Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਬੇਟੀ ਬਚਾਓ ਬੇਟੀ ਪੜ੍ਹਾਓ ਸਪਤਾਹ ਦੇ ਦੂਸਰੇ ਦਿਨ ਜ਼ਿਲ੍ਹੇ ਦੇ ਆਂਗਣਵਾੜੀ ਵਰਕਰਾਂ ਵੱਲੋ ਕੀਤੀਆਂ ਗਈਆਂ ਪ੍ਰਭਾਤ ਫੇਰੀਆਂ ਅਤੇ ਜਾਗਰੂਕਤਾ ਰੈਲੀਆਂ

ਡੋਰ ਟੂ ਡੋਰ ਜਾਗਰੂਕਤਾ ਮੁਹਿੰਮ ਅਤੇ ਬੇਟੀ ਬਚਾਓ ਬੇਟੀ ਪੜ੍ਹਾਓ ਸਟਿੱਕਰ ਨੂੰ ਪਬਲਿਕ ਥਾਵਾਂ ਤੇ ਲਗਾਇਆ ਗਿਆ-ਡਿਪਟੀ ਕਮਿਸ਼ਨਰ

5 Dariya News

5 Dariya News

5 Dariya News

ਮੋਗਾ , 21 Jan 2020

Last updated on: Jan 21, 2020, 00:00 IST

'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਤਹਿਤ ਬੱਚੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਜ਼ਿਲ੍ਹੇ ਵਿੱਚ ਬੱਚੀਆਂ ਦੀ ਗਿਣਤੀ ਨੂੰ ਵਧਾਇਆ ਜਾ ਸਕੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ  ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੁਆਰਾ 'ਨੈਸ਼ਨਲ ਗਰਲ ਚਾਈਲਡ ਡੇ' ਨੂੰ ਸਮਰਪਿਤ 'ਬੇਟੀ ਬਚਾਓ-ਬੇਟੀ ਪੜ੍ਹਾਓ ਸਪਤਾਹ' ਦੌਰਾਨ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਸਰਕਾਰ ਦੀ ਬੇਟੀ ਪੜ੍ਹਾਓ ਬੇਟੀ ਬਚਾਓ ਸਕੀਮ ਦੀ ਇਹ ਪੰਜਵੀ ਵਰ੍ਹੇਗੰਢ ਵੀ ਮਨਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਸਪਤਾਹ  ਦੇ ਦੂਸਰੇ ਦਿਨ ਅੱਜ ਮਿਤੀ 21 ਜਨਵਰੀ, 2020 ਨੂੰ ਜ਼ਿਲ੍ਹੇ ਦੇ ਆਂਗਣਵਾੜੀ ਸੈਟਰਾਂ ਦੇ ਵਰਕਰਾਂ ਰਾਹੀ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪ੍ਰਭਾਤ ਫੇਰੀਆਂ ਅਤੇ ਰੈਲੀਆਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਅੱਜ ਡੋਰ ਟੂ ਡੋਰ ਜਾਗਰੂਕਤਾ ਮੁਹਿੰਮ ਦੇ ਨਾਲ ਨਾਲ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਸਟਿੱਕਰ ਨੂੰ ਹਰ ਘਰ, ਪਬਲਿਕ ਇਮਾਰਤਾਂ ਅਤੇ ਪੰਚਾਇਤ ਦਫਤਰਾਂ ਵਿਖੇ ਲਗਾਇਆ ਗਿਆ ਤਾਂ ਕਿ ਲੋਕਾਂ ਵਿੱਚ ਲੜਕਾ ਅਤੇ ਲੜਕੀ ਵਿੱਚ ਅਸਮਾਨਤਾ ਦੀ ਸੋਚ ਨੂੰ ਖਤਮ ਕੀਤਾ ਜਾ ਸਕੇ ਅਤੇ ਲੜਕਿਆਂ ਪ੍ਰਤੀ ਲੜਕੀਆਂ ਦੇ ਲਿੰਗ ਅਨੁਪਾਤ ਨੂੰ ਸੁਧਾਰਿਆ ਜਾ ਸਕੇ।ਡਿਪਟੀ ਕਮਿਸ਼ਨਰ ਨੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ  ਪ੍ਰਭਾਤ ਫੇਰੀਆਂ, ਰੈਲੀਆਂ, ਡੋਰ ਟੂ ਡੋਰ ਜਾਗਰੂਕਤਾ ਮੁਹਿੰਮ, ਬੇਟੀ ਬਚਾਓ ਬੇਟੀ ਪੜ੍ਹਾਓ ਦੇ ਸਟਿੱਕਰ ਨੂੰ ਹਰ ਘਰ, ਪਬਲਿਕ ਇਮਾਰਤਾਂ ਅਤੇ ਪੰਚਾਇਤ ਦਫਤਰਾਂ ਵਿਖੇ ਲਗਾਇਆ ਜਾਵੇਗਾ। ਇਸ ਤੋ ਇਲਾਵਾ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਜਾਗਰੂਕਤਾ ਪ੍ਰ਼ੋਗਰਾਮ, ਸਕੂਲੀ ਬੱਚਿਆਂ ਦੇ ਬੇਟੀ ਬਚਾਓ ਬੇਟੀ ਬਚਾਓ  ਵਿਸ਼ੇ ਤੇ ਪੋਸਟਰ, ਵਾਕ ਮੁਕਾਬਲੇ, ਡਰਾਇੰਗ ਅਤੇ ਪੇਟਿੰਗ ਮੁਕਾਬਲਿਆਂ ਤੋ ਇਲਾਵਾ ਸਕੂਲੀ ਵਿਦਿਆਰਥੀਆਂ ਦੇ ਸਕੂਲੀ ਕੰਧਾਂ ਤੇ ਪੇਟਿੰਗ ਮੁਕਾਬਲੇ ਆਦਿ ਕਰਵਾਏ ਜਾਣਗੇ।  ਉਨ੍ਹਾਂ ਦੱਸਿਆ ਕਿ ਇਸ ਹਫਤੇ ਦੌਰਾਨ ਨਵਜੰਮੀਆਂ ਬੱਚੀਆਂ ਦੇ ਮਾਤਾ ਪਿਤਾ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਹਰ ਨਾਗਰਿਕ ਨੂੰ ਲਿੰਗ ਅਨੁਪਾਤ 'ਚ ਸੁਧਾਰ ਲਿਆਉਣ ਲਈ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।ਜਿਕਰਯੋਗ ਹੈ ਕਿ ਹਫ਼ਤੇ ਦੇ ਆਖਰੀ ਦਿਨ ਜ਼ਿਲ੍ਹੇ ਦੀਆਂ ਪੜਾਈ ਅਤੇ ਖੇਡਾਂ ਵਿੱਚ ਵੱਡੀਆਂ ਮੱਲਾਂ ਮਾਰਨ ਵਾਲੀਆਂ ਲੜਕੀਆਂ, ਜ਼ਿਲ੍ਹਾ ਪੱਧਰ ਤੇ ਲੋਕਲ ਚੇਅਰਪਰਸਨ ਅਤੇ ਬਿਸਟ ਗਰਲ ਫਰੈਡਲੀ ਪੰਚਾਇਤ, ਬੈਸਟ ਸਕੂਲ ਮੈਨੇਜਮੈਟ ਕਮੇਟੀ, ਬੈਸਟ ਫਰੰਟ ਲਾਈਨ ਵਰਕਰ, ਸੁਪਰਵਾਈਜ਼ਰ, ਸੀ.ਡੀ.ਪੀ.ਓ.ਜ , ਐਨ.ਜੀ.ਓ.ਜ਼ ਨੂੰ ਸਨਮਾਨਿਤ ਕੀਤਾ ਜਾਵੇਗਾ।  

 

Tags: Beti Bachao , Beti Padhao

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD