Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਕਹਾਣੀ ਵਿਧਾ ਅਤੇ ਸਮਾਜ ਮਨੋਵਿਗਿਆਨ` ਪੁਸਤਕ ਰਿਲੀਜ਼

5 Dariya News

5 Dariya News

5 Dariya News

ਅੰਮ੍ਰਿਤਸਰ , 21 Jan 2020

Last updated on: Jan 21, 2020, 00:00 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਵਿਭਾਗ ਦੇ ਅਸਿਸਟੈਂਟ ਪ੍ਰੋਫ਼ੈਸਰ ਡਾ. ਮੇਘਾ ਸਲਵਾਨ ਦੀ ਪੁਸਤਕ ਕਹਾਣੀ ਵਿਧਾ ਅਤੇ ਸਮਾਜ ਮਨੋਵਿਗਿਆਨ ਰਿਲੀਜ਼ ਕੀਤੀ ਗਈ। ਇਸ ਮੌਕੇ ਵਿਭਾਗ ਦੇ ਅਧਿਆਪਕ, ਵਿਦਿਆਰਥੀ ਅਤੇ ਖੋਜਾਰਥੀ ਮੌਜੂਦ ਸਨ। 

ਵਿਭਾਗ ਦੇ ਮੁਖੀ ਡਾ. ਦਰਿਆ ਨੇ ਕਿਹਾ ਕਿ ਡਾ. ਮੇਘਾ ਸਲਵਾਨ ਅਧਿਐਨ ਤੇ ਅਧਿਆਪਨ ਨਾਲ ਨਿਰੰਤਰ ਤੌਰ ’ਤੇ ਜੁੜੇ ਹੋਏ ਹਨ ਅਤੇ ਕਹਾਣੀ ਵਿਧਾ ਨਾਲ ਸੰਬੰਧਿਤ ਇਹ ਪੁਸਤਕ ਕਹਾਣੀ ਅਧਿਐਨ ਖੇਤਰ ਵਿਚ ਨਵੀਆਂ ਦਿਸ਼ਾਵਾਂ ਸਥਾਪਿਤ ਕਰਦੀ ਹੈ। ਇਸ ਮੌਕੇ ਡਾ. ਰਮਿੰਦਰ ਕੌਰ ਨੇ ਕਿਹਾ ਕਿ ਡਾ. ਮੇਘਾ ਸਲਵਾਨ ਨੇ ਕਹਾਣੀ ਦੇ ਸਮਾਜਕ ਮਨੋਵਿਗਿਆਨਕ ਅਧਿਐਨ ਰਾਹੀਂ ਕਹਾਣੀ ਵਿਚਲੇ ਪਾਤਰਾਂ ਦੇ ਸੁਭਾਅ ਦੀ ਜਟਿਲਤਾ ਤੇ ਦਵੰਦ ਨੂੰ ਉਹਨਾਂ ਦੇ ਪਰਿਵੇਸ਼ ਅਤੇ ਆਲੇ-ਦੁਆਲੇ ਨਾਲ ਜੋੜ ਕੇ ਸਿੱਟੇ ਕੱਢਣ ਦੀ ਕੋਸ਼ਿਸ਼ ਕੀਤੀ ਹੈ।

ਡਾ. ਮਨਜਿੰਦਰ ਸਿੰਘ ਨੇ ਕਿਹਾ ਕਿ ਡਾ. ਮੇਘਾ ਸਲਵਾਨ ਪੰਜਾਬੀ ਗਲਪ ਅਧਿਐਨ ਦੇ ਖੇਤਰ ਵਿਚ ਉਭਰ ਰਹੇ ਆਲੋਚਕ ਹਨ। ਇਸ ਪੁਸਤਕ ਰਾਹੀਂ ਉਹਨਾਂ ਨੇ ਕਹਾਣੀ ਦੀ ਵਿਧਾ ਦੇ ਵਿਸ਼ੇਸ਼ ਸੰਦਰਭ ਵਿਚ ਸਾਹਿਤ, ਸਮਾਜ ਅਤੇ ਮਨੋਵਿਗਿਆਨ ਦੇ ਅੰਤਰ ਸੰਬੰਧਾਂ ਨੂੰ ਬਹੁਤ ਬਾਰੀਕੀ ਨਾਲ ਸਮਝਣ ਸਮਝਾਉਣ ਦਾ ਯਤਨ ਕੀਤਾ ਹੈ। ਪੁਸਤਕ ਦੇ ਲੇਖਕ ਡਾ. ਮੇਘਾ ਸਲਵਾਨ ਨੇ ਆਖਿਆ ਕਿ ਕਹਾਣੀ ਵਿਧਾ ਅਤੇ ਸਮਾਜਕ ਮਨੋਵਿਗਿਆਨ ਪੁਸਤਕ ਸਾਹਿਤ, ਸਮਾਜਕ ਪਰਿਵੇਸ਼ ਅਤੇ ਮਨੁੱਖੀ ਮਨ ਦੇ ਅੰਤਰਕਿਰਿਆਤਮਕ ਸੰਬੰਧ ਨੂੰ ਕਹਾਣੀ ਵਿਧਾ ਦੇ ਹਵਾਲੇ ਨਾਲ ਪ੍ਰਗਟਾਉਂਦੀ ਹੈ। ਇਸ ਮੌਕੇ ਵਿਭਾਗ ਦੇ ਮੁਖੀ ਡਾ. ਦਰਿਆ, ਡਾ. ਰਮਿੰਦਰ ਕੌਰ, ਡਾ. ਮਨਜਿੰਦਰ ਸਿੰਘ, ਡਾ. ਮੇਘਾ ਸਲਵਾਨ, ਡਾ. ਬਲਜੀਤ ਕੌਰ ਰਿਆੜ, ਡਾ. ਹਰਿੰਦਰ ਸਿੰਘ ਤੁੜ, ਡਾ. ਸੁਖਪ੍ਰੀਤ, ਡਾ. ਕੰਵਲਜੀਤ ਕੌਰ, ਡਾ. ਇੰਦਰਪ੍ਰੀਤ ਕੌਰ, ਅਸ਼ੋਕ ਭਗਤ, ਅੰਜੂ ਬਾਲਾ ਅਤੇ ਵਿਭਾਗ ਦੇ ਖੋਜ ਵਿਦਿਆਰਥੀ ਹਾਜ਼ਰ ਸਨ।

 

Tags: Guru Nanak Dev University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD