Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੁੜੀਆਂ ਨੂੰ ਵੀ ਸਮਾਨਤਾ ਦਾ ਅਧਿਕਾਰ ਮਿਲਣਾ ਜ਼ਰੂਰੀ: ਅਪਨੀਤ ਰਿਆਤ

ਬੇਟੀ ਬਚਾਓ, ਬੇਟੀ ਪੜ੍ਹਾਓ ਸਪਤਾਹ ਦੀ ਸ਼ੁਰੂਆਤ ਕੀਤੀ ਗਈ

5 Dariya News

5 Dariya News

5 Dariya News

ਮਾਨਸਾ , 21 Jan 2020

Last updated on: Jan 21, 2020, 00:00 IST

ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੇਟੀ ਬਚਾਓ, ਬੇਟੀ ਪੜ੍ਹਾਓ ਦੀ ਸਪਤਾਹ ਦੀ ਸ਼ੁਰੂਆਤ ਸਿੱਖਿਆ ਵਿਭਾਗ ਵੱਲੋਂ ਜਾਗਰੂਕਤਾ ਰੈਲੀਆਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਪ੍ਰਭਾਤਫੇਰੀਆਂ ਦਾ ਆਯੋਜਨ ਕਰਕੇ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁੜੀਆਂ ਨੂੰ ਵੀ ਮੁੰਡਿਆਂ ਦੇ ਬਰਾਬਰ ਦੇ ਅਧਿਕਾਰ ਮਿਲਣੇ ਚਾਹੀਦੇ ਹਨ ਚਾਹੇ ਉਹ ਸਿੱਖਿਆ ਦਾ ਅਧਿਕਾਰ ਹੋਵੇ ਚਾਹੇ ਉਹ ਕਿਸੇ ਵੀ ਖੇਤਰ ਵਿਚ ਹੁਨਰ ਰੱਖਦੀਆਂ ਕੁੜੀਆਂ ਲਈ ਅੱਗੇ ਵਧਣ ਦਾ ਮੌਕਾ ਹੋਵੇ, ਕੁੜੀਆਂ ਨੂੰ ਹਰ ਖੇਤਰ ਵਿਚ ਅੱਗੇ ਵਧਣ ਲਈ ਮੁੰਡਿਆਂ ਵਾਂਗ ਹੀ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸ ਵਿਸ਼ੇ ਦੇ ਸਬੰਧ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਬੇਟੀ ਬਚਾਓ, ਬੇਟੀ ਪੜ੍ਹਾਓ ਸਪਤਾਹ ਦੀ ਸ਼ੁਰੂਆਤ ਅੱਜ ਕਰ ਦਿੱਤੀ ਗਈ ਹੈ।ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜਿੱਥੇ ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਦੀਆਂ ਵਿਦਿਆਰਥਣਾਂ ਵੱਲੋਂ ਜਾਗਰੂਕਤਾ ਰੈਲੀ ਕੱਢਦਿਆਂ ਭਰੂਣ ਹੱਤਿਆ ਬੰਦ ਕਰੋ ਅਤੇ ਬੇਟੀ ਬਚਾਓ, ਬੇਟੀ ਪੜ੍ਹਾਓ ਦਾ ਨਾਅਰਾ ਦਿੱਤਾ ਗਿਆ ਉੱਥੇ ਹੀ ਆਂਗਣਵਾੜੀ ਕੇਂਦਰਾਂ ਵੱਲੋਂ ਪਿੰਡ ਖੀਵਾ ਕਲਾਂ ਅਤੇ ਭੀਖੀ ਦੇ ਵਾਰਡ ਨੰਬਰ 9,11 ਅਤੇ 12 ਵਿਖੇ ਪ੍ਰਭਾਤਫੇਰੀਆਂ ਕੱਢੀਆਂ ਗਈਆਂ। ਇਸ ਤੋਂ ਇਲਾਵਾ ਪਿੰਡ ਖੁਡਾਲ ਕਲਾਂ ਬਲਾਕ ਬੁਢਲਾਡਾ ਵਿਖੇ ਘਰ-ਘਰ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਸੁਨੇਹਾ ਪਹੁੰਚਾਉਂਦਿਆਂ ਸਟੀਕਰ ਵੀ ਲਗਾਏ ਗਏ। ਉਨ੍ਹਾਂ ਦੱਸਿਆ ਕਿ ਇਸ ਸਪਤਾਹ ਤਹਿਤ ਅੱਗੇ ਨਿਰੰਤਰ ਗਤੀਵਿਧੀਆਂ ਜਾਰੀ ਰਹਿਣਗੀਆਂ ਜਿਸ ਤਹਿਤ 22 ਜਨਵਰੀ ਨੂੰ ਲੜਕੀਆਂ ਦੇ ਸਕੂਲਾਂ ਵਿਚ ਡਰਾਇੰਗ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਜਾਣਗੇ, 23 ਜਨਵਰੀ ਨੂੰ ਜ਼ਿਲ੍ਹੇ ਦੇ ਕਾਲਜ ਅਤੇ ਸਰਕਾਰੀ ਸਕੂਲਾਂ ਵਿਚ ਔਰਤਾਂ ਦੇ ਅਧਿਕਾਰਾਂ, ਵਨ ਸਟੋਪ ਸੈਂਟਰ, ਪੋਕਸੋ ਐਕਟ, ਬਾਲ ਸੁਰੱਖਿਆ ਪਾਲਿਸੀ, ਮਹਿਲਾ ਸ਼ਸ਼ਕਤੀਕਰਣ ਆਦਿ ਵਿਸ਼ੇ ਤੇ ਵਰਕਸ਼ਾਪ ਕਰਵਾਈਆਂ ਜਾਣਗੀਆਂ। 24 ਜਨਵਰੀ ਨੂੰ ਔਰਤਾਂ ਦੀ ਸਿਹਤ ਅਤੇ ਤੰਦਰੁਸਤੀ ਤੇ ਸੈਮੀਨਾਰ ਅਤੇ 25 ਜਨਵਰੀ ਨੂੰ ਨੈਸ਼ਨਲ ਵੋਟਰ ਦਿਵਸ ਵਾਲੇ ਦਿਨ ਲੜਕੀਆਂ ਨੂੰ ਸ਼ਾਮਲ ਕਰਕੇ ਨੈਸ਼ਨਲ ਵੋਟਰ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 26 ਜਨਵਰੀ ਗਣਤੰਤਰਤਾ ਦਿਵਸ ਮੌਕੇ ਜ਼ਿਲ੍ਹੇ ਵਿਚ ਪ੍ਰਾਈਵੇਟ ਅਤੇ ਸਰਕਾਰੀ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਨ ਵਾਲੀਆਂ ਮਹਿਲਾ ਅਧਿਕਾਰੀਆਂ ਅਤੇ ਕਰਮਚਾਰਣਾ ਨੂੰ ਸਨਮਾਨਿਤ ਕੀਤਾ ਜਾਵੇਗਾ ਜਿਸ ਨਾਲ ਸਮਾਜ ਵਿਚ ਇਕ ਚੰਗਾ ਸੰਦੇਸ਼ ਜਾਵੇਗਾ।

 

Tags: Beti Bachao , Beti Padhao

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD