Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਿਖਿਆ ਅਤੇ ਭਾਸ਼ਾ ਵਿਸ਼ੇ `ਤੇ ਵਰਕਸ਼ਾਪ ਸੰਪੰਨ

5 Dariya News

5 Dariya News

5 Dariya News

ਅੰਮ੍ਰਿਤਸਰ , 21 Jan 2020

Last updated on: Jan 21, 2020, 00:00 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵੱਲੋਂ ਪੰਡਿਤ ਮਦਨ ਮੋਹਨ ਮਾਲਵੀਆ ਨੈਸ਼ਨਲ ਮਿਸ਼ਨ ਆਨ ਟੀਚਰਜ਼ ਐਂਡ ਟ੍ਰੇਨਿੰਗ ਅਧੀਨ ਸਿਖਿਆ ਅਤੇ ਭਾਸ਼ਾ ਵਿਸ਼ੇ `ਤੇ ਲਗਾਈ ਗਈ ਵਰਕਸ਼ਾਪ ਸੰਪੰਨ ਹੋ ਗਈ। ਇਸ ਵਿਚ ਵੱਖ ਵੱਖ ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਨੇ ਭਾਗ ਲਿਆ।ਜਵਾਹਰ ਲਾਲ ਨਹਿਰੂ ਯੂਨੀਵਰਸਿਟੀ, ਨਵੀਂ ਦਿੱਲੀ ਦੇ ਸੈਂਟਰ ਫਾਰ ਲਿੰਗੁਇਸਟਕ ਤੋਂ ਪ੍ਰੋਫੈਸਰ ਵਸ਼ਨਵਾ ਨਾਰੰਗ ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਤੌਰ `ਤੇ ਹਾਜ਼ਰ ਹੋਏ। ਉਨ੍ਹਾਂ ਕਿਹਾ ਕਿ ਲਗਪਗ ਭਾਸ਼ਾ ਅਤੇ ਭਾਸ਼ਾ ਵਿਗਿਆਨ ਦੇ ਸਾਰੇ ਖੇਤਰਾਂ ਵਿਚ ਥਿਊਰੀ ਅਤੇ ਐਪਲੀਕੇਸ਼ਨ ਆਧਾਰ `ਤੇ ਭਾਸ਼ਾ ਸਮੂਹ ਇਕ ਜਰੂਰੀ ਸਰੋਤ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਮਜੂਦਾ ਸਮੇਂ ਵਿਚ ਲੋੜ ਹੈ ਕਿ ਵੱਖ ਵੱਖ ਭਾਸ਼ਾਵਾਂ ਦੇ ਪਾਠ ਇਕੱਤਰ ਕਰਕੇ ਭਾਸ਼ਾ ਸਮੂਹ ਨੂੰ ਡਿਜੀਟਲ ਰੂਪ ਦਿੱਤਾ ਜਾਵੇ ਅਤੇ ਮਾਡਰਨ ਕੰਪਿਊਟਰ ਤਕਨਾਲੋਜੀ ਦੀ ਮਦਦ ਨਾਲ ਉਸ ਦੀ ਪ੍ਰੀਕ੍ਰਿਆ ਅਤੇ ਵਿਸ਼ਲੇਸ਼ਣ `ਤ ਧਿਆਨ ਦਿੱਤਾ ਜਾਵੇ। ਪ੍ਰੋਜੈਕਟ ਕੋਆਰਡੀਨੇਟਰ, ਪ੍ਰੋ. ਅਮਿਤ ਕੌਟਸ ਨੇ ਇਸ ਪਹਿਲਾਂ ਸਾਰਿਆਂ ਦਾ ਸਵਾਗਤ ਕਰਦਿਆਂ ਵਰਕਸ਼ਾਪ ਦੇ ਉਦੇਸ਼ਾਂ ਬਾਰੇ ਜਾਣੂ ਕਰਵਾਉਂਦਿਆਂ ਭਾਸ਼ਾ ਮੁਹਾਰਤ  ਦੀ ਲੋੜ `ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਭਾਸ਼ਾ ਨੂੰ ਸੁਣਨ, ਬੋਲਣ, ਪੜ੍ਹਨ ਅਤੇ ਲਿਖਣ ਵੇਲੇ ਸੁਚੇਤਤਾ ਨਾਲ ਵਿਚਰਨਾ ਚਾਹੀਦਾ ਹੈ ਅਤੇ ਭਾਸ਼ਾ ਦੀ ਪੜਚੋਲ ਵੇਲੇ ਸਾਨੂੰ ਵਿਗਿਆਨਕ ਨੁਕਤਿਆਂ, ਵਾਕ ਬਣਤਰ ਅਤੇ ਸਹਿਯੋਗੀ ਉਪਕਰਨਾਂ ਦੀ ਮਦਦ ਲੈਣੀ ਚਾਹੀਦੀ ਹੈ।ਸਿਖਿਆ ਵਿਭਾਗ ਦੇ ਮੁਖੀ, ਡਾ. ਦੀਪਾ ਸਿਕੰਦ ਨੇ ਕਿਹਾ ਕਿ ਭਾਸ਼ਾ ਕੇਵਲ ਕਾਲਸਰੂਮ ਲਈ ਹੀ ਨਹੀਂ ਸਗੋਂ ਸਮਾਜਿਕ ਵਿਚਾਰਾਂ ਦੇ ਆਦਾਨ ਪ੍ਰਦਾਨ ਲਈ ਇਕ ਬਹੁਤ ਮਹੱਤਵਪੂਰਨ ਸੰਦ ਹੈ। ਉਨ੍ਹਾਂ ਇਸ ਮੌਕੇ ਅਧਿਆਪਕਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਚੁਣੌਤੀਆਂ ਬਾਰੇ ਵੀ ਚਰਚਾ ਕੀਤੀ। ਇਸ ਮੌਕੇ ਡਾ. ਗਨੇਸ਼ ਮਨੋਹਰ ਪਾਟਿਲ ਅਤੇ ਡਾ. ਸੰਜਮ ਨੇ ਆਪਣੇ ਵਿਚਾਰ ਵੀ ਪ੍ਰਗਟ ਕੀਤੇ। ਡਾ. ਫ੍ਰੈਂਕੀ ਰਾਣੀ ਨੇ ਸਰੋਤਿਆਂ ਦਾ ਧੰਨਵਾਦ ਕੀਤਾ ਅਤੇ ਵਰਕਸ਼ਾਪ ਦੇ ਸਫਲਤਾਪੂਰਨ ਸੰਪੰਨ ਹੋਣ `ਤੇ ਖੁਸ਼ੀ ਦਾ ਪ੍ਰਗਟਾਵਾ ਵੀ ਕੀਤਾ। 

 

Tags: Guru Nanak Dev University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD