ਸੂਬੇ ਵਿਚ ਡੇਂਗੂ ਅਤੇ ਮਲੇਰੀਆ ਦੇ ਮਾਮਲਿਆਂ ਨੂੰ ਕੰਟਰੋਲ ਕਰਨ ਲਈ ਉੱਚ ਜੋਖਮ ਵਾਲੇ ਖੇਤਰਾਂ ਵੱਲ ਵਿਸੇਸ ਧਿਆਨ ਦਿੱਤਾ ਜਾਵੇ ਜਿੱਥੇ ਵੱਧ ਤੋਂ ਵੱਧ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ। ਸਾਲ 2019 ਵਿਚ ਮਲੇਰੀਆ ਦੇ ਜਿਆਦਾਤਰ ਮਾਮਲੇ ਦਿਹਾਤੀ ਇਲਾਕਿਆਂ ਵਿਚ ਦਰਜ ਕੀਤੇ ਗਏ ਅਤੇ ਕੁੱਲ ਮਾਮਲਿਆਂ ਵਿਚੋਂ 80 ਫੀਸਦੀ ਮਾਮਲੇ ਚਾਰ ਜ਼ਿਲ੍ਹਿਆਂ-ਬਠਿੰਡਾ, ਹੁਸਆਿਰਪੁਰ, ਮਾਨਸਾ ਅਤੇ ਮੁਹਾਲੀ ਵਿੱਚ ਦਰਜ ਕੀਤੇ ਗਏ ਜਦਕਿ ਅਜਨਾਲਾ, ਬਟਾਲਾ, ਫਾਜਲਿਕਾ ਅਤੇ ਨਾਭਾ ਦੇ ਸਹਿਰੀ ਇਲਾਕਿਆਂ ਵਿਚ ਡੇਂਗੂ ਦੇ ਜਿਆਦਾਤਰ ਮਾਮਲੇ ਪਾਏ ਗਏ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਸ. ਬਲਬੀਰ ਸਿੰਘ ਸਿੱਧੂ ਨੇ ਵੈਕਟਰ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਸਬੰਧੀ ਸਟੇਟ ਟਾਸਕ ਫੋਰਸ ਦੀ ਸਮੀਖਿਆ ਮੀਟਿੰਗ ਦੌਰਾਨ ਕੀਤਾ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੰਕ੍ਰਮਿਤ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਲਈ ਹਰ ਵਿਭਾਗ ਨੂੰ ਨੋਡਲ ਅਧਿਕਾਰੀ ਨਿਯੁਕਤ ਕਰਨਾ ਚਾਹੀਦਾ ਹੈ ਤਾਂ ਜੋ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਇਆ ਜਾ ਸਕੇ।ਸਿਹਤ ਮੰਤਰੀ ਨੇ ਸਪੱਸਟ ਕੀਤਾ ਕਿ ਸਿਹਤ ਵਿਭਾਗ ਪ੍ਰਭਾਵਿਤ ਮਾਮਲਿਆਂ ਦੀ ਜਾਂਚ ਅਤੇ ਇਲਾਜ ਲਈ ਜੰਿਮੇਵਾਰ ਹੈ ਜਦ ਕਿ ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਦੀ ਡਿਊਟੀ ਸਿਹਤ ਵਿਭਾਗ ਨੂੰ ਬੀਮਾਰੀ ਦੇ ਫੈਲਣ ਬਾਰੇ ਦੱਸਣਾ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰ ਵਿੱਚ ਬੀਮਾਰੀ ਦੀ ਰੋਕਥਾਮ ਲਈ ਲੋੜੀਂਦੀ ਕਾਰਵਾਈ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਇਸ ਸਮੇਂ ਸਿਹਤ ਵਿਭਾਗ ਸਾਰੇ ਭਾਈਵਾਲ ਵਿਭਾਗਾਂ ਨੂੰ ਉਨ੍ਹਾਂ ਦੇ ਖੇਤਰਾਂ ਵਿੱਚ ਫੈਲਣ ਵਾਲੀਆਂ ਬੀਮਾਰੀਆਂ ਬਾਰੇ ਸੂਚਿਤ ਕਰ ਰਿਹਾ ਹੈ।ਸਿਹਤ ਮੰਤਰੀ ਨੇ ਪੇਂਡੂ ਵਿਕਾਸ ਨੂੰ ਸੂਬੇ ਭਰ ਦੇ ਪਿੰਡਾਂ ਵਿੱਚ ਕੀਟਨਾਸਕਾਂ ਦੇ ਛਿੜਕਾਅ ਲਈ ਕਾਮਿਆਂ ਦੀਆਂ ਸੇਵਾਵਾਂ ਲੈਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਸਮੇਂ ਦੀ ਜਰੂਰਤ ਹੈ ਕਿ ਪੇਂਡੂ ਅਤੇ ਦੂਰ ਦੁਰਾਡੇ ਦੇ ਇਲਾਕਿਆਂ ਵਿਚ ਲੋਕਾਂ ਨੂੰ ਵੈਕਟਰ ਅਤੇ ਪਾਣੀ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਵਿਆਪਕ ਮੁਹਿੰਮ ਆਰੰਭੀ ਜਾਵੇ ਤਾਂ ਜੋ ਐਡੀਸ ਏਜੀਪਟੀ ਅਤੇ ਐਡੀਸ ਐਲਬੋਪੀਕਟਸ ਦੇ ਪ੍ਰਜਨਨ ਨੂੰ ਮੁੱਢਲੇ ਪੜਾਅ 'ਤੇ ਹੀ ਰੋਕਿਆ ਜਾ ਸਕੇ।
ਸ. ਸਿੱਧੂ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਹਿਰੀ ਇਲਾਕਿਆਂ ਵਿੱਚ ਐਮ.ਸੀ. ਐਕਟ ਅਧੀਨ ਉਲੰਘਣਾ ਕਰਨ ਵਾਲਿਆਂ (ਮੱਛਰ ਪ੍ਰਜਨਨ ਵਾਲੀਆਂ ਥਾਵਾਂ) ਦੇ ਚਲਾਨ ਨਹੀਂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਵੈਕਟਰ ਪ੍ਰਜਨਨ ਤੋਂ ਮੁਕਤ ਰੱਖਣ ਲਈ ਯੂ.ਐਲ.ਬੀਜ਼ ਤੇ ਸਮੂਹ ਨਗਰ ਨਿਗਮ ਵਾਟਰ ਸਪਲਾਈ, ਸੀਵਰੇਜ, ਡਰੇਨੇਜ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਲਈ ਪ੍ਰੋਗਰਾਮ ਤਿਆਰ ਅਤੇ ਲਾਗੂ ਕਰਨਗੇ । ਉਨ੍ਹਾਂ ਕਿਹਾ ਕਿ ਜਿਹੜੇ ਦਿਸਾ ਨਿਰਦੇਸਾਂ ਦੀ ਉਲੰਘਣਾ ਕਰ ਰਹੇ ਹਨ ਉਨ੍ਹਾਂ ਵਿਰੁੱਧ ਵੀ ਸਖਤ ਕਾਰਵਾਈ ਕੀਤੀ ਜਾਵੇਗੀ।ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਬੱਚਿਆਂ ਨੂੰ ਮਲੇਰੀਆ ਦੇ ਨਾਲ ਨਾਲ ਡੇਂਗੂ ਦੇ ਲੱਛਣਾਂ ਪ੍ਰਤੀ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਸੈਮੀਨਾਰ ਅਤੇ ਆਈ.ਸੀ.ਈ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਸ. ਸਿੱਧੂ ਨੇ ਟਰਾਂਸਪੋਰਟ ਵਿਭਾਗ ਨੂੰ ਜੋਰ ਦੇ ਕੇ ਕਿਹਾ ਕਿ ਉਹ ਵਰਤੇ ਗਏ ਟਾਇਰਾਂ ਅਤੇ ਸਕ੍ਰੈਪ ਨੂੰ ਤੁਰੰਤ ਢੱਕ ਕੇ ਰੱਖਣ ਅਤੇ ਜਿਲ੍ਹਆਂ ਵਿੱਚ ਹਫਤਾਵਾਰੀ ਅਧਾਰ 'ਤੇ ਵਰਕਸਾਪਾਂ ਦੀ ਜਾਂਚ ਕਰਨ।ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਕਰੋਨਾ ਵਾਇਰਸ ਦਾ ਖਤਰਾ ਨਹੀਂ ਹੈ ਅਤੇ ਇਸ ਸਬੰਧੀ ਹਦਾਇਤਾਂ ਪਹਿਲਾਂ ਦੀ ਜ਼ਿਲ੍ਹਿਆਂ ਨੂੰ ਭੇਜ ਦਿੱਤੀਆਂ ਗਈਆਂ ਹਨ।ਇਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਮਲੇਰੀਆਂ ਦਾ ਇੱਕ ਪੋਸਟਰ ਵੀ ਜਾਰੀ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਮਰਦੀਪ ਸਿੰਘ ਚੀਮਾ, ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਮਨਵੇਸ਼ ਸਿੰਘ ਸਿੱਧੂ, ਡਿਪਟੀ ਸਕੱਤਰ ਹੈਲਥ ਡਾ. ਅਮਨਿੰਦਰ ਕੌਰ ਬਰਾੜ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਵਨੀਤ ਕੌਰ, ਡਾਇਰੈਟਰ ਸਿਹਤ ਤੇ ਪਰਿਵਾਰ ਭਲਾਈ ਡਾ. ਰੀਟਾ ਭਾਰਜਵਾਜ,ਕਮਿਸ਼ਨਰ ਕਿਰਤ ਵਿਭਾਗ ਸ੍ਰੀ ਪ੍ਰਵੀਨ, ਸਥਾਨਕ ਸਰਕਾਰਾਂ ਵਿਭਾਗ ਦੇ ਸੰਯੁਕਤ ਡਾਇਰੈਕਟਰ ਸ੍ਰੀ ਰਾਕੇਸ਼ ਕੁਮਾਰ, ਸਕੂਲ ਸਿੱਖਿਆ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਦਿਲਰਾਜ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਸ੍ਰੀ ਸੁਖਵਿੰਦਰ ਸਿੰਘ, ਮੈਡੀਕਲ ਸਿੱਖਿਆ ਅਤੇ ਖੋਜ ਦੇ ਜੁਆਇੰਟ ਡਾਇਰੈਕਟਰ ਡਾ. ਏ.ਡੀ. ਅਗਰਵਾਲ, ਡਾਇਰੈਕਟਰ ਐਸ.ਏ. ਸਿਹਤ ਤੇ ਪਰਿਵਾਰ ਭਲਾਈ, ਡਾ. ਰਾਕੇਸ਼ ਗੁਪਤਾ, ਡਿਪਟੀ ਡਾਇਰੈਕਟਰ ਮਲੇਰੀਆ ਡਾ. ਮੁਕੇਸ ਸੋਧੀ, ਚੀਫ ਇੰਜੀਨੀਅਰ ਡੀ.ਡਬਲਿਊ.ਐਸ.ਐਸ. ਵਾਟਰ ਸਪਲਾਈ ਤੇ ਸੈਨੀਟੇਸ਼ਨ ਰਾਜਵਿੰਦਰ ਸਿੰਘ, ਸਕੱਤਰ ਪੀ.ਟੀ.ਏ. ਸੁਖਵਿੰਦਰ ਕੁਮਾਰ, ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਮੋਹਿਤ ਵਰਮਾ, ਸੀਨੀਅਰ ਰਿਜਨਲ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਭਾਰਤ ਸਰਕਾਰ ਡਾ. ਅਮਰਜੀਤ ਕੌਰ, ਆਈ.ਐਮ.ਏ. ਮੋਹਾਲੀ ਡਾ. ਸੀ.ਐਸ ਸੰਧੂ, ਨੋਡਲ ਅਫਸਰ ਡੀ.ਆਰ.ਡੀ.ਪੀ. ਮੋਹਾਲੀ ਡਾ. ਨੀਰਜਾ ਆਨੰਦ ਸਮੇਤ ਹੋਰ ਪਤਵੰਤੇ ਸ਼ਾਮਲ ਸਨ।