Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਘੁਮਾਣ ਵਿਖੇ ਤਹਿਸੀਲ ਪੱਧਰੀ ਕੈਂਪ ਲਗਾਇਆ

ਸਰਬੱਤ ਵਿਕਾਸ ਯੋਜਨਾ ਦੇ ਕੈਂਪਾਂ ਦਾ ਮਕਸਦ ਸਰਕਾਰੀ ਸਹੂਲਤਾਂ ਦਾ ਲਾਭ ਹਰ ਲੋੜਵੰਦ ਵਿਅਕਤੀ ਤੱਕ ਪਹੁੰਚਾਉਣਾ - ਬਲਵਿੰਦਰ ਸਿੰਘ ਲਾਡੀ

5 Dariya News

5 Dariya News

5 Dariya News

ਘੁਮਾਣ/ਬਟਾਲਾ , 20 Jan 2020

Last updated on: Jan 20, 2020, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ  ਤਿ੍ਰਪਤ ਰਜਿੰਦਰ ਸਿੰਘ ਬਾਜਵਾ ਦੀਆਂ ਹਦਾਇਤਾਂ ਤਹਿਤ ਅੱਜ ਬਾਬਾ ਨਾਮਦੇਵ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਘੁਮਾਣ ਵਿਖੇ ਜ਼ਿਲਾ ਪ੍ਰਸ਼ਾਸਨ ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਤਹਿਸੀਲ ਪੱਧਰੀ ਮੈਗਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਵੀ ਇਸ ਕੈਂਪ ਵਿੱਚ ਸ਼ਿਰਕਤ ਕੀਤੀ।ਇਸ ਕੈਂਪ ਦੌਰਾਨ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵੱਖ-ਵੱਖ ਵਿਭਾਗਾਂ ਵਲੋਂ ਲਾਭਪਾਤਰੀਆਂ ਨੂੰ ਆਪਣੀਆਂ ਯੋਜਨਾਵਾਂ ਬਾਰੇ ਦੱਸਿਆ ਗਿਆ ਅਤੇ ਤਹਿਸੀਲ ਬਟਾਲਾ ਦੇ ਵੱਖ-ਵੱਖ ਬਲਾਕਾਂ ਦੇ ਵੱਡੀ ਗਿਣਤੀ ਵਿੱਚ ਲੋੜਵੰਦ ਵਿਅਕਤੀਆਂ ਨੇ ਵੱਖ-ਵੱਖ ਯੋਜਨਾਵਾਂ ਲਈ ਆਪਣੀਆਂ ਅਰਜ਼ੀਆਂ ਦਿੱਤੀਆਂ। ਸਭ ਤੋਂ ਵੱਧ 1496 ਅਰਜ਼ੀਆਂ ਪੰਚਾਇਤ ਵਿਭਾਗ ਨੂੰ ਪ੍ਰਧਾਨ ਮੰਤਰੀ ਅਵਾਸ ਯੋਜਨਾ (ਗ੍ਰਾਮੀਣ) ਦੇ ਦਿੱਤੀਆਂ ਗਈਆਂ। ਇਸ ਕੈਂਪ ਵਿੱਚ ਵਿਭਾਗਾਂ ਨੇ ਆਪੋ-ਆਪਣੇ ਸਟਾਲ ਲਗਾ ਕੇ ਸ਼ਗਨ ਸਕੀਮ, ਪਖਾਨਾ ਬਣਾਉਣ, ਪਾਣੀ ਦੇ ਕੁਨੈਕਸ਼ਨ, ਮਨਰੇਗਾ, ਪੀ.ਐਮ.ਏ.ਵਾਈ. ਸਕੀਮ, ਬੈਂਕ ਦੀਆਂ ਪੈਨਸ਼ਨ ਸਕੀਮਾਂ, ਅਪਾਹਜਤਾ ਸਰਟੀਫਿਕੇਟ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਆਟਾ-ਦਾਲ ਸਕੀਮ, ਬੇਰੋਜ਼ਗਾਰੀ ਭੱਤਾ, ਘਰ-ਘਰ ਰੋਜ਼ਗਾਰ ਯੋਜਨਾ, ਬੁਢਾਪਾ, ਵਿਧਵਾ, ਅਪਾਹਜਤਾ ਪੈਨਸ਼ਨ, ਬੱਸ ਪਾਸ, ਪ੍ਰੀ-ਮੈਟਿ੍ਰਕ ਅਤੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਯੋਜਨਾ, ਅਨਾਥ ਬੱਚਿਆਂ ਨੂੰ ਵਿੱਤੀ ਸਹਾਇਤਾ ਆਦਿ ਸਕੀਮਾਂ ਦਾ ਲੋੜਵੰਦਾਂ ਨੂੰ ਲਾਭ ਦੇਣ ਲਈ ਅਰਜ਼ੀਆਂ ਪ੍ਰਾਪਤ ਕੀਤੀਆਂ ਗਈਆਂ।ਇਸ ਮੌਕੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਵਲੋਂ ਕੈਂਪ ਦਾ ਜਾਇਜਾ ਲਿਆ ਗਿਆ। ਵਿਧਾਇਕ ਸ. ਲਾਡੀ ਨੇ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲੱਗਦੇ ਕੈਂਪਾਂ ਦਾ ਮਕਸਦ ਸਰਕਾਰੀ ਸਹੂਲਤਾਂ ਦਾ ਲਾਭ ਹਰ ਉਸ ਵਿਅਕਤੀ ਤੱਕ ਪਹੁੰਚਾਉਣਾ ਹੈ ਜੋ ਉਸਦਾ ਅਸਲ ਹੱਕਦਾਰ ਹੈ। ਉਨਾਂ ਕਿਹਾ ਕਿ ਅੱਜ ਦੇ ਕੈਂਪ ਵਿੱਚ ਹਰ ਵਿਭਾਗ ਨੇ ਆਪਣੀਆਂ ਭਲਾਈ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਹੈ ਅਤੇ ਮੌਕੇ ’ਤੇ ਪਹੁੰਚੇ ਲੋਕਾਂ ਨੂੰ ਇਸਦਾ ਲਾਭ ਵੀ ਦਿੱਤਾ ਹੈ। ਉਨ੍ਹਾਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਤੋਂ ਬਾਅਦ ਵੀ ਦਫ਼ਤਰ ਵਿੱਚ ਆਏ ਹਰ ਵਿਅਕਤੀ ਨੂੰ ਪੂਰਾ ਸਤਿਕਾਰ ਦੇਣ ਅਤੇ ਉਨ੍ਹਾਂ ਦੇ ਯੋਗ ਕੰਮਾਂ ਨੂੰ ਪਹਿਲ ਦੇ ਅਧਾਰ ’ਤੇ ਕਰਨ। ਸ. ਲਾਡੀ ਨੇ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੇ ਲੋਕਾਂ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਭਲਾਈ ਕਾਰਜ ਜਾਰੀ ਰਹਿਣਗੇ।ਇਸ ਮੌਕੇ ਨਾਇਬ ਤਹਿਸੀਲਦਾਰ ਅਮਰਜੀਤ ਸਿੰਘ, ਸੀਨੀਅਰ ਆਗੂ ਸਾਹਿਬ ਸਿੰਘ ਮੰਡ, ਸਰਪੰਚ ਨਰਿੰਦਰ ਸਿੰਘ ਨਿੰਦੀ, ਗੁਰਨਾਮ ਸਿੰਘ ਅਠਵਾਲ, ਸਤਨਾਮ ਸਿੰਘ ਸੱਤੀ, ਪ੍ਰਲੋਕ ਸਿੰਘ ਘੁਮਾਣ ਸਮੇਤ ਹੋਰ ਵੀ ਆਗੂ ਹਾਜ਼ਰ ਸਨ।

 

Tags: Balwinder Singh Laddi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD