Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

''ਮਿਆਰੀ ਸਿੱਖਿਆ ਲਈ ਸਮਾਜ ਦੀ ਸ਼ਮੂਲੀਅਤ ਲਾਜ਼ਮੀ'', ਲੰਡਨ ਵਿਖੇ ਐਜੂਕੇਸ਼ਨ ਵਰਲਡ ਫ਼ੋਰਮ ਵਿਖੇ ਸਿੰਗਲਾ ਵੱਲੋਂ ਜ਼ੋਰਦਾਰ ਵਕਾਲਤ

5 Dariya News

5 Dariya News

5 Dariya News

ਲੰਡਨ/ਚੰਡੀਗੜ੍ਹ , 20 Jan 2020

ਲੰਡਨ 'ਚ ਐਜੂਕੇਸ਼ਨ ਵਰਲਡ ਫ਼ੋਰਮ ਵਿਖੇ ਸੰਬੋਧਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਜ਼ੋਰਦਾਰ ਢੰਗ ਨਾਲ ਕਿਹਾ ਕਿ ਸਮਾਜ ਦੀ ਸਰਗਰਮ ਸ਼ਮੂਲੀਅਤ ਤੋਂ ਬਿਨਾਂ ਸਿੱਖਿਆ ਪ੍ਰਦਾਨ ਕਰਨ ਦਾ ਮੰਤਵ ਪੂਰਾ ਨਹੀਂ ਹੋ ਸਕਦਾ ਅਤੇ ਇਸ ਅਸਾਵੇਂਪਣ ਕਾਰਨ ਸਰਕਾਰ ਤੇ ਸਮਾਜ ਲਈ ਬੱਚਿਆਂ ਦੀ ਸਮਾਨ ਭਾਗੀਦਾਰੀ, ਇਕਸਾਰਤਾ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨੀ ਅਸੰਭਵ ਹੈ। ਦੱਸ ਦੇਈਏ ਕਿ ਲੰਡਨ ਵਿੱਚ ਹਰ ਸਾਲ ਵੱਖ-ਵੱਖ ਦੇਸ਼ਾਂ ਦੇ ਸਿੱਖਿਆ ਮੰਤਰੀਆਂ ਦੇ ਪੱਧਰ ਦਾ ਇਹ ਸੈਮੀਨਾਰ ਕਰਵਾਇਆ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਮੰਤਰੀ ਖ਼ਾਸ ਵਿਸ਼ਿਆਂ 'ਤੇ ਧਿਆਨ ਕੇਂਦਰਿਤ ਕਰਦਿਆਂ ਸਿੱਖਿਆ ਦੇ ਭਵਿੱਖ ਬਾਰੇ ਵਿਚਾਰ-ਵਟਾਂਦਰੇ ਲਈ ਇਕੱਠੇ ਹੁੰਦੇ ਹਨ।ਛੇ ਦਿਨਾ ਸਮਾਗਮ ਦੇ ਦੂਜੇ ਦਿਨ ਆਪਣੇ ਭਾਸ਼ਣ ਦੌਰਾਨ ਸ੍ਰੀ ਸਿੰਗਲਾ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸਨਅਤਕਾਰਾਂ ਦੀ ਵੱਡੀ ਸਭਿਆਚਾਰਕ-ਸਮਾਜਿਕ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਸਨਅਤਕਾਰਾਂ ਨੂੰ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ।ਪੰਜਾਬ ਦੇ ਸਿੱਖਿਆ ਵਿਭਾਗ ਦੀ ਵਿਲੱਖਣ ਪਹਿਲਕਦਮੀ ''ਹਰ ਇੱਕ, ਲਿਆਵੇ ਇੱਕ'' ਬਾਰੇ ਚਾਨਣਾ ਪਾਉਂਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਪ੍ਰੀ-ਪ੍ਰਾਇਮਰੀ ਪੱਧਰ 'ਤੇ ਦਾਖ਼ਲਾ ਵਧਾਉਣ ਲਈ ਸਰਕਾਰੀ ਸਕੂਲਾਂ ਲਈ ਵਿਸ਼ੇਸ਼ ਦਾਖ਼ਲਾ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਲਗਭਗ 2.50 ਲੱਖ ਵਿਦਿਆਰਥੀ ਪ੍ਰੀ-ਪ੍ਰਾਇਮਰੀ ਕਲਾਸਾਂ ਵਿੱਚ ਦਾਖ਼ਲ ਹੋ ਚੁੱਕੇ ਹਨ। ਸ੍ਰੀ ਸਿੰਗਲਾ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਵਧਾਉਣ, ਵਿਦਿਆਰਥੀਆਂ ਦੇ ਭਾਸ਼ਾਈ ਹੁਨਰ ਨੂੰ ਤਰਾਸ਼ਣ ਅਤੇ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ 6113 ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਅੰਗਰੇਜ਼ੀ ਭਾਸ਼ਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 'ਹਰ ਇਕ-ਪੜ੍ਹਾਵੇ ਇਕ' ਪਹਿਲ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤਾਂ ਪਾਉਣ ਲਈ ਰੀਡਿੰਗ ਕਾਰਨਰ ਸਥਾਪਤ ਕੀਤੇ ਗਏ ਹਨ।

ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਰਟੀਫਿਕੇਟ ਵਿਦਿਆਰਥੀਆਂ ਦੇ ਆਧਾਰ ਕਾਰਡਾਂ ਨਾਲ ਜੋੜੇ ਗਏ ਹਨ ਅਤੇ ਆਨਲਾਈਨ ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸਹੀ ਮੁਲਾਂਕਣ ਲਈ ਸਵਾਲਾਂ ਦੇ ਨੰਬਰਾਂ ਦੇ ਜੋੜ ਦੀ ਥਾਂ ਉੱਤਰ ਪੱਤਰੀਆਂ ਦੇ ਪੂਰੇ ਪੁਨਰ ਮੁਲਾਂਕਣ ਨੂੰ ਯਕੀਨੀ ਬਣਾਇਆ ਗਿਆ ਹੈ। ਪਾਠ ਪੁਸਤਕਾਂ ਨੂੰ ਈ-ਕਿਤਾਬਾਂ ਵਿੱਚ ਬਦਲਿਆ ਗਿਆ ਹੈ ਅਤੇ ਹੁਣ ਸਾਰੀਆਂ ਪੁਸਤਕਾਂ ਇਸ ਮਾਧਿਅਮ ਰਾਹੀਂ ਉਪਲਬਧ ਹਨ। ਪ੍ਰੀਖਿਆਵਾਂ ਵਿੱਚ ਨਕਲ ਰੋਕਣ ਲਈ ਸੰਵੇਦਨਸ਼ੀਲ ਕੇਂਦਰਾਂ ਵਿੱਚ ਵੀਡੀਓ ਕੈਮਰੇ ਲਾਏ ਗਏ ਹਨ। ਪ੍ਰੀਖਿਅਕਾਂ ਦੀ ਸਹੂਲਤ ਲਈ ਅੰਕ ਗਣਨਾ ਵਾਸਤੇ ਮੋਬਾਈਲ ਐਪ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਦੀਆਂ ਕਿਤਾਬਾਂ ਨੂੰ ਪਾਠਕ੍ਰਮ ਅਨੁਸਾਰ ਸੋਧਿਆ ਗਿਆ ਹੈ।ਰਾਜ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰਾਂ ਉਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਵੱਖ ਵੱਖ ਮੁਲਕਾਂ ਦੇ ਮੰਤਰੀਆਂ ਦੀ ਹਾਜ਼ਰੀ ਵਿੱਚ ਦੱਸਿਆ ਕਿ ਪੰਜਾਬ ਦੇ ਇਕ ਹਜ਼ਾਰ ਸਕੂਲਾਂ ਵਿੱਚ ਪਾਇਲਟ ਆਧਾਰ ਉਤੇ ਬਾਇਓ ਮੀਟਰਿਕ ਹਾਜ਼ਰੀ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ, ਜਦੋਂ ਕਿ ਬਾਕੀ ਸਕੂਲਾਂ ਵਿੱਚ ਫਰਵਰੀ 2020 ਤੱਕ ਬਾਇਓ ਮੀਟਰਿਕ ਮਸ਼ੀਨਾਂ ਲਾਈਆਂ ਜਾਣਗੀਆਂ। ਇਸ ਤੋਂ ਇਲਾਵਾ ਸਮਾਰਟ ਕਲਾਸ ਰੂਮਾਂ ਲਈ ਵਿਦਿਆਰਥੀਆਂ ਨੂੰ ਕੰਪਿਊਟਰ ਤੇ ਟੈਬਲੈੱਟ ਵਰਗੇ ਆਈ.ਟੀ. ਉਪਕਰਣ ਦਿੱਤੇ ਜਾ ਰਹੇ ਹਨ। ਇਸੇ ਤਰ੍ਹਾਂ ਵਾਤਾਵਰਣ ਦੀ ਸੰਭਾਲ ਅਤੇ ਸਰਕਾਰੀ ਖ਼ਜ਼ਾਨੇ ਨੂੰ ਬਚਾਉਣ ਲਈ ਸਰਕਾਰੀ ਸਕੂਲਾਂ ਵਿੱਚ ਸੌਰ ਊਰਜਾ ਦੀ ਵਰਤੋਂ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਹੁਣ ਤੱਕ 880 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੋਲਰ ਪੈਨਲ ਲਾਏ ਗਏ ਹਨ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਭਾਰਤ ਵਿੱਚ ਪਹਿਲਾ ਸੂਬਾ ਹੈ, ਜਿਸ ਨੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਅਧਿਆਪਕਾਂ ਦੇ ਤਬਾਦਲੇ ਵਾਸਤੇ ਆਨਲਾਈਨ ਤਬਾਦਲਾ ਨੀਤੀ ਲਾਗੂ ਕੀਤੀ ਹੈ। ਵਿਭਾਗ ਨੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਦੂਰ ਕਰਨ ਲਈ ਸਰਹੱਦੀ ਇਲਾਕਿਆਂ ਲਈ ਅਧਿਆਪਕਾਂ ਦਾ ਵੱਖਰਾ ਕਾਡਰ ਬਣਾਇਆ ਹੈ।

 

Tags: Vijay Inder Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD