲੱਗੀ ਪੁਲੀ ਤੇ ਲਾਂਘਾ ਨਾ ਹੋਣ ਕਾਰਨ ਰੁਕੇ ਸੀਵਰੇਜ਼ ਦੇ ਪਾਣੀ ਨੂੰ ਅੱਗੇ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਤਾਂ ਪਾਣੀ ਦਾ ਵਹਾਅ ਜਿਆਦਾ ਹੋਣ ਕਾਰਨ ਸੜਕ ਤੇ 200 ਫੁੱਟ ਦੇ ਕਰੀਬ ਪਾੜ ਪੈ ਗਿਆ। ਜਿਸ ਕਾਰਨ ਖਰੜ-ਬਡਾਲਾ ਬੱਸੀ ਰੋਡ ਤੇ ਆਵਾਜਾਈ ਬੰਦ ਹੋ ਗਈ ਅਤੇ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਦੇ ਦਰਜਨਾਂ ਪਿੰਡਾਂ ਦਾ ਸੰਪਰਕ ਆਪਸ ਵਿੱਚ ਟੁੱਟ ਗਿਆ। ਰੋਹ ਵਿੱਚ ਆਏ ਲੋਕਾਂ ਅਤੇ ਕਿਸਾਨਾਂ ਨੇ ਪ੍ਰਸ਼ਾਸ਼ਨ ਵੱਲੋਂ ਕੀਤੀ ਗਲਤ ਕਾਰਵਾਈ ਵਜੋਂ ਰੋਸ ਪ੍ਰਗਟ ਕਰਦਿਆਂ ਨਾਅਰੇਬਾਜੀ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ,  ਬਲਾਕ ਪ੍ਰਧਾਨ ਜਸਪਾਲ ਸਿੰਘ ਨਿਆਮੀਆਂ, ਹਰਬੰਸ ਲਾਲ ਸਰਪੰਚ ਮਲਕਪੁਰ, ਗੌਤਮ ਸਰਪੰਚ ਬਾਸੀਆਂ, ਜਸਵਿੰਦਰ ਸਿੰਘ ਸਰਪੰਚ ਮਦਨਹੇੜੀ ਆਦਿ ਨੇ ਦੱਸਿਆ ਕਿ ਖਰੜ ਪ੍ਰਸ਼ਾਸਨ ਵੱਲੋਂ ਖਰੜ ਸ਼ਹਿਰ ਦਾ ਸੀਵਰੇਜ ਦਾ ਗੰਦਾ ਪਾਣੀ ਗਲਤ ਤਰੀਕੇ ਨਾਲ ਐਸ.ਵਾਈ.ਐਲ ਨਹਿਰ ਵਿੱਚ ਸੁਟਿਆ ਹੋਇਆ ਹੈ । ਇਹ ਪਾਣੀ ਖਰੜ-ਬਡਾਲਾ-ਬੱਸੀ ਰੋਡ ਲਾਘਾਂ ਨਾ ਹੋਣ ਕਾਰਨ ਰੁੱਕ ਗਿਆ ਤੇ ਸੜਕ ਲੈਵਲ ਤੱਕ ਪਹੂੰਚ ਗਿਆ। ਅੱਜ ਪ੍ਰਸ਼ਾਸ਼ਨਿਕ ਅਧਿਕਾਰੀ ਅਤੇ ਪੁਲਿਸ ਪਾਰਟੀ ਵੱਲੋਂ ਜਦੋਂ ਉਕਤ ਥਾਂ ਤੋਂ ਪਾਣੀ ਅੱਗੇ ਕੱਢਣ ਦੀ ਕੋਸ਼ਿਸ਼ ਕਰਨ ਦੀ ਭਿਣਕ ਲੋਕਾਂ ਨੂੰ ਪਈ ਤਾਂ ਉਨਾਂ ਨੂੰ ਸੜਕ ਤੇ ਚੜਨ ਹੀ ਨਹੀ ਦਿੱਤਾ ਗਿਆ। ਪ੍ਰਸ਼ਾਸ਼ਨ ਨੇ ਜਦੋਂ ਵੱਡੀਆਂ ਪਾਈਪਾਂ ਵਿਚੋਂ ਪਾਣੀ ਦਾ ਲਾਂਘਾ ਖੋਲਿਆ ਤਾਂ ਪਾਣੀ ਦੇ ਤੇਜ ਵਹਾਅ ਕਾਰਨ ਪਾੜ ਪੈ ਗਿਆ ਤੇ 200 ਫੁੱਟ ਦੇ ਕਰੀਬ ਸੜਕ ਪਾਣੀ ਚ ਰੁੜ ਗਈ। ਜ਼ਿੰਮੀਦਾਰ ਨੇ ਸੀਵਰੇਜ਼ ਦੇ ਗੰਦੇ ਪਾਣੀ ਕਾਰਨ ਪੀਣ ਵਾਲ ਪਾਣੀ ਗੰਧਲਾ ਹੋਣ, ਸੇਮ ਦੀ ਸਮੱਸਿਆ ਪਹਿਲਾਂ ਤੋਂ ਵੀ ਜਿਆਦਾ ਹੋਣ ਅਤੇ ਵੱਡੇ ਪੱਧਰ ਤੇ ਫਸਲਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਜਾਹਰ ਕੀਤਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ  ਕਾਰਵਾਈ  ਮੰਗ ਕੀਤੀ ਹੈ  । 

 

Tags: Problem , Protest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD