Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਅਮਰਦੀਪ ਸਿੰਘ ਚੀਮਾ ਨੇ ਨਿਕੜਿਆਂ ਨੂੰ ਦੋ ਬੂੰਦਾਂ ਜ਼ਿੰਦਗੀ ਦੀਆਂ ਪਿਲਾ ਕੇ ਕੀਤੀ ਪਲਸ ਪੋਲਿਓ ਮੁਹਿੰਮ ਦੀ ਸ਼ੁਰੂਆਤ

5 Dariya News

5 Dariya News

5 Dariya News

ਬਟਾਲਾ , 19 Jan 2020

Last updated on: Jan 19, 2020, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਹੈਲਥ ਫਾਰ ਆਲ ਦੇ ਕੀਤੇ ਚੋਣ ਵਾਅਦੇ ਤਹਿਤ ਹੀ ਬਾਲ ਸੁਰੱਖਿਆ ਨੂੰ ਮੁੱਖ ਰੱਖਦਿਆਂ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਮਾਤਾ ਸੁਲੱਖਣੀ ਜੀ ਸਬ ਡਵੀਜ਼ਨਲ ਹਸਪਤਾਲ ਬਟਾਲਾ ਤੋਂ ਕੀਤੀ। ਚੇਅਰਮੈਨ ਚੀਮਾ ਨੇ ਬਟਾਲਾ ਵਿਖੇ ਪੋਲਿਓ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਵੱਖ ਵੱਖ ਹੈਲਥ ਸੈਂਟਰਾਂ ਦਾ ਦੌਰਾ ਵੀ ਕੀਤਾ।ਸਿਵਲ ਹਸਪਤਾਲ ਬਟਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸੰਜੀਵ ਭੱਲਾ ਅਤੇ ਸਮੁੱਚੀ ਟੀਮ ਵਲੋਂ ਇਸ ਮੌਕੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਉਚੇਚੇ ਤੌਰ ਤੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਸਿਰਕਤ ਕੀਤੀ। ਚੇਅਰਮੈਨ ਸ. ਚੀਮਾ ਨੇ ਰਿਬਨ ਕੱਟ ਕੇ ਪਲਸ ਪੋਲਿਓ ਮੁਹਿੰਮ ਦੀ ਸੁਰੂਆਤ ਕੀਤੀ ਅਤੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਦੋ ਬੂੰਦਾਂ ਜ਼ਿੰਦਗੀ ਦੀਆਂ ਪਿਲਾਈਆਂ ਅਤੇ ਬੱਚਿਆਂ ਨੂੰ ਖਡੌਣੇ ਵੀ ਵੰਡੇ। ਸ. ਚੀਮਾ ਨੇ ਕਿਹਾ ਕਿ ਸਾਡਾ ਦੇਸ਼ ਪੋਲੀਓ ਮੁਕਤ ਦੇਸ਼ ਹੈ ਅਤੇ ਸਾਰੇ ਦੇਸ਼ ਵਾਸੀਆਂ ਅਤੇ ਖਾਸ ਕਰਕੇ ਸਿਹਤ ਅਮਲੇ ਨੂੰ ਇਹ ਸਫਲਤਾ ਹਾਸਲ ਕਰਨ ਲਈ ਉਹ ਵਧਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅਜੇ ਵੀ ਬਹੁਤ ਸਾਰੇ ਦੇਸ਼ ਜਿਨ੍ਹਾਂ ਵਿੱਚ ਸਾਡਾ ਗੁਆਂਢੀ ਮੁਲਕ ਪਾਕਿਸਤਾਨ ਵੀ ਸ਼ਾਮਲ ਹੈ ਉਥੇ ਪੋਲੀਓ ਖਤਮ ਨਹੀਂ ਹੋਇਆ ਹੈ। ਇਸ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਪੋਲੀਓ ਦਾ ਵਾਇਰਸ ਕਿਸੇ ਹੋਰ ਦੇਸ਼ ਤੋਂ ਆਪਣੇ ਮੁਲਕ ਨਾ ਆ ਜਾਵੇ।

ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਸੰਜੀਵ ਭੱਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਬ ਡਵੀਜ਼ਨਲ ਪੱਧਰ ਤੇ 1.66 ਲੱਖ ਦੀ ਆਬਾਦੀ ਵਿੱਚ 83 ਬੂਥ ਲਗਾਏ ਗਏ ਸਨ, ਜਿੰਨਾ ਵਿੱਚ 6 ਟਰਾਂਜਿਟ, ਇਕ ਮੋਬਾਇਲ, 76 ਫਿਕਸਡ ਅਤੇ ਇਸ ਮੌਕੇ 14000 ਬੱਚਿਆਂ ਨੁੰ ਬੂੰਦਾਂ ਪਿਆਉਣ ਦਾ ਟਾਰਗੇਟ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਬੱਸ ਸਟੈਂਡ, ਰੇਲਵੇ ਸਟੇਸ਼ਨ ਤੋਂ ਇਲਾਵਾ ਵੱਖ ਵੱਖ ਚੌਕਾਂ ਅਤੇ ਪਬਲਿਕ ਥਾਵਾਂ ਦੇ ਬੂਥ ਲਗਾਏ ਗਏ ਸਨ। ਡਾ. ਭੱਲਾ ਨੇ ਦੱਸਿਆ ਕਿ ਇਸ ਸਾਰੇ ਮੁਹਿੰਮ ਵਿੱਚ 344 ਟੀਮ ਮੈਬਰਾਂ ਨੇ ਪੂਰੇ ਸਮਰਪਿਤ ਭਾਵਨਾ ਨਾਲ ਆਪਣੀ ਡਿਊਟੀ ਨਿਭਾਈ ਅਤੇ ਅੱਜ ਕੁੱਲ 9936 ਬੱਚਿਆਂ ਨੂੰ ਬੂੰਦਾਂ ਪਿਲਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਸਿਹਤ ਅਮਲੇ ਵਲੋਂ ਭੱਠਿਆਂ ਵਾਲਿਆਂ, ਝੁੱਗੀ ਝੌਂਪੜੀ ਵਾਲੇ ਸਥਾਨਾ ਅਤੇ ਸਲੱਮ ਏਰੀਆ ਵਿੱਚ ਪਹੰੁਚ ਕੇ ਨਿਕੜਿਆਂ ਨੂੰ ਦੋ ਪੋਲੀਓ ਬੂੰਦਾਂ ਪਿਆਈਆਂ ਗਈਆਂ ਹਨ।ਇਸ ਮੌਕੇ ਜਗਬੀਰਪਾਲ ਸਿੰਘ ਕਾਹਲੋਂ, ਸਰਬਜੀਤ ਸਿੰਘ ਕਲਸੀ, ਬਾਬਾ ਹਰਭਜਨ ਸਿੰਘ, ਜੈ ਸ਼ਿਵ, ਅਸ਼ਵਨੀ, ਸੁਖਦੀਪ ਸਿੰਘ ਤੇਜਾ, ਗੁਰਵਿੰਦਰ ਸਿੰਘ ਕਾਹਲੋਂ ਡਾਇਰੈਕਟਰ ਸ਼ੂਗਰਮਿੱਲ ਬਟਾਲਾ, ਬਸੰਤ ਸਿੰਘ ਖਾਲਸਾ, ਵਿਸਵਾਸ਼ਾਰਦਾ, ਮਾਸਟਰ ਜੋਗਿੰਦਰ ਸਿੰਘ ਸਮਾਜ ਸੇਵਕ, ਸੁਖਜਿੰਦਰ ਸਿੰਘ ਐਲ.ਟੀ. ਸਮੇਤ ਹੋਰ ਵੀ ਹਾਜ਼ਰ ਸਨ।

 

Tags: Amardeep Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD