Thursday, 16 May 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ

 

ਸਿੱਖਿਆ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਕੁਸ਼ਲਦੀਪ ਸਿੰਘ ਢਿੱਲੋਂ

ਜ਼ਿਲ੍ਹੇ ਦੇ 160 ਸਰਕਾਰੀ ਸਕੂਲਾਂ ਨੂੰ 1 ਕਰੋੜ 66 ਲੱਖ ਦੀ ਗਰਾਂਟ ਜਾਰੀ, ਸਮਾਰਟ ਕਲਾਸ ਰੂਮਾਂ ਲਈ ਲੋੜੀਂਦਾ ਸਮਾਨ ਦਿੱਤਾ

5 Dariya News

5 Dariya News

5 Dariya News

ਫਰੀਦਕੋਟ , 21 Jan 2020

ਪੰਜਾਬ ਸਰਕਾਰ ਵੱਲੋਂ ਸਭ ਤੋਂ ਅਹਿਮ ਖੇਤਰ ਸਿੱਖਿਆ ਤੇ ਵਿਕਾਸ ਅਤੇ ਸਕੂਲਾਂ ਵਿਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪੇਂਡੂ ਖੇਤਰਾਂ ਦੇ ਸਕੂਲਾਂ ਨੂੰ ਵੀ ਸ਼ਹਿਰਾਂ ਦੇ ਪ੍ਰਾਈਵੇਟ ਸਕੂਲਾਂ ਦੇ ਹਾਣ ਦਾ ਬਣਾਇਆ ਜਾ ਸਕੇ। ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਸ: ਕੁਸ਼ਲਦੀਪ ਸਿੰਘ ਢਿੱਲੋਂ ਨੇ ਇਥੋਂ ਦੇ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਿਲ੍ਹੇ 160 ਸਕੂਲਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟ ਜਾਰੀ ਕਰਨ, ਸਮਾਰਟ ਕਲਾਸ ਰੂਮ ਬਣਾਉਣ ਲਈ ਗਰਾਂਟ ਦੇਣ ਅਤੇ ਖੇਡ ਕਿੱਟਾਂ ਵੰਡਣ ਉਪਰੰਤ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।ਸ: ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦਾ ਕੰਮ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ ਤੇ ਇਸ ਤੋਂ ਇਲਾਵਾ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਤੋਂ ਇਲਾਵਾ ਅਧਿਆਪਕਾਂ ਦੀਆਂ ਬਦਲੀਆਂ ਨੂੰ ਵੀ ਪੂਰੀ ਤਰ੍ਹਾਂ ਤਰਕ ਸੰਗਤ ਬਣਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਅੱਜ ਜਿਲ੍ਹੇ ਦੇ ਕਰੀਬ 160 ਸਰਕਾਰੀ ਪ੍ਰਾਇਮਰੀ, ਐਲੀਮੈਂਟਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਇਕ ਕਰੋੜ 66 ਲੱਖ 67 ਹਜ਼ਾਰ ਰੁਪਏ ਦੀ ਰਾਸ਼ੀ ਮੁਰੰਮਤ, ਨਵੇਂ ਕਲਾਸ ਰੂਮ ਬਣਾਉਣ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਆਦਿ ਲਈ ਜਾਰੀ ਕੀਤੀ ਗਈ ਹੈ।ਇਸ ਤੋਂ ਇਲਾਵਾ 160 ਸਕੂਲਾਂ ਵਿੱਚ ਸਮਾਰਟ ਕਲਾਸ ਰੂਮ ਲਈ ਲੋੜੀਂਦਾ ਸਮਾਨ ਵੀ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਸਿੱਖਿਆ ਵਿਭਾਗ ਦੇ ਖੇਡ ਵਿੰਗ ਦੇ ਅਧਿਆਪਕਾਂ ਵੱਲੋਂ ਸਮੂਹਿਕ ਤੌਰ ਤੇ 1 ਲੱਖ 50 ਹਜ਼ਾਰ ਰੁਪਏ ਦੀਆਂ ਖੇਡ ਕਿੱਟਾਂ ਸਰਕਾਰੀ ਸਕੂਲਾਂ ਵਿੱਚ ਤਕਸੀਮ ਕਰਨ ਦੇ ਉਪਰਾਲੇ ਦੀ ਵੀ ਭਰਪੂਰ ਸ਼ਲਾਘਾ ਕੀਤੀ। 

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਕੂਲਾਂ ਨੂੰ ਵਿਕਾਸ ਕਾਰਜਾਂ ਲਈ ਹੋਰ ਗਰਾਂਟ ਜਾਰੀ ਕੀਤੀ ਜਾਵੇਗੀ ਅਤੇ ਸਰਕਾਰ ਵੱਲੋਂ ਸਿੱਖਿਆ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਸਿੱਖਿਆ ਵਿਕਾਸ ਕਮੇਟੀਆਂ ਅਤੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਮਿਲੀ ਗਰਾਂਟ ਦੀ ਸਹੀ ਅਤੇ ਉਚਿੱਤ ਵਰਤੋਂ ਕਰਨ।ਇਸ ਮੌਕੇ ਜਿਲ੍ਹਾ ਕਾਂਗਰਸ ਪ੍ਰਧਾਨ ਅਜੇਪਾਲ ਸਿੰਘ ਸੰਧੂ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ੍ਰੀ ਪਵਨ ਕੁਮਾਰ ਗੋਇਲ, ਚੇਅਰਮੈਨ ਨਗਰ ਸੁਧਾਰ ਟਰੱਸਟ ਡਾ. ਲਲਿਤ ਮੋਹਨ ਗੁਪਤਾ, ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਦੀਪਕ ਕੁਮਾਰ ਸੋਨੂੰ, ਚੇਅਰਮੈਨ ਜਿਲ੍ਹਾ ਪ੍ਰੀਸ਼ਦ ਮੈਡਮ ਕਿਰਨਦੀਪ ਕੌਰ, ਵਾਈਸ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਸ: ਦਰਸ਼ਨ ਸਿੰਘ ਸਹੋਤਾ, ਜਿਲ੍ਹਾ ਸਿੱਖਿਆ ਅਫਸਰ ਸ੍ਰੀ ਕਮਲਜੀਤ ਤਾਹੀਮ, ਉੱਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਪ੍ਰਦੀਪ ਕੁਮਾਰ ਦਿਉੜਾ, ਉੱਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ: ਜਸਮਿੰਦਰ ਹਾਂਡਾ, ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ: ਧਰਮਵੀਰ ਸਿੰਘ, ਗੁਰਮਨਦੀਪ ਸਿੰਘ ਬਰਾੜ ਏ.ਈ.ਓ, ਚਮਕੌਰ ਸਿੰਘ ਸੇਖੋਂ, ਡਾ. ਜੰਗੀਰ ਸਿੰਘ, ਗਿੰਦਰ ਸਿੰਘ ਸੇਖੋਂ, ਰਣਜੀਤ ਸਿੰਘ ਬਰਾੜ, ਬਲਕਰਨ ਸਿੰਘ, ਕਰਮਜੀਤ ਟਹਿਣਾ, ਅਮਿਤ ਕੁਮਾਰ ਜੁਗਨੂੰ ਤੋਂ ਇਲਾਵਾ ਪੰਚ ਸਰਪੰਚ ਅਤੇ ਸਕੂਲ ਕਮੇਟੀ ਦੇ ਮੈਂਬਰ ਹਾਜ਼ਰ ਸਨ।ਸਮਾਗਮ ਦਾ ਮੰਚ ਸੰਚਾਲਨ ਜਿਲ੍ਹਾ ਗਾਇਡੈਂਸ ਕੌਂਸਲਰ ਸ੍ਰੀ ਜਸਬੀਰ ਸਿੰਘ ਜੱਸੀ ਨੇ ਬਾਖੂਬੀ ਨਿਭਾਇਆ । ਇਸ ਮੌਕੇ ਰਿਟਾਇਰਡ ਜਿਲ੍ਹਾ ਸਿੱਖਿਆ ਅਫਸਰ ਮੈਡਮ ਬਲਜੀਤ ਕੌਰ ਨੂੰ ਉਨ੍ਹਾਂ ਦੀਆਂ ਵਿਭਾਗ ਪ੍ਰਤੀ ਵਧੀਆ ਸੇਵਾਵਾਂ ਲਈ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

 

Tags: Kushaldeep Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD