Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ-ਰਾਜਿੰਦਰ ਕੌਰ ਭੱਠਲ

ਕਿਹਾ! ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਵਚਨਬੱਧ

5 Dariya News

5 Dariya News

5 Dariya News

ਲੁਧਿਆਣਾ , 19 Jan 2020

Last updated on: Jan 19, 2020, 00:00 IST

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਹੈ ਕਿ ਸ਼ਹੀਦ ਕਿਸੇ ਵੀ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਦਾ ਸਹੀ ਅਰਥਾਂ ਵਿੱਚ ਵਿਕਾਸ ਸ਼ਹੀਦੀਆਂ ਦੇਣ ਵਾਲਿਆਂ ਵੱਲੋਂ ਦਰਸਾਏ ਰਸਤੇ ’ਤੇ ਚੱਲ ਕੇ ਹੀ ਕੀਤਾ ਜਾ ਸਕਦਾ ਹੈ। ਉਹ ਅੱਜ ਇਥੇ ਸਾਬਕਾ ਮੰਤਰੀ ਸਵਰਗੀ ਸ੍ਰੀ ਜੋਗਿੰਦਰ ਪਾਲ ਪਾਂਡੇ ਦੇ ਬਰਸੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।ਸ੍ਰੀਮਤੀ ਭੱਠਲ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਬਹਾਲੀ ਲਈ ਸਾਬਕਾ ਮੁੱਖ ਮੰਤਰੀ ਸਵਰਗੀ ਸ੍ਰ. ਬੇਅੰਤ ਸਿੰਘ, ਸਵਰਗੀ ਜੋਗਿੰਦਰ ਪਾਲ ਪਾਂਡੇ ਅਤੇ ਹੋਰ ਕਈ ਸ਼ਹੀਦਾਂ ਨੇ ਆਪਣੇ ਖੂਨ ਦਾ ਤੁਪਕਾ-ਤੁਪਕਾ ਵਹਾ ਦਿੱਤਾ। ਇੰਨ੍ਹੀਆਂ ਕੁਰਬਾਨੀਆਂ ਨਾਲ ਪ੍ਰਾਪਤ ਹੋਏ ਇਸ ਅਮਨ ਅਤੇ ਸ਼ਾਂਤੀ ਵਾਲੇ ਮਾਹੌਲ ਨੂੰ ਕਿਸੇ ਵੀ ਹੀਲੇ ਹੁਣ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ੍ਰ. ਬੇਅੰਤ ਸਿੰਘ ਅਤੇ ਸ੍ਰੀ ਜੋਗਿੰਦਰ ਪਾਲ ਪਾਂਡੇ ਵਰਗੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਦਿ੍ਰੜ ਵਚਨਬੱਧ ਹੈ।ਉਨ੍ਹਾਂ ਨੇ ਕਿਹਾ ਕਿ ਸ੍ਰੀ ਜੋਗਿੰਦਰ ਪਾਲ ਪਾਂਡੇ ਨੇ ਆਪਣੇ ਰਾਜਸੀ ਅਤੇ ਸਮਾਜਿਕ ਜੀਵਨ ਦੌਰਾਨ ਆਪਣੇ ਰਾਜਸੀ ਅਤੇ ਹੋਰ ਸਾਰੇ ਹਿੱਤਾਂ ਤੋਂ ਉੱਪਰ ਉੱਠ ਕੇ ਕੰਮ ਕੀਤਾ। ਉਨ੍ਹਾਂ ਵੱਲੋਂ ਅੱਤਵਾਦ ਖ਼ਿਲਾਫ਼ ਚੁੱਕੇ ਝੰਡੇ ਦੀ ਬਦੌਲਤ ਹੀ ਅੱਜ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਮਨ ਪਸੰਦ ਲੋਕ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਅਤੇ ਜੋਗਿੰਦਰ ਪਾਲ ਪਾਂਡੇ ਦੀ ਕੁਰਬਾਨੀ ਨੂੰ ਕਦੇ ਵੀ ਵਿਸਾਰ ਨਹੀਂ ਸਕਦੇ।ਇਸ ਮੌਕੇ ਲਗਾਏ ਗਏ ਰਾਜ ਪੱਧਰੀ ਮੈਗਾ ਮੈਡੀਕਲ ਕੈਂਪ ਦੌਰਾਨ ਵੱਖ-ਵੱਖ ਮਾਹਿਰਾਂ ਡਾਕਟਰਾਂ ਵੱਲੋਂ 700 ਦੇ ਕਰੀਬ ਮਰੀਜਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਮੁਫ਼ਤ ਲੈਬਾਰਟਰੀ ਟੈਸਟਾਂ ਦੇ ਨਾਲ-ਨਾਲ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ।ਸਮਾਗਮ ਦੌਰਾਨ ਲੁਧਿਆਣਾ (ਉੱਤਰੀ) ਦੇ ਵਿਧਾਇਕ ਸ੍ਰੀ ਰਾਕੇਸ਼ ਪਾਂਡੇ, ਹਲਕਾ ਲੁਧਿਆਣਾ (ਪੂਰਬੀ) ਦੇ  ਵਿਧਾਇਕ ਸ੍ਰੀ ਸੰਜੇ ਤਲਵਾੜ, ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਜ਼ਿਲ੍ਹਾ ਕਾਂਗਰਸ (ਸ਼ਹਿਰੀ) ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ, ਨਗਰ ਨਿਗਮ ਲੁਧਿਆਣਾ ਦੇ ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਸ੍ਰੀ ਦੁਸ਼ਯੰਤ ਪਾਂਡੇ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

 

Tags: Rajinder Kaur Bhattal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD