Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗਊਸ਼ਾਲਾਵਾਂ 'ਚ ਗੋਹੇ ਤੋਂ ਆਰਗੈਨਿਕ ਖਾਦ ਬਣਾਉਣ ਦੇ ਲੱਗੇਣਗੇ ਪ੍ਰਾਜੈਕਟ-ਸਚਿਨ ਸ਼ਰਮਾ

ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਗੋਹੇ ਤੋਂ ਵੱਖ-ਵੱਖ ਵਸਤਾਂ ਬਣਾਉਣ ਲਈ ਸਾਜੋ-ਸਾਮਾਨ ਬਣਾਉਣ ਵਾਲੀ ਫੈਕਟਰੀ ਸੰਨੀ ਇੰਜੀਨੀਅਰਿੰਗ ਦਾ ਦੌਰਾ

5 Dariya News

5 Dariya News

5 Dariya News

ਪਟਿਆਲਾ , 20 Jan 2020

Last updated on: Jan 20, 2020, 00:00 IST

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਕਿਹਾ ਹੈ ਕਿ ਰਾਜ ਦੀਆਂ 426 ਗਊਸ਼ਾਲਾਵਾਂ ਅਤੇ 20 ਕੈਟਲ ਪੌਂਡਾਂ ਨੂੰ ਆਤਮ ਨਿਰਭਰ ਬਣਾਉਣ ਲਈ ਗਊ ਸੇਵਾ ਕਮਿਸ਼ਨ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਸ੍ਰੀ ਸ਼ਰਮਾ ਨੇ ਅੱਜ ਪਟਿਆਲਾ ਦੇ ਫੋਕਲ ਪੁਆਇੰਟ ਸਥਿਤ ਸੰਨੀ ਇੰਜੀਨੀਅਰਿੰਗ ਵਰਕਸ ਦਾ ਦੌਰਾ ਕੀਤਾ, ਜਿੱਥੇ ਕਿ ਗੋਹੇ ਤੋਂ ਲੱਕੜੀ ਸਮੇਤ ਆਰਗੈਨਿਕ ਖਾਦ, ਧੂਫ਼ ਅਤੇ ਹਵਨ ਸਮੱਗਰੀ ਤਿਆਰ ਕਰਨ ਵਾਲੀ ਮਸ਼ੀਨਰੀ ਤਿਆਰ ਕੀਤੀ ਜਾਂਦੀ ਹੈ।ਸਚਿਨ ਸ਼ਰਮਾ ਨੇ ਕਿਹਾ ਕਿ ਗਊ ਸੇਵਾ ਕਮਿਸ਼ਨ ਅਧੀਨ ਆਉਂਦੀ ਰਾਜ ਦੀ ਹਰ ਗਊਸ਼ਾਲਾ ਵਿਖੇ ਅਜਿਹੀਆਂ ਮਸ਼ੀਨਾਂ ਦਾ ਪ੍ਰਾਜੈਕਟ ਲਗਾਇਆ ਜਾਵੇਗਾ ਤਾਂ ਕਿ ਦੁੱਧ ਨਾ ਵੀ ਦੇਣ ਵਾਲੇ ਗਊਧਨ ਦੇ ਗੋਹੇ ਦੀ ਸਦਵਰਤੋਂ ਕੀਤੀ ਜਾ ਸਕੇ ਅਤੇ ਉਸਨੂੰ ਦੁੱਧ ਨਾ ਦੇਣ ਕਰਕੇ ਭਾਰ ਨਾ ਸਮਝਿਆ ਜਾਵੇ। ਉਨ੍ਹਾਂ ਕਿਹਾ ਕਿ ਗਊਆਂ ਦੇ ਗੋਹੇ ਤੋਂ ਲੱਕੜ, ਆਰਗੈਨਿਕ ਖਾਦ, ਧੂਫ਼, ਹਵਨ ਸਮੱਗਰੀ ਆਦਿ ਬਣਾਈ ਜਾਣੀ ਸ਼ੁਰੂ ਹੋ ਗਈ ਹੈ ਅਤੇ ਇਸਨੂੰ ਪੰਜਾਬ ਦੀ ਹਰ ਗਊਸ਼ਾਲਾ 'ਚ ਲਗਾ ਕੇ ਗੋਹੇ ਅਤੇ ਹੋਰ ਰਹਿੰਦ ਖੂੰਹਦ ਦਾ ਰੂਪ ਬਦਲਕੇ ਉਸਤੋਂ ਲਾਭ ਕਮਾਇਆ ਜਾ ਸਕੇਗਾ।ਸ੍ਰੀ ਸ਼ਰਮਾ ਨੇ ਕਿਹਾ ਕਿ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਵੀ ਲਿਖਿਆ ਜਾਵੇਗਾ ਕਿ ਅਜਿਹੀਆਂ ਮਸ਼ੀਨ ਬੇਰੁਜ਼ਗਾਰ ਨੌਜਵਾਨਾਂ ਅਤੇ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਸਬਸਿਡੀ ਪ੍ਰਦਾਨ ਕੀਤੀ ਜਾਵੇ ਤਾਂ ਕਿ ਗੋਹੇ ਦੀ ਲੱਕੜ ਬਣਾ ਕੇ ਇਸ ਨੂੰ ਬਾਲਣ ਸਮੇਤ ਹੋਰ ਵਸਤਾਂ ਬਣਾਉਣ ਲਈ ਵਰਤਿਆ ਜਾ ਸਕੇ ਤੇ ਨੌਜਵਾਨ ਇਸਨੂੰ ਰੋਜ਼ਗਾਰ ਅਤੇ ਆਪਣੀ ਆਮਦਨ ਦਾ ਸਾਧਨ ਬਣਾਂ ਸਕਣ।

ਸ੍ਰੀ ਸ਼ਰਮਾ ਨੇ ਕਿਹਾ ਕਿ ਰਾਜ ਦੇ ਹਰ ਪਸ਼ੂ ਦੀ ਟੈਗਿੰਗ ਕਰਕੇ ਰਿਕਾਰਡ ਤਿਆਰ ਕੀਤਾ ਜਾ ਰਿਹਾ ਹੈ ਤਾਂ ਕਿ ਸੜਕਾਂ 'ਤੇ ਘੁੰਮਣ ਵਾਲੇ ਪਸ਼ੂ ਦੇ ਕਿਸੇ ਮਾਲਕ ਅਤੇ ਗਊਸ਼ਾਲਾ ਤੋਂ ਹੋਣ ਬਾਰੇ ਪਤਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਸਨ ਤਾਂ ਕਿ ਕਾਓ ਸੈਸ ਦੀ ਸਦਵਰਤੋਂ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਸਨਾਤਨ ਸਮੇਂ ਤੋਂ ਲੈਕੇ ਗਊ ਨੂੰ ਅੱਜ ਤੱਕ ਮਾਤਾ ਦਾ ਦਰਜਾ ਦਿੱਤਾ ਜਾਂਦਾ ਹੈ ਇਸ ਲਈ ਆਮ ਲੋਕਾਂ ਤੇ ਸਮਾਜ ਸੇਵੀ ਜਥੇਬੰਦੀਆਂ ਵੀ ਇਨ੍ਹਾਂ ਦੀ ਸੰਭਾਲ ਲਈ ਅੱਗੇ ਆਉਣ।ਇਸ ਮੌਕੇ ਸੰਨੀ ਇੰਜੀਨੀਅਰਿੰਗ ਵਰਕਸ ਦੇ ਮਾਲਕ ਸ੍ਰੀ ਭਜਨ ਸਿੰਘ ਪਾਲ ਅਤੇ ਉਨ੍ਹਾਂ ਦੇ ਸਪੁੱਤਰ ਇੰਜੀਨੀਅਰ ਕਾਰਤਿਕ ਪਾਲ, ਜਿਸਨੇ ਗੋਹੇ ਦੀਆਂ ਵਸਤਾਂ ਬਣਾਉਣ ਵਾਲੀ ਇਹ ਕਾਢ ਕੱਢੀ ਹੈ ਨੇ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਗੁਰਦੇਵ ਸ਼ਕਤੀ ਦੁਆਰਾ ਬਣਾਈਆਂ ਮਸ਼ੀਨਾਂ ਨਾਲ ਗੋਹੇ ਤੋਂ ਬਣੀ ਲੱਕੜੀ ਸਮਸ਼ਾਨ ਘਾਟ ਵਿਖੇ ਮ੍ਰਿਤਕ ਦੇਹਾਂ ਦੇ ਸਸਕਾਰ ਲਈ ਲੱਕੜ ਦੀ ਥਾਂ ਵਰਤਿਆ ਜਾ ਸਕਦਾ ਹੈ ਜਿਸ ਨਾਲ ਰੁੱਖਾਂ ਨੂੰ ਕੱਟਣ ਦੀ ਥਾਂ ਗੋਹੇ ਦੀ ਵਰਤੋਂ ਕੀਤੀ ਜਾ ਸਕਦੀ ਹੈ।ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਰਮੇਸ਼ ਮਾਥੁਰ, ਪੰਜਾਬ ਗਊ ਸੇਵਾ ਕਮਿਸ਼ਨ ਦੇ ਡਿਪਟੀ ਸੀ.ਈ.ਓ. ਡਾ. ਪਰਮਪਾਲ ਸਿੰਘ, ਡਾ. ਭੁਪੇਸ਼, ਡਾ. ਗੁਰਚਰਨ ਸਿੰਘ, ਸ੍ਰੀ ਐਚ.ਪੀ.ਐਸ. ਲਾਂਬਾ, ਫੋਕਲ ਪੁਆਇੰਟ ਇੰਡਸਟਰੀ ਐਸੋਸੀਏਸ਼ਨ ਦੇ ਚੇਅਰਮੈਨ ਸ੍ਰੀ ਵਜੀਰ ਚੰਦ, ਪ੍ਰਧਾਨ ਸ੍ਰੀ ਅਸ਼ਵਨੀ ਗੁਪਤਾ, ਜਨਰਲ ਸਕੱਤਰ ਸ੍ਰੀ ਅਦਰਸ਼ਪਾਲ ਸੋਢੀ, ਬੀਰ ਜੀ ਸਮਸ਼ਾਨ ਘਾਟ ਦੇ ਵਾਇਸ ਚੇਅਰਮੈਨ ਸ੍ਰੀ ਕੁੰਦਨ ਗੋਗੀਆ, ਸ੍ਰੀ ਸਤਪਾਲ ਚਾਂਦ ਆਦਿ ਵੀ ਹਾਜਰ ਸਨ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD