Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ "ਮਨ ਪਰਦੇਸੀ" ਪੰਜਾਬੀ ਭਵਨ ਲੁਧਿਆਣਾ ਵਿਖੇ ਡਾ: ਸ ਸ ਜੌਹਲ ਵੱਲੋਂ ਲੋਕ ਅਰਪਣ

5 Dariya News

5 Dariya News

5 Dariya News

ਲੁਧਿਆਣਾ , 19 Jan 2020

ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬੀ ਕਵੀ ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ "ਮਨ ਪਰਦੇਸੀ" ਪੰਜਾਬੀ ਭਵਨ ਲੁਧਿਆਣਾ ਵਿਖੇ ਸੈਂਟਰਲ ਯੂਨੀਵਰਸਿਟੀ ਆਫ ਪੰਜਾਬ ਦੇ ਚਾਂਸਲਰ ਡਾ: ਸ ਸ ਜੌਹਲ ਵੱਲੋਂ ਕੱਲ੍ਹ ਸ਼ਾਮੀਂ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਪ੍ਰੋ: ਰਵਿੰਦਰ ਸਿੰਘ ਭੱਠਲ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਕੈਲੇ,ਜਨਰਲ ਸਕੱਤਰ ਡਾ: ਸੁਰਜੀਤ ਸਿੰਘ ਤੇ ਸਾਬਕਾ ਪ੍ਰਧਾਨ ਡਾ: ਸੁਖਦੇਵ ਸਿੰਘ ਸਿਰਸਾ ਨੇ ਵੀ ਡਾ: ਸ ਸ ਜੌਹਲ ਸਮੇਤ ਲੇਖਕ ਨੂੰ ਗ਼ਜ਼ਲ ਸੰਗ੍ਰਹਿ ਛਪਣ ਤੇ ਮੁਬਾਰਕ ਦਿੱਤੀ। ਇਸ ਮੌਕੇ ਗੁਰਭਜਨ ਗਿੱਲ ਨੇ ਦੱਸਿਆ ਕਿ ਇਹ ਉਨ੍ਹਾਂ ਦਾ 1985 ਚ ਛਪੇ ਪਹਿਲੇ ਗ਼ਜ਼ਲ ਸੰਗ੍ਰਹਿ ਹਰ ਧੁਖਦਾ ਪਿੰਡ ਮੇਰਾ ਹੈ, ਦੋ ਹਰਫ਼ ਰਸੀਦੀ, ਮਨ ਦੇ ਬੂਹੇ ਬਾਰੀਆਂ,ਮੋਰ ਪੰਖ, ਤਾਰਿਆਂ ਦੇ ਨਾਲ ਗੱਲਾਂ ਕਰਦਿਆਂ, ਗੁਲਨਾਰ, ਮਿਰਗਾਵਲੀ ਤੇ ਰਾਵੀ ਤੋਂ ਬਾਦ ਨੌਵਾਂ ਗ਼ਜ਼ਲ ਸੰਗ੍ਰਹਿ ਹੈ। ਇਸ ਨੂੰ ਚੇਤਨਾ ਪ੍ਰਕਾਸ਼ਨ ਲੁਧਿਆਣਾ ਨੇ ਪ੍ਰਕਾਸ਼ਿਤ ਕੀਤਾ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਪ੍ਰੋ: ਰਵਿੰਦਰ ਭੱਠਲ ਨੇ ਦੱਸਿਆ ਕਿ ਗੁਰਭਜਨ ਗਿੱਲ ਅਜਿਹੇ ਪੰਜਾਬੀ ਸਾਹਿਤਕਾਰ ਹਨ, ਜਿਨ੍ਹਾਂ ਨੇ ਆਪਣੀ ਨਵੀਨਤਮ ਅਤੇ ਵੱਖਰੀ ਸ਼ੈਲੀ ਰਾਹੀਂ ਪੰਜਾਬੀ ਸਾਹਿਤ  ਦੇ ਕਾਵਿ ਖੇਤਰ ਵਿੱਚ ਆਪਣੀ ਅਲੱਗ ਪਹਿਚਾਣ ਕਾਇਮ ਕੀਤੀ ਹੈ । 1976 ਤੋਂ ਅਧਿਆਪਨ ਕਾਰਜ ਸ਼ੁਰੂ ਕਰਕੇ ਸੱਤ ਸਾਲ ਕਾਲਜਾਂ ਚ ਪੜ੍ਹਾਉਣ ਮਗਰੋਂ 1983 ਤੋਂ 2013 ਤੀਕ ਤੀਹ ਸਾਲ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿੱਚ ਸੀਨੀਅਰ ਸੰਪਾਦਕ ਵਜੋਂ ਸੇਵਾਵਾਂ ਨਿਭਾਉਣ ਉਪਰੰਤ ਮਈ 2013 ਵਿੱਚ ਸੇਵਾ ਮੁਕਤ ਹੋ ਚੁੱਕੇ ਹਨ । ਪ੍ਰੋ: ਗੁਰਭਜਨ ਸਿੰਘ ਗਿੱਲ, ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ 2010 ਤੋਂ 2014 ਤੀਕ ਚਾਰ ਸਾਲ ਪ੍ਰਧਾਨ ਰਹੇ ਅਤੇ ਪ੍ਰੋ: ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੇ ਸਥਾਪਨਾ ਤੋਂ ਲੈ ਕੇ 2014 ਤੀਕ ਲਗ ਪਗ ਪੈਂਤੀ ਸਾਲ ਪ੍ਰਮੁੱਖ ਅਹੁਦੇਦਾਰ ਰਹੇ ਹਨ। ਇਸ ਵਕਤ ਆਪ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰੱਸਟ, ਬੱਸੀਆਂ ਕੋਠੀ (ਰਾਏਕੋਟ)ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਵੀ ਚੇਅਰਮੈਨ ਵੀ ਹਨ। ਸੱਰੀ(ਕੈਨੇਡਾ) ਚ ਸਥਾਪਤ ਪੰਜਾਬ ਭਵਨ ਦੀ ਸਥਾਪਨਾ ਕਰਵਾਉਣ ਲਈ ਆਪ ਜੀ ਦਾ ਯੋਗਦਾਨ ਇਤਿਹਾਸਕ ਮੀਲ ਪੱਥਰ ਹੈ।

 

Tags: Book

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD